ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਲੋਕ ਕਾਂਗਰਸ ਗਠਜੋੜ ਦੇ ਸੰਗਰੂਰ ਤੋਂ ਸਾਂਝੇ ਉਮੀਦਵਾਰ ਅਰਵਿੰਦ ਖੰਨਾ ਅੱਜ ਸ਼਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਪੁੱਜੇ।ਸੰਯੁਕਤ ਦਲ ਵਲੋਂ ਅਰਵਿੰਦ ਖੰਨਾ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦੇਣ ਲਈ ਸੰਗਰੂਰ ਹਲਕੇ ਦੇ ਵਰਕਰਾਂ ਦਾ ਭਰਵਾਂ ਇਕੱਠ ਕੀਤਾ ਗਿਆ।ਵਰਕਰਾਂ …
Read More »ਪੰਜਾਬੀ
25 ਜਨਵਰੀ ਤੋਂ ਵਿਧਾਨ ਸਭਾ ਚੋਣਾਂ ਲਈ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ – ਜਿਲ੍ਹਾ ਚੋਣ ਅਫ਼ਸਰ
ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ 2022 ਲਈ ਚੋਣ ਕਮਿਸ਼ਨ ਵਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਿਕ 25 ਜਨਵਰੀ 2022 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।ਜਿਲ੍ਹਾ ਚੋਣ ਅਫਸਰ ਰਾਮਵੀਰ ਨੇ ਕਿਹਾ ਕਿ 2022 ਦੀ ਵਿਧਾਨ ਸਭਾ ਚੋਣ ਲੜਨ ਵਾਲੇ ਉਮੀਦਵਾਰ ਮੰਗਲਵਾਰ 25 ਜਨਵਰੀ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ …
Read More »ਚੰਨੀ ਪਰਿਵਾਰ ਨੇ ਆਪਣੇ ਕਾਰਜ਼ਕਾਲ ਦੌਰਾਨ ਇਕੱਠੇ ਕੀਤੇ ਕਰੋੜਾਂ ਰੁਪਏ – ਮਾਨ
ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਨਮੋਲ ਵਿਖੇ ਸ਼੍ਰੋਮਣੀ ਅਕਾਲੀ-ਬਸਪਾ ਗਠਜੋੜ ਦੇ ਹਲਕਾ ਸੁਨਾਮ ਤੋਂ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਨੁੱਕੜ ਮੀਟਿੰਗ ਕੀਤੀ।ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਤੇ ਉਸ ਦੇ ਪਰਿਵਾਰ ਨੇ ਆਪਣੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ ਤੇ ਹੁਣ ਈ.ਡੀ ਵਲੋਂ ਮੁੱਖ ਮੰਤਰੀ ਦੇ ਭਾਣਜੇ ਦੀ …
Read More »31 ਜਨਵਰੀ ਨੂੰ ਬੀ.ਕੇ.ਯੂ ਏਕਤਾ ਸਿੱਧੂਪੁਰ ਫੂਕੇਗੀ ਕੇਂਦਰ ਸਰਕਾਰ ਦੇ ਪੁਤਲੇ – ਚੱਠਾ
ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਜਦੋਂ ਅੰਦੋਲਨ ਸਮਾਪਤ ਕਰਨ ਨੂੰ ਕਿਹਾ ਗਿਆ ਤਾਂ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਨਾਲ ਇੱਕ ਲਿਖਤੀ ਸਮਝੌਤਾ ਹੋਇਆ ਸੀ ਕਿ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਅਤੇ ਅੰਦੋਲਨ ਦੌਰਾਨ ਉਪਜੀਆਂ ਮੰਗਾਂ ਤੇ ਸਰਕਾਰ …
Read More »ਆਪ ਵਰਕਰਾਂ ਨੇ ਭਗਵੰਤ ਮਾਨ ਦਾ ਸੰਗਰੂਰ ਪਹੁੰਚਣ ‘ਤੇ ਕੀਤਾ ਭਰਵਾਂ ਸਵਾਗਤ
ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਵਲੋਂ ਮੁਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਵਲੋਂ ਭਗਵੰਤ ਮਾਨ ਦਾ ਸੰਗਰੂਰ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਹਲਕਾ ਸੰਗਰੂਰ ਤੋਂ ਆਪ ਦੇ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਅਗਵਾਈ ‘ਚ ਇਕੱਠੇ ਹੋਏ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਭਗਵੰਤ ਮਾਨ ਦਾ ਸਵਾਗਤ ਕੀਤਾ।ਨਰਿੰਦਰ ਕੌਰ ਭਰਾਜ ਨੇ ਕਿਹਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਫਿਟਨੈਸ ਸਿਖਲਾਈ ਕੈਂਪ 24 ਜਨਵਰੀ ਤੋਂ
ਅੰਮ੍ਰਿਤਸਰ, 23 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 24 ਜਨਵਰੀ ਤੋਂ 8 ਫਰਵਰੀ 2022 ਤੱਕ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਅਸਿਸਟੈਂਟ ਅਤੇ ਐਸੋਸੀਏਟ ਪ੍ਰੋਫੈਸਰਾਂ ਲਈ 16 ਦਿਨਾਂ ਇਕ ਵਿਸ਼ੇਸ਼ ਫਿਟਨੈਸ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਪ੍ਰੋਗਰਾਮ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ਪੰਜਾਬ ਸਰਕਾਰ ਦੇ ਉਚੇਰੀ …
Read More »ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ‘ਚ ਨਤਮਸਤਕ ਹੋਏ ਭਗਵੰਤ ਮਾਨ
ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਵੀ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁੱਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਦੇ ਪਵਿੱਤਰ ਅਸਥਾਨ ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਮੱਥਾ ਟੇਕਿਆ।ਉਨਾਂ ਨੇ ਪੰਜਾਬ ਦੀ ਖ਼ੁਸ਼ਹਾਲੀ, ਤਰੱਕੀ ਅਤੇ ਅਮਨ ਸ਼ਾਂਤੀ ਲਈ ਅਰਦਾਸ ਕੀਤੀ।ਭਗਵੰਤ ਮਾਨ ਸ਼ਹੀਦੀ ਸਥਾਨ ਜੱਲਿਆਂਵਾਲਾ ਬਾਗ਼ …
Read More »ਕਾਂਗਰਸ ਵਿੱਚ ਸ਼ਾਮਲ ਹੋਏ ਬਸਪਾ ਦੇ ਡਾ. ਅਸ਼ਵਨੀ ਅਰੋੜਾ ਦਾ ਡਾ. ਰਾਜ ਕੁਮਾਰ ਵਲੋਂ ਸਵਾਗਤ
ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦ ਅੰਮ੍ਰਿਤਸਰ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਸ਼ਵਨੀ ਅਰੋੜਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਪੱਛਮੀ ਹਲਕੇ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਸ਼ਵਨੀ …
Read More »ਡਾ. ਪਵਨ ਕੁਮਾਰ ‘ਵਿਗਿਆਨੀ-ਸੀ’ ਵਲੋਂ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਸਾਇੰਸ ਵਿਭਾਗ ਦਾ ਦੌਰਾ
ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਡਾ. ਪਵਨ ਕੁਮਾਰ ‘ਵਿਗਿਆਨੀ-ਸੀ’ ਵਿਗਿਆਨ ਅਤੇ ਤਕਨੀਕੀ ਵਿਭਾਗ ਵਾਈਸ ਕਿਰਨ ਡਵੀਜ਼ਨ ਨਵੀਂ ਦਿੱਲੀ ਨੇ ਸ੍ਰੀਮਤੀ ਰਾਜਪ੍ਰੀਤ ਕੌਰ ਦੁਆਰਾ ਮਹਿਲਾ ਵਿਗਿਆਨੀ ਸਕੀਮ (ਾਂੌਸ਼-ਭ) ਦੇ ਚੱਲ ਰਹੇ ਉਪ ਉਤਪਾਦ ਦੀ ਸ਼ੁੱਧਤਾ ਬਾਇਓਡੀਜ਼ਲ ਗਲਾਈਸਰੋਲ ਪ੍ਰਾਜੈਕਟ ਕਾਰ ਦਾ ਜ਼ਾਇਜ਼ਾ ਲੈਣ ਲਈ ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਕੈਮਿਸਟਰੀ ਵਿਭਾਗ ਦੇ ਨੈਨੋ ਟੈਕਨਾਲੌਜੀ ਰਿਸਰਚ ਲੈਬ ਦਾ ਦੌਰਾ ਕੀਤਾ। …
Read More »ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਉਪ ਮੁੱਖ ਮੰਤਰੀ ਪੰਜਾਬ ਰੰਧਾਵਾ
24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ ਅੰਮ੍ਰਿਤਸਰ, 22 ਜਵਨਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ।ਮੀਟਿੰਗ ਦੌਰਾਨ ਖਹਿਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ …
Read More »
Punjab Post Daily Online Newspaper & Print Media