Wednesday, December 31, 2025

ਪੰਜਾਬੀ ਖ਼ਬਰਾਂ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁੱਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 28 ਅਕਤੂਬਰ ਨੂੰ – ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਸ ਵਾਰ ਅਹੁੱਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ …

Read More »

ਤ੍ਰਿਪੁਰਾ ਦੇ ਰਾਜਪਾਲ ਸ੍ਰੀ ਰੈਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ) – ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾਸੇਨਾ ਰੈਡੀ ਨਲੂ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਆਦਿ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਇੰਦਰਾਸੇਨਾ ਰੈਡੀ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ …

Read More »

ਬੱਚਿਆਂ ਦੇ ਜੀਵਨ ਵਿੱਚ ਅਧਿਆਪਕ ਹੀ ਸਭ ਤੋਂ ਵੱਡੇ ਮਾਰਗਦਰਸ਼ਕ – ਸਹਾਇਕ ਡਿਪਟੀ ਕਮਿਸ਼ਨਰ

ਭੀਖੀ, 6 ਅਕਤੂਬਰ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੁਆਰਾ ਆਯੋਜਿਤ ਤਿੰਨ ਰੋਜ਼ਾ ਗਣਿਤ ਅਤੇ ਵਿਗਿਆਨ ਮੇਲੇ ਦੀ ਸਮਾਪਤੀ ‘ਤੇ ਇਨਾਮ ਤਕਸੀਮ ਕੀਤੇ ਗਏ।ਵਿਗਿਆਨਕ ਨਜ਼ਰੀਏ ਦਾ ਸੁਨੇਹਾ ਦਿੰਦੇ ਵਿਗਿਆਨ ਮੇਲੇ ਦੇ ਤੀਸਰੇ ਦਿਨ ਵੀ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਇਨਾਮ ਵੰਡ ਸਮਾਗਮ ‘ਚ …

Read More »

ਗਰੀਨ ਸਕੂਲ ਪ੍ਰੋਗਰਾਮ ਤਹਿਤ ਈਕੋ ਕਲੱਬਾਂ ਦੀ ਜਾਗਰੂਕਤਾ ਵਰਕਸ਼ਾਪ ਆਯੋਜਿਤ

ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਟੈਕਨੋਲੋਜੀ ਚੰਡੀਗੜ੍ਹ ਦੀ ਸਰਪਰਸਤੀ ਹੇਠ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਦੀ ਅਗਵਾਈ ’ਚ ਗਰੀਨ ਸਕੂਲ ਪ੍ਰੋਗਰਾਮ ਤਹਿਤ ਜਿਲ੍ਹਾ ਸੰਗਰੂਰ ਦੇ ਈਕੋ ਕਲੱਬ ਇੰਚਾਰਜ਼ਾਂ ਦੀ ਇੱਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਲ੍ਹਾ ਕੋਆਰਡੀਨੇਟਰ ਡਾਕਟਰ ਪਰਮਿੰਦਰ ਸਿੰਘ ਦੇਹੜ ਅਤੇ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ-ਰੇਖ ‘ਚ ਹੋਈ ਇਸ ਵਰਕਸ਼ਾਪ ਵਿੱਚ …

Read More »

ਮਾਤਾ ਚਤਿੰਨ ਕੌਰ ਦੀ ਯਾਦ ‘ਚ ਅੱਖਾਂ ਦਾ 13ਵਾਂ ਮੁਫਤ ਕੈਂਪ ਲਗਾਇਆ

ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਸੇਵਾ ਮੁਕਤ ਐਸੋਸੀਏਟ ਪ੍ਰੋਫੈਸਰ ਸੰਤੋਖ ਕੌਰ ਵਲੋਂ ਆਪਣੀ ਮਾਤਾ ਚਤਿੰਨ ਕੌਰ ਦੀ ਯਾਦ ਵਿੱਚ 13ਵਾਂ ਅੱਖਾਂ ਦਾ ਮੁਫ਼ਤ ਕੈਂਪ ਦਾ ਆਯੋਜਨ ਕੀਤਾ ਗਿਆ।ਪਿੰਡ ਫੱਗੂਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਮਾਤਾ ਚਤਿੰਨ ਕੌਰ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਕਰਮਜੀਤ ਸਿੰਘ ਸਰਪੰਚ ਗ੍ਰਾਮ ਪੰਚਾਇਤ ਫੱਗੂਵਾਲਾ ਦੇ ਪ੍ਰਬੰਧ ਅਧੀਨ ਲਗਾਇਆ ਗਿਆ।ਕੈਂਪ ਦਾ ਉਦਘਾਟਨ ਸਮਾਜ …

Read More »

ਜਿਲ੍ਹੇ ਵਿੱਚ 224260 ਮੀਟਰੀਕ ਟਨ ਬਾਸਮਤੀ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਹੁਣ ਤੱਕ ਮੰਡੀਆਂ ਵਿੱਚ 224260 ਮੀਟਰੀਕ ਟਨ ਬਾਸਮਤੀ ਅਤੇ 9570 ਮੀਟਰੀਕ ਟਨ ਝੋਨਾ ਪਹੁੰਚ ਚੁੱਕਿਆ ਹੈ।ਇਹ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸਰਤਾਜ ਸਿੰਘ, ਜਿਲ੍ਹਾ ਮੈਨੇਜਰ ਵੇਅਰ ਹਾਊਸ ਗਗਨਦੀਪ ਸਿੰਘ …

Read More »

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵਲੋਂ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ।ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਸਵੇਰੇ 8.00 ਵਜੇ ਤੋਂ ਹੀ ਸ਼ੁਰੂ ਕੀਤੀ ਗਈ ਚੈਕਿੰਗ ਦੌਰਾਨ ਉਹਨਾਂ ਵਲੋਂ ਸੈਟੇਲਾਈਟ ਹਸਪਤਾਲ ਤੇ ਆਮ ਆਦਮੀ ਕਲੀਨਿਕ ਸਕੱਤਰੀ ਬਾਗ, ਯੂ.ਪੀ.ਐਚ.ਸੀ ਤੇ ਆਮ ਆਦਮੀ ਕਲੀਨਿਕ ਭਗਤਾਂਵਾਲਾ, ਯੂ.ਪੀ.ਐਚ.ਸੀ ਤੇ ਆਮ …

Read More »

ਚੋਣ ਆਬਜ਼ਰਵਰ ਵਲੋਂ ਪੰਚਾਇਤੀ ਚੋਣਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਪੰਚਾਇਤ ਚੋਣਾਂ ਸਬੰਧੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਨਿਯੁੱਕਤ ਕੀਤੇ ਗਏ ਚੋਣ ਆਬਜ਼ਰਵਰ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਹਨਾਂ ਨਾਲ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫ਼ਸਰ ਮੈਡਮ ਸ਼ਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐਸ.ਐਸ.ਪੀ ਦਿਹਾਤੀ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ …

Read More »

ਖਾਲਸਾ ਯੂਨੀਵਰਸਿਟੀ ਬਹਾਲ ਹੋਣ ’ਤੇ ਕੌਂਸਲ ਮੈਂਬਰਾਂ ’ਚ ਖੁਸ਼ੀ ਦੀ ਲਹਿਰ – ਛੀਨਾ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਮਾਣਯੋਗ ਸੁਪਰੀਮ ਕੋਰਟ ਵੱਲੋਂ ਆਪਣੇ ਇਤਿਹਾਸਕ ਫ਼ੈਸਲੇ ’ਚ ‘ਖਾਲਸਾ ਯੂਨੀਵਰਸਿਟੀ’ ਨੁੰ ਮੁੜ ਬਹਾਲ ਕਰਨ ਦੇ ਨਾਲ ਮੈਨੇਜ਼ਮੈਂਟ ਮੈਂਬਰਾਂ ’ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਅਗਵਾਈ ਹੇਠ ਕੌਂਸਲ ਦੇ ਮੁੱਖ ਦਫ਼ਤਰ ਵਿਖੇ ਅਹੁੱਦੇਦਾਰਾਂ ਵੱਲੋਂ ਵਿਚਾਰ-ਵਟਾਂਦਰਾ ਕਰਨ ਉਪਰੰਤ ਭਵਿੱਖ ’ਚ ਅਕਾਦਮਿਕ …

Read More »

ਰੱਤੋਕੇ ਸਕੂਲ ਨੇ ਰਾਜ ਪੱਧਰੀ ਮੁਕਾਬਲਿਆਂ ‘ਚ ਜਿੱਤੀ ਓਵਰਆਲ ਟਰਾਫੀ

ਸੰਗਰੂਰ, 5 ਅਕਤੂੂਬਰ (ਜਗਸੀਰ ਲੌਂਗੋਵਾਲ)- ਸਿੱਖਿਆ ਤੇ ਕਲਾ ਮੰਚ ਵਲੋਂ ਰਾਜ ਪੱਧਰੀ ਵਿਦਿਅਕ ਅਤੇ ਸਭਿਆਚਾਰਕ ਮੁਕਾਬਲੇ ਸ੍ਰੀ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਭੰਗੜਾ, ਗਿੱਧਾ, ਸੋਲੋ ਡਾਂਸ, ਸੁੰਦਰ ਲਿਖਾਈ, ਕਵਿਤਾ, ਕਵੀਸ਼ਰੀ ਅਤੇ ਲੋਕ ਗੀਤ ਸ਼ਾਮਲ ਸਨ।ਮੁਕਾਬਲਿਆਂ ਤੋਂ ਪਹਿਲਾਂ ਮੰਚ ਵਲੋਂ ਆਨਲਾਈਨ ਮੁਕਾਬਲੇ ਕਰਵਾਏ ਗਏ।ਪ੍ਰਾਇਮਰੀ ਵਰਗ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਭੰਗੜਾ, ਸੋਲੋ ਡਾਂਸ ਲੜਕੀਆਂ, ਕਵਿਤਾ …

Read More »