ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਕੋਆਪਰੇਟਿਵ ਸੁਸਾਇਟੀ ਉੱਭਾਵਾਲ ਦੇ ਮੀਤ ਪ੍ਰਧਾਨ ਕਰਨਜੀਤ ਸਿੰਘ ਢੀਂਡਸਾ (ਗਾਂਧੀ) ਅਕਾਲ ਚਲਾਣਾ ਕਰ ਗਏ ਹਨ। ਉਹ ਨੰਬਰਦਾਰਾ ਯੂਨੀਅਨ ਤਹਿਸੀਲ ਲੌਂਗੋਵਾਲ ਦੇ ਪ੍ਰਧਾਨ ਨੰਬਰਦਾਰ ਪਰਮਜੀਤ ਸਿੰਘ ਕਿਲਾ ਭਰੀਆਂ ਦੇ ਛੋਟੇ ਭਰਾ ਸਨ।ਉਨਾਂ ਦੇ ਅਕਾਲ ਚਲਾਣੇ ’ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਓ.ਐਸ.ਡੀ ਅਮਨਬੀਰ ਸਿੰਘ ਚੈਰੀ, ਚੇਅਰਮੈਨ ਜੀਤ ਸਿੰਘ ਸਿੱਧੂ, ਚਮਕੌਰ …
Read More »ਪੰਜਾਬੀ
ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਬਾਗਬਾਨੀ ਸੰਮੇਲਨ ਅੱਜ
ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਰਨਗੇ ਉਦਘਾਟਨ ਕਪੂਰਥਲਾ, 9 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਬਾਗਬਾਨੀ ਵਿਭਾਗ ਵਲੋਂ ਆਈ.ਕੇ ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ 10 ਦਸੰਬਰ ਨੂੰ ਸੂਬਾ ਪੱਧਰੀ ਬਾਗਬਾਨੀ ਸੰਮੇਲਨ ਦੀਆਂ ਤਿਆਰੀਆਂ ਮੁੁਕੰਮਲ ਕਰ ਲਈਆਂ ਗਈਆਂ ਹਨ।ਸੰਮੇਲਨ ਦਾ ਉਦਘਾਟਨ ਸੂਬੇ ਦੇ ਬਾਗਬਾਨੀ ਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਕਰਨਗੇ। …
Read More »ਬੀਬੀ ਪ੍ਰੀਤਇੰਦਰ ਕੌਰ ਬਡਰੁੱਖਾ ਬਣੇ ਇਸਤਰੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜੰਗੀਰ ਕੌਰ ਵਲੋਂ ਬੀਬੀ ਪ੍ਰੀਤਇੰਦਰ ਕੌਰ ਬਡਰੁੱਖਾ ਸਾਬਕਾ ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਸੰਗਰੂਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਉਮੀਦਵਾਰ ਹਲਕਾ ਸੁਨਾਮ ਦੀ ਸਿਫਾਰਸ਼ `ਤੇ ਪਾਰਟੀ ਪ੍ਰਤੀ ਸ਼ਲਾਘਾਯੋਗ ਪੰਥਕ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਇਸਤਰੀ ਵਿੰਗ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ …
Read More »ਲਹਿਰਾਗਾਗਾ ਨਿਵਾਸੀ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ
ਮੁਸ਼ਕਲ ਦੇ ਹੱਲ ਲਈ 14 ਦਸੰਬਰ ਨੂੰ ਨਗਰ ਕੌਂਸਲ ਦਫ਼ਤਰ ਅੱਗੇ ਦੇਵਾਂਗੇ ਧਰਨਾ – ਪਰਮਿੰਦਰ ਢੀਂਡਸਾ ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਲਹਿਰਾਗਾਗਾ ਦੇ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਿਤਮ ਦੀ ਗੱਲ ਹੈ ਕਿ ਪ੍ਰਸਾਸ਼ਨ ਦੀ ਬੇਧਿਆਨੀ …
Read More »ਸਰਕਾਰੀ ਸਮਾਰਟ ਸਕੂਲ ਦੇ ਜੇਤੂ ਵਿਦਿਆਰਥੀਆਂ ਨੂੰ ਵੰਡੇ ਇਨਾਮ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵਿਜੈ ਭਾਸਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਬਰਨਾਲਾ ਦੀ ਅਗਵਾਈ ਹੇਠ ਅਤੇ ਮਾਸਟਰ ਅਵਨੀਸ਼ ਕੁਮਾਰ ਦੀ ਰਹਿਨੁਮਾਈ ਹੇਠ ਐਨ.ਐਸ.ਐਸ ਗਤੀਵਿਧੀਆਂ ਤਹਿਤ ਜੇਤੂ ਵਿਦਿਆਰਥੀਆਂ ਨੂੰ ਇਨਾਮ ਪ੍ਰਦਾਨ ਕਰਦੇ ਹੋਏ ਸਮੂਹ ਸਟਾਫ ਮੈਂਬਰ।
Read More »ਆਫੀਸਰ ਐਸੋਸੀਏਸ਼ਨ ਦੀਆਂ ਚੋਣਾਂ ‘ਚ “ਗੁਲਾਬ ਦੇ ਫੁੱਲ” ਦਾ ਪੱਲੜਾ ਭਾਰੀ
ਅੰਮ੍ਰਿਤਸਰ, 9 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੀ 15.12.2021 ਦਿਨ ਬੁੱਧਵਾਰ ਨੂੰ ਹੋਣ ਜਾ ਰਹੀ ਚੋਣ ਲਈ “ਡੈਮੋਕਰੇਟਿਕ ਆਫਿਸਰਜ਼ ਫਰੰਟ (ਡੀ.ਓ.ਐਫ.)” ਦੀ ਟੀਮ ਵਲੋਂ ਜਗੀਰ ਸਿੰਘ, ਸਹਾਇਕ ਰਜਿਸਟਰਾਰ (ਕਾਲਜ ਸ਼ਾਖਾ) ਅਤੇ ਮਨਵਿੰਦਰ ਸਿੰਘ ਸਹਾਇਕ ਰਜਿਸਟਰਾਰ (ਜਨਰਲ ਸ਼ਾਖਾ) ਜੋ ਕ੍ਰਮਵਾਰ ਪ੍ਰਧਾਨ ਅਤੇ ਸਕੱਤਰ ਦੇ ਅਹੁੱਦੇ ਲਈ ਚੋਣ ਲੜ ਹਨ ਦੀ ਅਗਵਾਈ ਵਿੱਚ ਸਮੂਹ ਡੀ.ਓ.ਐਫ ਟੀਮ ਵਲੋਂ ਅੱਜ …
Read More »ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਸਿੱਧੇ ਬੈਂਕ ਖਾਤਿਆਂ ਵਿਚ ਭੇਜੀਆਂ ਜਾਣ – ਮੈਂਬਰ ਪੰਜਾਬ ਰਾਜ ਸਫਾਈ ਕਮਿਸ਼ਨ
ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਤਰੁੰਤ ਮਿਲੇ ਨੌਕਰੀ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਸਿੱਧੀਆਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀਆਂ ਜਾਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ।ਉਨਾਂ ਕਿਹਾ …
Read More »ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਜਿਲ੍ਹੇ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਸੈਨਿਕ ਬੋਰਡ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਆਈ.ਏ.ਐਸ ਦੇ ਦਫਤਰ ਵਿਖੇ ਮਨਾਇਆ ਗਿਆ।ਸੁਪਰਡੈਂਟ ਨਰਿੰਦਰ ਸਿੰਘ ਸੈਨਿਕ ਭਲਾਈ ਪ੍ਰਬੰਧਕ ਜ਼ਸਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਦੇ ਸੀਨੇ ‘ਤੇ ਝੰਡਾ ਲਗਾ ਕੇ ਸ਼ੁਰੂਆਤ ਕੀਤੀ।ਡਿਪਟੀ ਕਮਿਸ਼ਨਰ ਵਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ …
Read More »ਮੌਜ਼ੂਦਾ ਕਿਰਸਾਨੀ ਸੰਘਰਸ਼ ਦੀ ਜਿੱਤ ‘ਤੇ ਲੇਖਕ ਭਾਈਚਾਰਾ ਖੁਸ਼
ਅੰਮ੍ਰਿਤਸਰ, 9 ਦਸੰਬਰ (ਦੀਪ ਦਵਿੰਦਰ ਸਿੰਘ) – ਤਿੰਨ ਖੇਤੀ ਕਾਲੇ ਕਨੂੰਨ ਰੱਦ ਕਰਵਾਉਣ ਹਿੱਤ ਪਿਛਲੇ ਇਕ ਸਾਲ ਤੋਂ ਵੀ ਉਪਰ ਅਰੰਭੇ ਕਿਰਸਾਨੀ ਸੰਘਰਸ਼ ਦੇ ਤਹਿਤ ਬਿੱਲ ਵਾਪਸੀ ਤੇ ਹੋਰ ਕਿਰਸਾਨੀ ਮੰਗਾਂ ਮੰਨੇ ਜਾਣ ‘ਤੇ ਲੇਖਕ ਭਾਈਚਾਰੇ ਵਿੱਚ ਖੁਸ਼ੀ ਦਾ ਮਹੌਲ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਸ਼ਾਹ …
Read More »ਸ਼ੁਭ ਵਿਆਹ ਮੁਬਾਰਕ – ਅਰੁਣ ਪੁੰਜ ਅਤੇ ਭਾਵਨਾ
ਅੰਮ੍ਰਿਤਸਰ, 9 ਦਸੰਬਰ (ਖੁਰਮਣੀਆਂ) – ਅਰੁਣ ਪੁੰਜ ਸਪੁੱਤਰ ਇੰਦਰਜੀਤ ਪੁੰਜ ਵਾਸੀ ਅੰਮ੍ਰਿਤਸਰ ਦਾ ਵਿਆਹ ਭਾਵਨਾ ਸਪੁੱਤਰੀ ਅਸ਼ੋਕ ਸ਼ਰਮਾ ਵਾਸੀ ਗੁਰਦਾਸਪੁਰ ਨਾਲ ਧਾਰਮਿਕ ਰਸਮਾਂ ਮੁਤਾਬਿਕ ਹੋਇਆ।
Read More »
Punjab Post Daily Online Newspaper & Print Media