ਸਤਿੰਦਰ ਸਿੰਘ ਛੱਜਲਵਡੀ ਨੁੰ ਬਾਬਾ ਬਕਾਲਾ ਤੋਂ ਐਲਾਨਿਆ ਪਾਰਟੀ ਉਮੀਦਵਾਰ ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਤੇ ਪਾਰਟੀ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਵਿਧਾਨ ਸਭਾ ਚੋਣ ਲੜਨਗੇ ਜਦੋਂ ਕਿ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਹਲਕੇ ਤੋਂ …
Read More »ਪੰਜਾਬੀ
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ
ਸੰਗਤ ਵਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ, 26 ਜਨਵਰੀ (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ …
Read More »ਸ਼੍ਰੋਮਣੀ ਕਮੇਟੀ ਨੇ ਮੁਲਤਵੀ ਕੀਤੀ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਕਰਵਾਏ ਜਾਂਦੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਸਲਾਨਾ ਪ੍ਰੀਖਿਆ ਜੋ 28 ਤੇ 29 ਜਨਵਰੀ 2022 ਨੂੰ ਕਰਵਾਈ ਜਾਣੀ ਸੀ ਮੁਲਤਵੀ ਕਰ ਦਿੱਤੀ ਗਈ ਹੈ।ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਜਾਰੀ …
Read More »ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ 26 ਜਨਵਰੀ ਨੂੰ
ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਹੋਣਗੇ ਗੁਰਮਤਿ ਸਮਾਗਮ ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ …
Read More »ਕੋਵਿਡ-19 ਦੇ ਚੱਲਦਿਆਂ ਵਰਚੂਅਲ ਮਨਾਇਆ 12ਵਾਂ ਰਾਸ਼ਟਰੀ ਵੋਟਰ ਦਿਵਸ
ਬੈਸਟ ਬੀ.ਐਲ.ਓ, ਬੈਸਟ ਨੋਡਲ ਅਫਸਰ ਅਤੇ ਪ੍ਰਤੀਭਾਗੀਆਂ ਨੂੰ ਕੀਤਾ ਸਨਮਾਨਿਤ ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਵਿੱਚ 12ਵਾਂ ਰਾਸ਼ਟਰੀ ਵੋਟਰ ਦਿਵਸ ਜਿਲ੍ਹਾ ਅਤੇ ਬੂਥ ਲੈਵਲ ਉਪਰ ਕੋਵਿਡ-19 ਦੇ ਇਸ ਦੌਰ ਵਿੱਚ ਸਿਹਤ ਵਿਭਾਗ, ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਵਰਚੂਅਲ ਮਨਾਇਆ ਗਿਆ। ਇਸ ਤੋਂ ਇਲਾਵਾ ਜਿਲ੍ਹਾ ਪੱਧਰ …
Read More »ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਜਾ ਸਕਣਗੇ ਸਿਰਫ ਦੋ ਵਿਅਕਤੀ
ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ) – 20 ਫਰਵਰੀ 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ 25 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ ਅਤੇ ਨਾਮਜ਼ਦਗੀਆਂ ਭਰਨ ਲਈ ਜਿਲ੍ਹਾ ਪਠਾਨਕੋਟ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ।ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਜਾਰੀ ਨਵੇਂ ਸ਼ਡਿਊਲ ਅਨੁਸਾਰ 25 ਜਨਵਰੀ …
Read More »‘ਸਵੀਪ ਕੇਕ’ ਅਤੇ ‘ਸਵੀਪ ਬਰਿਆਨੀ’ ਰਾਹੀਂ ਵੋਟ ਦੀ ਸਹੀ ਵਰਤੋਂ ਦਾ ਦਿੱਤਾ ਸੁਨੇਹਾ
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਧਾਨ ਸਭਾ ਚੋਣਾਂ ‘ਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕਪੂਰਥਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਕੌਮੀ ਵੋਟਰ ਦਿਵਸ ਮੌਕੇ ਅੱਜ ਕਪੂਰਥਲਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ “ਸਵੀਪ ਕੇਕ” ਅਤੇ ”ਸਵੀਪ ਬਰਿਆਨੀ” ਰਾਹੀਂ ਵਿਧਾਨ ਸਭਾ ਚੋਣਾਂ ਵਿਚ ਵੱਧ ਚੜ ਕੇ ਹਿੱਸਾ ਲੈਣ ਦਾ ਸੁਨੇਹਾ ਦਿੱਤਾ ਗਿਆ। …
Read More »ਖਰਚਾ ਆਬਜ਼ਰਵਰਾਂ ਵਲੋਂ ਵੀਡੀਓ ਕਾਨਫਰੰਸ ਰਾਹੀਂ ਚੋਣ ਪ੍ਰਕਿਆ ਦਾ ਜਾਇਜ਼ਾ
ਜਿਲ੍ਹਾ ਚੋਣ ਅਫਸਰ ਤੇ ਐਸ.ਐਸ.ਪੀ ਸਮੇਤ ਅਧਿਕਾਰੀਆਂ ਨੇ ਦਿਤੀ ਜਾਣਕਾਰੀ ਕਪੂਰਥਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਿਯੁੱਕਤ ਕੀਤੇ ਗਏ ਖਰਚਾ ਅਬਜ਼ਰਬਰਾਂ ਮੁਹੰਮਦ ਮੁਨਜ਼ਾਰੁਲ ਹਸਨ ਆਈ.ਆਰ.ਏ.ਐਸ (ਹਲਕਾ ਸੁਲਤਾਨਪੁਰ ਲੋਧੀ), ਅਸ਼ੀਸ ਕੁਮਾਰ ਆਈ.ਆਰ.ਐਸ (ਹਲਕਾ ਭੁਲੱਥ) ਅਤੇ ਓਮ ਪ੍ਰਕਾਸ਼ ਯਾਦਵ ਆਈ.ਆਰ.ਏ.ਐਸ. (ਹਲਕਾ ਕਪੂਰਥਲਾ ਤੇ ਫਗਵਾੜਾ) ਵਲੋਂ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉਪਲ, ਐਸ.ਐਸ.ਪੀ ਦਿਆਮਾ ਹਰੀਸ਼ …
Read More »ਐਮ.ਸੀ.ਐਮ.ਸੀ ਨੇ ਨੈਤਿਕ ਚੋਣ ਪ੍ਰਚਾਰ ਪ੍ਰਤੀ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ “ਮਿਆਰੀ ਪ੍ਰਚਾਰ-ਮਿਆਰੀ ਸਰਕਾਰ”
ਕਪੂਰਥਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਸੌਂਪੀਆਂ ਗਈਆਂ ਡਿਊਟੀਆਂ ਦੀ ਪਾਲਣਾ ਕਰਦੇ ਹੋਏ ਕਪੂਰਥਲਾ ਜਿਲ੍ਹਾ ਪ੍ਰਸ਼ਾਸਨ ਨੇ ਨੈਤਿਕ ਚੋਣ ਪ੍ਰਚਾਰ ਲਈ ਪਹਿਲ ਕਦਮੀ ਕਰਦਿਆਂ “ਮਿਆਰੀ ਪ੍ਰਚਾਰ-ਮਿਆਰੀ ਸਰਕਾਰ” ਸਿਰਲੇਖ ਵਾਲੀ ਇੱਕ ਮੁਹਿੰਮ ਸ਼ੂਰੂ ਕੀਤੀ ਹੈ।ਜਿਸ ਤਹਿਤ ਸਿਆਸੀ ਪਾਰਟੀਆਂ ਦੇ ਨਾਲ-ਨਾਲ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸੂਚਿਤ ਕੀਤਾ …
Read More »ਕਪੂਰਥਲਾ ਜਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ
ਕਪੂਰਥਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਜਿਸ ਤਹਿਤ ਪਹਿਲੇ ਦਿਨ ਚਾਰਾਂ ਵਿਧਾਨ ਸਭਾ ਹਲਕਿਆਂ ਸੁਲਤਾਨਪੁਰ ਲੋਧੀ, ਫਗਵਾੜਾ, ਭੁਲੱਥ ਅਤੇ ਕਪੂਰਥਲਾ ਵਿਖੇ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ।ਨਾਮਜ਼ਦਗੀ ਪੱਤਰ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ …
Read More »
Punjab Post Daily Online Newspaper & Print Media