ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ਼ ਮੁਕੰਮਲ ਤੌਰ ‘ਤੇ ਕੀਤੇ ਠੱਪ ਸਮਰਾਲਾ, 9 ਜੁਲਾਈ (ਇੰਦਰਜੀਤ ਸਿੰਘ ਕੰਗ) – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਲਗਭਗ 12-13 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ‘ਤੇ ਠੇਕਾ ਅਧਾਰਿਤ ਨੌਕਰੀ ਕਰ ਰਹੇ ਪੰਜਾਬ ਦੇ ਨਰੇਗਾ ਮੁਲਾਜ਼ਮਾਂ ਨੇ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ। ਅੱਜ ਇਥੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸੂਬੇ ਵਿੱਚ ਨਰੇਗਾ …
Read More »ਪੰਜਾਬੀ
ਪੁਲਿਸ ਨੇ ਬਿਨਾਂ ਮਾਸਕ ਵਾਲੇ 555 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-34 ਦੇ ਕੀਤੇ ਚਲਾਨ
ਨਵਾਂਸ਼ਹਿਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 555 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »ਹਰਿਆਲੀ ਉਤਸਵ ਟੀਮ ਨੇ ਲਗਾਇਆ ਬੂਟਿਆਂ ਦਾ ਲੰਗਰ, ਵੰਡੇ 501 ਪੌਦੇ
ਬੂਟਾ ਲੈਣ ਵਾਲੇ ਵਿਅਕਤੀ ਦੀ ਰਜਿਸਟ੍ਰੇਸ਼ਨ ਵੀ ਕੀਤੀ ਨਵਾਂਸ਼ਹਿਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਨਵਾਂਸ਼ਹਿਰ ਵਿੱਚ ਹਰਿਆਵਲ ਪੰਜਾਬ ਐਸ.ਕੇ.ਟੀ ਪਲਾਂਟੇਸ਼ਨ ਟੀਮ ਦੇ ਨਾਲ ਮਿਲ ਕੇ ਆਰਟ ਆਫ ਲਿਵਿੰਗ ਵਲੋਂ ਆਯੋਜਿਤ ਹਰਿਆਲੀ ਉਤਸਵ ਦੀ ਟੀਮ ਨੇ ਚੰਡੀਗੜ੍ਹ ਰੋਡ ‘ਤੇ ਬੂਟਿਆਂ ਦਾ ਲੰਗਰ ਲਗਾਇਆ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਪ੍ਰੋਗਰਾਮ ਦਾ …
Read More »ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਸਿੰਘ …
Read More »2019 ਤੋਂ ਲਟਕਾਇਆਂ ਬਦਲੀਆਂ ਦੀ ਸਾਰ ਲੈਣ ਸਿੱਖਿਆ ਮੰਤਰੀ
ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਅਤੇ 6060 ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ 2019 ਵਿੱਚ ਬਦਲੀਆਂ ਕਰਵਾ ਚੁੱਕੇ ਅਧਿਆਪਕਾਂ ਨੂੰ ਤੀਜੇ ਗੇੜ ਦੀਆਂ ਬਦਲੀਆਂ ਵਿੱਚ ਬਦਲੀ ਦਾ ਮੌਕਾ ਦਿੱਤਾ ਜਾਵੇ। ਉਨਾਂ ਦੱਸਿਆ ਕਿ 2019 ਵਿੱਚ ਇਹਨਾਂ ਅਧਿਆਪਕਾਂ ਨੇ ਵਿਭਾਗ ਦੀ ਆਨਲਾਈਨ ਟਰਾਂਸਫਰ ਨੀਤੀ ਤਹਿਤ ਬਦਲੀਆਂ ਕਰਵਾਈਆਂ ਸਨ …
Read More »ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੀ ਆਖਰੀ ਮਿਤੀ 15 ਜੁਲਾਈ
ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਤੋਂ ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਹੋਏ, ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਦਾਖਲੇ ਲਈ 15 ਜੁਲਾਈ ਤੱਕ ਵਾਧਾ ਕਰ ਦਿੱਤਾ ਗਿਆ ਹੈ। ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੁਲਰ ਆਪ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਅਰੈਬਿਕ (ਪਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਫਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, ਬੀ.ਬੀ.ਏ. ਸਮੈਸਟਰ ਤੀਜਾ ਤੇ ਪੰਜਵਾਂ, ਐਡਵਾਂਸ ਡਿਪਲੋਮਾ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਲੀਪ ਕੁਮਾਰ ਦੇ ਅਕਾਲ ਚਲਾਣੇ `ਤੇ ਦੁੱਖ ਪ੍ਰਗਟ
ਸਾਲ 1997 ‘ਚ ਯੂਨੀਵਰਸਿਟੀ ਨੇ ਦਿੱਤੀ ਸੀ ਦਲੀਪ ਕੁਮਾਰ ਨੂੰ ਆਨਰਜ਼ ਕਾਜ਼ਾ ਡਿਗਰੀ ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਭਾਰਤ ਦੇ ਪ੍ਰਸਿੱਧ ਅਦਾਕਾਰ ਅਤੇ ਫਿਲਮ ਇੰਡਸਟਰੀ ਵਿਚ ਨਵੀਆਂ ਉਸਾਰੂ ਪਿਰਤਾਂ ਪਾਉਣ ਵਾਲੇ ਸ਼੍ਰੀ ਦਲੀਪ ਕੁਮਾਰ ਦੇ ਬੀਤੇ ਦਿਨੀਂ ਅਕਾਲ ਚਲਾਣੇ `ਤੇ ਦੁੱਖ ਪ੍ਰਗਟਾਵਾ ਕਰਦਿਆਂ ਕਲਾ ਜਗਤ ਨੂੰ ਵੱਡਾ ਘਾਟਾ ਕਰਾਰ ਦਿੱਤਾ ਹੈ।ਇਥੇ ਵਰਣਨਯੋਗ ਹੈ ਕਿ ਗੁਰੂ …
Read More »ਖ਼ਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਬੀ.ਐਸ.ਸੀ (ਇਕਨਾਮਿਕਸ) ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀਆਂ ਬੀ.ਐਸ.ਸੀ (ਇਕਨਾਮਿਕਸ) ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਜੈਸਮੀਨ ਅਤੇ ਮੁਸਕਾਨ ਨੇ ਕਾਲਜ ’ਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥਣਾਂ …
Read More »ਖ਼ਾਲਸਾ ਕਾਲਜ ਵੁਮੈਨ ਤੇ ਰੋਟਰੀ ਕਲੱਬ ਨੇ ਸਾਂਝੇ ਤੌਰ ’ਤੇ ਪੌਦਾਕਰਨ ਮੁਹਿੰਮ ਦਾ ਕੀਤਾ ਆਗਾਜ਼
ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ਅੱਜ ਰੋਟਰੀ ਕਲੱਬ (ਨਾਰਥ) ਅੰਮ੍ਰਿਤਸਰ ਦੇ ਸਹਿਯੋਗ ਨਾਲ ਮਿਲ ਕੇ ਪੌਦਾਕਰਨ ਤਹਿਤ ‘ਪੌਦਾ ਲਗਾਓ ਮੁਹਿੰਮ’ ਦਾ ਅਗਾਜ਼ ਕੀਤਾ।ਇਸ ਬਰਸਾਤੀ ਮੌਸਮ ’ਚ ਇਹ ਮੁਹਿੰਮ ਇਸ ਸਾਲ ਦਾ ਪਹਿਲਾ ਪੌਦਾਕਰਨ ਅਭਿਆਨ ਹੈ, ਜਿਸ ਤਹਿਤ ਉਕਤ ਸੰਸਥਾਵਾਂ ਨੇ ਮਹੀਨਾ ਭਰ ਬੂਟੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਪ੍ਰਣ ਲਿਆ। …
Read More »
Punjab Post Daily Online Newspaper & Print Media