ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਆਪਣੀ ਨਿੱਜੀ ਕਮਾਈ ਵਿਚੋਂ ਕਰੋੜਾਂ ਰੁਪਏ ਲੋੜਵੰਦਾਂ ਦੀ ਮਦਦ ਲਈ ਖਰਚਣ ਕਾਰਨ ਪੂਰੀ ਦੁਨੀਆਂ ਅੰਦਰ `ਰੱਬੀ ਫਰਿਸ਼ਤੇ` ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਦੁਬਈ ਅੰਦਰ ਲੇਬਰ ਕੈਂਪਾਂ `ਚ ਰਹਿਣ ਵਾਲੇ ਕਾਮਿਆਂ ਨੂੰ ਕੋਰੋਨਾ ਵਾਇਰਸ ਸੰਬੰਧੀ ਜਾਗਰੂਕ ਕਰਨ ਅਤੇ …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸੈਸ਼ਨ 2020-21 ਦਾ ਨਤੀਜਾ ਜਾਰੀ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਪੂਰੇ ਭਾਰਤ ਦੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵਿਚ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਰਹਿਤ ਮਰਯਾਦਾ ਅਤੇ ਸਿੱਖ-ਇਤਿਹਾਸ ਦਾ ਪ੍ਰਚਾਰ ਪ੍ਰਸਾਰ ਕਰਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ।ਇਸੇ ਤਹਿਤ ਫ਼ਰਵਰੀ 2021 ਵਿੱਚ ਧਾਰਮਿਕ ਪ੍ਰੀਖਿਆ ਲਈ ਗਈ ਸੀ।ਕੋਰੋਨਾ ਮਹਾਂਮਾਰੀ ਦੌਰਾਨ ਸਕੂਲ/ਕਾਲਜ ਬੰਦ ਹੋਣ ਦੇ ਬਾਵਜੂਦ ਸਕੂਲ/ਕਾਲਜ ਦੇ ਪ੍ਰਿੰਸੀਪਲ ਸਾਹਿਬਾਨ, …
Read More »ਮਨੁੱਖ ਦੀ ਹੋਂਦ ਲਈ ਜੰਗਲਾਂ ਦੀ ਸੰਭਾਲ ਜ਼ਰੂਰੀ – ਵਿਦਵਾਨ
ਯੂਨੀਵਰਸਿਟੀ ਵੱਲੋਂ ਵਣ-ਮਹਾਉਤਸਵ 2021 `ਤੇ ਰਾਸ਼ਟਰੀ ਵੈਬੀਨਾਰ ਦਾ ਆਯੋਜਨ ਅੰਮ੍ਰਿਤਸਰ, 8 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਈਰੌਕਸ ਕਲੱਬ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੀ ਐਨਵਿਸ ਹੱਬ ਵੱਲੋਂ ਸਾਂਝੇ ਤੌਰ `ਤੇ ਵਣ-ਮਹਾਉਤਸਵ 2021 `ਤੇ ਰਾਸ਼ਟਰੀ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਇਸ ਦਾ ਆਯੋਜਨ ਵਾਤਾਵਰਣ, ਜੰਗਲ ਅਤੇ ਬਦਲ ਰਹੇ ਵਾਤਾਵਰਣ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਵੈਬੀਨਾਰ …
Read More »ਭਾਰਤ ਸਰਕਾਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀ ਨੂੰ ਸਵੱਛ ਸਾਰਥੀ ਫੈਲੋਸ਼ਿਪ ਪ੍ਰਦਾਨ
ਅੰਮ੍ਰਿਤਸਰ, 8 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਮਾਣਮਤੀ ਗੱਲ ਹੈ ਕਿ ਯੂਨੀਵਰਸਿਟੀ ਦੇ ਖੋਜਾਰਥੀ ਸ਼ੋਬਮ ਇੰਦਰਕੁਮਾਰ ਸਿੰਘ ਜੋ ਕਿ ਯੂਨੀਵਰਸਿਟੀ ਬੋਟਾਨੀਕਲ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਦੇ ਪ੍ਰੋਫੈਸਰ ਡਾ. ਆਦਰਸ਼ਪਾਲ ਵਿਗ ਦੇ ਦਿਸ਼ਾ ਨਿਰਦੇਸ਼ ਹੇਠ ਪੀ.ਐਚ.ਡੀ ਕਰ ਰਹੇ ਹਨ, ਨੂੰ ਸਵੱਛ ਸਾਰਥੀ ਫੈਲੋਸ਼ਿਪ (ਐਸ.ਐਸ.ਐਫ, 2021) ਨਾਲ ਸਨਮਾਨਿਤ ਕੀਤਾ ਗਿਆ ਹੈ।ਇਨ੍ਹਾਂ ਦੀ ਇਹ ਚੋਣ ਭਾਰਤ ਸਰਕਾਰ ਦੇ ਪ੍ਰਿੰਸੀਪਲ ਸਾਇੰਟੇਫਿਕ ਐਡਵਾਈਜ਼ਰ …
Read More »ਸ਼ਗਨ ਸਕੀਮ ਨਹੀਂ ਮਿਲੀ ਮਾਪਿਆਂ ਨੇ ਕੁਲਵੰਤ ਸਿੰਘ ਟਿੱਬਾ ਕੋਲ ਰੋਏ ਦੁੱਖੜੇ
ਸਰਕਾਰੀ ਸ਼ਗਨ ਉਡੀਕਦੀਆ ਧੀਆਂ ਬਣੀਆਂ ਮਾਵਾਂ ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਸੂਬੇ ‘ਚ ਵੱਖ-ਵੱਖ ਵਰਗਾਂ ਦੇ ਲੋੜਵੰਦ ਪਰਿਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਦਮ ਤੋੜ ਚੁੱਕੀਆਂ ਹਨ ਅਤੇ ਲੋੜਵੰਦ ਪਰਿਵਾਰ ਅਸ਼ੀਰਵਾਦ ਸਕੀਮ ਤਹਿਤ ਸ਼ਗਨ ਲੈਣ ਲਈ ਸਾਲਾਂਬੱਧੀ ਇੰਤਜ਼ਾਰ ਕਰਕੇ ਅੱਕ ਥੱਕ ਚੁੱਕੇ ਹਨ। ਇਹ ਪ੍ਰਗਟਾਵਾ ਲੋਕ ਹਿੱਤਾਂ ਲਈ ਸੰਘਰਸ਼ਸ਼ੀਲ ਸੰਸਥਾ “ਹੋਪ ਫਾਰ ਮਹਿਲ ਕਲਾਂ” …
Read More »ਬੋਫਰਜ਼ ਤੋਪਾਂ ਦੇ ਮਾਹਿਰ ਸਨ ਕੈਪਟਨ ਮੇਵਾ ਸਿੰਘ
ਅੰਮ੍ਰਿਤਸਰ, 8 ਜੁਲਾਈ (ਜਗਸੀਰ ਲੌਂਗੋਵਾਲ) – 29 ਜੁੁੂਨ 2021 ਨੂੰ ਚਲਾਣਾ ਕਰ ਗਏ ਕੈਪਟਨ ਮੇਵਾ ਸਿੰਘ ਕੈਪਟਨ ਸਾਹਿਬ ਬੋਫਰਜ਼ ਤੋਪਾਂ ਦੇ ਮਾਹਿਰ ਸਨ।ਇਹਨਾਂ ਨੇ ਚੀਨ ਦੇ ਖਿਲਾਫ ਸਿੱਕਮ ਨਥੂਲਾ ਬਾਰਡਰ ‘ਚੇ 17 ਦਿਨ ਮੋਰਚਾ ਸੰਭਾਲਿਆ ਤੇ 1971 ਦੀ ਪਾਕਿ ਜੰਗ ਦੌਰਾਨ ਛੰਬ ਜੌੜੀਆਂ ਮੋਰਚੇ ‘ਤੇ ਬਹਾਦਰੀ ਦੇ ਅਜਿਹੇ ਜੌਹਰ ਵਿਖਾਏ ਕਿ ਰਾਸ਼ਟਰਪਤੀ ਵਲੋਂ `ਮੈਨਸਨ ਇਨ ਡਿਸਪੈਚ` ਅਵਾਰਡ ਨਾਲ ਸਨਮਾਨਿਤ ਕੀਤਾ …
Read More »ਚੋਣਕਾਰ ਰਜਿਸਟਰੇਸ਼ਨ ਅਫਸਰ ਵਲੋਂ ਨਵੀਆਂ ਵੋਟਾਂ ਬਣਾਉਣ ਲਈ ਜਾਗਰੁਕਤਾ ਕੈਂਪ ਦਾ ਪਲਾਨ ਜਾਰੀ
ਪਠਾਨਕੋਟ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਠਾਨਕੋਟ ਚੋਣ ਹਲਕੇ ਵਿੱਚ ਨਵੀਆਂ ਵੋਟਾਂ ਬਣਾਉਣ ਲਈ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ । ਉਹਨਾਂ …
Read More »ਜ਼ਿਲ੍ਹੇ ਦੇ ਐਨ.ਆਰ.ਆਈ ਕਿਸਾਨ ਆਪਣੇ ਖੇਤਾਂ ਵਿੱਚ ਬਾਗ ਲਗਵਾਉਣ – ਏ.ਡੀ.ਸੀ ਜਸਬੀਰ ਸਿੰਘ
ਨਵਾਂਸ਼ਹਿਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਗਬਾਨੀ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇੇ ਵਿਚ ਪਲਾਂਟੇਸ਼ਨ ਦੀ ਸ਼ੁਰੂਆਤ ਕਰਦਿਆਂ ਪਿੰਡ ਗੁਣਾਚੌਰ ਵਿਖੇ ਐਨ.ਆਰ.ਆਈ ਅਤੇ ਅਗਾਂਹਵਧੂ ਕਿਸਾਨ ਅਵਤਾਰ ਸਿੰਘ ਦੇ ਫਾਰਮ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਫਲ਼ਾਂ ਦਾ ਬੂਟਾ ਲਗਾਇਆ।ਉਨ੍ਹਾਂ ਜ਼ਿਲ੍ਹੇ ਦੇ ਐਨ.ਆਰ ਆਈ ਕਿਸਾਨਾਂ ਨੂੰ ਅਪੀਲ ਕੀਤੀ …
Read More »ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ- ਚੇਅਰਮੈਨ ਗੇਜਾ ਰਾਮ
ਮੁਸ਼ਕਲਾਂ ਦੇ ਢੁੱਕਵੇਂ ਹੱਲ ਲਈ ਅਧਿਕਾਰੀਆਂ ਅਤੇ ਸਫ਼ਾਈ ਕਰਮੀਆਂ ਨਾਲ ਕੀਤੀ ਮੀਟਿੰਗ ਨਵਾਂਸ਼ਹਿਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਇਥੇ ਕਿਹਾ ਕਿ ਕਮਿਸ਼ਨ ਸੂਬੇ ਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਕੀਤੀ …
Read More »ਪੁਲਿਸ ਨੇ ਬਿਨਾਂ ਮਾਸਕ ਵਾਲੇ 658 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-27 ਦੇ ਕੀਤੇ ਚਲਾਨ
ਨਵਾਂਸ਼ਹਿਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 658 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …
Read More »
Punjab Post Daily Online Newspaper & Print Media