Wednesday, November 25, 2026

ਪੰਜਾਬੀ

ਖਾਲਸਾ ਕਾਲਜ ਵਿਖੇ ਐਕਟੀਵਿਟੀ ਅਧਾਰਿਤ ਫਿਜ਼ਿਕਸ ਟੀਚਿੰਗ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 27 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਪੀ.ਜੀ ਜ਼ੂਆਲੋਜੀ ਵਿਭਾਗ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਵਲੋਂ ਘੱਟ ਲਾਗਤ ਵਾਲੇ ਟੀਚਿੰਗ ਏਡਜ਼ ਰਾਹੀਂ ਭੌਤਿਕ ਵਿਗਿਆਨ ਦੇ ਅਧਿਆਪਨ ਤੇ 3 ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਵਰਕਸ਼ਾਪ ਦਾ ਉਦੇਸ਼ ਭੌਤਿਕ ਵਿਗਿਆਨ ਦੇ ਅਧਿਆਪਨ ਨੂੰ ਦਿਲਚਸਪ ਬਣਾਉਣ …

Read More »

ਸਵੱਛ ਭਾਰਤ ਮਿਸ਼ਨ ਤੇ ਸਵੱਛਤਾ ਸਰਵੇਖਣ ਸਬੰਧੀ ਨਿਗਮ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ

ਕਪੂਰਥਲਾ, 27 ਦਸੰਬਰ (ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਤੇ ਆਈ.ਟੀ.ਸੀ ਮਿਸ਼ਨ ਸੁਨਿਹਰਾ ਕੱਲ੍ਹ ਫਿਨਿਸ਼ ਸੁਸਾਇਟੀ ਦੇ ਸਹਿਯੋਗ ਨਾਲ ਨਗਰ ਨਿਗਮ ਦਫਤਰ ਵਿਖੇ ਸਵੱਛ ਭਾਰਤ ਮਿਸ਼ਨ ਤੇ ਸਵੱਛਤਾ ਸਰਵੇਖਣ 2022 ਸਬੰਧੀ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਵਾਰਡ ਕੌਸਲਰਾਂ ਨੂੰ ਸਿਖਲਾਈ ਲਈ ਵਰਕਸ਼ਾਪ ਲਗਾਈ ਗਈ।               ਪੀ.ਐਮ.ਆਈ.ਡੀ.ਸੀ ਚੰਡੀਗੜ੍ਹ ਤੋਂ ਪ੍ਰਾਜੈਕਟ ਮੈਨੇਜ਼ਰ ਅਸ਼ੀਸ਼ ਨੇ ਦੱਸਿਆ ਕਿ …

Read More »

ਪਰਕਸ ਵਲੋਂ ਡਾ. ਕਰਨੈਲ ਸਿੰਘ ਥਿੰਦ ਦੇ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ ਅੰਮ੍ਰਿਤਸਰ (ਪਰਕਸ) ਵੱਲੋਂ ਡਾ ਼ ਕਰਨੈਲ ਸਿੰਘ ਥਿੰਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।                ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ …

Read More »

ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ

ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ …

Read More »

ਸ੍ਰੀ ਦਰਬਾਰ ਦੇ ਮੁਲਾਜ਼ਮਾਂ ਨੇ ਸਰਾਂ ਦੇ ਕਮਰੇ ‘ਚ ਰਹਿ ਗਏ 65 ਹਜ਼ਾਰ ਰੁਪਏ ਸ਼ਰਧਾਲੂ ਨੂੰ ਕੀਤੇ ਵਾਪਸ

ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਮੱਧ ਪ੍ਰਦੇਸ਼ ਦੇ ਇਕ ਸ਼ਰਧਾਲੂ ਨੂੰ ਉਸ ਦੇ ਕਮਰੇ ਵਿਚ ਰਹਿ ਗਏ 65 ਹਜ਼ਾਰ ਰੁਪਏ ਵਾਪਸ ਕਰਕੇ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮਾਂ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ।ਸ੍ਰੀ ਦਰਬਾਰ ਸਾਹਿਬ ਸਥਿਤ ਸਰਾਵਾਂ ਦੇ ਮੈਨੇਜਰ ਗੁਰਪ੍ਰੀਤ ਸਿੰਘ ਅਨੁਸਾਰ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਗਗਨ ਸਿੰਘ ਨਾਮ …

Read More »

ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਕੀਤੇ ਪੂਰੇ-ਸੋਨੀ

60 ਲੱਖ ਦੀ ਲਾਗਤ ਨਾਲ ਬਣੇ ਪਾਰਕ ਦਾ ਕੀਤਾ ਉਦਘਾਟਨ ਅੰਮ੍ਰਿਤਸਰ 27 ਦਸੰਬਰ (ਸੁਖਬੀਰ ਸਿੰਘ) – ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ, ਉਨਾਂ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਂਦਰੀ ਵਿਧਾਨ ਸਭਾ ਹਲਕੇ ਦਾ ਕੋਈ ਵੀ ਵਾਰਡ ਵਿਕਾਸ ਪੱਖੋਂ ਸੱਖਣਾ ਨਹੀ ਰਹਿਣ ਦਿੱਤਾ ਗਿਆ।ਇੰਨਾ੍ਹ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ …

Read More »

ਚਾਰ ਸ਼ਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ‘ਚ ਪਹਿਲਾ ਕੀਰਤਨ ਦਰਬਾਰ ਆਯੋਜਿਤ

ਅੰਮ੍ਰਿਤਸਰ 27 ਦਸੰਬਰ (ਸੁਖਬੀਰ ਸਿੰਘ) – ਚਾਰ ਸ਼ਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਪਹਿਲਾ ਕੀਰਤਨ ਦਰਬਾਰ ਗੁਰੂ ਨਾਨਕ ਪੁਰਾ ਗਲੀ ਰਾਂਝੇ ਦੀ ਹਵੇਲੀ ਵਿਖੇ ਕਰਵਾਇਆ ਗਿਆ।ਪੰਥ ਦੇ ਮਹਾਨ ਕੀਰਤਨੀਆਂ ਵਲੋਂ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਮੁੱਖ ਸੇਵਾਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਇਹ ਕੀਰਤਨ ਦਰਬਾਰ ਮਹਾਨ ਸ਼ਹਾਦਤਾਂ ਨੂੰ ਸਮਰਪਿਤ ਹੈ।ਆਉਣ ਵਾਲੀਆਂ …

Read More »

ਗੁਰੂ ਘਰ ਦੇ ਦਰਸ਼ਨਾਂ ਲਈ ਰਸਤਾ ਛੱਡਣ ਕਿਸਾਨ – ਪੰਜਾਬ ਪ੍ਰਦੇਸ਼ ਵਪਾਰ ਮੰਡਲ

ਕਿਸਾਨਾਂ ਦੇ ਰੇਲ ਰੋਕਣ ਨਾਲ ਵਪਾਰੀਆਂ ਨੂੰ ਪੈ ਰਿਹਾ ਹੈ ਘਾਟਾ ਅੰਮ੍ਰਿਤਸਰ 27 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦੇਵੀਦਾਸਪੁਰਾ ਰੇਲਵੇ ਫਾਟਕ ’ਤੇ 20 ਦਸੰਬਰ ਤੋਂ ਲਗਾਤਾਰ ਧਰਨਾ ਚੱਲ ਰਿਹਾ ਹੈ।ਜਿਸ ਕਰਕੇ ਨਵੇਂ ਸਾਲ ਦੀ ਆਮਦ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਮ ਆਵਾਜਾਈ ਵੀ …

Read More »

ਜਨਮ ਦਿਨ ਮੁਬਾਰਕ – ਪ੍ਰਸ਼ਾਂਤ ਸ਼ਰਮਾ

ਅੰਮ੍ਰਿਤਸਰ, 26 ਦਸੰਬਰ (ਅਮਨ) – ਸਥਾਨਕ ਛੇਹਰਟਾ (ਅੰਮ੍ਰਿਤਸਰ) ਵਾਸੀ ਪਿਤਾ ਰੋਹਿਤ ਸ਼ਰਮਾ ਅਤੇ ਮਾਤਾ ਨੈਨਸੀ ਸ਼ਰਮਾ ਨੂੰ ਹੋਣਹਾਰ ਬੇਟੇ ਪ੍ਰਸ਼ਾਂਤ ਸ਼ਰਮਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਰੇਲ ਰੋਕੋ ਅੰਦੋਲਨ ਦੇ 7ਵੇਂ ਦਿਨ ਰੇਲਵੇ ਟਰੈਕ ‘ਤੇ ਸਾੜੀ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਦੀ ਅਰਥੀ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਤੇ ਰਣਜੀਤ ਸਿੰਘ ਕਲੇਰਬਾਲਾ ਨੇ ਰੇਲ ਰੋਕੋ ਅੰਦੋਲਨ ਦੇ 7ਵੇਂ ਦਿਨ ਰੇਲਵੇ ਟਰੈਕ ਦੇਵਿਦਾਸਪੁਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁੱਲ ਕਰਜ਼ੇ ‘ਤੇ ਲੀਕ ਮਾਰਨ ਨਾਲ ਹੀ ਨਿੱਤ ਦਿਨ ਖ਼ੁਦਕੁਸ਼ੀਆਂ ਕਰ ਰਹੇ ਕਿਸਾਨਾਂ ਮਜ਼ਦੂਰਾਂ …

Read More »