Wednesday, November 25, 2026

ਪੰਜਾਬੀ

ਜ਼ਿਲ੍ਹੇ ਵਿਚ ਦੁਗਣੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਹੋਈ ਸ਼ੁਰੂਆਤ

ਜ਼ਿਲ੍ਹੇ ਦੇ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ ਮਿਲਿਆ ਵਧੀ ਹੋਈ ਪੈਨਸ਼ਨ ਦਾ ਲਾਭ ਨਵਾਂਸ਼ਹਿਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਗ਼ਰੀਬਾਂ ਅਤੇ ਲੋੜਵੰਦਾਂ ਲਈ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਦਾ ਇਕ ਹੋਰ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਰਚੁਅਲ ਢੰਗ ਰਾਹੀਂ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਸ਼ੁਰੂਆਤ ਕੀਤੀ ਗਈ।ਇਸ ਤਰ੍ਹਾਂ ਹੁਣ ਸੂਬੇ ਦੇ …

Read More »

ਪੈਨਸ਼ਨਾਂ ਦੁੱਗਣੀਆਂ ਕਰਕੇ ਪੰਜਾਬ ਸਰਕਾਰ ਨੇ ਲੋੜਵੰਦਾਂ ਨੂੰ ਦਿੱਤੀ ਵੱਡੀ ਰਾਹਤ-ਵਿਧਾਇਕ ਅੰਗਦ ਸਿੰਘ

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਵੰਡੇ ਪੈਨਸ਼ਨ ਦੇ ਚੈਕ ਨਵਾਂਸ਼ਹਿਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੁੱਗਣੀਆਂ ਕਰ ਕੇ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਵੱਡੀ ਰਾਹਤ ਦਿੱਤੀ ਹੈ।ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਅੱਜ ਸਥਾਨਕ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਸ਼ੁਰੂਆਤ …

Read More »

ਅੱਖਾਂ ਦਾਨ ਕਰਨ ਨਾਲ ਕਿਸੇ ਲੋੜਵੰਦ ਨੂੰ ਮਿਲ ਸਕਦਾ ਹੈ ਦ੍ਰਿਸ਼ਟੀ ਦਾ ਤੋਹਫ਼ਾ – ਡਾ. ਊਸ਼ਾ ਕਿਰਨ

ਨਵਾਂਸ਼ਹਿਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵਲੋਂ 25 ਅਗਸਤ ਤੋਂ 8 ਸਤੰਬਰ ਤੱਕ 36ਵਾਂ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਡਾ. ਊਸ਼ਾ ਕਿਰਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਰਾਹੋਂ ਦੀ ਅਗਵਾਈ ਹੇਠ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਜਿਸ ਦੌਰਾਨ 25 ਵਿਅਕਤੀਆਂ ਦੇ ਅੱਖਾਂ ਦਾਨ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਬੈਂਕ ਅਧਿਕਾਰੀਆਂ ਨਾਲ ਮੀਟਿੰਗ

ਨਵਾਂਸ਼ਹਿਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਬੈਂਕਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ …

Read More »

ਕਪੂਰਥਲਾ ਜਿਲ੍ਹੇ ਵਿੱਚ ਲਾਭਪਾਤਰੀਆਂ ਨੂੰ ਦੁੱਗਣੀ ਹੋਈ ਪੈਨਸ਼ਨ ਮਿਲਣੀ ਸ਼ੁਰੂ

ਜੂਨ 21 ਨਾਲੋਂ ਜੁਲਾਈ ਮਹੀਨੇ ਵਿਚ 5 ਕਰੋੜ 61 ਲੱਖ ਰੁਪੈ ਮਿਲੇ ਜਿਆਦਾ ਕਪੂਰਥਲਾ, 31 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਮਾਜ ਦੇ ਲੋੜਵੰਦ ਲੋਕਾਂ ਨੂੰ ਪੈਨਸ਼ਨ ਯੋਜਨਾ ਤਹਿਤ ਜੁਲਾਈ 2021 ਤੋਂ ਦੁੱਗਣੀ ਪੈੈਨਸ਼ਨ ਦਿੱਤੀ ਜਾਣੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਕਪੂਰਥਲਾ ਜਿਲ੍ਹੇ ਅੰਦਰ ਵੀ ਲਾਭਪਾਤਰੀਆਂ ਨੂੰ ਇਸਦਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਦੁਗਣੀ ਹੋਈ …

Read More »

ਕਹਾਣੀ-ਸੰਗ੍ਰਹਿ ‘ਹੌਸਲੇ ਦੀ ਉਡਾਨ’ ਉਪਰ ਹੋਈ ਭਰਵੀਂ ਵਿਚਾਰ -ਚਰਚਾ

ਅੰਮ੍ਰਿਤਸਰ, 31 ਅਗਸਤ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਕਹਾਣੀ ਮੰਚ ਅੰਮ੍ਰਿਤਸਰ ਵਲੋਂ ਨਾਰੀ ਚੇਤਨਾ ਮੰਚ ਦੇ ਸਹਿਯੋਗ ਨਾਲ ਪੰਜਾਬੀ ਸਾਹਿਤਕਾਰਾ ਸਿਮਰਜੀਤ ਸਿਮਰ ਦੀ ਨਵ-ਪ੍ਰਕਾਸਿਤ ਕਥਾ ਪੁਸਤਕ “ਹੌਸਲੇ ਦੀ ਉਡਾਨ” ਉਪਰ ਵਿਚਾਰ ਚਰਚਾ ਕਰਵਾਈ ਗਈ।               ਸਥਾਨਕ ਖੈਬਰ ਹੋਟਲ ਵਿਖੇ ਹੋਏ ਇਸ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਵਿੱਚ ਸ਼ਾਇਰ ਦੇਵ ਦਰਦ ਨੇ ਸਮਾਗਮ ਨੂੰ …

Read More »

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰੈਸ ਸਕੱਤਰ ਨੀਟੂ ਸ਼ਰਮਾ ਤੇ ਹੋਰਨਾਂ ਦਾ ਸਨਮਾਨ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਵਿਖੇ ਇਕ ਧਾਰਮਿਕ ਸਮਾਗਮ ਦੌਰਾਨ ਇਥੋਂ ਦੇ ਸਮਾਜ ਸੇਵੀ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ।ਜਿੰਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰੈਸ ਸਕੱਤਰ ਨੀਟੂ ਸ਼ਰਮਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪੰਚ ਸੁਖਵਿੰਦਰ ਸਿੰਘ ਚਹਿਲ, ਸਰਪੰਚ ਭੋਲਾ ਸਿੰਘ ਢਿੱਲਵਾਂ ਪਿੰਡੀ, ਸਰਪੰਚ ਬੁੱਧ ਸਿੰਘ ਧਾਲੀਵਾਲ ਅਤੇ ਬੇਅੰਤ ਸਿੰਘ ਸੂਸਨ ਆਦਿ ਸ਼ਾਮਲ ਸਨ।ਇਹ ਸਨਮਾਨ ਸ਼੍ਰੋਮਣੀ ਅਕਾਲੀ …

Read More »

ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ 3 ਸਤੰਬਰ ਤੋਂ ਹੋਵੇਗੀ ਸ਼ੁਰੂ

ਅੰਮ੍ਰਿਤਸਰ ਤੋਂ ਲੰਡਨ ਲਈ ਕਾਰਗੋ ਦਾ ਵਪਾਰ ਮੁੜ ਹੋਇਆ ਸ਼ੁਰੂ ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਅਤੇ ਯੂ.ਕੇ ਦਰਮਿਆਨ ਉਡਾਣਾਂ ਦੀ ਵੱਡੀ ਮੰਗ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ 3 ਸਤੰਬਰ ਤੋਂ ਆਪਣੀ ਅੰਮ੍ਰਿਤਸਰ-ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ।ਯੂ.ਕੇ ਸਰਕਾਰ ਵਲੋਂ 8 ਅਗਸਤ ਤੋਂ ਭਾਰਤ ਦਾ ਨਾਮ ‘ਲਾਲ’ ਸੂਚੀ ਤੋਂ ਹਟਾ ਕੇ ਇਸ ਨੂੰ ‘ਏਂਬਰ’ ਸੂਚੀ …

Read More »

ਮੇਅਰ ਨੇ ਵੰਡੇ ਸਮਾਰਟ ਰਾਸ਼ਨ ਕਾਰਡ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰਬਰ ਨੰ. 12 ਵਿਖੇ ਇਲਾਕਾ ਵਾਸੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ, ਤਾਂ ਜੋ ਸਰਕਾਰ ਵਲੋਂ ਸਸਤੇ ਭਾਅ ਦੀ ਦਿੱਤੀ ਜਾਣ ਵਾਲੀ ਕਣਕ ਲੋਕਾਂ ਨੂੰ ਆਸਾਨ ਢੰਗ ਨਾਲ ਮਿਲ ਸਕੇ ।ਉਨਾਂ ਨੇ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਅਤੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ …

Read More »

ਸਮਰਾਲਾ ਸਕੂਲ ’ਚ 42 ਨਵੇਂ ਐਨ.ਸੀ.ਸੀ ਕੈਡਿਟਾਂ ਦੀ ਚੋਣ

ਸਮਰਾਲਾ, 31 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਸਿੰਘ, ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੁੰਡਲ ਅਤੇ ਸੂਬੇਦਾਰ ਮੇਜਰ ਬਲਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਸਕੂਲ ਵਿਦਿਆਰਥੀਆਂ ਦੀ ਨਵੇਂ ਸੈਸ਼ਨ ਲਈ ਸੀਨੀਅਰ ਅਤੇ ਜੂਨੀਅਰ ਡਵੀਜ਼ਨ ਵਿੱਚ ਚੋਣ ਲਈ ਭਰਤੀ ਕੈਂਪ ਲਗਾਇਆ ਗਿਆ।         …

Read More »