Wednesday, November 25, 2026

ਪੰਜਾਬੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਆਬਜ਼ਰਵਰ ਨਿਯੁੱਕਤ

ਪਠਾਨਕੋਟ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦਿਆਂ ਹੋਇਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਿਲ੍ਹਾ ਪਠਾਨਕੋਟ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002- ਭੋਆ ਅਤੇ 003-ਪਠਾਨਕੋਟ ਲਈ ਵੱਖ ਵੱਖ ਆਬਜ਼ਰਵਰ ਨਿਯੁੱਕਤ ਕੀਤੇ ਗਏ ਹਨ।ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਸੰਯਮ ਅਗਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ -2022 ਲਈ ਜਿਲ੍ਹਾ ਪਠਾਨਕੋਟ ਵਿੱਚ ਜਨਰਲ ਅਬਜਰਵਰ ਆਨਦਰਾ ਵਮਸੀ …

Read More »

ਰਾਜੇਵਾਲ ਦੀ ਚੋਣ ਮੁਹਿੰਮ ਨੂੰ ਪਿੰਡਾਂ ‘ਚ ਮਿਲ ਰਿਹਾ ਭਰਵਾਂ ਹੁੰਗਾਰਾ

ਸਮਰਾਲਾ, 31 ਜਨਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਾਰੀ ਪ੍ਰੈਸ ਬਿਆਨ ‘ਚ ਕਿਹਾ ਹੈ ਕਿ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਨੇ ਘਾਣ ਪਾ ਦਿੱਤਾ ਹੈ।ਪੰਜਾਬ ਸਿਰ ਸਾਢੇ ਤਿੰਨ ਲੱਖ ਕਰੋੜ ਦਾ ਕਰਜ਼ਾ ਹੈ।ਸਾਡੀ ਨੌਜਵਾਨੀ ਨੂੰ ਆਪਣਾ ਭਵਿੱਖ ਖਤਰੇ ਵਿੱਚ ਜਾਪਦਾ ਹੈ। ਪੰਜਾਬ ਨੂੰ ਸਾਰੇ ਰਵਾਇਤੀ ਸਿਆਸੀ ਲੀਡਰ ਦੋਹੀਂ ਹੱਥੀਂ ਲੁੱਟਦੇ …

Read More »

ਦਿੱਲੀ ’ਚ ਨੌਜੁਆਨ ਲੜਕੀ ’ਤੇ ਅਣਮਨੁੱਖੀ ਤਸ਼ੱਦਦ ਸਮਾਜ ਦੇ ਮੱਥੇ ’ਤੇ ਕਲੰਕ – ਐਡਵੋਕੇਟ ਧਾਮੀ

ਕਿਹਾ, ਮਾਮਲੇ ’ਚ ਸ਼ਾਮਲ ਹਰ ਵਿਅਕਤੀ ਨੂੰ ਮਿਲੇ ਮਿਸਾਲੀ ਸਜ਼ਾ ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਦਿੱਲੀ ’ਚ ਨੌਜੁਆਨ ਲੜਕੀ ਨਾਲ ਕੀਤਾ ਗਿਆ ਅਣਮਨੁੱਖੀ ਤਸ਼ੱਦਦ ਜ਼ੁਲਮ ਦੀ ਸਿਖ਼ਰ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਿਸੇ ਮਨੁੱਖ ਨੂੰ …

Read More »

ਸ਼੍ਰੋਮਣੀ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਹੋਏ ਸੇਵਾ ਮੁਕਤ

ਸ਼੍ਰੋਮਣੀ ਕਮੇਟੀ, ਸਿੱਖ ਸੰਪ੍ਰਦਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਸਿੱਖ ਆਗੂਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ 35 ਸਾਲ ਦੀ ਸੇਵਾ ਮਗਰੋਂ ਅੱਜ ਸੇਵਾਮੁਕਤ ਹੋ ਗਏ।ਉਹ 1987 ਵਿੱਚ ਸਿੱਖ ਸੰਸਥਾ ‘ਚ ਕਲਰਕ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜ਼ਕਾਲ ਦੌਰਾਨ ਉਨ੍ਹਾਂ ਵੱਖ-ਵੱਖ ਅਹੁਦਿਆਂ ’ਤੇ ਕੰਮ ਕੀਤਾ।ਭੂਰਾਕੋਹਨਾ ਦੇ …

Read More »

ਵੱਖ-ਵੱਖ ਆਗੂਆਂ ਵਲੋਂ ਸਵ. ਦੇਸ ਰਾਜ ਸਫ਼ਰ ਨੂੰ ਸ਼ਰਧਾਂਜਲੀਆਂ ਭੇਂਟ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪਿਛਲੇ ਦਿਨੀ ਚਲਾਣਾ ਕਰ ਗਏ ਇੰਸਪੈਕਟਰ ਨੀਰਜ਼ ਅਨਾਰਿਆ ਅਤੇ ਸੁਨੀਲ ਕੁਮਾਰ ਦੇ ਪਿਤਾ ਤੇ ਕੌਮੀ ਸ਼ਾਇਰ ਦੇਸ ਰਾਜ ਸਫ਼ਰ ਨਮਿਤ ਪਾਵਨ ਯੋਗ ਵਿਸ਼ਿਸ਼ਠ ਦਾ ਪਾਠ ਅਤੇ ਸ਼ਰਧਾਜਲੀ ਸਮਾਗਮ ਕੇਂਦਰੀ ਵਾਲਮੀਕਿ ਮੰਦਰ ਹਾਥੀ ਗੇਟ ਵਿਖੇ ਕਰਵਾਇਆ ਗਿਆ।ਜਿਸ ਵਿਚ ਵੱਡੀ ਗਿਣਤੀ ‘ਚ ਰਾਜਨੀਤਕ, ਸਮਾਜਿਕ, ਮੁਲਾਜ਼ਮ ਅਤੇ ਧਾਰਮਿਕ ਜਥੇਬੰਦੀਆਂ ਦੇ ਨੁੰਮਾਇੰਦਿਆਂ ਨੇ ਸਵ. ਸਫ਼ਰ ਨੂੰ ਸ਼ਰਧਾ ਦੇ …

Read More »

ਮਾਲਕ ਮਕਾਨ ਅਗਾਊਂ ਤੌਰ ‘ਤੇ ਕਿਰਾਏਦਾਰ ਦਾ ਵੇਰਵਾ ਇਲਾਕੇ ਦੇ ਥਾਣੇ ‘ਚ ਦੇਵੇ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਵਿੱਚ ਜੁਰਮਾਂ ਦੀ ਰੋਕ-ਥਾਮ ਲਈ ਇਹ ਜ਼ਰੂਰੀ ਕਰ ਦਿੱਤਾ ਹੈ ਕਿ ਜਦੋਂ ਵੀ ਕਿਸੇ ਮਕਾਨ ਮਾਲਕ ਨੇ ਆਪਣੀ ਕੋਈ ਜਗ੍ਹਾ ਕਿਰਾਏ ‘ਤੇ ਦੇਣੀ ਹੋਵੇ …

Read More »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਰੋਕ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿੱਚ ਲੋਕਾਂ ਵਲੋਂ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ …

Read More »

ਸਤਨਾਮ ਸਿੰਘ ਦਮਦਮੀ ਨੂੰ ਆਲ ਇੰਡੀਆ ਕਸ਼ੱਤਰੀਆ (ਟਾਂਕ) ਪ੍ਰਤੀਨਿਧੀ ਸਭਾ ਦਾ ਚੁਣਿਆ ਪ੍ਰਧਾਨ

ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਆਲ ਇੰਡੀਆ ਕਸ਼ੱਤਰੀ (ਟਾਂਕ) ਪ੍ਰਤੀਨਿਧੀ ਸਭਾ ਦੇ ਚੋਣ ਬੋਰਡ ਅਤੇ ਚੇਅਰਮੈਨ ਕੌਰ ਸਿੰਘ ਉੱਪਲੀ ਵਲੋਂ ਗੁਰਦੁਆਰਾ ਭਗਤ ਨਾਮਦੇਵ ਜੀ ਬਰਨਾਲਾ ਵਿਖੇ ਚੋਣ ਕਰਵਾਉਣ ਦੀ ਪ੍ਰਕਿਰਿਆ ਦੌਰਾਨ ਸਰਬਸੰਮਤੀ ਨਾਲ ਸਤਨਾਮ ਸਿੰਘ ਜੱਸਲ ਦਮਦਮੀ ਸੰਗਰੂਰ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਉਨਾਂ ਨੁੰ ਆਪਣੀ ਟੀਮ ਚੁਣਨ ਦੇ ਅਧਿਕਾਰ ਦਿੱਤੇ ਗਏ।ਇਸ ਸਮੇਂ ਕੇਵਲ ਸਿੰਘ ਵੀਨਸ ਦੀ ਭੂਮਿਕਾ ਅਹਿਮ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਕੋਰੋਨਾ ਤੋਂ ਬਚਾਅ ਲਈ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।ਜਿਸ ਦੌਰਾਨ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੇ ਨਿਰਦੇਸ਼ਾਂ ‘ਤੇ ਨੌਵੀਂ ਤੋਂ ਬਾਰਹਵੀਂ ਕਲਾਸ ਤੱਕ ਦੇ 177 ਵਿਦਿਆਰਥੀਆਂ ਨੂੰ ਵੈਕਸੀਨ ਲਗਾਈ ਗਈ।ਪ੍ਰਿੰਸੀਪਲ ਡਾ. ਅੰਜ਼ਨਾ ਨੇ ਸਰਕਾਰੀ ਸਿਹਤ ਵਿਭਾਗ ਦਾ ਸਕੂਲ ਵਿੱਚ …

Read More »

ਕਿਰਤੀ ਕਿਸਾਨ ਯੂਨੀਅਨ ਨੇ ਲੋਕਾਂ ਨੂੰ “ਨੋਟਾ” ਦਾ ਬਟਨ ਦਬਾਉਣ ਦੀ ਕੀਤੀ ਅਪੀਲ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਦੇ ਪਿੰਡਾਂ ਉਭਾਵਾਲ, ਕੁੰਨਰਾਂ, ਚੱਠੇ ਅਤੇ ਦੁੱਗਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਰੈਲੀਆਂ ਕਰਕੇ ਚੋਣ ਮੈਦਾਨ ‘ਚ ਕੁੱਦੀਆਂ ਸਿਆਸੀ ਪਾਰਟੀਆਂ ਦੀਆਂ ਨੀਤੀਆਂ ‘ਤੇ ਚਾਨਣਾ ਪਾਇਆ ਅਤੇ 20 ਫਰਵਰੀ ਨੂੰ ਨੋਟਾ ਦਾ ਬਟਨ ਦਬਾਉਣ ਦੀ ਅਪੀਲ ਕੀਤੀ।ਉਨਾਂ ਦੱਸਿਆ ਕਿ ਇਨ੍ਹਾਂ ‘ਚੋਂ ਕਿਸੇ ਵੀ ਪਾਰਟੀ ਦਾ ਪ੍ਰੋਗਰਾਮ ਲੋਕ ਪੱਖੀ ਨਹੀਂ ਤੇ ਕੋਈ ਵੀ ਪਾਰਟੀ …

Read More »