ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਗੁਰੂ ਰਾਮਦਾਸ ਐਵੀਨਿਊ ਰੈਜ਼ੀਡੈਂਟਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਅੱਜ ਹਲਕਾ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਗ੍ਰਹਿ ਪਹੁੰਚ ਕੇ ਉਨਾਂ ਨੂੰ ਸਮੁੱਚੀ ਐਵਨਿਊ ਵਲੋਂ ਸਮਰਥਨ ਦਾ ਯਕੀਨ ਦਿਵਾਇਆ ਗਿਆ।ਐਸੋਸੀਏਸ਼ਨ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਦੀ ਅਗਵਾਈ ‘ਚ ਪੁੱਜੇ ਇੱਕ ਡੈਲੀਗੇਸ਼ਨ ਨੇ ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਜਿਥੇ ਗੁਰੂ …
Read More »ਪੰਜਾਬੀ
ਗੁਰੂ ਰਵੀਦਾਸ ਜੀ ਨੇ ਸਮਾਜ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ – ਮਜੀਠੀਆ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਅੱਜ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ `ਤੇ ਧੁੱਪਸੜੀ ਵਿਖੇ ਗੁਰੂ ਰਵਿਦਾਸ ਮੰਦਿਰ ‘ਚ ਨਤਮਸਤਕ ਹੋਏ।ਉਨਾਂ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹਿਣ ਵਾਸਤੇ ਆਸ਼ੀਰਵਾਦ ਲਿਆ ਤੇ ਸਰਬਤ ਦੇ ਭਲੇ ਦੀ …
Read More »ਐਡਵੋਕੇਟ ਧਾਮੀ ਨੇ ਦੀਪ ਸਿੱਧੂ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ
ਅੰਮ੍ਰਿਤਸਰ, 16 ਫ਼ਰਵਰੀ (ਜਗਦਪਿ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਰੋਕਾਰਾਂ ਨੂੰ ਪੁਖਤਗੀ ਨਾਲ ਸੰਬੋਧਤ ਹੋਣ ਵਾਲੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਸ਼ੋਕ ਸੰਦੇਸ਼ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੀਪ ਸਿੱਧੂ ਨੇ ਕਿਸਾਨ ਸੰਘਰਸ਼ ਦੌਰਾਨ ਨੌਜਵਾਨੀ ਨੂੰ ਲਾਮਬੰਦ ਕਰਨ ਵਿਚ …
Read More »ਹਲਕਾ ਪੂਰਬੀ ‘ਚ ਨਵਜੋਤ ਸਿੱਧੂ ਨੁੰ ਵੱਡਾ ਝਟਕਾ, ਕਾਂਗਰਸੀ ਕੌਂਸਲਰ ਜਤਿੰਦਰ ਕੌਰ ਸੋਨੀਆ ਅਕਾਲੀ ਦਲ ‘ਚ ਸ਼ਾਮਲ
ਕਾਂਗਰਸ ਦੀ ਨਫਰਤ ਦੀ ਰਾਜਨੀਤੀ ਦੇ ਖਾਤਮੇ ਲਈ ਲੋਕ ਇਕਜੁੱਟ ਹੋਏ – ਮਜੀਠੀਆ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਹਲਕਾ ਪੂਰਬੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੁੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰਬਰ 47 ਤੋਂ ਕਾਂਗਰਸ ਦੇ ਕੌਂਸਲਰ ਜਤਿੰਦਰ ਕੌਰ ਸੋਨੀਆ ਸੀਨੀਅਰ ਅਕਾਲੀ ਆਗੂ ਤੇ ਹਲਕੇ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ …
Read More »ਐਡਵੋਕੇਟ ਧਾਮੀ ਨੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ।ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ …
Read More »ਸ਼੍ਰੋਮਣੀ ਕਮੇਟੀ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਭਗਤ …
Read More »ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਪ੍ਰਕਾਸ਼ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਮਹਾਨ ਸੰਤ ਭਗਤ ਰਵਿਦਾਸ ਜੀ ਦਾ ਜਨਮ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸੰਬੰਧੀ ਸਵੇਰ ਦੀ ਵਿਸ਼ੇਸ਼ ਸਭਾ ਵਿੱਚ ਸਕੂਲ ਦੇ ਸੰਗੀਤ ਵਿਭਾਗ ਵੱਲੋਂ ਭਗਤ ਰਵਿਦਾਸ ਜੀ ਦਾ ਇੱਕ ਸ਼ਬਦ (ਸਾਚੀ ਪ੍ਰੀਤ….) ਦਾ ਇਲਾਹੀ ਗਾਇਨ ਕੀਤਾ ਗਿਆ।ਸਕੂਲ ਅਧਿਆਪਕਾਂ ਵੱਲੋਂ ਭਗਤ ਰਵੀਦਾਸ ਦੇ ਜੀਵਨ ਅਤੇ ਵਿਚਾਰਧਾਰਾ ਉਪਰ ਵਿਸਥਾਰ …
Read More »ਪਿੰਡ ਮੰਗਵਾਲ ‘ਚ ਫੁਲਕਾਰੀ ਤਾਣ ਕੇ ਕਰਵਾਇਆ ਗਿਆ ਭਰਾਜ਼ ਦਾ ਚੋਣ ਪ੍ਰਚਾਰ
ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਓੁਮੀਦਵਾਰ ਨਰਿੰਦਰ ਕੌਰ ਭਰਾਜ਼ ਨੇ ਅਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਸੰਗਰੂਰ ਦੇ ਵੱਖ ਵੱਖ ਪਿੰਡਾਂ ਵਿੱਚ ਚੋਣ ਰੈਲੀਆਂ ਕੀਤੀਆਂ।ਇਥੋਂ ਲਾਗਲੇ ਪਿੰਡ ਮੰਗਵਾਲ ਵਿਖੇ ਭਰਾਜ਼ ਦੀ ਚੋਣ ਮੁਹਿੰਮ ਨੂੰ ਨਿਵੇਕਲੀ ਕਿਸਮ ਦਾ ਸਮਰਥਨ ਦਿੰਦਿਆਂ ਪਿੰਡ ਦੇ ਬਾਹਰ ਕੀਤੇ ਜ਼ੋਰਦਾਰ ਸਵਾਗਤ ਤੋਂ ਬਾਅਦ ਨਰਿੰਦਰ ਕੌਰ ਭਰਾਜ …
Read More »ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਯਾਦਗਾਰੀ ਸਮਾਰਕ ਬਣਾਵਾਂਗੇ – ਵਿਜੈ ਇੰਦਰ ਸਿੰਗਲਾ
ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਸੰਗਰੂਰ ਹਲਕੇ ਵਿੱਚ ਕਰਵਾਏੇ ਵਿਕਾਸ ਕਾਰਜ਼ਾਂ ਦਾ ਵੇਰਵਾ ਦਿੰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹਨਾਂ ਵਿਕਾਸ ਦੀ ਚਰਚਾ ਅੱਜ ਪੂਰੇ ਪੰਜਾਬ ਵਿੱਚ ਹੋ ਰਹੀ ਹੈ ਤੇ ਸੂਬੇ ਦੇ ਲੋਕ ਇਸ ਹਲਕੇ ਵਿੱਚ ਹੋਏ ਕੰਮਾਂ ਦੀਆਂ ਮਿਸਾਲਾਂ ਦੇ ਰਹੇ ਹਨ।ਹਲਕੇ ਦੇ ਪਿੰਡ ਅਕੋਈ ਸਾਹਿਬ ਵਿਖੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਜੈ ਇੰਦਰ ਸਿੰਗਲਾ …
Read More »ਆਬਕਾਰੀ ਵਿਭਾਗ, ਜਿਲ੍ਹਾ ਪੁਲਿਸ ਅਤੇ ਪੈਰਾ ਮਿਲਟਰੀ ਫੋੋਰਸ ਵਲੋਂ ਫਲੈਗ ਮਾਰਚ
ਖਰਚਾ ਅਬਜ਼ਰਵਰ ਸੁਭਾਸ਼ ਚੰਦਰ ਨੇ ਕੀਤੀ ਅਗਵਾਈ ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋੋਣਾਂ ਦੇ ਮੱਦੇਨਜ਼ਰ ਚੋੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋੋਣ ਅਫ਼ਸਰ ਰਾਮਵੀਰ ਦੀ ਨਿਗਰਾਨੀ ਹੇਠ ਪੁਲਿਸ ਅਤੇ ਆਬਕਾਰੀ ਵਿਭਾਗ ਵਲੋੋਂ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਸੰਗਰੂਰ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ।ਇਸ ਫਲੈਗ ਮਾਰਚ ਵਿੱਚ ਸੁਭਾਸ਼ ਚੰਦਰ, ਖਰਚਾ ਅਬਜ਼ਰਬਰ ਵਲੋੋਂ ਵਿਸ਼ੇਸ਼ ਤੌੌਰ `ਤੇ ਭਾਗ …
Read More »
Punjab Post Daily Online Newspaper & Print Media