ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਫਾਰਮੇਸੀ ਵਿਖੇ ਔਰਤਾਂ ਦੀ ਸਵੈ-ਰੱਖਿਆ ਸਬੰਧੀ ਵਰਕਸ਼ਾਪ ਕਰਵਾਈ ਗਈ। ਕਾਲਜ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਕੇ ਧਵਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਉਕਤ ਵਰਕਸ਼ਾਪ ਮੌਕੇ ਵਿਵੇਕ ਕਰਾਟੇ ਸਕੂਲ ਤੋਂ ਜਿਤੇਸ਼ ਸ਼ਰਮਾ ਅਤੇ ਮਯੰਕ ਸ਼ਰਮਾ ਨੇ ਮਾਹਿਰਾਂ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨੂੰ ਅਚਾਨਕ ਹਮਲੇ, ਖਤਰੇ ਵਰਗੇ ਹਾਲਾਤਾਂ ’ਚ ਸਵੈ-ਰੱਖਿਆ ਆਦਿ ਸਬੰਧੀ ਜਾਣਕਾਰੀ ਪ੍ਰਦਾਨ ਕਰਦਿਆਂ ਵੱਖ-ਵੱਖ …
Read More »ਪੰਜਾਬੀ ਖ਼ਬਰਾਂ
ਹਿੰਦ ਪਾਕਿ ਸਰਹੱਦ ਦਾ ਮਾਨਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕੀਤਾ ਨਿਰੀਖਣ
ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਹਿੰਦ ਪਾਕਿ ਸਰਹੱਦ ਦੇ ਨਾਲ ਲੱਗਦੇ ਖੇਤਰ ਬਮਿਆਲ ਵਿਖੇ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਆਦਰਸ਼ ਵਿਦਿਆਲਿਆ ਮਨਵਾਲ ਮੰਗਵਾਲ ਵਿਖੇ ਵੀ.ਡੀ.ਸੀਜ਼ (ਵਿਲੇਜ ਡਿਫੈਂਸ ਕਮੇਟੀਆਂ) ਦਾ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਮਾਨਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਿਵਾ ਪ੍ਰਸਾਦ ਵਧੀਕ ਮੁੱਖ ਸਕੱਤਰ ਪੰਜਾਬ, ਵੀ.ਕੇ ਮੀਨਾ ਪ੍ਰਿੰਸੀਪਲ ਸਕੱਤਰ ਪੰਜਾਬ, ਨੀਲ ਕੰਠ ਅਵਧ ਇੰਚਾਰਜ਼ …
Read More »ਵਸੰਤ ਵੈਲੀ ਪਬਲਿਕ ਸਕੂਲ ਵਿਖੇ ਵੇਦ ਪ੍ਰਚਾਰ ਮੰਡਲ ਵਲੋਂ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ
ਸੰਗਰੂਰ, 7 ਨਵੰਬਰ (ਜਗਸੀਰ ਲੌਂਗੋਵਾਲ) – ਵੇਦ ਪ੍ਰਚਾਰ ਮੰਡਲ ਪੰਜਾਬ ਵਲੋਂ ਵਸੰਤ ਵੈਲੀ ਪਬਲਿਕ ਸਕੂਲ ਲੱਡਾ ਵਿਖੇ ਅੰਤਰ ਸਕੂਲ ਵੈਦਿਕ ਭਾਸ਼ਣ ਮੁਕਾਬਲੇ ਸੰਜੇ ਗੁਪਤਾ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮਹਾਸ਼ਾ ਵਰਿੰਦਰ ਅਤੇ ਪ੍ਰਿੰਸੀਪਲ ਅਨੀਤਾ ਦੀ ਦੇਖ-ਰੇਖ ਹੇਠ ਕਰਵਾਏ ਗਏ।ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਸ਼ਮੂਲੀਅਤ ਕੀਤੀ।ਸਮਾਗਮ ਦੀ ਪ੍ਰਧਾਨਗੀ ਅਨਿਲ ਗੁਪਤਾ ਚੇਅਰਮੈਨ ਹੈਰੀਟੇਜ਼ ਪਬਲਿਕ ਸਕੂਲ …
Read More »ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸੰਗਰੂਰ, 7 ਨਵੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਸੰਸਥਾ ਅਕਾਲ ਅਕੈਡਮੀ ਮਨਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਰਵਾਨਗੀ ਅਕਾਲ ਅਕੈਡਮੀ ਮਨਾਵਾਂ ਤੋਂ ਹੋਈ।ਪਿੰਡ ਝਤਰਾ, ਤਮਵੰਡੀ ਮੰਗੇ ਖਾਂ, ਪਡੋਰੀ ਜੱਟਾਂ, ਵਾੜਾ ਪੋਹਿਵੰਡ, ਸ਼ਾਹ ਵਾਲਾ ਅਤੇ ਪਿੰਡ ਬੰਬ ਤੋਂ ਹੁੰਦਾ ਹੋਇਆ, ਨਗਰ ਕੀਰਤਨ ਜ਼ੀਰਾ …
Read More »ਸਾਬਕਾ ਜਲ ਸੈਨਾ ਅਧਿਕਾਰੀ ਰੋਹਿਤ ਦਿਵੇਦੀ ਕੈਂਬ੍ਰਿਜ਼ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਬਣੇ
ਸੰਗਰੂਰ, 7 ਨਵੰਬਰ (ਜਗਸੀਰ ਲੌਂਗੋਵਾਲ) – ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਸੰਗਰੂਰ ਨੇ ਉਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਜਲ ਸੈਨਾ ਅਧਿਕਾਰੀ ਕੈਪਟਨ ਰੋਹਿਤ ਦਿਵੇਦੀ ਨੂੰ ਆਪਣਾ ਨਵਾਂ ਪ੍ਰਿੰਸੀਪਲ ਨਿਯੁੱਕਤ ਕੀਤਾ ਹੈ।ਕੈਪਟਨ ਰੋਹਿਤ ਦਿਵੇਦੀ ਨੇ 25 ਸਾਲਾਂ ਤੱਕ ਐਜੂਕੇਸ਼ਨ ਬ੍ਰਾਂਚ ਵਿੱਚ ਨੇਵੀ ਅਫਸਰ ਵਜੋਂ ਸੇਵਾ ਨਿਭਾਈਆਂ ਹਨ, ਉਥੇ ਉਨ੍ਹਾਂ ਨੇ ਵੱਕਾਰੀ ਨੇਵੀ ਅਕੈਡਮੀ ਵਿੱਚ ਪੜ੍ਹਾਇਆ ਅਤੇ ਕਈ ਨੇਵੀ ਚਿਲਡਰਨ ਸਕੂਲਾਂ ਦਾ ਪ੍ਰਬੰਧਨ ਵੀ …
Read More »ਆਈ.ਟੀ.ਆਈ ਰਣੀਕੇ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਿਭਾਗੀ ਡਾਇਰੈਕਟਰ ਮੁੱਖ ਦਫਤਰ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ ਦਲਬੀਰ ਸਿੰਘ ਰਣੀਕੇ ਸਰਕਾਰੀ ਆਈ.ਟੀ.ਆਈ ਰਣੀਕੇ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸ਼ੈਸ਼ਨ 2023-24 ਦੇ ਦੌਰਾਨ ਕ੍ਰ਼ਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਰਹੇ ਪਾਸ ਆਉਟ ਸਿੱਖਿਆਰਥੀਆਂ ਤੇ ਤਿਉਹਾਰੀ ਮੁਕਾਬਲੇਬਾਜ਼ੀ ਦੇ ਜੇਤੂਆਂ ਨੂੰ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਨਿਵਾਜ਼ਿਆ ਗਿਆ।ਪ੍ਰੋਗਰਾਮ …
Read More »ਅੰਤਰ-ਜ਼ੋਨਲ ਯੁਵਕ ਮੇਲੇ ਦੌਰਾਨ ਯੂਨੀਵਰਸਿਟੀ ਵਿਖੇ ਜ਼ੋਨਲ ਜੇਤੂ 43 ਕਾਲਜਾਂ ਦਾ ਘਮਸਾਨ 8 ਤੋਂ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਤਰ-ਜ਼ੋਨਲ ਯੁਵਕ ਮੇਲਾ 8 ਤੋਂ 10 ਨਵੰਬਰ, 2024 ਤੱਕ ਕਰਵਾਇਆ ਜਾ ਰਿਹਾ ਹੈ। ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਦਿਆਰਥੀ ਭਲਾਈ ਨੇ ਦੱਸਿਆ ਕਿ ਯੂਨੀਵਰਸਿਟੀ ਨਾਲ ਸਬੰਧਤ ਜ਼ੋਨਲ ਮੇਲੇ ਦੇ ਜੇਤੂ 43 ਕਾਲਜਾਂ ਦੇ ਵਿਦਿਆਰਥੀ ਮੁਕਾਬਲਿਆਂ ਦੌਰਾਨ 36 ਆਈਟਮਾਂ ਵਿੱਚ ਭਾਗ ਲੈਣਗੇ।ਇਹ ਮੇਲਾ ਯੂਨੀਵਰਸਿਟੀ ਕੈਂਪਸ ਵਿੱਚ ਵੱਖ-ਵੱਖ ਥਾਵਾਂ …
Read More »ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪੰਜਾਬ ਦਿਵਸ ਨੂੰ ਸਮਰਪਿਤ ਰੂਬਰੂ ਪ੍ਰੋਗਰਾਮ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਸਾਹਿਤ ਦੇ ਪ੍ਰਸਿੱਧ ਕਵੀ ਰਮਨ ਸੰਧੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਕਰਵਾਏ ਗਏ ਵਿਸ਼ੇਸ਼ ਰੂਬਰੂ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਵੀ ਵਾਸਤੇ ਮੌਲਿਕ ਹੋਣਾ ਬਹੁਤ ਜ਼ਰੂਰੀ ਹੈ ਸੋ ਰਚਨਾਕਾਰ ਨੂੰ ਬਾਹਰਲੇ ਪ੍ਰਭਾਵਾਂ ਤੋਂ ਹਮੇਸ਼ਾ ਸਚੇਤ ਰਹਿਣਾ ਚਾਹੀਦਾ ਹੈ।ਇੱਕ ਪ੍ਰਮਾਣਿਕ ਕਵੀ ਉਹ ਹੈ, ਜੋ ਲਿਖਤ …
Read More »ਖੇਡਾਂ ਵਤਨ ਪੰਜਾਬ ਦੀਆਂ 2024- ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਸਥਾਨਕ ਖਾਲਸਾ ਕਾਲਜ ਸੀ: ਸੈ: ਸਕੂਲ ਵਿਖੇ ਕਰਵਾਈਆਂ ਜਾ ਰਹੀਆ ਹਨ।ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਗੇਮ ਰਗਬੀ ਦੇ ਖੇਡ ਮੁਕਾਬਲੇ ਅੰ-14,17,21 ਅਤੇ 21-30 ਉਮਰ ਵਰਗ ਅਤੇ ਗੱਤਕਾ ਦੇ …
Read More »ਖਾਲਸਾ ਕਾਲਜ ਵਿਖੇ ਵਿਗਿਆਨ ਮੇਲਾ 18 ਤੋਂ 20 ਨਵੰਬਰ ਤੱਕ ਮਨਾਇਆ ਜਾਵੇਗਾ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸੁਸਾਇਟੀ ਫਾਰ ਪ੍ਰਮੋਸ਼ਨ ਆਫ ਸਾਇੰਸ ਐਂਡ ਟੈਕਨਾਲੋਜੀ ਇਨ ਇੰਡੀਆ (ਐਸ.ਪੀ.ਐਸ.ਟੀ.ਆਈ) ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ) ਅਤੇ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਖਾਲਸਾ ਕਾਲਜ ਵਿਖੇ 3 ਦਿਨਾ (18 ਤੋਂ 20 ਨਵੰਬਰ ਤੱਕ) ਵਿਗਿਆਨ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਵਿਗਿਆਨ ਉਤਸਵ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਭਾਗ ਲੈਣ ਲਈ …
Read More »
Punjab Post Daily Online Newspaper & Print Media