Monday, September 21, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 ਦਾ ਗਠਨ ਸਮਾਰੋਹ (ਇੰਸਟਾਲੇਸ਼ਨ ਸ਼ੈਰੇਮਨੀ) ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸ੍ਰਪਰਸਤੀ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਰੋਟਰੀ ਜ਼ਿਲਾ ਗਵਰਨਰ ਰੋਟੇਰੀਅਨ ਅਨਿਲ ਸਿੰਘਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਨਿਲ ਸਿੰਘਲ ਨੇ ਸੈਸ਼ਨ 2026-27 ਲਈ ਨਵੇਂ ਚੁਣੇ ਗਏ ਪ੍ਰਧਾਨ ਅਤੇ ਕਾਰਜਕਾਰੀ ਟੀਮ …

Read More »

ਨਾਰੀ ਨਿਕੇਤਨ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਕਮਿਊਨਿਟੀ ਹੋਮ ਫਾਰ ਮੈਂਟਲੀ ਰਿਟਾਰਡਿਡ ਅਤੇ ਸਟੇਟ ਆਫਟਰ ਕੇਅਰ ਹੋਮ, ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਇੰਡੀਅਨ ਰੈਡ ਕਰਾਸ ਸੁਸਾਇਟੀ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅਸਿਸਟੈਂਟ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਤਿਉਹਾਰ …

Read More »

ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਅੰਮ੍ਰਿਤਸਰ, 11  ਅਗਸਤ (ਸੁਖਬੀਰ ਸਿੰਘ) –  ਪਿੰਡਾਂ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਅਤੇ ਜਲ …

Read More »

ਦਿੱਲੀ ਦੇ ਐਲ.ਜੀ ਤਰਨਜੀਤ ਸਿੰਘ ਸੰਧੂ ਵਲੋਂ ਪਿੰਗਲਵਾੜਾ ਦੀ ਸ਼ਾਖਾ ਮਾਨਾਂਵਾਲਾ ਦਾ ਦੌਰਾ

ਅੰਮਿਤਸਰ, 11 ਅਗਸਤ (ਜਗਦੀਪ ਸਿੰਘ) – ਦਿੱਲੀ ਦੇ ਐਲ.ਜੀ (ਲੈਫਟੀਨੈਂਟ ਗਵਰਨਰ) ਤੇ ਸੀਨੀਅਰ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੀ ਸ਼ਾਖਾ ਮਾਨਾਂਵਾਲਾ ਦਾ ਦੌਰਾ ਕੀਤਾ, ਜਿਥੇ ਪਹੁੰਚਣ ‘ਤੇ ਪਿੰਗਲਵਾੜਾ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਅਤੇ ਬੱਚਿਆਂ ਨੇ ਨਿੱਘਾ ਸਵਾਗਤ ਕੀਤਾ। ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਦਿੱਲੀ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਨਾਲ ਘਿਰਿਆ ਹੋਇਆ ਹੈ, …

Read More »

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵੱਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ …

Read More »

ਰੈਡ ਕਰਾਸ ਸੁਸਾਇਟੀ ਨੇ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਅਤੇ ਮਾਹਵਾਰੀ ਸਫ਼ਾਈ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਇਸਤਰੀਆਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਲੋੜਵੰਦ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੱਲਵੀ ਮਿਸ਼ਰਾ, ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਸੂਰਜੀ ਊਰਜਾ ਸਥਾਪਿਤ ਕਰਨ ‘ਤੇ ਮਿਲਿਆ ਸਨਮਾਨ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਵਾਤਾਵਰਣ ਪੱਖੀ ਅਤੇ ਸਾਫ਼-ਸੁਥਰੇ ਊਰਜੀ ਸਰੋਤਾਂ ਨੂੰ ਅਪਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਮਾਨਤਾ ਵਜੋਂ ਦਿੱਲੀ ਸਥਿਤ ਵਿਸ਼ਵ ਪੱਧਰੀ ਵਾਤਾਵਰਣ ਸੰਭਾਲ ਸੰਸਥਾ ‘ਅਰਥਡੇਅ ਡਾਟ ਓਆਰਜੀ’ ਵੱਲੋਂ ‘ਪਲੈਨੈੱਟ ਸਟਾਰਸ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਇਤਿਹਾਸਕ ਖਾਲਸਾ ਕਾਲਜ ਅਤੇ ਹੋਰਨਾਂ ਖਾਲਸਾ ਅਦਾਰਿਆਂ ਦੇ ਕੈਂਪਸਾਂ ਵਿਖੇ ਸਫਲਤਾਪੂਰਵਕ ਸੂਰਜੀ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ‘ਚ ਹਾਜ਼ਰੀ ਲਗਵਾਉਂਦਿਆਂ ਸਮੂਹ ਜਗਤ ਤੇ ਹਾਜ਼ਰ …

Read More »

ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅਸ਼ੋਕ ਕੁਮਾਰ ਦਾ ਮ੍ਰਿਤਕ ਸਰੀਰ ਗਰੀਸ ਤੋਂ ਭਾਰਤ ਪਹੁੰਚਿਆ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਨਾਲ ਸਬੰਧਿਤ 55 ਸਾਲਾ ਅਸ਼ੋਕ ਕੁਮਾਰ ਪੁੱਤਰ ਪ੍ਰਕਾਸ਼ ਰਾਮ ਦਾ ਮ੍ਰਿਤਕ ਸਰੀਰ ਗਰੀਸ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਈਮੇਲ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ …

Read More »

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ ‘ਚ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ਵਿਸ਼ੇ ‘ਤੇ ਇਕ ਪ੍ਰਭਾਵਸ਼ਾਲੀ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਸਕੂਲ ਆਫ਼ ਲਾਅ ਦੇ ਡੀਨ ਪ੍ਰੋ: (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ‘ਚ ਦੇਸ਼ ਅਤੇ ਵਿਦੇਸ਼ ਦੇ ਪ੍ਰਸਿੱਧ ਕਾਨੂੰਨੀ ਮਾਹਿਰਾਂ, ਜੱਜਾਂ, ਵਕੀਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲੈ ਕੇ …

Read More »