ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਜਕਾਰੀ ਸਿਵਲ ਸਰਜਨ ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿਚ ਪੀ.ਸੀ.ਪੀ.ਐਨ.ਡੀ.ਟੀ ਨੂੰ ਸਖਤੀ ਨਾਲ ਲਾਗੂ ਕਰਨ ਅਤੇ 10 …
Read More »ਪੰਜਾਬੀ
ਜ਼ਿਲੇ ਵਿਚ ਵੰਡੇ ਜਾਣਗੇ ਫਲਾਂ ਦੇ 11 ਹਜ਼ਾਰ ਬੀਜ਼ ਬਾਲ – ਡੀ.ਸੀ
ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਤੁਲਿਤ ਖ਼ਰਾਕ ਲਈ ਜ਼ਹਿਰਾਂ ਰਹਿਤ ਫਲਾਂ ਦਾ ਉਤਪਾਦਨ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ ਫਲ ਸੰਤੁਲਿਤ ਖ਼ੁਰਾਕ ਦਾ ਅਹਿਮ ਹਿੱਸਾ ਹਨ। ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲੇ ‘ਚ ਬਾਗਬਾਨੀ ਵਿਭਾਗ ਵਲੋਂ ਫਲਾਂ ਦੇ ਬੀਜ਼ ਬਾਲ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਮੌਕੇ ਇਹ ਪ੍ਰਗਟਾਵਾ ਕਰਦਿਆਂ …
Read More »ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਨੂੰ
ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਬੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਹੁਨਰ ਵਿਕਾਸ ਰਾਹੀਂ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਵਿਚ ਸਹਾਇਤਾ ਕੀਤੀ ਜਾ ਰਹੀ ਹੈ।ਜ਼ਿਲ੍ਹਾ ਰੋਜ਼ਗਾਰ …
Read More »ਕੋਵਿਡ-19 ਮਹਾਂਮਾਰੀ ਕਾਰਣ ਮਾਰੇ ਗਏ ਕਮਾਊ ਮੈਂਬਰਾਂ ਦੇ ਆਸ਼ਰਿਤਾਂ ਨੂੰ ਵਿੱਤੀ ਲਾਭ ਦੇਣ ਬਾਰੇ ਚਰਚਾ
ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਿਲ੍ਹਾ ਪੱਧਰੀ ਮੀਟਿੰਗ ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਕਾਰਣ ਪਰਿਵਾਰ ਵਿੱਚ ਕਮਾਊ ਮੈਂਬਰਾਂ ਦੀਆਂ ਹੋਈਆਂ ਮੋਤਾਂ ਦੇ ਆਸ਼ਰਿਤਾਂ ਨੂੰ ਵੱਖ-ਵੱਖ ਵਿੱਤੀ ਲਾਭ ਦੀਆਂ ਸਕੀਮਾਂ ਦੇ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਜਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। …
Read More »ਸੀ.ਜੇ.ਐਮ ਹਰਪ੍ਰੀਤ ਕੌਰ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ
ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਨਾਲ ਮੀਟਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁੜ ਆਰੰਭੇ ਜਾਣਗੇ- ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਲਏ ਅਹਿਮ ਫੈਸਲੇ ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਿਆਂ ਵਿੱਚ ਖੁੱਲ੍ਹਣਗੇ ਸੱਸਤੀਆਂ ਦਵਾਈਆਂ ਦੇ ਸਟੋਰ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਦਵਾਈਆਂ ਦੇ ਸਟੋਰ ਅਤੇ ਟੈਸਟਾਂ ਲਈ ਲੈਬਾਂ ਖੋਲ੍ਹਣ ਦਾ ਵੀ ਫੈਸਲਾ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਸਬੰਧ ਵਿਚ ਫੈਸਲਾ ਕੀਤਾ …
Read More »ਸ੍ਰੀ ਦਮਦਮਾ ਸਾਹਿਬ ਵਿਖੇ 200 ਦੀ ਥਾਂ ਹੁਣ 400 ਅੰਮ੍ਰਿਤਧਾਰੀ ਬੱਚੀਆਂ ਨੂੰ ਮਿਲੇਗੀ ਮੁਫ਼ਤ ਵਿੱਦਿਆ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਦੀ ਮੀੀਟੰਗ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਕਾਲਜ ਵਿਚ ਹੁਣ 400 ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਪੜ੍ਹਾਉਣ ਦਾ ਫੈਸਲਾ ਕੀਤਾ ਗਿਆ ਹੈ।ਇਨ੍ਹਾਂ ਬੱਚੀਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ।ਉਨ੍ਹਾਂ ਦੱਸਿਆ ਕਿ ਇਸ …
Read More »ਅਜਾਇਬ ਘਰ ਲੱਗਣਗੀਆਂ ਜਥੇਦਾਰ ਵੇਦਾਂਤੀ, ਗਿਆਨੀ ਭਗਵਾਨ ਸਿੰਘ ਤੇ ਜਥੇਦਾਰ ਮੱਲੂਨੰਗਲ ਦੀਆਂ ਤਸਵੀਰਾਂ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਸਾਬਕਾ ਮੀਤ ਪ੍ਰਧਾਨ ਦਲੀਪ ਸਿੰਘ ਮੱਲੂਨੰਗਲ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ …
Read More »ਐਨ.ਸੀ.ਈ.ਆਰ.ਟੀ ਦੀਆਂ ਕਿਤਾਬਾਂ ’ਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਨ ਲਈ ਰਾਜ ਸਭਾ ਕਮੇਟੀ ਨੂੰ ਭੇਜਿਆ ਖਰੜਾ-ਬੀਬੀ ਜਗੀਰ ਕੌਰ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐਨਸੀਈਆਰਟੀ ਵੱਲੋਂ ਵੱਖ-ਵੱਖ ਜਮਾਤਾਂ ਲਈ ਤਿਆਰ ਕੀਤੀਆਂ ਜਾਂਦੀਆਂ ਸਿਲੇਬਸ ਦੀਆਂ ਕਿਤਾਬਾਂ ਵਿਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਖਰੜਾ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਆਨਲਾਈਨ ਮੀਟਿੰਗ ਸਮੇਂ ਉਨ੍ਹਾਂ ਨੂੰ ਸਿਲੇਬਸ ਦੀਆਂ …
Read More »
Punjab Post Daily Online Newspaper & Print Media