Tuesday, August 25, 2026

ਪੰਜਾਬੀ

ਪੰਜਾਬੀ ਵਿਦਵਾਨ ਡਾ. ਇਕਬਾਲ ਕੌਰ ਸੌਂਧ ਨੂੰ ਸਾਹਿਤਕਾਰਾਂ, ਬੁਧੀਜੀਵੀਆਂ ਅਤੇ ਸਮਾਜ ਸੇਵੀਆਂ ਵਲੋਂ ਭਾਵਪੂਰਤ ਸਰਧਾਂਜ਼ਲੀ

ਅੰਮ੍ਰਿਤਸਰ, 18 ਜੁਲਾਈ (ਦੀਪ ਦਵਿੰਦਰ ਸਿੰਘ) -ਉਘੇ ਪੰਜਾਬੀ ਵਿਦਵਾਨ, ਆਲੋਚਕ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਪੰਜਾਬੀ ਵਿਭਾਗ ਦੇ ਸਾਬਕਾ ਪ੍ਰੋਫ਼ੈਸਰ ਡਾ. ਇਕਬਾਲ ਕੌਰ ਸੌਂਧ ਜਿਹੜੇ ਬੀਤੇ ਦਿਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਅੰਤਿਮ ਅਰਦਾਸ ਅਤੇ ਸਰਧਾਂਜਲੀ ਸਮਾਰੋਹ ਸਥਾਨਕ ਗੁਰਦਵਾਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਹੋਇਆ।ਰਾਗੀ ਸਿੰਘਾਂ ਵਲੋਂ ਵਿਰਾਗਮਈ ਕੀਰਤਨ ਕੀਤਾ ਗਿਆ।ਉਪਰੰਤ ਵੱਖ- ਵੱਖ ਵਿਦਵਾਨਾ ਨੇ ਸ਼ਰਧਾ …

Read More »

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁੱਕਤ ਚੇਅਰਮੈਨ ਸਨਮਾਨਿਤ

ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਨਿਯੁੱਕਤ ਕੀਤੇ ਗਏ ਨਵ-ਨਿਯੁਕਤ ਚੇਅਰਮੈਨਾਂ ਨੂੰ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਨਮਾਨਿਤ ਕਰਦਿਆਂ ਵਧਾਈ ਦਿੱਤੀ।ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ …

Read More »

ਸਕੂਲੀ ਬੱਚਿਆਂ ਦੇ ਹੋ ਰਹੇ ਧਾਰਮਿਕ ਮੁਕਾਬਲਿਆਂ ਦੇ ਪ੍ਰਬੰਧਾਂ ਬਾਰੇ ਵਿਚਾਰਾਂ

ਅੰਮਿਤਸਰ, 17 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ (ਰਜਿ.) ਸ੍ਰੀ ਅੰਮ੍ਰਿਤਸਰ ਦੀ ਜ਼ਰੂਰੀ ਇਕੱਤਰਤਾ ਯਤੀਮਖਾਨਾ ਅੰਮ੍ਰਿਤਸਰ ਦੇ ਭਾਈ ਨੰਦ ਲਾਲ ਹਾਲ ਵਿਖੇ ਡਾ. ਆਤਮਜੀਤ ਸਿੰਘ ਪ੍ਰਧਾਨ ਦੀ ਰਹਿਨੁਮਾਈ ਹੇਠ ਹੋਈ।ਜਿਸ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਆ ਰਹੇ ਗੁਰਪੁਰਬ ਸਬੰਧੀ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਹੋ ਰਹੇ ਧਾਰਮਿਕ ਮੁਕਾਬਲਿਆਂ ਦੇ ਬਾਰੇ ਪ੍ਰਬੰਧਾਂ …

Read More »

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਖਾਲਸਾ ਯੂਨੀਵਰਸਿਟੀ ਅਤੇ ਅਮਰੀਕਾ ਸਥਿਤ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਕੈਂਪਸ ’ਚ ਬਣਨ ਜਾ ਰਹੇ ਅਤਿ-ਆਧੁਨਿਕ ਹਾਕੀ ਅਤੇ ਫੁੱਟਬਾਲ ਸਟੇਡੀਅਮ ਦਾ ’ਵਰਸਿਟੀ ਦੇ ਪ੍ਰੋ.-ਚਾਂਸਲਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਅੱਜ ਟੱਕ ਲਗਾ ਕੇ ਕਾਰਜ਼ ਦੀ ਆਰੰਭਤਾ ਕੀਤੀ ਗਈ।ਇਹ ਵਿਸ਼ਵ ਪੱਧਰੀ ਖੇਡ ਮੈਦਾਨ ਲਗਭਗ ਡੇਢ …

Read More »

ਓ.ਐਨ.ਜੀ.ਸੀ ਫਾਊਂਡੇਸ਼ਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬੈਟਰੀ ਵਾਹਨ ਭੇਟ

ਅੰਮ੍ਰਿਤਸਰ, 17 ਜੁਲਾਈਵ(ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਓ.ਐਨ.ਜੀ.ਸੀ ਫਾਊਂਡੇਸ਼ਨ ਵੱਲੋਂ ਚੇਅਰਮੈਨ ਅਰੁਣ ਕੁਮਾਰ ਸਿੰਘ ਦੇ ਵਿਸ਼ੇਸ਼ ਉਪਰਾਲੇ ਨਾਲ ਤਿੰਨ ਬੈਟਰੀ ਵਾਹਨ ਭੇਟ ਕੀਤੇ ਹਨ।ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਓ.ਐਨ.ਜੀ.ਸੀ ਫਾਊਂਡੇਸ਼ਨ ਦੇ ਜਨਰਲ ਮੈਨੇਜਰ ਪੀਓਸ਼ ਆਰਾ, ਸੀਈਓ ਸੰਦੀਪ ਕੁਮਾਰ ਨੇ …

Read More »

ਸ਼੍ਰੋਮਣੀ ਕਮੇਟੀ ਨੇ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਪ੍ਰਬੰਧ ਸੁਧਾਰ ਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਗਈ।ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ …

Read More »

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਵਿੰਦਰ ਸਿੰਘ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਡਾ. ਇਕਬਾਲ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 17 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਡਾ. ਇਕਲਾਬ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਮੀਡੀਆ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋ. ਮੋਹਣ ਸਿੰਘ, ਮਨਮੋਹਨ ਸਿੰਘ ਬਰਾੜ, ਡਾ. ਚਰਨਜੀਤ ਸਿੰਘ ਗੁਮਟਾਲਾ, ਅੰਮ੍ਰਿਤ ਲਾਲ ਮੰਨਣ, ਕੁਲਵੰਤ ਸਿੰਘ ਅਣਖੀ, ਇੰਜ. ਹਰਜਾਪ ਸਿੰਘ ਔਜਲਾ, ਹਰਦੀਪ ਸਿੰਘ ਚਾਹਲ, ਪ੍ਰਧਾਨ ਸੁਰਿੰਦਰਜੀਤ ਸਿੰਘ …

Read More »

ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਉਘੇ ਵਿਦਵਾਨ ਡਾ. ਇਕਬਾਲ ਕੌਰ ਸੌਂਦ ਦੇ ਦਿਹਾਂਤ ‘ਤੇ ਸ਼ੋਕ ਸਭਾ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਸਾਬਕਾ ਪ੍ਰੋਫ਼ੈਸਰ ਡਾ. ਇਕਬਾਲ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ। ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬੀ ਸਾਹਿਤ, ਸਿੱਖਿਆ ਅਤੇ ਸਮਾਜਿਕ ਚੇਤਨਾ ਦੇ ਖੇਤਰ ਦੀ ਪ੍ਰਮੁੱਖ ਹਸਤੀ, ਉਚ ਕੋਟੀ ਦੇ ਵਿਦਵਾਨ ਅਤੇ …

Read More »

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (ਐਸ.ਆਈ.ਆਰ)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ `ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵ ਰਵੀਜ਼ਨ (ਐਸ.ਆਈ.ਆਰ)-2026 ਲਈ ਸੋਧਿਆ ਹੋਇਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਪੁਨਰ-ਜਾਂਚ ਦੀ ਕਾਰਵਾਈ ਜਾਰੀ ਰਹੇਗੀ।ਉਨ੍ਹਾਂ ਦੱਸਿਆ …

Read More »