Friday, May 29, 2026

ਪੰਜਾਬੀ

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਰਾਸ਼ਟਰੀ ਅੰਤਰਰਾਜੀ ਜੂਨੀਅਰ ਰੈਡ ਕਰਾਸ-ਕਮ-ਸਟੱਡੀ ਕੈਂਪ ਸਮਾਪਤ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਅਧੀਨ ਰਾਸ਼ਟਰੀ ਅੰਤਰਰਾਜੀ ਜੂਨੀਅਰ ਰੈਡ ਕਰਾਸ ਸਿਖਲਾਈ-ਕਮ-ਸਟੱਡੀ ਕੈਂਪ ਦੇ ਸਮਾਪਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ ਗਈ, ਜਿਸ ਵਿੱਚ ਦੇਸ਼ ਦੀ ਸੇਵਾ ਵਿੱਚ ਉਤਮਤਾ ਦੀ ਵਿਰਾਸਤ ਦਾ ਸਨਮਾਨ ਕੀਤਾ ਗਿਆ। …

Read More »

ਆਮ ਆਦਮੀ ਪਾਰਟੀ `ਚ ਸ਼ਾਮਲ ਹੋਏ 4 ਆਜ਼ਾਦ ਕੌਂਸਲਰ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਨਗਰ ਨਿਗਮ `ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ, ਜਦ ਇਥੋਂ ਚਾਰ ਆਜ਼ਾਦ ਕੌਂਸਲਰ ਸੀਨੀਅਰ ਆਗੂਆਂ ਦੀ ਹਾਜ਼ਰੀ ‘ਚ ‘ਆਪ’ ਵਿੱਚ ਸ਼ਾਮਲ ਹੋ ਗਏ।ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁੱਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਸਵਰਗੀ ਕਸ਼ਮੀਰੀ ਲਾਲ ਭਗਤ ਦੇ ਪੁੱਤਰ ਕੌਂਸਲਰ ਵਿਜੇ …

Read More »

ਸਮਾਜਸੇਵੀ ਜਸਵਿੰਦਰ ਚੋਪੜਾ ਨੂੰ ਸਦਮਾ, ਪਿਤਾ ਦਾ ਦੇਹਾਂਤ

ਸੰਗਰੂਰ, 6 ਜਨਵਰੀ (ਜਗਸੀਰ ਲੌਂਗੋਵਾਲ) – ਭਵਾਨੀਗੜ੍ਹ ਤੋਂ ਉੱਘੇ ਸਮਾਜਸੇਵੀ ਜਸਵਿੰਦਰ ਸਿੰਘ ਚੋਪੜਾ ਨੂੰ ਗਹਿਰਾ ਸਦਮਾ ਲੱਗਾ, ਜਦੋਂ ਉਨਾਂ ਦੇ ਪਿਤਾ ਰਾਮਦਾਸ ਸਿੰਘ ਚੋਪੜਾ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਜਸਵਿੰਦਰ ਚੋਪੜਾ ਨੇ ਦੱਸਿਆ ਕਿ 85 ਵਰਿਆਂ ਦੇ ਉਨ੍ਹਾਂ ਦੇ ਪਿਤਾ ਰੱਬ ਨੂੰ ਮੰਨਣ ਵਾਲੇ ਧਾਰਮਿਕ ਖਿਆਲਾਂ ਦੇ ਸਮਾਜਸੇਵੀ ਇਨਸਾਨ ਸਨ।ਉਨ੍ਹਾਂ ਨੇ ਦੱਸਿਆ …

Read More »

ਦਰਬਾਰਾ ਸਿੰਘ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 6 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡੀ ਕੇਹਰ ਸਿੰਘ ਵਾਲੀ ਦੇ ਇਕਾਈ ਪ੍ਰਧਾਨ ਦਰਬਾਰਾ ਸਿੰਘ ਔਜਲਾ ਪੁੱਤਰ ਕੇਹਰ ਸਿੰਘ ਔਜਲਾ ਦਾ ਕੈਂਸਰ ਦੀ ਭਿਆਨਕ ਬਿਮਾਰੀ ਕਾਰਨ ਦੇਹਾਂਤ ਹੋ ਗਿਆ।ਉਹਨਾਂ ਦੇ ਪੋਤਰੇ ਅਜਾਇਬ ਸਿੰਘ ਔਜਲਾ ਅਤੇ ਪੰਚਾਇਤ ਮੈਂਬਰ ਕੇਸਰ ਸਿੰਘ ਔਜਲਾ ਨੇ ਦੱਸਿਆ ਕਿ ਦਰਬਾਰਾ ਸਿੰਘ ਦੇ ਦੇਹਾਂਤ ਕਾਰਨ ਸਮੁੱਚੇ ਹਲਕੇ ਨੂੰ ਬਹੁਤ ਘਾਟਾ ਪਿਆ ਹੈ, …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 358ਵਾਂ ਪ੍ਰਕਾਸ਼ ਪੁਰਬ ਅੱਜ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ …

Read More »

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ‘ਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕੀਤੇ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ …

Read More »

ਮਨੁੱਖਤਾ ਦੇ ਰਹਿਬਰ ਦਸਮ-ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ।ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ।ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਗੁਰੂ ਸਾਹਿਬ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ …

Read More »

ਡਿਪਟੀ ਕਮਿਸਨਰ ਨੇ ਬਲਾਕ ਨਰੋਟ ਜੈਮਲ ਸਿੰਘ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਕੀਤਾ ਅਚਨਚੇਤ ਨਿਰੀਖਣ

ਪਠਾਨਕੋਟ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉੱਪਲ ਵਲੋਂ ਜਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜਾ ਲੈਣ ਲਈ ਅਚਨਚੈਤ ਦੋਰਾ ਕੀਤਾ।ਦਿਲਬਾਗ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨਰੋਟ ਜੈਮਲ ਸਿੰਘ, ਨਿਧੀ ਮਹਿਤਾ ਜਿਲ੍ਹਾ ਨੋਡਲ ਅਫਸਰ ਨਰੇਗਾ ਕਾਰਜ, ਈਸ਼ਾ ਮਹਾਜਨ ਮੋਨਿਟਰਿੰਗ, ਗੁਰਜਿੰਦਰ ਸਿੰਘ ਪਟਵਾਰੀ ਅਤੇ ਹੋਰ ਸਬੰਧਤ ਅਧਿਕਾਰੀ …

Read More »

ਸੱਤ-ਰੋਜ਼ਾ ਐਨ.ਐਸ.ਐਸ ਕੈਂਪ ਸਫ਼ਲਤਾ ਪੂਰਵਕ ਸੰਪਨ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਸੱਤ ਰੋਜ਼ਾ ਕੈਂਪ ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ ਦੀ ਸਰਪ੍ਰਸਤੀ ਹੇਠ ਪ੍ਰੋਗਰਾਮ ਅਫ਼ਸਰ ਡਾਕਟਰ ਰੂਬੀ ਜ਼ਿੰਦਲ ਅਤੇ ਡਾਕਟਰ ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਲਗਾਇਆ ਗਿਆ।ਕੈਂਪ ਵਿੱਚ ਕਾਲਜ ਦੇ 150 ਦੇ ਕਰੀਬ ਵਲੰਟੀਅਰਾਂ ਨੇ ਭਾਗ ਲਿਆ।ਸਮਾਪਤੀ ਸਮਾਰੋਹ ਦੌਰਾਨ ਵਲੰਟੀਅਰਾਂ ਨੇ ਆਪਣੇ ਨਿੱਜੀ ਵਿਕਾਸ `ਤੇ ਕੈਂਪ ਦੇ ਪ੍ਰਭਾਵ …

Read More »

ਡੀ.ਸੀ ਸੰਦੀਪ ਰਿਸ਼ੀ ਵਲੋਂ ਅਕਾਲ ਕਾਲਜ ਕੌਂਸਲ ਵਲੋਂ ਤਿਆਰ ਕੈਲੰਡਰ ਜਾਰੀ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਕੌਂਸਲ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਲੋਂ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਸਾਲ 2025-26 ਦਾ ਤਿਆਰ ਕੀਤਾ ਖੂਬਸੂਰਤ ਕੈਲੰਡਰ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਜਾਰੀ ਕੀਤਾ ਗਿਆ।ਉਨ੍ਹਾਂ ਨਾਲ ਐਸ.ਡੀ.ਐਮ ਚਰਨਜੀਤ ਸਿੰਘ ਵਾਲੀਆ, ਪੁਲਿਸ ਕਪਤਾਨ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਸੁਖਦੇਵ ਸਿੰਘ ਤੋਂ ਇਲਾਵਾ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਗੁਰਜ਼ੰਟ …

Read More »