Wednesday, December 31, 2025

ਪੰਜਾਬੀ ਖ਼ਬਰਾਂ

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਬਾਲ ਦਿਵਸ, ਗੁਰਪੁਰਬ ਤੇ ਮਹਾਤਮਾ ਹੰਸ ਰਾਜ ਜੈਅੰਤੀ ਦਿਵਸ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਬਾਲ ਦਿਵਸ, ਗੁਰਪੁਰਬ ਅਤੇ ਮਹਾਤਮਾ ਹੰਸਰਾਜ ਜੈਅੰਤੀ ਮੌਕੇ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ।ਸਭਾ ਦੀ ਸ਼ੁਰੂਆਤ ਗਾਇਤਰੀ ਮੰਤਰ ਦੇ ਗਾਇਨ ਅਤੇ ਪਵਿੱਤਰ ਸਲੋਕਾਂ ਦੇ ਉਚਾਰਨ ਨਾਲ ਹੋਈ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਵਸ, ਬਾਲ ਦਿਵਸ ਵਜੋਂ ਮਨਾਇਆ ਗਿਆ।ਨੈਤਿਕ ਕਦਰਾਂ-ਕੀਮਤਾਂ …

Read More »

ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਮੈਨੇਜਮੈਂਟ ਮੇਲੇ ਦਾ ਆਯੋਜਨ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਮੈਨੇਜਮੈਂਟ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਪ੍ਰਬੰਧਨ ਵਿਸ਼ੇ ਨਾਲ ਜੁੜੀਆਂ ਵੱਖ-ਵੱਖ ਪੇਸ਼ਕਾਰੀਆਂ ਤੋਂ ਇਲਾਵਾ ਪੇਸ਼ੇਵਰ ਨੈਟਵਰਕਿੰਗ ਅਤੇ ਹੋਰ ਵਿਸ਼ਿਆਂ `ਤੇ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸਕੂਲ ਦੇ ਇਸ ਪੰਜ਼ਵੇ ਸਲਾਨਾ ਮੇਲੇ ਦਾ ਆਯੋਜਨ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਅਤੇ ਵਿਭਾਗ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਅਲੌਕਿਕ ਨਗਰ ਕੀਰਤਨ

ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਲੌਂਗੋਵਾਲ ਵਿਖੇ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਪੂਰੇ ਕਸਬੇ ਦੇ ਗਲੀ ਮੁਹੱਲਿਆਂ ਅਤੇ ਬਜ਼ਾਰਾਂ ਚੋਂ ਹੁੰਦਾ ਹੋਇਆ ਸ਼ਾਮ ਨੂੰ …

Read More »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਗ਼ਦਰੀ ਲਹਿਰ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 108ਵਾਂ ਸ਼ਹੀਦੀ ਦਿਵਸ ਸੀਟੂ ਪੰਜਾਬ ਦੇ ਸਕੱਤਰ ਦਲਜੀਤ ਕੁਮਾਰ ਗੋਰਾ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰਮੀ ਤੇ ਸੀਟੂ ਦੇ ਸੁਬਾ ਕਮੇਟੀ ਮੈਂਬਰ ਰਾਜ ਜਸਵੰਤ ਸਿੰਘ ਜੋਗਾ ਦੀ ਅਗਵਾਈ ‘ਚ ਮਨਾਇਆ ਗਿਆ।ਸਾਥੀ ਗੋਰਾ ਨੇ ਕਿਹਾ ਕਿ ਅਜ਼ਾਦੀ ਤੋਂ …

Read More »

ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਐਮਰਜੈਂਸੀ ਕਾਰਡੀਓਲੋਜੀ ਦਾ ਆਯੋਜਨ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਡੀਨ ਅਤੇ ਐਮਰਜੈਂਸੀ ਮੈਡੀਸਨ ਵਿਭਾਗ ਦੇ ਮੁਖੀ ਡਾ. ਏ.ਪੀ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਦੇ ਐਮਰਜੈਂਸੀ ਮੈਡੀਸਨ ਵਿਭਾਗ ਵਲੋਂ ‘ਐਮਰਜੈਂਸੀ ਕਾਰਡੀਓਲੋਜੀ’ ਵਿਸ਼ੇ ‘ਤੇ 2 ਦਿਨਾਂ ਹੈਂਡਜ਼-ਆਨ-ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਐਨ.ਆਈ.ਜੈਡ.ਏ.ਐਮ ਇੰਸਟੀਚਿਊਟ ਹੈਦਰਾਬਾਦ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਲੱਖਾਂ ਸੰਗਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ. ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਸਜਾਏ ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ …

Read More »

ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਿਜਾਣ ਵਾਲੀ ਬੱਸ ਦੀ ਸੇਵਾ ਕਰਵਾਈ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਆਸਟ੍ਰੇਲੀਆ ਨਿਵਾਸੀ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਗਤਾਂ ਲਈ ਲੈ ਕੇ ਜਾਣ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕਰਵਾਈ ਬੱਸ ਦੀ ਸੇਵਾ ਕੀਤੀ ਗਈ।ਇਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ …

Read More »

ਸ਼੍ਰੋਮਣੀ ਕਮੇਟੀ ਦਾ 104 ਸਾਲਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ ਹੀ ਸਿੱਖੀ ਪ੍ਰਚਾਰ ਅਤੇ …

Read More »

ਨੈਕਸਸ ਅੰਮ੍ਰਿਤਸਰ ਨੇ ਗੁਰਪੁਰਬ `ਤੇ 1000 ਦੀਵੇ ਜਗਾ ਕੇ ਬਣਾਇਆ ਨਵਾਂ ਰਿਕਾਰਡ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਗੁਰੂ ਨਗਰੀ ਦੇ ਮਾਲ ਨੈਕਸਸ ਅੰਮ੍ਰਿਤਸਰ ਨੇ ਆਪਣੇ ਇਨਡੋਰ ਸੈਂਟਰਲ ਐਟ੍ਰੀਅਮ ਵਿੱਚ ਇੱਕੋ ਸਮੇਂ 1000 ਮਿੱਟੀ ਦੇ ਦੀਵੇ ਜਗਾ ਕੇ ਗੁਰਪੁਰਬ ਮਨਾਇਆ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਵੀ ਜਗ੍ਹਾ ਬਣਾਈ।ਸਮਾਗਮ ‘ਚ ਮਾਲ ਦੇ ਸਹਿਯੋਗੀਆਂ ਨੂੰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਮਾਲ ਪ੍ਰਬੰਧਕਾਂ ਵਲੋਂ ਲੰਗਰ ਲਗਾਇਆ ਗਿਆ।ਸਮਾਗਮ ਨੇ ਨਾ ਸਿਰਫ਼ ਸੱਭਿਆਚਾਰਕ ਵਿਰਸੇ ਨੂੰ ਉਜ਼ਾਗਰ ਕੀਤਾ, …

Read More »

ਪੀ.ਪੀ.ਐਸ.ਚੀਮਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਬੱਚਿਆਂ ਦੁਆਰਾ ਜਪੁਜੀ ਸਾਹਿਬ ਤੇ 6 ਪਾਉੜੀਆਂ ਆਨੰਦ ਸਾਹਿਬ ਦੇ ਪਾਠ ਉਪਰੰਤ ਬੱਚਿਆਂ ਵਲੋਂ ਸ਼ਬਦ ਕੀਰਤਨ ਕਰ ਕੇ ਅਰਦਾਸ ਕੀਤੀ ਗਈ ਅਤੇ ਸਮੂਹ ਸਟਾਫ ਨੂੰ ਦੇਗ ਵਰਤਾਈ ਗਈ। ਸਮਾਰੋਹ ਦੌਰਾਨ ਸੰਸਥਾ …

Read More »