Wednesday, November 25, 2026

ਪੰਜਾਬੀ

ਲਾਲ ਸਿੰਘ ‘ਦਿਲ’ ਨੇ ਗੁਰਬਤ ਪਿੰਡੇ ਹੰਢਾ ਕੇ ਵੀ ਖੁਦਦਾਰੀ ਦਾ ਪਰਚਮ ਬੁਲੰਦ ਰੱਖਿਆ – ਮਾ. ਤਰਲੋਚਨ ਸਿੰਘ

ਸਮਰਾਲਾ, 13 ਅਗਸਤ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਵਲੋਂ ਸਾਹੀ ਸਪੋਰਟਸ ਕਾਲਜ ਝਕੜੌਦੀ (ਸਮਰਾਲਾ) ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਲਾਕੇ ਦੇ ਜ਼ੰਮ-ਪਲ ਅਤੇ ਪ੍ਰਸਿੱਧ ਇਨਕਲਾਬੀ ਕਵੀ ਲਾਲ ਸਿੰਘ ‘ਦਿਲ’ ਦੇ ਜੀਵਨ ਅਤੇ ਰਚਨਾ ਸੰਸਾਰ ਬਾਰੇ ਗੱਲਾਂ ਕਰਦਿਆਂ ਉਸ ਦੀਆਂ ਗਾਥਾਵਾਂ ਦਾ ਲੇਖਕਾਂ ਅਤੇ ਵਿਦਵਾਨਾਂ ਨੇ ਦਿਲ ਖੋਲ੍ਹ ਕੇ ਵਰਣਨ ਕੀਤਾ।ਅੱਤ ਦੀਆਂ ਤੰਗੀਆਂ ਤੁਰਸ਼ੀਆਂ ਅਤੇ ਨਾ-ਸਾਜ਼ਗਾਰ ਹਾਲਾਤ ਦੇ …

Read More »

ਰੈਕਸਾ ਸਕਿਉਰਟੀ ਵਲੋਂ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ – ਰਣਬੀਰ ਸਿੰਘ ਮੂਧਲ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਵੱਧ ਤੋਂ ਵੱਧ ਨੌਜੁਆਨਾਂ ਨੂੰ ਨੌਕਰੀਆਂ ਦੇਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 13 ਅਗਸਤ ਨੂੰ ਰੋਜ਼ਗਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।                      ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਕੈਂਪ ਵਿੱਚ …

Read More »

ਪਟਵਾਰੀਆਂ ਦੇ ਟੈਸਟ ਦੌਰਾਨ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦਾ ਮਾਮਲਾ

ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨ ਪੀੜਤ ਪ੍ਰੀਖਿਆਰਥੀ- ਸਿਆਲਕਾ ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ) – ਪਟਵਾਰੀਆਂ ਲਈ ਲਏ ਗਏ ਟੈਸਟ ਦੌਰਾਨ ਚੰਡੀਗੜ੍ਹ ਦੇ ਸੈਕਟਰ-32 ਵਿਚ ਸਥਿਤ ਐਸ.ਡੀ ਕਾਲਜ ਵਿਖੇ ਗੁਰਸਿੱਖ ਪ੍ਰੀਖਿਆਰਥੀਆਂ ਨੂੰ ਕਕਾਰ ਉਤਾਰ ਕੇ ਪ੍ਰੀਖਿਆ ਦੇਣ ਲਈ ਮਜ਼ਬੂਰ ਕਰਨ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਨੇ ਪ੍ਰਭਾਵਿਤ ਪ੍ਰੀਖਿਆਰਥੀਆਂ ਨੂੰ …

Read More »

ਬਿਨਾਂ ਮਾਸਕ ਘੁੰਮਣ ਵਾਲੇ 380 ਵਿਅਕਤੀਆ ਦੇ ਕਰਵਾਏ ਕੋਰੋਨਾ ਟੈਸਟ, 16 ਦੇ ਕੀਤੇ ਚਲਾਣ

ਨਵਾਂਸ਼ਹਿਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਪੁਲਿਸ ਵਲੋਂ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ‘ਤੇ ਘੁੰਮਣ ਵਾਲੇ 380 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ।ਬਿਨਾਂ ਮਾਸਕ ਘੁੰਮ ਰਹੇ 16 ਵਿਅਕਤੀਆਂ ਦੇ ਚਲਾਨ …

Read More »

15 ਅਗਸਤ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸ਼ਨ ਵਲੋ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ

ਨਵਾਂਸ਼ਹਿਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ ਸੁੰਤਤਰਤਾ ਦਿਵਸ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਜਿਲ੍ਹਾ ਸ਼.ਭ.ਸ ਨਗਰ ਦੀ ਹੱਦ ‘ਚ ਦਾਖਲ ਹੋਣ ਵਾਲੇ ਨੈਸ਼ਨਲ ਹਾਈਵੇਅ, ਸਟੇਟ ਹਾਈਵੇਅ ਅਤੇ ਲਿੰਕ ਰੋਡਾਂ ‘ਤੇ 24 ਘੰਟੇ ਸਪੈਸ਼ਲ ਨਾਕਾਬੰਦੀ ਕਰਕੇ ਹਰੇਕ ਵਾਹਣ ਦੀ …

Read More »

ਜੂਨ ਤੇ ਜੁਲਾਈ ‘ਚ ਵਧੀਆ ਕਾਰਗੁਜ਼ਾਰੀ ਵਾਲੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ – ਐਸ.ਐਸ.ਪੀ

ਨਵਾਂਸ਼ਹਿਰ,12 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ ਜਿਲਾ ਸ਼.ਭ.ਸ ਨਗਰ ਵਿੱਚ ਅਹਿਮ ਡਿਊਟੀਆਂ ‘ਤੇ ਤਾਇਨਾਤ ਕਰਮਚਾਰੀਆਂ ਜਿੰਨਾਂ ਵਿੱਚ ਸਬ-ਇੰਸਪੈਕਟਰ ਪ੍ਰਦੀਪ ਕੁਮਾਰ ਰੀਡਰ ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ, ਸਬ ਇੰਸਪੈਕਟਰ ਰਾਧੇ ਸ਼ਾਮ ਇੰਚਾਰਜ਼ ਵੁਮੈਨ ਸੈਲ ਨਵਾਂਸ਼ਹਿਰ, ਏ.ਐਸ.ਆਈ ਫੁੰਮਣ ਸਿੰਘ ਇੰਚਾਰਜ ਵੀ.ਆਰ.ਕੇ ਦਫਤਰ ਡੀ.ਪੀ.ਓ ਨਵਾਂਸ਼ਹਿਰ, ਏ.ਐਸ.ਆਈ ਸੁਖਦੇਵ ਸਿੰਘ …

Read More »

ਸੁਤੰਤਰਤਾ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ

ਨਵਾਂਸ਼ਹਿਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਵੇਗਾ।ਜਿਸ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਸਵੇਰੇ 9 ਵਜੇ ਹੋਵੇਗੀ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ ਅਤੇ ਉਹ ਰਾਸ਼ਟਰੀ …

Read More »

ਜਿਲਾ ਮੁੱਖੀ ਵਲੋਂ ਸਮੂਹ ਗਜਟਿਡ ਅਫਸਰਾਂ ਅਤੇ ਥਾਣਾ ਮੁੱਖੀਆਂ ਮੀਟਿੰਗ

ਨਵਾਂਸ਼ਹਿਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਅਲਕਾ ਮੀਨਾ ਆਈ.ਪੀ.ਐਸ ਨੇ ਦੱਸਿਆ ਹੈ ਕਿ ਉਹਨਾ ਵਲੋਂ ਸੁੰਤਤਰਤਾ ਦਿਵਸ ਨੂੰ ਧਿਆਨ ‘ਚ ਰੱਖਦੇ ਹੋਏ ਜਿਲ੍ਹੇ ਦੇ ਸਮੂਹ ਗਜਟਿਡ ਅਫਸਰਾਂ ਅਤੇ ਥਾਣਾ ਮੁਖੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਡੀ.ਜੀ.ਪੀ ਪੰਜਾਬ ਅਤੇ ਖੂਫੀਆ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਬਾਰੇ ਜਾਣੂ ਕਰਾਇਆ ਗਿਆ।ਅਧਿਕਾਰੀਆ ਨੂੰ ਸੰਵੇਦਨਸ਼ੀਲ ਥਾਵਾਂ ਜਿਵੇ …

Read More »

ਜੇਤੂ ਭਾਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਪੁੱਜਣ ‘ਤੇ ਮੇਅਰ ਵਲੋਂ ਨਿੱਘਾ ਸਵਾਗਤ

ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ) – ਟੋਕੀਓ ਜਾਪਾਨ ਵਿਖੇ ਓਲੰਪਿਕ ਖੇਡਾਂ ਵਿੱਚ ਕਾਂਸੇ ਦਾ ਤਮਗਾ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ ਦਾ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਦੇ ਅੰਮ੍ਰਿਤਸਰ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਪੁੱਜਣ ‘ਤੇ ਨਿੱਘਾ ਸਵਾਗਤ ਕੀਤਾ ਗਿਆ।ਉਹਨਾਂ ਦੇ ਨਾਲ ਵਿਧਾਇਕ ਅਤੇ ਹਾਕੀ ਪੰਜਾਬ ਦੇ ਜਨਰਲ ਸਕੱਤਰ ਪ੍ਰਗਟ ਸਿੰਘ, ਵਿਧਾਇਕ ਸੁਨੀਲ ਦੱਤੀ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ …

Read More »

ਖਾਲਸਾ ਗਰਲਜ਼ ਸੀ: ਸੈ: ਸਕੂਲ ਵਿਦਿਆਰਥਣਾਂ ਨੇ ਰਾਜ ਪੱਧਰੀ ਗਤਕਾ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 6ਵੀਂ ਪੰਜਾਬ ਸਟੇਟ ਗਤਕਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ ਹੈ।                      ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ …

Read More »