Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਭਾਸ਼ਾ ਤੇ ਸਾਹਿਤ ’ਚ ਅਜੋਕੇ ਰੁਝਾਨਾਂ ’ਤੇ ਵੈਬੀਨਾਰ 

ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਅੰਗਰੇਜ਼ੀ ਭਾਸ਼ਾ ਅਤੇ ਸਾਹਿਤ ’ਚ ਅਜੋਕੇ ਰੁਝਾਨਾਂ ’ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਇਸ ’ਚ ਉਘੇ ਵਿਦਵਾਨ ਡਾ. ਹਰੀਸ਼ ਨਾਰੰਗ ਪ੍ਰੋਫੈਸਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਅਤੇ ਡਾ. ਪਰਮਜੀਤ ਸਿੰਘ ਰਮਾਣਾ ਸਾਬਕਾ ਪ੍ਰੋਫੈਸਰ ਕੇਂਦਰੀ ਯੂਨੀਵਰਸਿਟੀ ਨੇ ਬੁਲਾਰੇ ਵਜੋਂ ਸ਼ਿਰਕਤ ਕੀਤੀ।ਵੈਬੀਨਾਰ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। …

Read More »

13 ਅਗਸਤ ਨੂੰ ਜਲ੍ਹਿਆਂਵਾਲੇ ਬਾਗ ਤੋਂ ਕੰਪਨੀ ਬਾਗ ਤੱਕ ਹੋਵੇਗੀ ਫਰੀਡਮ ਦੌੜ – ਜਿਲ੍ਹਾ ਯੂਥ ਅਫਸਰ

ਅੰਮ੍ਰਿਤਸਰ, 12 ਅਗਸਤ ਸੁਖਬੀਰ ਸਿੰਘ) – ਭਾਰਤ ਦੀ ਆਜਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਯੋਜਿਤ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੌਰਾਨ ਨਹਿਰੂ ਯੁਵਾ ਕੇਂਦਰ ਸੰਗਠਨ, ਯੁਵਾ ਪ੍ਰੋਗਰਾਮ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਵਲੋਂ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸਾਂ ਦੇ 744 ਜਿਲ੍ਹਿਆਂ ਵਿੱਚ 13 ਅਗਸਤ 2021 ਤੋਂ 2 ਅਕਤੂਬਰ 2021 ਦੌਰਾਨ ਫਿਟ ਇੰਡੀਆ ਫਰੀਡਮ ਰਨ ਦਾ ਆਯੋਜਨ ਕੀਤਾ ਜਾਵੇਗਾ।ਇਸ ਤੋਂ …

Read More »

ਮੇਅਰ ਤੇ ਕਮਿਸ਼ਨਰ ਵਲੋਂ ਗਊਸ਼ਾਲਾ ਤੇ ਐਨੀਮਲ ਬਰਥ ਕੰਟਰੋਲ ਸੈਂਟਰ ਦਾ ਉਦਘਾਟਨ

ਆਵਾਰਾ ਪਸ਼ੂਆਂ ਦੀ ਹੋਵੇਗੀ ਦੇਖਭਾਲ ਤੇ ਆਵਾਰਾ ਕੁੱਤਿਆਂ ਤੋਂ ਮਿਲੇਗਾ ਛੁਟਕਾਰਾ – ਮੇਅਰ ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ) – ਨਰਾਇਣਗੜ੍ਹ ਛੇਹਰਟਾ ਗੁਮਾਨਪੁਰਾ ਰੋਡ ਸਥਿਤ ਗਊਸ਼ਾਲਾ ਦਾ ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਵਲੋਂ ਉਦਘਾਟਨ ਕੀਤਾ ਗਿਆ।ਇਸ ਦੇ ਨਾਲ ਹੀ ਇੱਕ ਡਾਗ ਸਟਰਲਾਇਜ਼ੇਸ਼ਨ ਸੈਂਟਰ ਅਤੇ ਅਵਾਰਾ ਪਸ਼ੂਆਂ ਨੂੰ ਹਾਇਡ੍ਰਾਲਿਕ ਤਕਨੀਕ ਨਾਲ ਚੁੱਕਣ ਵਾਲੀ ਗੱਡੀ ਟਰੱਕਮਾਊਂਟੇਡ ਦਾ ਉਦਘਾਟਨ ਵੀ ਕੀਤਾ …

Read More »

ਡੀ. ਐਸ.ਪੀ ਹਰਵਿੰਦਰ ਸਿੰਘ ਖਹਿਰਾ ਦਾ ਭਰਵਾਂ ਸਵਾਗਤ

ਸਮਰਾਲਾ, 12 ਅਗਸਤ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਹਰਵਿੰਦਰ ਸਿੰਘ ਖਹਿਰਾ ਵਲੋਂ ਸਮਰਾਲਾ ਵਿਖੇ ਬਤੌਰ ਡੀ.ਐਸ.ਪੀ ਚਾਰਜ ਸੰਭਾਲਣ ਪਿਛੋਂ ਸਮਰਾਲਾ ਦੇ ਸੀਨੀਅਰ ਕਾਂਗਰਸੀ ਆਗੂ ਆੜ੍ਹਤੀ ਬਲਜਿੰਦਰ ਸਿੰਘ ਚੱਠਾ ਨੇ ਉਨ੍ਹਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਬਲਜਿੰਦਰ ਸਿੰਘ ਚੱਠਾ ਨੇ ਕਿਹਾ ਕਿ ਡੀ.ਐਸ.ਪੀ ਹਰਵਿੰਦਰ ਸਿੰਘ ਖਹਿਰਾ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਅਫਸਰ ਹਨ।ਇਨ੍ਹਾਂ ਨੇ ਆਪਣੀ ਸਰਵਿਸ ਦੌਰਾਨ ਹਮੇਸ਼ਾਂ ਸੱਚ ਦਾ …

Read More »

ਡਾਕ ਵਿਭਾਗ ਵਲੋਂ ਚੱਲਦੀਆਂ ਸਕੀਮਾਂ ਸਬੰਧੀ ਸਰਵਰਪੁਰ ਵਿਖੇ ਲਗਾਇਆ ਕੈਂਪ

ਸਮਰਾਲਾ, 12 ਅਗਸਤ (ਇੰਦਰਜੀਤ ਸਿੰਘ ਕੰਗ) – ਇਥੋਂ ਨਜਦੀਕੀ ਪਿੰਡ ਸਰਵਰਪੁਰ ਵਿਖੇ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਬਕਾ ਸਰਪੰਚ ਮੁਖਤਿਆਰ ਸਿੰਘ, ਮੌਜ਼ੂਦਾ ਸਰਪੰਚ ਰਾਜਿੰਦਰ ਕੌਰ, ਨੰਬਰਦਾਰ ਕੈਪਟਨ ਬਲਵਿੰਦਰ ਸਿੰਘ ਅਤੇ ਡਾ. ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ ਡਾਕ ਵਿਭਾਗ ਵਲੋਂ ਪਿੰਡ ਵਿੱਚ ਆਧਾਰ ਕਾਰਡ ਬਣਾਉਣ ਅਤੇ ਆਧਾਰ ਕਾਰਡ ਵਿੱਚ ਸੋਧ ਕਰਨ ਸਬੰਧੀ ਕੈਂਪ ਲਗਾਇਆ ਗਿਆ।ਜਿਸ ਦੌਰਾਨ ਡਾਕਖਾਨੇ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਲੀਡਰਾਂ ਦੀਆਂ ‘ਮੁਫ਼ਤ ਦੀਆਂ ਸਕੀਮਾਂ’ ‘ਚ ਨਾ ਆਉਣ ਲੋਕ – ਅਮਰਜੀਤ ਸਿੰਘ ਬਾਲਿਓਂ ਸਮਰਾਲਾ, 12 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੀ ਲੰਮੇਂ ਸਮੇਂ ਤੋਂ ਕੰਮ ਕਰਦੀ ਸੰਸਥਾ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮੀਟਿੰਗ ਫਰੰਟ ਦੇ ਸਰਪ੍ਰਸਤ ਕਮਾਡੈਂਟ ਰਸ਼ਪਾਲ ਸਿੰਘ ਅਤੇ ਸੁਦੇਸ਼ ਸ਼ਰਮਾ ਦੀ ਹਾਜ਼ਰੀ ਵਿੱਚ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਅਵਤਾਰ ਸਿੰਘ ਉਟਾਲਾਂ …

Read More »

ਸੰਘਰਸ਼ ਕਮੇਟੀ ਵਲੋਂ ਸਿਮਰਨਜੀਤ ਸਿੰਘ ਬੈਂਸ ਦਾ ਸਮਰਾਲਾ ’ਚ ਸਨਮਾਨ ਅੱਜ

ਸਮਰਾਲਾ, 12 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਜੋੜਦੀ ਬਹਿਲੋਲਪੁਰ ਸੜਕ ਜੋ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਤੀਰਥ ਅਸਥਾਨ ਨਾਲ ਵੀ ਮਿਲਾਉਂਦੀ ਸੜਕ ਦਾ ਲਾਘਾ ਨੈਸ਼ਨਲ ਹਾਈਵੇ-95 ਦੀ ਸੜਕ ਰਾਹੀਂ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਬੰਦ ਕਰਨ ‘ਤੇ ਰੋਕ ਲਗਾਉਣ ਅਤੇ ਸੜਕ ਉਤੇ ਪੁੱਲ ਬਣਵਾਉਣ ਲਈ ਇਲਾਕੇ ਦੇ ਲੋਕਾਂ ਵੱਲੋਂ ਜੋ ਸੰਘਰਸ਼ ਅਰੰਭ ਹੋਇਆ ਸੀ …

Read More »

ਗੁਰੂ ਘਰ ਤੋਂ ਮਿਲਿਆ ਸਨਮਾਨ ਸਾਡੇ ਲਈ ਸਭ ਤੋਂ ਵੱਡਾ ਸਨਮਾਨ – ਕਪਤਾਨ ਮਨਪ੍ਰੀਤ ਸਿੰਘ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਸਨਮਾਨ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਤੋਂ ਮਿਲਿਆ ਸਨਮਾਨ ਸਾਡੇ ਲਈ ਸਭ ਤੋਂ ਵੱਡਾ ਸਨਮਾਨ ਹੈ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਨਮਾਨ ਨਾਲ ਸਾਨੂੰ ਹੋਰ ਅੱਗੇ ਵੱਧਣ ਦਾ …

Read More »

ਹਾਕੀ ਖਿਡਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਟੋਕੀਓ ਓਲੰਪਿਕ ’ਚੋਂ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ।

Read More »

ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਇੱਕ ਕਰੋੜ ਰੁਪਏ ਨਾਲ ਕੀਤਾ ਸਨਮਾਨਿਤ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪੁੱਜੀ ਭਾਰਤੀ ਹਾਕੀ ਟੀਮ ਦੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਦੇ ਸਾਹਮਣੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕਰਕੇ ਇਹ ਸਨਮਾਨ …

Read More »