Wednesday, November 25, 2026

ਪੰਜਾਬੀ

ਭਾਜਪਾ ਦਾ ਸਯੁੰਕਤ ਅਕਾਲੀ ਦਲ ਨਾਲ ਸਮਝੌਤਾ ਹੁੰਦਾ ਦੇਖ ਆਪ, ਕਾਂਗਰਸ ਤੇ ਅਕਾਲੀ ਬੌਖਲਾਹਟ ‘ਚ – ਵਿਨੋਦ ਗੁਪਤਾ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਹਲਕੇ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਨੇ ਕਿਹਾ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਨਾਮੀ ਆਗੂਆਂ ਕਰਕੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਯੁੰਕਤ ਅਕਾਲੀ ਦਲ ਨਾਲ ਸਮਝੌਤਾ ਹੁੰਦਾ ਦੇਖ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਬੌਖਲਾਹਟ ਵਿੱਚ ਹਨ।ਇਸ ਕਰਕੇ ਵਿਰੋਧੀ ਪਾਰਟੀਆਂ ਜਿਹੜੇ ਆਗੂ ਭਾਜਪਾ …

Read More »

ਸਾਬਕਾ ਕੌਂਸਲਰ ਰੋਹਤਾਸ ਕੁਮਾਰ ਬੰਗਾਲੀ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਦੇ ਲੋਕ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਿਵੰਦ ਕੇਜਰੀਵਾਲ ਦੁਆਰਾ 2022 ਦੀਆਂ ਚੋਣਾਂ ਵਿੱਚ ਸੂਬੇ ਲਈ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਤੋਂ ਪ੍ਰਭਾਵਿਤ ਹੋ ਕੇ ਸੁਨਾਮ ਦੇ ਸਾਬਕਾ ਨਗਰ ਕੌਂਸਲਰ ਰੋਹਤਾਸ਼ ਕੁਮਾਰ ਬੰਗਾਲੀ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਰੋਹਤਾਸ਼ ਕੁਮਾਰ …

Read More »

ਕੋਵਿਡ-19 ਮਹਾਂਮਾਰੀ ਕਾਰਨ ਮ੍ਰਿਤਕਾਂ ਦੇ ਵਾਰਿਸਾਂ ਨੂੰ ਮਿਲੇਗਾ 50 ਹਜ਼ਾਰ ਰੁਪਏ ਮੁਆਵਜ਼ਾ- ਡਿਪਟੀ ਕਮਿਸ਼ਨਰ

ਕਾਨੂੰਨੀ ਵਾਰਿਸ 6 ਦਸੰਬਰ ਤੋਂ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਦੌਰਾਨ ਜਿਨਾਂ ਲੋਕਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।            ਕੋਵਿਡ ਸਥਿਤੀ ਦੇ ਸਬੰਧ ਵਿਚ ਕੀਤੀ ਇਕ …

Read More »

ਗਲਪਕਾਰ ਗੁਰਦੇਵ ਰੁਪਾਣਾ ਦੇ ਚਲਾਣੇ ‘ਤੇ ਲੇਖਕ ਭਾਈਚਾਰੇ `ਚ ਸੋਗ ਦੀ ਲਹਿਰ

ਅੰਮ੍ਰਿਤਸਰ, 6 ਦਸੰਬਰ (ਦਵਿੰਦਰ ਸਿੰਘ) – `ਸ਼ੀਸ਼ਾ`, `ਇਕ ਟੋਟਾ ਔਰਤ` `ਡਿਫੈਂਸ ਲਾਈਨ`, `ਆਸੋ ਦਾ ਟੱਬਰ` ਅਤੇ `ਗੋਰੀ` ਵਰਗੀਆਂ ਚਰਚਿਤ ਪੁਸਤਕਾਂ ਦੇ ਲੇਖਕ ਗੁਰਦੇਵ ਰੁਪਾਣਾ ਦੇ ਅਕਾਲ ਚਲਾਣੇ ‘ਤੇ ਲੇਖਕ ਭਾਈਚਾਰੇ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।               ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਗੁਰਦੇਵ …

Read More »

ਚੀਫ਼ ਖ਼ਾਲਸਾ ਦੀਵਾਨ ਵਿਖੇ ਮਨਾਇਆ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦਾ 149ਵਾਂ ਜਨਮ ਦਿਹਾੜਾ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੋਢੀ ਸਿਰਜ਼ਕਾਂ ਵਿਚੋਂ ਪ੍ਰਮੁੱਖ ਸ਼ਖਸ਼ੀਅਤ ਅਤੇ ਮਹਾਨ ਸਾਹਿਤਕਾਰ ਡਾ: ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਮੋਕੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪੀ ਪਾਠ ਉਪਰੰਤ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਜਸਵਿੰਦਰ ਸਿੰਘ ਦੇ ਰਾਗੀ ਜੱਥੇ …

Read More »

ਆਰਟ ਗੈਲਰੀ ਵਿਖੇ ਖੇਡਿਆ ਗਿਆ ਨਾਟਕ ‘ਭੁੱਖ ਅੱਗ ਹੈ’

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਦਸਤਕ ਥਿਏਟਰ ਅੰਮ੍ਰਿਤਸਰ ਦੀ ਟੀਮ ਵਲੋਂ ਨਾਟਕ ‘ਭੁੱਖ ਅੱਗ ਹੈ’ ਖੇਡਿਆ ਗਿਆ।ਜਿਸ ਵਿੱਚ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਬਤੌਰ ਮੁੱਖ ਮਹਿਮਾਨ ਅਤੇ ਦਿੱਲੀ ਤੋਂ ਉਘੇ ਲੇਖਕ ਅਤੇ ਫੋਟੋਗਰਾਫਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।               ਆਰਟ ਗੈਲਰੀ ਦੇ ਆਨਰੇਰੀ ਜਨਰਲ ਸਕੱਤਰ ਏ.ਐਸ …

Read More »

ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ

ਉਘੀਆਂ ਸਖਸ਼ੀਅਤਾਂ ਦੇ ਜੀਵਨ ਦਰਸ਼ਨ ‘ਤੇ ਖੋਜ਼ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜ ਚੇਅਰਾਂ ਸਥਾਪਿਤ ਅੰਮ੍ਰਿਤਸਰ, 6 ਦਸੰਬਰ (ਖੁਰਮਣੀਆਂ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਪੰਜਾਬ ਮਾਡਲ‘ ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ‘ਤੇ ਅਧਾਰਿਤ ਹੈ।          ਅੱਜ ਇਥੇ ਗੁਰੂ …

Read More »

ਆਪਣੀਆਂ ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ- ਮੁੱਖ ਮੰਤਰੀ ਚੰਨੀ

ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ‘ਤੇ ਰਣਜੀਤ ਐਵੇਨਿਊ ‘ਚ ਬਣੇਗਾ ਸਪੋਰਟਸ ਕੰਪਲੈਕਸ ਅੰਮ੍ਰਿਤਸਰ, 6 ਦਸੰਬਰ (ਖੁਰਮਣੀਆਂ) – ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਅਤੇ ਹੰਕਾਰ ਦਾ ਪੰਜਾਬ ਵਾਸੀ ਜਰੂਰ ਮੂੰਹ ਤੋੜਵਾਂ ਜਵਾਬ ਦੇਣਗੇ।ਸਾਡੀਆਂ ਧੀਆਂ-ਭੈਣਾਂ ਵਿਰੁੱਧ ਭੈੜੀ …

Read More »

ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਖੋਲ੍ਹਣ ਲਈ ਛੇਤੀ ਹੀ ਭਾਰਤ ਸਰਕਾਰ ਕੋਲ ਪਹੁੰਚ ਕਰਾਂਗਾ – ਮੁੱਖ ਮੰਤਰੀ ਚੰਨੀ

ਪਾਈਟੈਕਸ ਲਈ ਕਨਵੈਨਸਨ ਸੈਂਟਰ ਦਾ ਨੀਂਹ ਪੱਥਰ ਏਸੇ ਹਫਤੇ ਰੱਖਿਆ ਜਾਵੇਗਾ ਅੰਮ੍ਰਿਤਸਰ, 6 ਦਸੰਬਰ (ਖੁਰਮਣੀਆਂ) – ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮਾਮਲੇ ਨੂੰ ਉਠਾਉਣ ਲਈ ਉਹ ਛੇਤੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ …

Read More »

ਓਮੀਕਰੋਨ ਵਾਇਰਸ ਤੋਂ ਘਬਰਾਉਣ ਦੀ ਨਹੀਂ, ਸੁਚੇਤ ਹੋਣ ਦੀ ਲੋੜ – ਸੋਨੀ

2 ਕਰੋੜ ਦੀ ਲਾਗਤ ਵਾਲੀ ਸੜਕ ਦੇ ਕੰਮ ਦੀ ਕੀਤੀ ਸ਼ੁਰੂਆਤ, ਨੋਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ ਅੰਮ੍ਰਿਤਸਰ 5 ਦਸੰਬਰ (ਸੁਖਬੀਰ ਸਿੰਘ) – ਓਮੀਕਰੋਨ ਵਾਇਰਸ ਤੋਂ ਘਬਰਾਉਣ ਦੀ ਨਹੀ, ਬਲਕਿ ਸੁਚੇਤ ਹੋਣ ਦੀ ਲੋੜ ਹੈ।ਸਿਹਤ ਵਿਭਾਗ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਅਸੀਂ ਇਸ ਵਾਇਰਸ ਤੋ ਬਚ ਸਕਦੇ ਹਾਂ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ …

Read More »