Wednesday, November 25, 2026

ਪੰਜਾਬੀ

ਦਾਮਨ ਥਿੰਦ ਬਾਜਵਾ ਨੇ ਵੰਡੇ ਪੈਨਸ਼ਨਾਂ ਦੇ ਸੈਕਸ਼ਨ ਪੱਤਰ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਸੁਨਾਮ ਸ਼ਹਿਰ ਵਾਸੀਆਂ ਨੂੰ ਬੁਢਾਪਾ, ਅਪੰਗ ਵਿਧਵਾ ਅਤੇ ਆਸ਼ਰਿਤ ਪੈਨਸ਼ਨਾਂ ਦੇ ਸੈਕਸ਼ਨ ਪੱਤਰ ਆਪਣੀ ਰਿਹਾਇਸ਼ ਵਿਖੇ ਵੰਡੇ ਅਤੇ ਹਲਕਾ ਸੁਨਾਮ ਬਲਾਕ ਸੁਨਾਮ ਦੇ ਵੱਖ ਵੱਖ ਪਿੰਡਾਂ ਬਿਗੜਵਾਲ, ਝਾੜੋਂ, ਸ਼ੇਰੋਂ, ਸ਼ਾਹਪੁਰ ਕਲਾਂ, ਨਮੋਲ, ਲਖਮੀਰਵਾਲਾ ਅਤੇ ਸਿੰਘਪੁਰਾ, ਬਿਸ਼ਨਪੁਰਾ, ਚੱਠੇ ਨਕਟੇ, ਅਕਾਲਗੜ੍ਹ, ਬਖਤੌਰ ਨਗਰ, ਚੋਵਸ ਜਖਪਾਲ, …

Read More »

ਵਿਧਾਇਕ ਅਮਨ ਅਰੋੜਾ ਨੇ ਸੇਵਾ ਕੇਂਦਰ ‘ਚ ਤੜਕਸਾਰ ਮਾਰਿਆ ਛਾਪਾ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵਲੋਂ ਸੂਬੇ ਦੇ ਲੋਕਾਂ ਨੂੰ ਸੇਵਾਵਾਂ ਦੇਣ ਲਈ ਚਲਾਏ ਜਾ ਰਹੇ ਸੇਵਾ ਕੇਂਦਰ ਵਿੱਚ ਤੜਕਸਾਰ ਛਾਪਾ ਮਾਰਿਆ। ਇਸ ਸਮੇਂ ਮੀਡਿਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਹਨਾਂ ਨੂੰ ਪਤਾ ਲੱਗਾ ਹੈ ਕਿ ਕਈ ਦਿਨਾਂ ਤੋਂ ਲੋਕ ਲਗਾਤਾਰ ਠੰਢ ਵਿੱਚ ਸੇਵਾ ਕੇਂਦਰ …

Read More »

ਪਤੀ ਤੇ ਪਤਨੀ ਆਪਣੀ ਜਿੰਮੇਵਾਰੀ ਸਮਝਣ – ਚੇਅਰਪਰਸਨ ਮੁਨੀਸ਼ਾ ਗੁਲਾਟੀ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ 65 ਕੇਸਾਂ ਦੀ ਕੀਤੀ ਸੁਣਵਾਈ ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕਮਿਸ਼ਨ ਵਲੋਂ ਹਫਤੇ ਦੇ ਸੱਤੇ ਦਿਨ ਪੀੜਤ ਔਰਤਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ ਅਤੇ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ …

Read More »

ਡਿਪਟੀ ਕਮਿਸ਼ਨਰ ਵਲੋਂ ਆਡੀਓ ਵਿਜ਼ੁਅਲ ਵੋਟਰ ਜਾਗਰੂਕਤਾ ਵੈਨ ਝੰਡੀ ਦੇ ਕੇ ਰਵਾਨਾ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਆਡੀਓ ਵਿਜ਼ੁਅਲ ਵੋਟਰ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਖਹਿਰਾ ਨੇ ਇਸ ਸਮੇਂ ਕਿਹਾ ਕਿ ਇਹ ਦੋਵੇਂ ਵੈਨਾਂ ਮੁੱਖ ਚੋਣ ਅਫਸਰ ਵਲੋ ਵੋਟਰਾਂ ਨੂੰ ਜਾਗਰੂਕ ਕਰਨ …

Read More »

ਪਿੰਗਲਵਾੜਾ ਪਰਿਵਾਰ ਵਲੋਂ ਜੇਤੂ ਕਿਸਾਨਾਂ ਦਾ ਸਵਾਗਤ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ‘ਕਿਸਾਨ ਮੋਰਚੇ ਵਿੱਚ ਜਿੱਤ ਪ੍ਰਾਪਤ ਕਰਕੇ ਕਿਸਾਨ ਲੀਡਰ ਫਤਿਹ ਮਾਰਚ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ।ਪਿੰਗਲਵਾੜਾ ਮਾਨਾਂਵਾਲਾ ਦੇ ਸਾਰੇ ਸਕੂਲੀ ਬੱਚਿਆਂ ਦੇ ਬੈਂਡ, ਗਤਕਾ ਪਾਰਟੀ ਅਤੇ ਸਮੂਹ ਬੱਚਿਆਂ ਨੇ ਆਪਣੇ ਟੀਚਰਾਂ ਦੀ ਅਗਵਾਈ ‘ਚ ਕਿਸਾਨ ਏਕਤਾ ਦੇ ਨਾਅਰੇ ਲਗਾਉਂਦੇ ਹੋਏ ਪੂਰੇ ਫਤਿਹ ਮਾਰਚ ਦਾ ਸਵਾਗਤ ਕੀਤਾ।ਸਕੂਲੀ ਬੱਚਿਆਂ ਨੇ ਹੱਥਾਂ ਵਿੱਚ ਕਿਸਾਨ ਮੋਰਚੇ …

Read More »

ਤੇਲੂ ਰਾਮ ਕੋਹਾੜਾ ਦੀ ਸਵੈ ਜੀਵਨੀ ‘ਜ਼ਿੰਦਗੀ ਦਾ ਮੇਲਾ’ ’ਤੇ ਲੇਖਕ ਮੰਚ ਸਮਰਾਲਾ ਵਲੋਂ ਚਰਚਾ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ਮੰਚ ਦੇ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿੱਚ ਉਘੇ ਲੇਖਕ ਤੇ ਪੱਤਰਕਾਰ ਤੇਲੂ ਰਾਮ ਕੋਹਾੜਾ ਦੀ ਸਵੈ-ਜੀਵਨੀ ‘ਜ਼ਿੰਦਗੀ ਦਾ ਮੇਲਾ’ ’ਤੇ ਹਾਜ਼ਰ ਅਦੀਬਾਂ ਨੇ ਖੁੱਲ੍ਹ ਕੇ ਵਿਚਾਰ ਚਰਚਾਵਾਂ ਕੀਤੀਆਂ।ਪ੍ਰਧਾਨਗੀ ਮੰਡਲ ਵਿੱਚ ਤੇਲੂਰਾਮ ਕੋਹਾੜਾ, ਨਾਵਲਕਾਰ ਰਾਮ ਸਰੂਪ ਰਿਖੀ ਤੇ ਰਘਬੀਰ ਸਿੰਘ ਭਰਤ ਸੁਸ਼ੋਭਿਤ ਸਨ। ਪ੍ਰੋਗਰਾਮ …

Read More »

ਸ਼੍ਰੋਮਣੀ ਕਮੇਟੀ ਨੇ ਕਿਸਾਨ ਆਗੂਆਂ ਨੂੰ ਕੀਤਾ ਸਨਮਾਨਿਤ

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਤੌਰ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਸਨਮਾਨਿਤ ਕੀਤਾ। ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਕਿਸਾਨ ਆਗੂਆਂ ਨੂੰ ਦਿੱਤੇ। ਸਨਮਾਨ ਵਿਚ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।   …

Read More »

ਕਿਸਾਨ ਆਗੂ ਰਕੇਸ਼ ਟਿਕੇਤ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।ਕਿਸਾਨ ਆਗੂ ਰਕੇਸ਼ ਟਿਕੇਤ, ਲਖਨਪਾਲ ਅਤੇ ਯੁੱਧਵੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ।ਰਕੇਸ਼ ਟਿਕੇਤ ਨੇ …

Read More »

ਸ਼੍ਰੋਮਣੀ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਕਿਸਾਨੀ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ- ਐਡਵੋਕੇਟ ਧਾਮੀ ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਅਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ …

Read More »

ਇੱਕ ਲੱਖ ਲੀਟਰ ਲਾਹਨ ਅਤੇ 180 ਲਿਟਰ ਨਾਜਾਇਜ਼ ਸ਼ਰਾਬ ਬਰਾਮਦ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਆਬਕਾਰੀ ਜਲੰਧਰ ਜ਼ੋਨ ਦੀ ਅਗਵਾਈ ਹੇਠ ਅੱਜ ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਦੀਆਂ ਟੀਮਾਂ ਵਲੋਂ ਸਾਂਝੇ ਤੌਰ `ਤੇ ਬਿਆਸ ਅਤੇ ਸਤਲੁਜ ਦੇ ਸੰਗਮ ਵਾਲੇ ਇਲਾਕੇ ਹਰੀਕੇ ਦੇ ਪਿੰਡ ਕਿੜੀਆਂ ਅਤੇ ਮਰੜ ਦੇ ਆਲੇ-ਦੁਆਲੇ ਦੇ ਇਲਾਕਿਆਂ `ਚ ਕੀਤੀ ਛਾਪੇਮਾਰੀ ਵਿਚ ਵਿਭਾਗ ਨੇ 1,12000 ਲੀਟਰ ਲਾਹਨ ਅਤੇ 180 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।ਸਹਾਇਕ …

Read More »