ਤਨਖਾਹ ਕਮਿਸ਼ਨ ਸੰਬੰਧੀ ਪੈਨਸ਼ਨਰਾਂ ਦਾ ਸੋਧਿਆ ਹੋਇਆ ਨੋਟੀਫਿਕੇਸ਼ਨ ਤੁਰੰਤ ਕੀਤਾ ਜਾਵੇ ਜਾਰੀ – ਰਾਜ ਕੁਮਾਰ ਅਰੋੜਾ ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀ ਵਿਰੁੱਧ ਪੰਜਾਬ ਅਤੇ ਯੂ.ਟੀ ਮੁਲਾਜ਼ਮ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਆਰ-ਪਾਰ ਦੀ ਲੜਾਈ ਲੜਦੇ ਹੋਏ ਮੋਰਿੰਡਾ ਵਿਖੇ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ।ਪੈਨਸ਼ਨਰਾਂ ਵਲੋਂ ਵਿਸ਼ਾਲ ਧਰਨਾ ਅਤੇ ਰੋਸ ਮਾਰਚ …
Read More »ਪੰਜਾਬੀ
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਦੂਜੇ ਦਿਨ ਵੀ ਸਰਕਾਰੀ ਦਫਤਰਾਂ ਦੀ ਅਚਨਚੇਤ ਚੈਕਿੰਗ
ਫਗਵਾੜਾ ਵਿਖੇ 12 ਅਧਿਕਾਰੀ ਤੇ ਕਰਮਚਾਰੀ ਗੈਰਹਾਜ਼ਰ ਮਿਲੇ ਕਪੂਰਥਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਸਰਕਾਰੀ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਜਿਲ੍ਹਾ ਤੇ ਸਬ ਡਿਵੀਜ਼ਨ ਪੱਧਰ ਦੇ ਦਫਤਰਾਂ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਦੂਜੇ ਦਿਨ ਵੀ ਜਾਰੀ ਰਹੀ। …
Read More »ਸਾਰੇ ਪਾਸੇ ਤੋਂ ਆਸ ਮੁਕਾ ਚੁੱਕੇ ਪੀੜ੍ਹਤ ਪਰਿਵਾਰ ਦੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਫੜੀ ਬਾਂਹ
ਨਵਾਂਸ਼ਹਿਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੱਲ ਸਵੇਰੇ ਕਰੀਬ 7 ਵਜੇ ਰਾਹੋਂ-ਬਹਿਲੂਰ ਕਲਾਂ ਰੋਡ ਤੋਂ ਇੱਕ ਜਿੰਮੀਦਾਰ ਦੀ ਜ਼ਮੀਨ ਵਿੱਚ ਮੋਟਰ ‘ਤੇ ਵੱਸਦੇ ਇੱਕ ਅੰਤਰਰਾਜੀ ਮਜ਼ਦੂਰ ਪਰਿਵਾਰ ਨਾਲ ਇੱਕ ਬਹੁਤ ਵੱਡੀ ਅਣਹੋਣੀ ਘਟਨਾ ਵਾਪਰੀ।ਇਸ ਜ਼ਮੀਨ ਵਿੱਚ ਡੂੰਘੀ ਖੂਹੀ ਵਿੱਚ ਲੱਗੀ ਪਾਣੀ ਵਾਲੀ ਮੋਟਰ, ਹਵਾ ਭਰ ਜਾਣ ਕਾਰਨ ਨਹੀਂ ਚੱਲ ਰਹੀ ਸੀ।ਇਥੇ ਆਪਣੇ 4 ਬੱਚਿਆਂ, ਪਤਨੀ ਅਤੇ ਮਾਤਾ ਪਿਤਾ ਨਾਲ …
Read More »ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਦਿੱਤੀਆਂ ਜਾਂਦੀਆਂ ਸਹੂਲਤਾਂ ਤੇ ਮੁਆਵਜ਼ੇ ਬਾਰੇ ਜਾਗਰੂਕਤਾ ਸੈਮੀਨਾਰ
ਨਵਾਂਸ਼ਹਿਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ (ਸਥਾਨਕ) ਦੇ ਦਿਸ਼ਾਂ ਨਿਰਦੇਸ਼ਾਂ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਕਸੀਡੈਂਟ ਕੇਸਾਂ, ਪੋਕਸੋ ਐਕਟ ਅਤੇ ਬਲਾਤਕਾਰ ਪੀੜਿਤ ਕੇਸਾਂ, ਐਸਿਡ ਅਟੈਕ ਦੇ ਪ੍ਰਭਾਵਿਤ ਕੇਸਾਂ ‘ਚ ਪੀੜ੍ਹਤਾਂ ਨੂੰ ਢੁੱਕਵਾਂ ਮੁਆਵਜ਼ਾ ਦੁਆਉਣ ਲਈ ਆਮ ਪਬਲਿਕ ਨੂੰ ਜਾਗਰੂਕ ਕਰਨ ਹਿੱਤ …
Read More »ਡੇਂਗੂ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਕੀਤੀ ਜਾਵੇ ਪਾਲਣਾ – ਸਿਵਲ ਸਰਜਨ
ਪ੍ਰਾਈਵੇਟ ਲੈਬਾਂ ਲਈ ਡੇਂਗੂ ਦੇ ਇਲਾਇਜਾ ਟੈਸਟ ਦੀ ਵੱਧ ਤੋਂ ਵੱਧ ਕੀਮਤ 600/- ਰੁਪਏ ਨਿਰਧਾਰਤ ਨਵਾਂਸ਼ਹਿਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਵਧ ਰਹੇ ਡੇਂਗੂ ਦੇ ਖ਼ਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਅੱਜ ਡੇਂਗੂ ਨੂੰ ਕੰਟਰੋਲ ਕਰਨ ਲਈ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਡੂੰਘਾਈ ਨਾਲ ਗੱਲਬਾਤ ਕੀਤੀ ਅਤੇ ਅਤੇ ਮੌਜ਼ੂਦਾ ਹਾਲਾਤਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ …
Read More »ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਵਿਖੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸਮਾਗਮ ਵਿੱਚ ਭਰਨਗੇ ਹਾਜ਼ਰੀ -ਡਾ: ਰਾਜ ਕੁਮਾਰ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 20 ਅਕਤੂਬਰ ਨੂੰ ਰਾਜ ਪੱਧਰੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ। …
Read More »ਕੰਪਿਊਟਰ ਮਾਡਲ ਬਣਾਉਣ ਦੇ ਮੁਕਾਬਲਿਆਂ ਦੀ ਜੇਤੂ ਜਸ਼ਨਦੀਪ ਕੌਰ ਦਾ ਸਨਮਾਨ
ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਡਬਰ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਜਸ਼ਨਦੀਪ ਕੌਰ ਜੋਕਿ ਕੰਪਿਊਟਰ ਮਾਡਲ ਬਣਾਉਣ ਦੇ ਬਲਾਕ ਪੱਧਰੀ ਮੁਕਾਬਲੇ ਵਿੱਚ ਜੇਤੂ ਰਹੀ।ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੇ ਡੀ.ਐਮ ਮਹਿੰਦਰਪਾਲ, ਪ੍ਰਿੰਸੀਪਲ ਰੇਨੂ ਬਾਲਾ, ਕੰਪਿਊਟਰ ਫੈਕਲਟੀ ਤੇ ਗਾਈਡ ਟੀਚਰ ਮੈਡਮ ਸੁਮਨਦੀਪ ਕੌਰ ਨੇ ਜਸ਼ਨਦੀਪ ਕੌਰ ਨੂੰ ਸਨਮਾਨਿਤ ਕੀਤਾ।ਇਸ ਮੌਕੇ ਸਕੂਲ ਪ੍ਰਿੰਸੀਪਲ ਰੇਨੂੰ ਬਾਲਾ ਨੇ …
Read More »ਸਰਕਾਰੀ ਆਈ.ਟੀ.ਆਈ ਵਿਖੇ ਖਾਲੀ ਸੀਟਾਂ ਲਈ ਦਾਖਲਾ 31 ਤੱਕ
ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ ਕਪੂਰਥਲਾ ਵਿਖੇ ਦਾਖਲਾ ਸੈਸ਼ਨ 2020 ਐਨ.ਸੀ.ਵੀ.ਟੀ ਟਰੇਡਾਂ ਦੇ ਦਾਖਲੇ ਲਈ ਅੱਠਵੀਂ, 10 ਵੀਂ ਪਾਸ ਲੜਕੇ ਅਤੇ ਲੜਕੀਆਂ ਲਈ 31/10/2021 ਤੱਕ ਵੱਖ-ਵੱਖ ਟਰੇਡਾਂ ਜਿਵੇਂ ਕਿ ਵੈਲਡਰ, ਕਾਰਪੈਂਟਰ, ਟਰਨਰ (ਰੈਗੁਲਰ ਅਤੇ ਡੀ.ਐਸ.ਟੀ) ਆਦਿ ਟਰੇਡਾਂ ਵਿੱਚ ਖਾਲੀ ਰਹਿ ਗਈਆਂ ਸੀਟਾਂ ਲਈ ਦਾਖਲਾ ਕੀਤਾ ਜਾਣਾ ਹੈ। ਸ਼ਕਤੀ ਸਿੰਘ, ਪ੍ਰਿੰਸੀਪਲ …
Read More »ਨਹਿਰੂ ਯੁਵਾ ਕੇਂਦਰ ਅਤੇ ਹਿੰਦੂ ਕੰਨਿਆ ਕਾਲਜ਼ ਨੇ ਚਲਾਇਆ ਸਫਾਈ ਅਭਿਆਨ
ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਸ਼ਾਲਾਮਾਰ ਬਾਗ ਕਪੂਰਥਲਾ ਵਿਖੇ ਜ਼ਿਲ੍ਹਾ ਯੂਥ ਅਫਸਰ ਨਹਿਰੂ ਯੁਵਾ ਕੇਂਦਰ ਸ੍ਰੀਮਤੀ ਦੀਪਮਾਲਾ ਠਾਕੁਰ ਅਤੇ ਪ੍ਰਿੰਸੀਪਲ ਹਿੰਦੂ ਕੰਨਿਆ ਕਾਲਜ ਕਪੂਰਥਲਾ ਡਾ. ਅਰਚਨਾ ਗਰਗ ਦੀ ਅਗਵਾਈ ਹੇਠ ਸਵੱਛਤਾ ਅਭਿਆਨ ਚਲਾਇਆ ਗਿਆ।ਜਿਸ ਵਿੱਚ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਸਾਰੇ ਵਲੰਟੀਅਰਾਂ ਸਮੇਤ ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਡਾ. ਅਮਨ ਜਯੋਤੀ ਅਤੇ ਸ੍ਰੀਮਤੀ ਸੁਮਿਤ …
Read More »ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦਾ ਸੱਦਾ
ਸ਼ੇਖੂਪੁਰ ਵਿਖੇ ਪ੍ਰਗਟ ਦਿਵਸ ਸਬੰਧੀ ਸਜਾਈ ਸ਼ੋਭਾ ਯਾਤਰਾ ਵਿਚ ਕੀਤੀ ਸ਼ਿਰਕਤ ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਹੋਣ। ਅੱਜ ਇਥੇ ਸ਼ੇਖੂਪੁਰ ਵਿਖੇ …
Read More »
Punjab Post Daily Online Newspaper & Print Media