Wednesday, November 25, 2026

ਪੰਜਾਬੀ

ਝੋਨੇ ਦੀ ਖਰੀਦ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਅਧਿਕਾਰੀ-ਡਿਪਟੀ ਕਮਿਸ਼ਨਰ

ਪਹਿਲੇ ਦਿਨ ਮੰਡੀਆਂ ’ਚ ਆਇਆ 444 ਮੀਟਰਕ ਟਨ ਝੋਨਾ, 157 ਮੀਟਰਕ ਟਨ ਦੀ ਹੋਈ ਖਰੀਦ ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹੇ ਅੰਦਰ 3 ਅਕਤੂਬਰ ਤੋਂ ਸ਼ੁਰੂ ਹੋਈ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਖਰੀਦ ਏਜੰਸੀਆਂ ਸਮੇਤ ਸਮੁੱਚੇ ਅਮਲੇ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਖਰੀਦ ਪ੍ਰਕਿਰਿਆ ਲਈ ਤਾਇਨਾਤ ਅਧਿਕਾਰੀ …

Read More »

ਮਗਨਰੇਗਾ ਮਜ਼ਦੂਰਾਂ ਨੇ ਬੀ.ਡੀ.ਪੀ.ਓ ਦਫ਼ਤਰ ਅੱਗੇ ਲਾਇਆ ਧਰਨਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਪਿੰਡ ਚੰਗਾਲ ਵਿਖੇ ਰੂੜੀਆਂ ਵਾਲੀ ਥਾਂ’ ਤੇ ਧੱਕੇ ਨਾਲ ਪਾਰਕ ਬਣਾਉਣ ਖਿਲਾਫ਼ ਅਤੇ ਮਗਨਰੇਗਾ ਦਾ ਕੰਮਕਾਰ ਚਲਾਉਣ, ਨਵੇਂ ਜਾਬ ਕਾਰਡ ਬਣਾਉਣ ਅਤੇ ਵਿਤਕਰੇਬਾਜ਼ੀ ਵਿਰੁੱਧ ਬੀ.ਡੀ.ਪੀ.ਓ ਦਫ਼ਤਰ ਸੰਗਰੂਰ ਵਿਖੇ ਧਰਨਾ ਲਾ ਕੇ ਮੰਗ ਪੱਤਰ ਸੌਂਪਿਆ ਗਿਆ।ਪੇਂਡੂ ਮਜ਼ਦੂਰ ਔਰਤਾਂ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ …

Read More »

ਵਿਧਾਇਕ ਅਮਨ ਅਰੋੜਾ ਨੇ ਸਿਲਾਈ ਕਢਾਈ ਕੋਰਸ ਪਾਸ ਲੜਕੀਆਂ ਨੂੰ ਵੰਡੇ ਸਰਟੀਫਿਕੇਟ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ)- ਆਮ ਆਦਮੀ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਲੋਂ ਆਪਣੇ ਸਵਰਗਵਾਸੀ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੇ ਨਾਂ ‘ਤੇ ਚਲਾਏ ਜਾ ਰਹੇ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਂਉਂਡੇਸ਼ਨ ਵਲੋਂ ਹਲਕਾ ਸੁਨਾਮ ਦੀਆਂ ਲੜਕੀਆਂ ਅਤੇ ਅੋਰਤਾਂ ਨੂੰ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਸਿਲਾਈ ਦੀ …

Read More »

ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਤੇ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ

ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਹੋਇਆ ਜੱਗ ਜਾਹਿਰ – ਐਡਵੋਕੇਟ ਗਗਨਦੀਪ ਸ਼ਰਮਾ ਸਮਰਾਲਾ, 4 ਅਕਤੂਬਰ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਯੂ.ਪੀ.ਦੇ ਜ਼ਿਲ੍ਹਾ ਲਖੀਮਪੁਰ ਖੀਰੀ ਵਿਖੇ ਭਾਜਪਾ ਆਗੂ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ  ਅਤੇ ਉਸ ਦੇ ਸਾਥੀਆਂ ਵਲੋਂ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜਾਣਬੁੱਝ ਕੇ ਕਾਰ ਰਾਹੀਂ ਕੁਚਲਣ ਦਾ ਕਾਤਲਾਨਾ ਹਮਲਾ ਕੀਤਾ ਗਿਆ ਸੀ।ਉਸ …

Read More »

ਵਿਧਾਇਕ ਅੰਗਦ ਸਿੰਘ ਨੇ ਦਾਣਾ ਮੰਡੀ ਰਾਹੋਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਨਵਾਂਸ਼ਹਿਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਅੱਜ ਦਾਣਾ ਮੰਡੀ ਰਾਹੋਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋੋਂ ਝੋਨੇ ਦੀ ਨਿਰਵਿਘਨ ਅਤੇ ਸੁਚੱਜੀ ਖ਼ਰੀਦ ਲਈ ਪੂਰੇ ਸੂਬੇ ਵਿਚ ਯੋਜਨਾਬੱਧ ਢੰਗ ਨਾਲ ਸਾਰੇ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ …

Read More »

ਵਿਸ਼ੇਸ਼ ਸਾਰੰਗਲ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁੱਦਾ

ਨਵਾਂਸ਼ਹਿਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – 2013 ਬੈਚ ਦੇ ਆਈ.ਏ.ਐਸ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲ ਲਿਆ।ਇਸ ਤੋਂ ਪਹਿਲਾਂ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਉਹ ਡਾ. ਸ਼ੇਨਾ ਅਗਰਵਾਲ ਦੀ ਥਾਂ ਇਥੇ ਆਏ ਹਨ, ਜਿਨ੍ਹਾਂ ਨੂੰ ਮਿਊਂਸਪਲ ਕਮਿਸ਼ਨਰ ਪਠਾਨਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ। ਵਿੱਦਿਅਕ ਯੋਗਤਾ …

Read More »

ਜਿਲ੍ਹਾ ਵਾਸੀਆਂ ਵਲੋਂ ਮਿਲੇ ਪਿਆਰ ਅਤੇ ਸਹਿਯੋਗ ਨੂੰ ਸਦਾ ਯਾਦ ਰੱਖਾਂਗੀ- ਡਾ. ਸ਼ੇਨਾ ਅਗਰਵਾਲ

ਅਜਿਹਾ ਲੱਗ ਰਿਹੈ ਜਿਵੇਂ ਪਰਿਵਾਰ ਤੋਂ ਵਿਦਾਇਗੀ ਲੈ ਰਹੀ ਹੋਵਾਂ ਨਵਾਂਸ਼ਹਿਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਅੱਜ ਨਵੇਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਜੀਅ ਆਇਆਂ ਕਹਿਣ ਅਤੇ ਪਹਿਲੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਵਿਦਾਇਗੀ ਦੇਣ ਲਈ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ।                  ਡਿਪਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਆਰੰਭ

ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਅੱਜ ਲੋੜ ਹੈ ਕਿ ਅਧਿਆਪਕਾਂ ਨੂੰ ਆਹਲੇ ਦਰਜੇ ਦੀ ਅਧਿਆਪਨ ਸਿਖਲਾਈ ਮੁਹਈਆ ਕਰਵਾਈ ਜਾਵੇ ਜਿਸ ਵਿੱਚ ਆਧੁਨਿਕ ਸਾਜ਼ੋ ਸਮਾਨ ਦੀ ਵਰਤੋਂ ਕਰਦਿਆਂ ਸਮੇਂ ਦੇ ਹਾਣ ਦਾ ਗਿਆਨ ਪ੍ਰਦਾਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਬਦਲ ਰਹੇ ਯੁਗ ਵਿਚ ਉੇਹ ਵਿਦਿਆਰਥੀ ਕਾਮਯਾਬ ਹੋਣਗੇ, …

Read More »

ਉਪ ਮੁੱਖ ਮੰਤਰੀ ਬਣਨ ‘ਤੇ ਸੋਨੀ ਵਲੋਂ ਕੇਂਦਰੀ ਹਲਕੇ ਦਾ ਤੂਫਾਨੀ ਦੋਰਾ

ਵੱਖ-ਵੱਖ ਸੰਸਥਾਵਾਂ ਨੂੰ ਮਾਲੀ ਸਹਾਇਤਾ ਦੇ ਚੈਕ ਕੀਤੇ ਭੇਟ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਕਾਂਗਰਸ ਸਰਕਾਰ ਨੇ ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਸਨ, ਉਨਾਂ ਵਿਚੋਂ 90 ਫੀਸਦੀ ਦੇ ਕਰੀਬ ਵਾਅਦੇ ਪੂਰੇ ਕਰ ਲਏ ਹਨ ਅਤੇ ਬਾਕੀ ਦੇ ਰਹਿੰਦੇ ਵਾਅਦੇ ਵੀ ਜ਼ਲਦ ਮੁਕੰਮਲ ਕਰ ਲਏ ਜਾਣਗੇ।ਲੋਕਾਂ ਨੂੰ ਮਿਆਰੀ ਸਿਹਤ, ਸਿੱਖਿਆ, ਲੋੜਵੰਦਾਂ ਦੀ ਪੈਨਸ਼ਨ ਵਿੱਚ ਵਾਧਾ ਕਰਨਾ, ਸ਼ਗਨ ਸਕੀਮ ਵਿੱਚ …

Read More »

ਫਸਲ ਦੀ ਵਧੇਰੇ ਉਪਜ਼ ਲਈ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ‘ਤੇ ਸੈਮੀਨਾਰ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਰਾਣਾ ਸੂਗਰਜ ਲਿਮ ਅਤੇ ਐਰੀਜ਼ ਐਗਰੋ ਲਿਮ ਵਲੋ ਪਿੰਡ ਬੁੱਟਰ ਸਿਵੀਆ ਅੰਮ੍ਰਿਤਸਰ ਵਿਖੇ ਗੰਨਾ ਅਤੇ ਚੁਕੰਦਰ ਦੀ ਆਉਣ ਵਾਲੀ ਬਿਜ਼ਾਈ ਲਈ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ।                  ਸੈਮੀਨਾਰ ਵਿੱਚ ਰਾਣਾ ਗੁਰਜੀਤ ਸਿੰਘ ਭੂਮੀ ਅਤੇ ਜਲ ਸੰਭਾਲ, ਬਾਗਬਾਨੀ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ …

Read More »