Wednesday, November 25, 2026

ਪੰਜਾਬੀ

ਵਾਲਮਾਰਟ ਵਲੋਂ ਸਲਾਈਟ ਦੀ ਵਿਦਿਆਰਥੀ ਨੂੰ 23 ਲੱਖ ਦੇ ਪੈਕੇਜ਼ ਦੀ ਪੇਸ਼ਕਸ਼

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਸਲਾਈਟ ਲੌਂਗੋਵਾਲ ਦੇ ਸਿਖਲਾਈ ਅਤੇ ਪਲੇਸਮੈਂਟ ਵਿਭਾਗ ਮੁਖੀ ਡਾ.ਅਰ.ਕੇ ਮਿਸ਼ਰਾ ਨੇ ਦੱਸਿਆ ਕਿ ਇਸ ਸਾਲ ਐਮ.ਐਨ.ਸੀ ਜਿਵੇਂ ਕਿ ਮਾਈਕਰੋਸੌਫਟ, ਹਿੰਦੋਸਤਾਨ ਯੂਨੀਲੀਵਰ ਲਿਮ., ਵਾਲਮਾਰਟ, ਇਨਫੋਸਿਸ, ਟੀ.ਸੀ.ਐਸ, ਕੋਗਨੀਜੈਂਟ, ਕੈਪਗੇਮਿਨੀ, ਵੈਲਸਪਨ ਸਮੂਹ, ਐਚ.ਸੀ.ਐਲ, ਗੋਦਰੇਜ਼, ਮਹਿੰਦਰਾ ਅਤੇ ਮਹਿੰਦਰਾ ਵਰਗੇ ਤਕਰੀਬਨ 30 ਉਦਯੋਗਾਂ ਨੇ ਸਲਾਈਟ ਦੇ ਅੰਡਰਗ੍ਰੈਜੈਏਟ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਸੰਸਥਾਵਾਂ ਵਿਚ ਸੇਵਾਵਾਂ ਨਿਭਾਉਣ ਲਈ ਮੌਕੇ ਪ੍ਰਦਾਨ ਕੀਤੇ …

Read More »

ਜ਼ਿਲ਼੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਵਲੋਂ ਲਾਇਬ੍ਰੇਰੀ ਲੰਗਰ ਤਹਿਤ ਵੱਖ-ਵੱਖ ਸਕੁਲਾਂ ਦਾ ਦੌਰਾ

ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ)- ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅੰਦਰ ਪੜਨ ਦੀ ਰੁਚੀ ਨੂੰ ਬਰਕਰਾਰ ਰੱਖਣ ਅਤੇ ਕੋਵਿਡ ਮਹਾਂਮਾਰੀ ਦੌਰਾਨ ਕਿਤਾਬਾਂ ਤੋਂ ਦੂਰ ਗਏ ਵਿਦਿਆਰਥੀਆਂ ਨੂੰੰ ਮੁੜ ਕਿਤਾਬਾਂ ਤੇ ਸਾਹਿਤ ਪੜਨ ਦੀ ਚੇਟਕ ਲਗਾਉਣ ਲਈ ਸ਼ੁਰੂ ਕੀਤੀ ਲਾਇਬ੍ਰੇਰੀ ਲੰਗਰ ਮੁਹਿੰਮ …

Read More »

ਜ਼ਿਲ਼੍ਹੇ ਦੇ ਸਰਕਾਰੀ ਸਕੂਲਾਂ ਨੇ ਵੰਡੀਆਂ 2 ਲੱਖ ਦੇ ਕਰੀਬ ਕਿਤਾਬਾਂ – ਜ਼ਿਲ਼੍ਹਾ ਸਿੱਖਿਆ ਅਧਿਕਾਰੀ

ਗੁਰੂ ਨਗਰੀ ਅੰਮ੍ਰਿਤਸਰ ਦੇ ਕੋਨੇ ਕੋਨੇ ‘ਚ ਲੱਗੇ ਕਿਤਾਬਾਂ ਦੇ ਲੰਗਰ ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ)- ਕੋਵਿਡ-19 ਮਹਾਂਮਾਰੀ ਦੌਰਾਨ ਵਿਦਿਆਰਥੀ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਬੰਦ ਕੀਤੇ ਸਕੁਲਾਂ ਕਾਰਨ ਵਿਦਿਆਰਥੀ-ਕਿਤਾਬ ਦੇ ਰਿਸ਼ਤੇ ਵਿੱਚ ਆਈ ਖੜੋਤ ਨੂੰ ਤੋੜਨ ਲਈ ਸਿੱਖਿਆ ਵਿਭਾਗ ਪੰਜਾਬ ਵਲੋਂ ਨਿਵੇਕਲੀ ਪਹਿਲ ਕਰਿਦਆਂ ਜ਼ਿਲ਼੍ਹੇ ਦੇ ਸਮੂਹ ਸਰਕਾਰੀ ਸਕੂਲਾਂ ‘ਚ ਕਿਤਾਬਾਂ ਦਾ ਲੰਗਰ ਲਗਾਇਆ ਗਿਆ।ਜਿਸ ਨੂੰ ਵਿਦਿਆਰਥੀ, ਮਾਪਿਆਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦਾ ਇੰਡੀਆ ਟੁਡੇਜ਼ `ਬੈਸਟ ਕਾਲਜ ਰੈਂਕਿੰਗ ਲਿਸਟ ਆਫ਼ ਇੰਡੀਆ` `ਚ ਸ਼ਾਨਦਾਰ ਰੈਂਕ

ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਇੰਡੀਆ ਟੁਡੇਜ਼ `ਬੈਸਟ ਕਾਲਜ ਰੈਕਿੰਗ ਲਿਸਟ ਆਫ਼ ਇੰਡੀਆ` `ਚ ਸ਼ਾਨਦਾਰ ਰੈਂਕ ਪ੍ਰਾਪਤ ਕਰਕੇ ਆਪਣੀਆਂ ਸਫਲ ਉਪਲੱਬਧੀਆਂ `ਚ ਇਕ ਨਵਾਂ ਅਧਿਆਇ ਜੋੜ ਕੇ ਵਧੀਆ ਪ੍ਰਦਰਸ਼ਨ ਕੀਤਾ। ਇਸ ਰਸਾਲੇ ਵਲੋਂ ਦਿੱਤੇ ਗਏ 14 ਵਿਭਾਗਾਂ ਵਿਚੋਂ ਕਾਲਜ਼ ਨੇ 6 ਵਿਭਾਗਾਂ `ਚ ਆਵੇਦਨ ਦਿੱਤਾ। ਖੁਸ਼ੀ ਦੀ ਗੱਲ ਹੈ ਕਿ ਇੰਨ੍ਹਾਂ ਸਾਰਿਆਂ `ਚ ਕਾਲਜ …

Read More »

ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ, ਚਾਰ ਕਾਰਜਕਾਰੀ ਪ੍ਰਧਾਨ ਵੀ ਥਾਪੇ

ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਪੰਜਾਬ ਅਤੇ ਨਾਮਵਰ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਉਨਾਂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਥਾਪੇ ਗਏ ਹਨ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਾਉਣ ਦਾ ਐਲਾਨ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵਲੋਂ ਕੀਤਾ ਗਿਆ।ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ …

Read More »

ਲੇਖਕ ਗ਼ਜ਼ਲਗੋ ਕੁਲਵੰਤ ਸਿੰਘ ਨੀਲੋਂ ਨੂੰ ਸਮਰਪਿਤ ਸਾਹਿਤਕ ਮੀਟਿੰਗ

ਲੇਖਕ ਮੰਚ ਸਮਰਾਲਾ ਦੀ ਮੀਟਿੰਗ ‘ਚ ਚੱਲਿਆ ਰੌਚਕ ਰਚਨਾਵਾਂ ਦਾ ਦੌਰ ਸਮਰਾਲਾ, 17 ਜੁਲਾਈ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਦੀ ਮਾਸਿਕ ਸਾਹਿਤਕ ਮੀਟਿੰਗ ਇਲਾਕੇ ਦੇ ਮਸ਼ਹੂਰ ਲੇਖਕ ਗ਼ਜ਼ਲਗੋ ਕੁਲਵੰਤ ਸਿੰਘ ਨੀਲੋਂ ਨੂੰ ਸਮਰਪਿਤ ਮੰਚ ਦੇ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਹੋਈ ਮੀਟਿੰਗ ਵਿੱਚ ਰਚਨਾਵਾਂ ਦਾ ਲੰਮਾ ਅਤੇ ਰੌਚਕ …

Read More »

ਬਿਨਾਂ ਮਾਸਕ ਵਾਲੇ 735 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-24 ਦੇ ਕੀਤੇ ਚਲਾਨ

ਨਵਾਂਸ਼ਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 735 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਵੈਬੀਨਾਰ

ਨਵਾਂਸ਼ਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਵੈਬੀਨਾਰ ਕਰਵਾਇਆ ਗਿਆ।ਜਿਸ ਵਿਚ ਬਲਾਕ ਸੜੋਆ ਦੇ ਲੋਕਾਂ ਨੇ ਭਾਗ ਲਿਆ।ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਹਰਪ੍ਰੀਤ ਕੌਰ ਨੇ ਕਿਹਾ ਕਿ ਲੋਕਾਂ …

Read More »

ਕਾਰ ਸੇਵਾ ਦੌਰਾਨ ਦਿਸੇ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਬੀਬੀ ਜਗੀਰ ਕੌਰ ਨੇ ਕੀਤਾ ਮੁਆਇਨਾ

ਕਿਹਾ, ਸੋਮਵਾਰ ਨੂੰ ਜਾਂਚ ਕਰਨ ਆਉਣਗੇ ਪੁਰਾਤਤਵ ਵਿਭਾਗ ਦੇ ਨੁਮਾਇੰਦੇ ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜਦੀਕ ਚੱਲ ਰਹੀ ਜੋੜਾ ਘਰ ਅਤੇ ਗਠੜੀ ਘਰ ਦੀ ਸੇਵਾ ਦੌਰਾਨ ਸਾਹਮਣੇ ਆਏ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁਆਇਨਾ ਕੀਤਾ।ਉਨਾਂ ਇਸ ਸਮੇਂ ਦੱਸਿਆ ਕਿ ਪੁਰਾਤਤਵ ਵਿਭਾਗ ਦੀ ਟੀਮ …

Read More »

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ।ਇਸ ਸਬੰਧ ਵਿਚ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 15 ਅਗਸਤ 2021 ਤੱਕ ਜਮ੍ਹਾ ਕਰਵਾ ਸਕਣਗੇ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …

Read More »