Wednesday, November 25, 2026

ਪੰਜਾਬੀ

ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਮਾਪੇ ਤੇ ਅਧਿਆਪਕ ਮਿਲਣੀ

ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਮਾਪੇ ਤੇ ਅਧਿਆਪਕ ਮਿਲਣੀ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਮਾਸਟਰ ਅਵਨੀਸ਼ ਕੁਮਾਰ, ਮਾਸਟਰ ਬਲਵਿੰਦਰ ਸਿੰਘ, ਰਿਸ਼ੀ ਸ਼ਰਮਾ, ਮਨਦੀਪ ਕੁਮਾਰ ਤੇ ਅਮਨ ਸਿੱਧੂ ਬੱਚਿਆਂ ਦੇ ਮਾਪਿਆਂ ਨਾਲ ਚਰਚਾ ਕਰਦੇ ਹੋਏ।

Read More »

ਬੀ.ਬੀ.ਐਮ.ਬੀ ਵਿੱਚ ਪੰਜਾਬ ਹਰਿਆਣੇ ਦਾ ਕੰਟਰੋਲ ਖ਼ਤਮ ਕਰਨ ਵਿਰੁੱਧ 21 ਥਾਵਾਂ ‘ਤੇ ਰੋਸ ਪ੍ਰਦਰਸ਼ਨ

ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਹਰਿਆਣੇ ਦਾ ਕੰਟਰੋਲ ਖ਼ਤਮ ਕਰਨ ਦੇ ਮਨਸੂਬੇ ਘੜ ਰਹੀ ਮੋਦੀ ਸਰਕਾਰ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਅੱਜ ਪੰਜਾਬ ਭਰ ਵਿੱਚ 21 ਥਾਵਾਂ `ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ।ਇਥੋਂ ਜਾਰੀ ਕੀਤੇ ਗਏ ਸੂਬਾਈ ਪ੍ਰੈਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ …

Read More »

ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਸਾਇੰਸ ਤੇ ਸਮਾਜਿਕ ਸਿੱੱਖਿਆ ਮੇਲਾ 

 ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਵਿਭਾਗੀ ਹਦਾਇਤਾਂ ਅਨੁਸਾਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨੂੰ ਰੌਚਕ ਬਣਾਉਣ ਲਈ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਚਾਰਟ, ਮਾਡਲ, ਪ੍ਰੋਜੈਕਟਾਂ ਨੂੰ ਪਿੰਡ ਵਾਸੀਆਂ ਤੱਕ ਪਹੁੰਚਾਉਣ ਲਈ ਜਿਲ੍ਹਾ ਸੰਗਰੂਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਵਿਖੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਸਬੰਧੀ ਮੇਲਾ ਆਯੋਜਿਤ ਕੀਤਾ ਗਿਆ।ਛੇਵੀਂ ਤੋਂ ਦਸਵੀਂ ਜਮਾਤ ਦੇ ਹਰੇਕ ਵਿਦਿਆਰਥੀ …

Read More »

ਹਰਿੰਦਰਪਾਲ ਸਿੰਘ ਖਾਲਸਾ 7ਵੀਂ ਵਾਰ ਸਰਬਸੰਮਤੀ ਨਾਲ ਫਰੀਡਮ ਫਾਇਟਰ ਜਥੇਬੰਦੀ ਪੰਜਾਬ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਬਰਦਾਸ਼ਤ ਨਹੀਂ – ਖਾਲਸਾ

ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਫਰੀਡਮ ਫਾਇਟਰ ਉਤਰਾਅਧਿਕਾਰੀ ਪੰਜਾਬ ਦੀ ਮੀਟਿੰਗ ਨਵੇਂ ਬਣੇ ਦਫਤਰ ਹਾਊਸਿੰਗ ਬੋਰਡ ਕਲੋਨੀ ਨਜ਼਼ਦੀਕ ਵਿਜੀਲੈਂਸ ਵਿਭਾਗ ਦੇ ਦਫ਼ਤਰ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਵਿਛੜੇ ਫਰੀਡਮ ਫਾਈਟਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਫਿਰ ਸਮੁੱਚੇ ਜਿਲਿਆਂ ਦੇ ਪ੍ਰਧਾਨ ਜਿਨ੍ਹਾਂ ਵਿਚ ਫਤਹਿਗੜ ਸਾਹਿਬ ਤੋਂ ਜਸਵਿੰਦਰ ਸਿੰਘ ਬਠਿੰਡਾ ਤੋਂ ਨਿਰਭੈਅ ਸਿੰਘ, ਬਰਨਾਲਾ ਤੋਂ ਮਲਕੀਤ ਸਿੰਘ, ਹੁਸ਼ਿਆਰਪੁਰ …

Read More »

ਡੀ.ਸੀ ਦਫਤਰ ਅੱਗੇ 7 ਮਾਰਚ ਦੇ ਧਰਨੇ ਪ੍ਰਦਰਸ਼ਨ ਦੀ ਤਿਆਰੀ ਸਬੰਧੀ ਕਿਸਾਨਾਂ ਨਾਲ ਕੀਤੀ ਮੀਟਿੰਗ

ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦਾ ਕੋਟਾ ਖਤਮ ਕਰਨ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਸੰਘਰਸ਼ ਤਹਿਤ 7 ਮਾਰਚ ਨੂੰ ਡੀ.ਸੀ ਦਫ਼ਤਰ ਸੰਗਰੂਰ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਵੱਡੀ ਪੱਧਰ ‘ਤੇ ਸ਼ਮੂਲੀਅਤ ਕੀਤੀ ਜਾਵੇਗੀ ।                  ਰੋਸ ਮੁਜ਼ਾਹਰੇ ਦੀ ਤਿਆਰੀ …

Read More »

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ

17 ਮਹੀਨਿਆਂ ਦੀ ਗੈਰ-ਕਾਨੂੰਨੀ ਨਜ਼ਰਬੰਦੀ ਲਈ ਕੇਜ਼ਰੀਵਾਲ ਸਰਕਾਰ ਜਿੰਮੇਵਾਰ – ਜੀ.ਕੇ ਨਵੀਂ ਦਿੱਲੀ, 5 ਮਾਰਚ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਪਾਸੋਂ 2019 ਵਿੱਚ ਸਜ਼ਾ ਮੁਆਫ਼ੀ ਪ੍ਰਾਪਤ ਕਰ ਚੁੱਕੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸ.ਆਰ.ਬੀ) ਵਲੋਂ 5ਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਜਾਗੋ ਪਾਰਟੀ ਦੇ …

Read More »

10 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ -ਜਿਲਾ ਚੋਣ ਅਧਿਕਾਰੀ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹਾ ਦੇ ਸਾਰੇ 11 ਗਿਣਤੀ ਕੇਂਦਰਾਂ `ਤੇ 10 ਮਾਰਚ 2022 ਨੂੰ ਹੋਣ ਵਾਲੀਆਂ ਵੋਟਾਂ ਦੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਾਰੇ ਰਿਟਰਨਿੰਗ ਅਧਿਕਾਰੀਆਂ, ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਤਕਨੀਕੀ ਮੁੱਖੀਆਂ ਨਾਲ ਵਿਸਥਾਰ ‘ਚ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਦੱਸਿਆ ਕਿ ਗਿਣਤੀ …

Read More »

ਥਾਣਾ ਬੀ ਡਵੀਜ਼ਨ ਵਲੋਂ ਚੋਰੀ ਦੇ 40 ਵਾਹਣਾਂ ਸਮੇਤ ਚਾਰ ਕਾਬੂ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਏ.ਸੀ.ਪੀ ਪੂਰਬੀ ਅਭਿਮੰਨਿਯੂ ਰਾਣਾ ਦੀ ਨਿਗਰਾਨੀ ਹੇਠ ਇੰਸਪੈਕਟਰ ਲਵਦੀਪ ਸਿੰਘ ਮੁੱਖ ਅਫਸਰ ਥਾਣਾ ਬੀ-ਡਵੀਜਨ ਵਲੋਂ ਸਮੇਤ ਪੁਲੀਸ ਪਾਰਟੀ ਲਗਾਏ ਸ਼ਿਫਟਿੰਗ ਨਾਕਿਆਂ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਵਾਹਣ ਚੋਰੀ ਕਰਨ ਵਾਲੇ ਚਾਰ ਮੈਂਬਰੀ ਗੈਂਗ ਨੂੰ ਕਾਬੂ ਕੀਤਾ ਹੈ।ਜਿੰਨਾਂ ਦੀ ਪਛਾਣ ਜਸਪਾਲ ਸਿੰਘ ਉਰਫ ਜੱਸਾ, ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਪ੍ਰਤਾਪ ਸਿੰਘ ਉਰਫ ਚੰਦ …

Read More »

ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ‘ਚ ਪਿੰਕ ਬੂਥ ਦਾ ਉਦਘਾਟਨ

ਵਿਸ਼ਵ ਮਹਿਲਾ ਦਿਵਸ ਦੇ ਮੱਦੇਨਜ਼ਰ ਬੂਥ ਕੀਤਾ ਸਥਾਪਤ – ਸਿਵਲ ਸਰਜਨ ਕਪੂਰਥਲਾ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ ਵਿੱਚ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਵਲੋਂ ਪਿੰਕ ਬੂਥ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਾਜਰੀਨਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਵਿਸ਼ਵ ਮਹਿਲਾ ਦਿਵਸ ਦੇ ਮੱਦੇਨਜ਼ਰ ਸਥਾਨਕ ਸਿਵਲ ਹਸਪਤਾਲ ਵਿਖੇ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਰੂਫ ਟੋਪ ਸੋਲਰ ਸਿਸਟਮ ਐਨਰਜੀ ਵਿਸ਼ੇ ’ਤੇ ਜਾਗਰੂਕਤਾ ਕੈਂਪ

ਅੰਮ੍ਰਿਤਸਰ, 5 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਲੋਂ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਪੰਜਾਬ ਸਰਕਾਰ ਦੇ ਸਹਿਯੋਗ ਨਾਲ ‘ਰੂਫਟੋਪ ਸੋਲਰ ਸਿਸਟਮ ਅੰਡਰ 100% ਰੀਨਿਊਏਬਲ ਐਨਰਜੀ ਸਿਟੀ ਪ੍ਰੋਜੈਕਟ’ ’ਤੇ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ਲਈ ‘ਮਨਿਸਟਰੀ ਆਫ਼ ਨਿਊ ਐਡ ਰੀਨਿਊਏਬਲ ਐਨਰਜੀ ਭਾਰਤ ਸਰਕਾਰ’ ਵਲੋਂ ਵੀ ਸਹਿਯੋਗ ਦਿੱਤਾ ਗਿਆ।                   …

Read More »