Wednesday, November 25, 2026

ਪੰਜਾਬੀ

ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਰਸਾਤੀ ਮੌਸਮ ਤੋਂ ਪਹਿਲਾਂ ਮੁਸਤੈਦ ਹੋਇਆ ਪ੍ਰਸ਼ਾਸਨ

ਏ.ਡੀ.ਸੀ ਨੇ ਘੱਗਰ ’ਤੇ ਚੱਲ ਰਹੇ ਹੜ੍ਹ ਰੋਕੂ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਬਰਸਾਤੀ ਮੌਸਮ ਤੋਂ ਪਹਿਲਾਂ ਪਹਿਲਾਂ ਜ਼ਿਲਾ ਪ੍ਰਸ਼ਾਸਨ ਸੰਭਾਵੀ ਹੜਾਂ ਦੀ ਕਿਸੇ ਵੀ ਤਰਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰਥਕ ਕਦਮ ਪੁੱਟਣ ‘ਚ ਜੁੱਟ ਗਿਆ ਹੈ ਤਾਂ ਜੋ ਨੇੜ ਭਵਿੱਖ ਵਿੱਚ ਕਿਸੇ ਵੀ ਤਰਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਹੋ …

Read More »

ਡੇਂਗੂ ਜਾਗਰੂਕਤਾ ਲਈ ਲੌਂਗੋਵਾਲ ਦੇ ਸਮਾਜ ਸੇਵੀਆਂ ਨੇ ਵਿੱਢੀ ਮੁਹਿੰਮ     

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਸੇਵਾਵਾਂ ਦੇ ਸੁਧਾਰ ਨੂੰ ਮੁੱਖ ਰੱਖਦੇ ਹੋਏ ਵਡਿਆਣੀ ਪੱਤੀ ਲੌਂਗੋਵਾਲ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਅਮਨ ਅਰੋੜਾ ਨੇ ਸ਼ਿਰਕਤ ਕੀਤੀ।ਇਸ ਸਿਹਤ ਮੇਲੇ ਦੌਰਾਨ ਵੱਖ ਵੱਖ ਡਾਕਟਰੀ ਸੇਵਾਵਾਂ ਅਤੇ ਸਿਹਤ ਵਿਭਾਗ ਨਾਲ ਸਬੰਧਤ ਹੋਰ ਸੇਵਾਵਾਂ ਲਈ ਲਗਭਗ 25 ਤੋਂ 30 ਕਾਉਂਟਰ …

Read More »

ਲ਼ੱਕੀ ਕੂਪਨ ਡਰਾਅ ਦੇ ਕੂਪਨ ਨੰਬਰ 6785 ਨੇ ਜਿੱਤੀ ਸਕੂਟਰੀ

ਕਪੂਰਥਲਾ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਕਾਂਜਲੀ ਵੈਟਲੈਂਡ ਵਿਖੇ ਲੱਗੇ ਵਿਸਾਖੀ ਮੇਲੇ ਦੌਰਾਨ ਕੱਢੇ ਲੱਕੀ ਕੂਪਨ ਡਰਾਅ ਦੇ ਕੂਪਨ ਨੰਬਰ 6785 ਦਾ ਪਹਿਲਾ ਇਨਾਮ ਸਕੂਟਰੀ ਨਿਕਲਿਆ ਹੈ।ਲੱਕੀ ਡਰਾਅ ਕੱਢਣ ਦੀ ਰਸਮ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਦਾ ਕੀਤੀ।ਮਿਲੀ ਜਾਣਕਾਰੀ ਅਨੁਸਾਰ ਦੂਜਾ ਇਨਾਮ ਏ.ਸੀ ਕੂਪਨ ਨੰਬਰ 8413 ਦਾ ਨਿਕਲਿਆ ਜਦਕਿ ਤੀਜਾ ਇਨਾਮ ਐਲ.ਈ.ਡੀ ਕੂਪਨ ਨੰਬਰ 3904 ਦਾ ਨਿਕਲਿਆ।ਬਾਕੀ …

Read More »

ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਪਾਰਟੀ ਮੇਕ-ਅੱਪ ਬਾਰੇ ਵਰਕਸ਼ਾਪ

ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਲੈਕਮੇ ਅਕੈਡਮੀ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਪਾਰਟੀ ਮੇਕਅੱਪ’ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਡਾਇਰੈਕਟਰ ਪ੍ਰੋ. (ਡਾ.) ਸ਼੍ਰੀਮਤੀ ਸਰੋਜ ਬਾਲਾ ਨੇ ਮੇਕਅੱਪ ਆਰਟਿਸਟਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਕਾਸਮੈਟੋਲੋਜੀ ਦੇ ਖੇਤਰ ਵਿੱਚ ਨੌਕਰੀ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇੇ ਅੰਤਰ-ਵਿਭਾਗ ਆਰਮ ਰੈਸਲਿੰਗ ਮੁਕਾਬਲੇ

ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਅਧੀਨ ਅੰਤਰ-ਵਿਭਾਗੀ ਆਰਮ ਰੈਸਲਿੰਗ (ਲੜਕੇ/ਲੜਕੀਆਂ) ਮੁਕਾਬਲਿਆਂ ਦਾ ਆਯੋਜਨ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੁਆ ਦੀ ਅਗਵਾਈ `ਚ ਕਰਵਾਇਆ ਗਿਆ।ਇਸ ਵਿਚ ਵੱਖ ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।       …

Read More »

ਨਵੀਆਂ ਪੈੜਾਂ ਪਾਉਂਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਪਹਿਲਾ ਰੰਗਮੰਚ ਮੇਲਾ ਸੰਪਨ

`ਵਿਸਮਾਦ` ਨਾਲ ਸਿਖਰਾਂ ਨੂੰ ਛੂਹਿਆ ਰੰਗਮੰਚ ਉਤਸਵ ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰੰਗਮੰਚ ਮੇਲੇ ਦੇ ਆਖ਼ਰੀ ਦਿਨ `ਵਿਸਮਾਦ` ਨਾਟਕ ਦੇ ਮੇਲਾ ਸਿਖਰਾਂ ਨੂੰ ਛੂੰਹਦਾ ਹੋਇਆ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋਂ ਕਰਵਾਏ ਗਏ।ਇਸ ਤਿੰਨ ਰੋਜ਼ਾ ਰੰਗਮੰਚ ਮੇਲੇ ਨੇ ਯੂਨੀਵਰਸਿਟੀ ਦੇ ਦਰਸ਼ਕਾਂ ਦੇ ਮਨਾਂ ਵਿੱਚ ਕਈ ਸਵਾਲ ਪੈਦਾ ਕਰ ਦਿੱਤੇ …

Read More »

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ ਗਿਆ

ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ)- ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ।ਬੱਚਿਆਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਸਕੂਲ ਵਿੱਚ ਕਈ ਤਰ੍ਹਾਂ ਦੇ ਪੌਦੇ ਲਗਾਏ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਦੱਸਿਆ ਕਿ ਬੂਟੇ ਸਾਡੀ ਜਿੰਦਗੀ ‘ਚ ਇੱਕ ਬਹੁਤ ਹੀ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ।ਧਰਤੀ ਦਿਵਸ ਪਹਿਲੀ ਵਾਰ 22 ਅਪ੍ਰੈਲ 1970 ਵਿੱਚ ਅਮਰੀਕਾ ਵਿਖੇ ਮਨਾਇਆ ਗਿਆ।ਜਿਸ ਦਾ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਹਲਕੇ ਦੇ ਸਕੂਲਾਂ ਅਤੇ ਹਸਪਤਾਲ ਦਾ ਦੌਰਾ

ਮਹਿਤਾ ਦੇ ਸਰਕਾਰੀ ਹਸਪਤਾਲ ਤਾਇਨਾਤ ਕੀਤੀ ਐਬੂਲੈਂਸ ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਆਪਣੇ ਹਲਕੇ ਦੇ ਸਰਕਾਰੀ ਸਕੂਲਾਂ ਅਤੇ ਹਸਪਤਾਲ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਇਨ੍ਹਾਂ ਦੀਆਂ ਇਮਾਰਤਾਂ, ਬੁਨਿਆਦੀ ਢਾਂਚਾ, ਸਟਾਫ ਦੀ ਤਾਇਨਾਤੀ ਅਤੇ ਹੋਰ ਲੋੜਾਂ ਨੂੰ ਵੇਖਿਆ।ਆਪਣੇ ਦੌਰੇ ਦੌਰਾਨ ਉਨਾਂ ਨੇ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ ਖੱਬੇ ਰਾਜਪੂਤਾਂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਹਿਤਾ …

Read More »

ਮੰਚ ਵਲੋਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੁ ਰਾਮਦਾਸ ਜੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਲਿਖੇ ਇੱਕ ਪੱਤਰ ਵਿੱਚ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ …

Read More »

ਖਾਲਸਾ ਮੈਨੇਜ਼ਮੈਂਟ ਨੇ ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 23 ਅਪ੍ਰੈਲ (ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਤੇ ਦੇਸ਼-ਵਿਦੇਸ਼ ’ਚ ਵੱਸਦੀਆਂ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆ ਗੁਰੂ ਸਾਹਿਬ …

Read More »