ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ।ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ …
Read More »ਪੰਜਾਬੀ
ਸੁੰਤਤਰਤਾ ਦਿਵਸ ਸਬੰਧੀ ਜਿਲ੍ਹੇ ਵਿੱਚ ਕੀਤੇ ਗਏ ਸੁਰੱਖਿਆ ਦੇ ਪੁਖਤਾ ਪ੍ਰਬੰਧ – ਐਸ.ਐਸ.ਪੀ
ਨਵਾਂਸ਼ਹਿਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ ਸੁੰਤਤਰਤਾ ਦਿਵਸ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਵਲੋ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਹਨਾਂ ਵਲੋ ਸੁੰਤਤਰਤਾ ਦਿਵਸ ਸਬੰਧੀ ਲਗਾਈ ਗਈ ਡਿਊਟੀ ਦਾ ਮੁਆਇਨਾ ਕੀਤਾ ਗਿਆ।ਜਿਲ੍ਹੇ ਦੇ ਸਮੂਹ ਗਜ਼ਟਿਡ ਅਫਸਰ, ਮੁੱਖ ਅਫਸਰ ਥਾਣਾ ਅਤੇ ਵੱਖ-ਵੱਖ ਪੁਆਇੰਟਾਂ ਦੇ ਇੰਚਾਰਜ਼ਾਂ …
Read More »ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
15 ਅਗਸਤ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਲਹਿਰਾਉਣਗੇ ਕੌਮੀ ਝੰਡਾ ਨਵਾਂਸ਼ਹਿਰ, 13 ਅਗਸਤ (ਪੰਜਾਬ ਪੋਸਟ ਬਿਊਰੋ) – 75ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਦੌਰਾਨ ਸਵੇਰੇ 9 ਵਜੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਆਈ.ਟੀ. ਆਈ ਗਰਾਊਂਡ …
Read More »ਕਪੂਰਥਲਾ ਪੁਲਿਸ ਨੇ ਸੁਤੰਤਰਤਾ ਦਿਵਸ ਸਮਾਰੋਹਾਂ ਲਈ ਸੁਰੱਖਿਆ ਵਿਵਸਥਾ ਨੂੰ ਕੀਤਾ ਹੋਰ ਮਜ਼ਬੂਤ
ਐਸ.ਐਸ.ਪੀ ਨੇ ਫਗਵਾੜਾ ‘ਚ ਮਹੱਤਵਪੂਰਨ ਸਥਾਨਾ ਦੀ ਕੀਤੀ ਪੂਰੀ ਜਾਂਚ ਕਪੂਰਥਲਾ, 13 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਦੇ ਸਮਾਗਮਾਂ ਦੌਰਾਨ ਸੁਰੱਖਿਆ ਦੇ ਬੇਮਿਸਾਲ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਪਹਿਲ ਕਰਦਿਆਂ ਫਗਵਾੜਾ ਵਿਚ ਮਨੁੱਖ ਰਹਿਤ ਏਰੀਅਲ ਵਾਹਨਾਂ (ਯੂ.ਏ.ਵੀ) ਸਥਾਪਿਤ ਕਰੇਗੀ। ਸੀਨੀਅਰ ਪੁਲਿਸ ਸੁਪਰਡੈਂਟ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਯੂ.ਏ.ਵੀ ਦੀ …
Read More »ਕੋਵਿਡ 19 ਨੂੰ ਧਿਆਨ ‘ਚ ਰੱਖਦਿਆਂ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਕੀਤੀ ਗਈ ਫੂਲ ਡਰੈਸ ਰਿਹਰਸਲ
ਨਹੀਂ ਹੋਵੇਗਾ ਸੱਭਿਆਚਾਰਕ ਪ੍ਰੋਗਰਾਮ, ਵਿਦਿਆਰਥੀਆਂ ਦੇ ਸਮਾਰੋਹ ‘ਚ ਸ਼ਾਮਲ ਹੋਣ ਦੀ ਮਨਾਹੀ ਪਠਾਨਕੋਟ, 13 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸਪੋਰਸਟਸ ਸਟੇਡੀਅਮ ਲਮੀਣੀ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀ ਫੂੱਲ ਡੈਰਸ ਰਿਹਰਸਲ ਕੀਤੀ ਗਈ।ਜਿਸ ਵਿੱਚ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਫਹਿਰਾਉਣ ਤੋਂ ਬਾਅਦ 15 ਅਗਸਤ ਨੂੰ ਕੀਤੇ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਦਾ …
Read More »ਅਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਰਿਹਰਸਲ – ਵਧੀਕ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿੰਰਗਾ
ਕਪੂਰਥਲਾ, 13 ਅਗਸਤ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਹਾੜੇ ਸਬੰਧੀ ਗੁਰੂ ਨਾਨਕ ਸਟੇਡੀਅਮ ਕਪੂਥਲਾ ਵਿਖੇ ਹੋਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈਸ ਰਿਹਰਸਲ ਕਰਵਾਈ ਗਈ।ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਆਦਿਤਿਆ ਉਪਲ ਵਲੋਂ ਨਿਭਾਈ ਗਈ। ਡੀ.ਐਸ.ਪੀ ਕਮਲਜੀਤ ਸਿੰਘ ਔਲਖ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ …
Read More »ਅੰਤਰਰਾਸ਼ਟਰੀ ਯੁਵਕ ਦਿਵਸ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ
ਨਵਾਂਸ਼ਹਿਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਲਜ਼ ਸਟਾਫ ਅਤੇ ਵਿਦਿਆਰਥੀਆਂ ਨਾਲ ਅੰਤਰਰਾਸ਼ਟਰੀ ਯੁਵਕ ਦਿਵਸ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ ਕਰਵਾਇਆ ਗਿਆ।ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਦੇ …
Read More »ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਉਦਮ ਸਦਕਾ ਸਰਕਾਰੀ ਸਕੂਲ ‘ਚ ਸਟਾਫ ਦੀ ਘਾਟ ਹੋਈ ਦੂਰ
ਨਵਾਂਸ਼ਹਿਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਵਿਖੇ ਕਾਫੀ ਲੰਬੇ ਸਮੇਂ ਤੋਂ ਖਾਲੀ ਲੈਕਚਰਾਰ ਅਤੇ ਮਾਸਟਰ ਦੀਆਂ ਅਸਾਮੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਦੇ ਉਦਮ ਸਦਕਾ ਪੰਜਾਬ ਸਰਕਾਰ ਵੱਲੋਂ ਬਦਲੀ ਦੌਰਾਨ ਭਰ ਦਿੱਤੀਆਂ ਗਈਆਂ ਹਨ।ਇਨ੍ਹਾਂ ਵਿੱਚ ਦੋ ਲੈਕਚਰਾਰਾਂ ਸਰਬਜੀਤ ਕੌਰ ਪੰਜਾਬੀ ਅਤੇ ਸੁਖਜੀਤ ਕੌਰ ਅੰਗਰੇਜ਼ੀ ਤੋਂ ਇਲਾਵਾ ਪੂਜਾ ਸ਼ਰਮਾ ਨੇ ਅੰਗਰੇਜ਼ੀ ਮਿਸਟ੍ਰੈਸ ਅਤੇ ਹਰਜਿੰਦਰ ਸਿੰਘ …
Read More »ਖੇਤੀਬਾੜੀ ਸਬ-ਇੰਸਪੈਕਟਰਾਂ ਵਲੋਂ ਚੌਥੇ ਦਿਨ ਵੀ ਜਾਰੀ ਰਿਹਾ ਧਰਨਾ
ਸਮਰਾਲਾ, 13 ਅਗਸਤ (ਇੰਦਰਜੀਤ ਸਿੰਘ ਕੰਗ) – ਜ਼ਿਲ੍ਹਾ ਲੁਧਿਆਣਾ ਦੇ ਡਾ. ਪ੍ਰੇਮਪ੍ਰੀਤ ਸਿੰਘ ਪ੍ਰਧਾਨ ਖੇਤੀਬਾੜੀ ਸਬ-ਇੰਸਪੈਕਟਰ ਯੂਨੀਅਨ ਦੀ ਅਗਵਾਈ ਹੇਠ ਸਮੂਹ ਖੇਤੀਬਾੜੀ ਸਬ-ਇੰਸਪੈਕਟਰਾਂ ਵਲੋਂ ਆਪਣੀ ਪੇਅ-ਪੈਰਿਟੀ ਦੀ ਬਹਾਲੀ ਲਈ ਰੋਸ ਧਰਨਾ ਅੱਜ ਚੌਥੇੇ ਦਿਨ ਵੀ ਜਾਰੀ ਰਿਹਾ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਚਮਕੌਰ ਸਿੰਘ ਸਮਰਾਲਾ ਸਬ ਇੰਸਪੈਕਟਰ ਨੇ ਦੱਸਿਆ ਕਿ ਮਹਿਕਮੇ …
Read More »ਸਰਕਾਰ ਸਮੁੱਚੇ ਠੇਕਾ ਕਾਮਿਆਂ ਨੂੰ ਬਿਨ੍ਹਾਂ ਸ਼ਰਤ ਰੈਗੂਲਰ ਕਰੇ – ਸੂਬਾ ਪ੍ਰਧਾਨ ਬਲਿਹਾਰ ਸਿੰਘ
ਸਮਰਾਲਾ, 13 ਅਗਸਤ (ਇੰਦਰਜੀਤ ਸਿੰਘ ਕੰਗ) – ਠੇਕਾ ਮੁਲਾਜ਼ਮ ਸ਼ੰਘਰਸ ਮੋਰਚਾ ਪੰਜਾਬ ਦੇ ਸੂਬਾ ਆਗੂ ਬਲਿਹਾਰ ਸਿੰਘ ਨੇ ਸਮਰਾਲਾ ਵਿਖੇ ਇਕ ਪ੍ਰੈਸ ਬਿਆਨ ਸਾਂਝਾ ਕਰਦੇ ਹੋਏ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਅਧੀਨ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਬਿਜਲੀ, ਵਿੱਦਿਆ, ਜਲ ਸਪਲਾਈ, ਸੀਵਰਜ਼, ਟਰਾਂਸਪੋਰਟ, ਕਿਰਤ ਵਿਭਾਗ, ਮਗਨਰੇਗਾ ਅਤੇ ਹੋਰ ਵੀ ਅਨੇਕਾਂ ਸਰਕਾਰੀ ਵਿਭਾਗਾਂ ’ਚ ਪਿਛਲੇ 10-12 ਸਾਲਾਂ ਤੋਂ ਵੀ ਵੱਧ ਅਰਸੇ …
Read More »
Punjab Post Daily Online Newspaper & Print Media