ਡਿਪਟੀ ਕਮਿਸ਼ਨਰ ਵੱਲੋਂ ਬੈਂਕ ਦੇ ਸੁਹਿਰਦ ਉਪਰਾਲੇ ਦੀ ਸ਼ਲਾਘਾ ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਪਣੀਆਂ ਸੀ.ਐਸ.ਆਰ ਗਤੀਵਿਧੀਆਂ ਤਹਿਤ ਸਿਵਲ ਹਸਪਤਾਲ ਨਵਾਂਸ਼ਹਿਰ ਨੂੰ ਮਰੀਜ਼ਾਂ ਲਈ 10 ਲੱਖ ਰੁਪਏ ਦਾ ਮੈਡੀਕਲ ਸਾਜ਼ੋ-ਸਾਮਾਨ ਹੋਰ ਸਹਾਇਤਾ ਸਮੱਗਰੀ ਭੇਟ ਕੀਤੀ ਗਈ।ਸਿਵਲ ਹਸਪਤਾਲ ਵਿੱਚ ਇਸ ਸਬੰਧੀ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੀਡ ਜ਼ਿਲ੍ਹਾ ਮੈਨੇਜਰ ਰਮੇਸ਼ ਕੁਮਾਰ ਸ਼ਰਮਾ ਵੱਲੋਂ …
Read More »ਪੰਜਾਬੀ
ਜਨਮ ਤੇ ਮੌਤ ਦੇ ਕੰਮ ’ਚ ਸ਼ਹੀਦ ਭਗਤ ਸਿੰਘ ਨਗਰ ਪਹਿਲੇ ਸਥਾਨ ’ਤੇ – ਸਿਵਲ ਸਰਜਨ
ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਜਨਮ ਤੇ ਮੌਤ ਦੇ ਕੰਮ ਨਾਲ ਸਬੰਧਤ ਸੇਵਾਵਾਂ ਦੇਣ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ …
Read More »ਕੌਮੀ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ 100 ਫੀਸਦੀ ਪੂਰਾ ਕੀਤਾ ਜਾਵੇ – ਡਾ. ਗੁਰਿੰਦਰਬੀਰ ਕੌਰ
ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹੇ ਵਿਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ। ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੋਵਿਡ-19 ਸਮੇਤ ਸਾਰੇ ਕੌਮੀ …
Read More »ਸੀ.ਜੇ.ਐਮ ਹਰਪ੍ਰੀਤ ਕੌਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਕੌਮੀ ਲੋਕ ਅਦਾਲਤ ਸਬੰਧੀ ਪੰਚਾਇਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ ਨਵਾਂਸ਼ਹਿਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ …
Read More »ਬੂਟੇ ਲਗਾ ਕੇ ਮਨਾਇਆ ਜਾਵੇ ਆਪਣਾ ਜਨਮ ਦਿਨ – ਡਾ. ਗੀਤਾਂਜਲੀ ਸਿੰਘ
ਆਲਮੀ ਤਪਸ਼ ਘਟਾਉਣ ਲਈ ਪੌਦੇ ਲਗਾਉਣੇ ਬਹੁਤ ਜ਼ਰੂਰੀ ਮੱਲਪੁਰ ਅੜਕਾਂ (ਨਵਾਂਸ਼ਹਿਰ), 18 ਅਗਸਤ (ਪੰਜਾਬ ਪੋਸਟ ਬਿਊਰੋ) – `ਹਰ ਮਨੁੱਖ ਲਾਵੇ ਇੱਕ ਰੁੱਖ` ਦੀ ਲੜੀ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਨੇ ਪਿੰਡ ਜੱਬੋਵਾਲ ਸਥਿਤ ਮਿੰਨੀ ਪੀ.ਐਚ.ਸੀ ਵਿੱਚ ਵੱਖ-ਵੱਖ ਥਾਵਾਂ `ਤੇ ਚੌਗਿਰਦੇ ਨੂੰ ਸੁੰਦਰ ਬਣਾਉਣ ਲਈ ਸੁੰਦਰ ਦਿੱਖ ਵਾਲੇ ਫਲਦਾਰ ਅਤੇ ਛਾਂਦਾਰ ਬੂਟੇ …
Read More »ਲੇਖਕ ਮੰਚ (ਰਜਿ:) ਸਮਰਾਲਾ ਵਲੋਂ ਰਜ਼ਬ ਅਲੀ-ਲਾਲ ਸਿੰਘ ਦਿਲ ਯਾਦਗਾਰੀ ਕਵੀ ਦਰਬਾਰ
ਸਮਰਾਲਾ, 18 ਅਗਸਤ (ਇੰਦਰਜੀਤ ਸਿੰਘ ਕੰਗ) – ‘ਬਾਬੂ ਰਜ਼ਬ ਅਲੀ ਦੀ ਕਵੀਸ਼ਰੀ ਤੇ ਲਾਲ ਸਿੰਘ ਦਿਲ ਦੀ ਕਵਿਤਾ, ਉਹਨਾਂ ਦੇ ਜਾਣ ਉਪਰੰਤ ਵੀ ਵਾਰ ਵਾਰ ਇਸੇ ਲਈ ਦੁਹਰਾਈ ਜਾਂਦੀ ਹੈ, ਕਿਉਂਕਿ ਇਹਨਾਂ ਦੀ ਧਾਰਾ ਲੋਕਮੁਖੀ ਹੈ ਤੇ ਇਹ ਜਮੀਨ ਨਾਲ ਜੁੜੀ ਰਚਨਾ ਹੈ।’ ਇਹ ਸ਼ਬਦ ਪ੍ਰਸਿੱਧ ਕ੍ਰਾਂਤੀਕਾਰੀ ਸ਼ਾਇਰ ਤੇ ਸਖਸ਼ੀਅਤ ਦਰਸ਼ਨ ਖਟਕੜ ਨੇ ਸਮਰਾਲੇ ਦੇ ਸ਼ਾਹੀ ਸਪੋਰਟਸ ਕਾਲਜ ਵਿੱਚ ਲੇਖਕ …
Read More »ਸਾਹਿਤ ਸਭਾ ਸਮਰਾਲਾ ਵਲੋਂ ਗੀਤਕਾਰ ਗਾਮੀ ਸੰਗਤਪੁਰੀਏ ਨਾਲ ਕੀਤਾ ਗਿਆ ਰੂ-ਬ-ਰੂ
ਸਾਉਣ ਮਹੀਨੇ ਦੀ ਮੀਟਿੰਗ ’ਚ ਸਭਾ ਦੇ ਪ੍ਰਧਾਨ ਪੀਪੇ ਵਿੱਚ ਦੇਸੀ ਘਿਓ ਦੇ ਬਿਸਕੁੱਟਾਂ ਦਾ ਸੰਧਾਰਾ ਲੈ ਕੇ ਪੁੱਜੇ ਸਮਰਾਲਾ, 18 ਅਗਸਤ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀ: ਸੈਕੰ: ਸਕੂਲ ਸਕੂਲ (ਲੜਕੇ) ਸਮਰਾਲਾ ਵਿਖੇ ਗਈ।ਇਸ ਦੌਰਾਨ ਸਭਿਆਚਾਰਕ ਗੀਤਾਂ ਦੇ ਰਚੇਤਾ ਗੀਤਕਾਰ ਅਤੇ ਗਾਇਕ …
Read More »ਕੋਵਿਡ ਵੈਕਸੀਨੇਸ਼ਨ ਦਾ ਅੰਕੜਾ 3.25 ਲੱਖ ਦੇ ਪਾਰ
ਕਪੂਰਥਲਾ, 18 ਅਗਸਤ (ਪੰਜਾਬ ਪੋਸਟ ਬਿਊਰੋ) – ਕੋਵਿਡ ਤੋਂ ਬਚਾਅ ਲਈ ਜਿਲ੍ਹੇ ਵਿੱਚ ਲੋਕਾਂ ਦੀ ਵੈਕਸੀਨੇਸ਼ਨ 3.25 ਲੱਖ ਤੋਂ ਟੱਪ ਗਈ ਹੈ। ਵੈਕਸੀਨੇਸ਼ਨ ਲਗਵਾਉਣ ਪ੍ਰਤੀ ਸਿਹਤ ਵਿਭਾਗ ਲੋਕਾਂ ਨੂੰ ਹਰ ਤਰ੍ਹਾਂ ਨਾਲ ਜਾਗਰੂਕ ਕਰ ਰਿਹਾ ਹੈ ਤੇ ਲੋਕ ਵੈਕਸੀਨੇਸ਼ਨ ਲਗਵਾਉਣ ਲਈ ਅੱਗੇ ਵੀ ਆ ਰਹੇ ਹਨ। ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹੇ ਵਿਚ ਵੈਕਸੀਨੇਸ਼ਨ ਦਾ ਅੰਕੜਾ …
Read More »ਮੌਕੇ ‘ਤੇ ਮਿਲਣਗੇ ਪ੍ਰਾਈਵੇਟ ਹਸਪਤਾਲ ਵਿੱਚ ਜਨਮ/ਮੌਤ ਸਰਟੀਫਿਕੇਟ
ਐਨ.ਆਰ.ਆਈ, ਆਰ.ਟੀ.ਆਈ ਅਤੇ ਸਰਵਿਸ ਡੋਰ ਸਟੈਪ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ ਕਪੂਰਥਲਾ, 18 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਲ ਤਰੀਕੇ ਅਤੇ ਸਮੇਂ ਸਿਰ ਉਨ੍ਹਾਂ ਦੇ ਘਰ ਹੀ ਹਰ ਸਰਕਾਰੀ ਸੇਵਾ ਮੁਹੱਈਆ ਕਰਵਾਉਣ ਦੀ ਲਗਾਤਾਰਤਾ ਵਿੱਚ ਇੱਕ ਹੋਰ ਪੁਲਾਂਘ ਪੁਟਦੇ ਹੋਏ ਐਨ.ਆਰ.ਆਈ, ਆਰ.ਟੀ.ਆਈ ਅਤੇ ਸਰਵਿਸ ਡੋਰ ਸਟੈਪ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਜੋੜਿਆ ਗਿਆ ਹੈ।ਇਸ …
Read More »ਕੈਬਨਿਟ ਮੰਤਰੀ ਚੰਨੀ ਨੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਨਵਾਂਸ਼ਹਿਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ।ਨਾਲ ਹਨ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਸਾਬਕਾ ਵਿਧਾਇਕਾ ਨਵਾਂਸ਼ਹਿਰ ਗੁਰਇਕਬਾਲ ਕੌਰ ਤੇ ਹੋਰ।
Read More »
Punjab Post Daily Online Newspaper & Print Media