Wednesday, November 25, 2026

ਪੰਜਾਬੀ

ਕੋਵਿਡ ਵਿਰੁੱਧ ਲੜਾਈ ‘ਚ ਲਾਮਿਸਾਲ ਸੇਵਾਵਾਂ ਨਿਭਾਉਣ ਵਾਲੇ 18 ਯੋਧਿਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵਲੋਂ ਪ੍ਰਸ਼ੰਸ਼ਾ ਪੱਤਰ ਤੇ ਯਾਦਗਾਰੀ ਚਿੰਨ੍ਹ ਭੇਂਟ ਕਪੂਰਥਲਾ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪਿਛਲੇ ਲਗਭਗ ਡੇਢ ਸਾਲ ਤੋਂ ਕੋਵਿਡ ਵਿਰੁੱਧ ਚੱਲ ਰਹੀ ਲੜਾਈ ਦੌਰਾਨ ਲਾਮਿਸਾਲ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਤੇ ਆਮ ਲੋਕਾਂ ਦਾ ਜਿਲ੍ਹਾ ਕਪੂਰਥਲਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਵਿੱਚ ਸਨਮਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਜਿਨ੍ਹਾਂ 18 ਵਿਅਕਤੀਆਂ ਦੀ ਸਨਮਾਨ ਕੀਤਾ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਪਰਾਧ ਪੀੜ੍ਹਤਾਂ ਨੂੰ ਵੰਡਿਆ ਗਿਆ 8 ਲੱਖ ਦਾ ਮੁਆਵਜ਼ਾ

ਕਪੂਰਥਲਾ, 19 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵਲੋਂ ਵੱਖ-ਵੱਖ ਸੜਕ ਹਾਦਸਿਆਂ ਵਿੱਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 8 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ।              ਮਹੇਸ਼ ਕੁਮਾਰ ਸ਼ਰਮਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੇ ਦੱਸਿਆ ਕਿ ਧਾਰਾ 304-ਏ ਆਈ.ਪੀ.ਸੀ ਦੇ 4 ਕੇਸਾਂ ਵਿੱਚ ਅਨਟਰੇਸਡ ਰਿਪੋਰਟ …

Read More »

ਬਿਨ੍ਹਾਂ ਹਾਈ ਸਿਕਉਰਟੀ ਨੰਬਰ ਪਲੇਟਾਂ ਦੇ ਹੋਵੇਗੀ ਕਾਰਵਾਈ – ਗੁਰਸਿਮਰਨ ਢਿਲੋਂ

ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਜਿਹੜਾ ਵੀ ਵਾਹਨ ਚਾਲਕ ਬਿਨ੍ਹਾਂ ਹਾਈ ਸਿਕਉਰਟੀ ਨੰਬਰ ਪਲੇਟਾਂ ਦੇ ਰੋਡ ‘ਤੇ ਸਫਰ ਕਰਦਾ ਪਾਇਆ ਜਾਂਦਾ ਹੈ, ਤਾਂ ਉਨ੍ਹਾਂ ਤੇ ਕਨੂੰਨੀ ਕਾਰਵਾਈ ਕੀਤੀ ਜਾਵੇਗੀ।ਰਜਿਸਟਰਿੰਗ ਅਥਾਰਟੀ (ਐਮ) ਪਠਾਨਕੋਟ ਕਮ ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ ਢਿਲੋਂ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੋ ਵੀ ਵਾਹਨ ਚਾਲਕ ਬਿਨ੍ਹਾਂ …

Read More »

ਗੈਰ ਮਿਆਰੀ ਤੇ ਮਿਸਬ੍ਰਾਂਡਡ ਖਾਣ-ਪੀਣ ਦੀਆਂ ਵਸਤਾਂ ਵੇਚਣ ਦੇ ਦੋਸ਼ ‘ਚ 10 ਫਰਮਾਂ ਨੂੰ 4,16,000/- ਰੁਪਏ ਜੁਰਮਾਨਾ

ਨਵਾਂਸ਼ਹਿਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਆਮ ਜਨਤਾ ਨੂੰ ਸਾਫ ਸੁਥਰੀਆਂ ਅਤੇ ਉਚ-ਕਆਲਟੀ ਦੀਆਂ ਖਾਣ-ਪੀਣ ਵਾਲੀਆਂ ਵਸਤਾਂ ਉਪਲੱਬਧ ਕਰਵਾਉਣ ਦੇ ਮੰਤਵ ਨਾਲ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵਿੱਢੀ ਗਈ ਮੁਹਿੰਮ ਤਹਿਤ ਪਿਛਲੇ ਦਿਨੀਂ ਫੂਡ ਸੇਫਟੀ ਟੀਮਾਂ ਵਲੋਂ ਵੱਖ-ਵੱਖ ਫਰਮਾਂ ਤੋਂ ਜੋ ਸੈਂਪਲ ਗੈਰ ਮਿਆਰੀ ਅਤੇ ਮਿਸਬ੍ਰਾਂਡਡ ਪਾਏ ਸਨ, ਉਨ੍ਹਾਂ ਦੋਸ਼ੀਆਂ ਦੇ ਖਿਲਾਫ਼ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਪਲੇਸਮੈਂਟ ਕੈਂਪਾਂ ‘ਚ ਹੋਈ 92 ਪ੍ਰਾਰਥੀਆਂ ਦੀ ਚੋਣ

ਨਵਾਂਸ਼ਹਿਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਏ ਕਰਵਾਏ ਜਾ ਰਹੇ ਹਨ, ਜਿਸ ਦਾ ਅਨੇਕਾਂ ਨੌਜਵਾਨ ਲਾਭ ਲੈ ਚੁੱਕੇ ਹਨ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ …

Read More »

ਰੋਜ਼ਗਾਰ ਦਫਤਰ ਵਿਖੇ ਰਜਿਸਟਰਡ ਪ੍ਰਾਰਥੀਆਂ ਦੇ ਕਾਰਡ ਦੀ ਮਿਆਦ 31-12-2021 ਤੱਕ ਵਧੀ

 ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪਰਸ਼ੋਤਮ ਸਿੰਘ ਜਿਲ੍ਹਾ ਰੋਜਗਾਰ ਅਫਸਰ ਨੇ ਦੱਸਿਆ ਕਿ ਕਰਫਿਊ ਲਗਣ ਕਾਰਨ ਕਈ ਬੇਰੋਜਗਾਰ ਉਮੀਦਵਾਰ ਰੋਜਗਾਰ ਦਫਤਰ ਵਿਖੇ ਆ ਕੇ ਆਪਣਾ ਐਕਸ-10 ਕਾਰਡ ਰੀਨਿਉ ਨਹੀਂ ਕਰਵਾ ਸਕੇ।ਇਹ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਸਕੱਤਰ ਰੋਜਗਾਰ ਵਲੋਂ ਪ੍ਰਵਾਨਗੀ ਦਿੱਤੀ ਗਈ ਹੈ ਕਿ ਜੋ ਬੇਰੋਜ਼ਗਾਰ ਪ੍ਰਾਰਥੀ ਰਜਿਸਟੇ੍ਰਸ਼ਨ ਐਕਸ-10 ਕਾਰਡ ਰੀਨਿਊ ਕਰਵਾਉਣ ਤੋਂ ਰਹਿ ਗਏ ਹਨ ਉਹਨਾਂ …

Read More »

ਡਾ. ਊਸ਼ਾ ਕਿਰਨ ਨੇ ਕੋਵਿਡ-19 ਵੈਕਸੀਨ ਲਗਵਾਉਣ ਲਈ ਗਰਭਵਤੀ ਔਰਤਾਂ ਨੂੰ ਕੀਤਾ ਪ੍ਰੇਰਿਤ

ਨਵਾਂਸ਼ਹਿਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜਰੂਰੀ ਹੈ, ਉਸ ਦੇ ਨਾਲ ਕੋਰੋਨਾ ਰੋਕੂ ਟੀਕਾਕਰਨ ਵੀ ਬਹੁਤ ਲਾਜ਼ਮੀ ਹੈ।                    ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਡਾ. ਊਸ਼ਾ ਕਿਰਨ ਨੇ ਗਰਭਵਤੀ ਔਰਤਾਂ ਨੂੰ ਕੋਵਿਡ ਰੋਕੂ ਟੀਕਾਕਰਨ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ‘ਫਿੱਟ ਇੰਡੀਆ ਰਨ’ ’ਚ ਲਿਆ ਹਿੱਸਾ

ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਐਨ.ਐਸ.ਐਸ ਵਲੰਟੀਅਰ ਨੇ ‘ਫਿੱਟ ਇੰਡੀਆ ਰਨ’ ’ਚ ਹਿੱਸਾ ਲਿਆ।ਇਹ ਦੌੜ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਜ਼ਲਿਆ ਵਾਲਾ ਬਾਗ ਵਿਖੇ ਆਯੋਜਿਤ ਕੀਤੀ ਗਈ।                ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੌੜ ਦਾ ਮੁੱਖ ਮੰਤਵ ਜਨਤਾ ਨੂੰ …

Read More »

ਖ਼ਾਲਸਾ ਕਾਲਜ ਵਲੋਂ ਆਜ਼ਾਦੀ ਨੂੰ ਸਮਰਪਿਤ ਵੈਬੀਨਾਰ

ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ਼ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਦੇ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਵਿਭਾਗ ਵਲੋਂ ਭਾਰਤ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ।ਕਾਲਜ ਦੇ ਡਾ. ਜੋਗਿੰਦਰ ਸਿੰਘ, ਉਘੇ ਇਤਿਹਾਸ ਮਾਹਿਰ, ਸਿੱਖ ਹਿਸਟਰੀ ਰਿਸਰਚ ਕੇਂਦਰ ਅਤੇ ਡਾ. ਜਗਰੂਪ ਸਿੰਘ ਸੇਖੋਂ ਕੋਆਰਡੀਨੇਟਰ ਸੈਂਟਰ ਫਾਰ ਆਲ ਇੰਡੀਆਂ ਕੰਪੀਟੀਟਵ ਐਗਜਾਮੀਨੇਸ਼ਨ ਵੈਬੀਨਾਰ ਦੇ ਮੁੱਖ …

Read More »

ਖ਼ਾਲਸਾ ਕਾਲਜ ਦੀ ਸਾਹਿਤ ਸਭਾ ਦਾ ਇਨਾਮ-ਵੰਡ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕੋਵਿਡ ਮਹਾਂਮਾਰੀ ਦੌਰਾਨ ਜਿਥੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਤਰੀਕੇ ਨਾਲ ਘਰੇ ਬੈਠਿਆਂ ਨੂੰ ਪੜ੍ਹਾਇਆ ਗਿਆ, ਉਥੇ ਵਿਦਿਆਰਥੀਆਂ ਨੂੰ ਸਾਹਿਤ ਸਿਰਜਣਾ ਨਾਲ ਜੋੜਨ ਲਈ ਕਾਲਜ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਆਨਲਾਈਨ ਢੰਗ …

Read More »