ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਮੰਜ਼ਾਲੀਆਂ ਦੇ ਜੰਮ-ਪਲ ਉਘੇ ਟਰੇਡ ਯੂਨੀਅਨ ਆਗੂ ਕਾਮਰੇਡ ਹਰਪਾਲ ਸਿੰਘ ਮੰਜ਼ਾਲੀਆਂ ਦੀ ਪਹਿਲੀ ਬਰਸੀ 11 ਜੁਲਾਈ ਨੂੰ ਉਹਨਾਂ ਦੇ ਜੱਦੀ ਪਿੰਡ ਮੰਜ਼ਾਲੀਆਂ ਵਿਖੇ ਮਨਾਉਣ ਸਬੰਧੀ ਅੱਜ ਇਥੇ ਮੀਟਿੰਗ ਕੀਤੀ ਗਈ। ਸੀ.ਪੀ.ਆਈ ਤਹਿਸੀਲ ਸਮਰਾਲਾ ਦੇ ਸਕੱਤਰ ਕਾਮਰੇਡ ਜਗਦੀਸ਼ ਰਾਏ ਬੌਬੀ ਦੀ ਪ੍ਰਧਾਨਗੀ …
Read More »ਪੰਜਾਬੀ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ
ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਿਖੇ ਭਲਕੇ ਮਿਤੀ 8 ਜੁਲਾਈ 2021 ਨੂੰ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਉੱਤਪਤੀ, …
Read More »ਬਰਸਾਤ ਦੌਰਾਨ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ ਫਲੱਡ ਕੰਟਰੋਲ ਰੂਮ ਸਥਾਪਿਤ
ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਬਰਸਾਤਾਂ ਦੇ ਅਗਾਮੀ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਜ਼ਿਲ੍ਹੇ ਵਿਚ ਸਾਰੇ ਹੜ੍ਹ ਰੋਕੂ ਪ੍ਰਬੰਧ ਯਕੀਨੀ ਬਣਾਏ ਗਏ ਹਨ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸੇ ਤਹਿਤ ਜ਼ਿਲ੍ਹੇ ਵਿਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਗਏ ਫਲੱਡ ਕੰਟਰੋਲ ਰੂਮ ਦਾ …
Read More »ਜ਼ਿਲ੍ਹੇ ਵਿੱਚ ਸਾਰੀਆਂ ਦੁਕਾਨਾਂ ਰੋਜ਼ਾਨਾ ਰਾਤ 8 ਵਜੇ ਤੱਕ ਖੋਲ੍ਹਣ ਦੀ ਆਗਿਆ
ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਸਬੰਧੀ ਪਹਿਲਾਂ ਤੋਂ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿਚ ਕਰਫਿਊ ਦੇ ਹੁਕਮਾਂ ਦੌਰਾਨ ਸਾਰੀਆਂ ਦੁਕਾਨਾਂ (ਜ਼ਰੂਰੀ ਅਤੇ ਗੈਰ-ਜ਼ਰੂਰੀ) ਹਫ਼ਤੇ ਦੇ ਸੱਤ ਦਿਨ (ਰੋਜ਼ਾਨਾ) ਰਾਤ ਦੇ 8 ਵਜੇ ਤੱਕ ਖੋਲ੍ਹਣ ਦੀ ਆਗਿਆ ਦਿੱਤੀ ਹੈ।ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਦੇ ਨਾਲ …
Read More »ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਜ਼ੀਦਗੀ ਦਿਖਾਵੇ ਭਾਰਤ ਸਰਕਾਰ- ਬੀਬੀ ਜਗੀਰ ਕੌਰ
ਕਿਹਾ, ਸੁਧੀਰ ਸੂਰੀ ਵੱਲੋਂ ਸਿੱਖਾਂ ਵਿਰੁੱਧ ਕੀਤਾ ਕੂੜ ਪ੍ਰਚਾਰ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਰਮਦਾਸ/ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਨਾ ਖੋਲਣ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।ਉਨ੍ਹਾਂ ਆਖਿਆ ਕਿ ਹੁਣ ਜਦੋਂ ਧਾਰਮਿਕ ਅਸਥਾਨ ਅਤੇ ਹੋਰ …
Read More »24X7 ਜਲ ਸਪਲਾਈ ਪ੍ਰਾਜੈਕਟ ਤਹਿਤ ਭਲਕ ਤੋਂ ਸ਼ੁਰੂ ਹੋਵੇਗਾ ਸਮਾਜਿਕ-ਆਰਥਿਕ ਸਰਵੇਖਣ
ਅੰਮ੍ਰਿਤਸਰ, 7 ਜੁਲਾਈ – ਪੰਜਾਬ ਸਰਕਾਰ ਵਲੋਂ ਸ਼ਹਿਰ ਦੇ ਵਸਨੀਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਕਰਨ ਅਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸ਼ੁਰੂ ਕੀਤੇ 24X7 ਜਲ ਸਪਲਾਈ ਪ੍ਰਾਜੈਕਟ ਤਹਿਤ ਸਮਾਜਿਕ-ਆਰਥਿਕ ਸਰਵੇਖਣ ਕੱਲ ਤੋਂ ਸ਼ੁਰੂ ਹੋਵੇਗਾ।ਨਗਰ ਨਿਗਮ ਦੇ ਸੁਪਰਡੈਂਟਿੰਗ ਇੰਜੀਨੀਅਰ (ਐਸ.ਈ) ਓ ਐਂਡ ਐਮ ਅਨੁਰਾਗ ਮਹਾਜਨ ਨੇ ਦੱਸਿਆ ਕਿ ਨਗਰ ਨਿਗਮ ਦੁਆਰਾ ਏ.ਐਫ.ਸੀ ਇੰਡੀਆ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੁਲਰ ਆਫ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਅਰੈਬਿਕ (ਪਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, ਬੀ.ਬੀ.ਏ ਸਮੈਸਟਰ ਤੀਜਾ, ਪੰਜਵਾਂ, ਐਮ.ਏ ਜਰਨਲਿਜ਼ਮ ਐਂਡ ਮਾਸਕਮਿਊਨੀਕੇਸ਼ਨ ਸਮੈਸਟਰ ਤੀਜਾ, ਡਿਪਲੋਮਾ ਕੋਰਸ ਇਨ ਫਰੈਂਚ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਲੋਕ ਅਦਾਲਤ 10 ਨੂੰ – ਮਹੇਸ਼ ਕੁਮਾਰ
ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੂਰਥਲਾ ਵਲੋਂ ਕੌਮੀ ਲੋਕ ਅਦਾਲਤ 10 ਜੁਲਾਈ ਨੂੰ ਲਗਾਈ ਜਾ ਰਹੀ ਹੈ। ਮਹੇਸ਼ ਕੁਮਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਸਬੰਧੀ ਜਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਸ੍ਰੀਮਤੀ ਦੀਪਤੀ ਉਪਲ ਡਿਪਟੀ ਕਮਿਸ਼ਨਰ ਕਪੂਰਥਲਾ ਨਾਲ ਮੁਲਾਕਾਤ ਕੀਤੀ …
Read More »ਕਪੂਰਥਲਾ ਪੁਲਿਸ ਨੇ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੇ 14 ਮੋਟਰ ਸਾਈਕਲ ਬਰਾਮਦ 2 ਕਾਬੂ
ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵਲੋਂ ਵਾਹਨ ਚੋਰੀ ਦੀਆਂ ਵਾਰਦਾਤਾਂ ਵਾਲੇ ਇਲਾਕਿਆਂ ਵਿੱਚ ਲਗਾਤਾਰ ਕੀਤੀ ਜਾ ਰਹੀ ਚੌਕਸੀ ਦੋਰਾਨ 2 ਚੋਰਾਂ ਨੂੰ ਗ੍ਰਿਫਤਾਰ ਕਰ ਕੇ ਇੱਕ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਸੁਲਤਾਨਪੁਰ ਲੋਧੀ ਦੇ ਝੱਲ ਲਾਈ ਵਾਲਾ ਦੇ ਜੰਗਲ ਖੇਤਰ ਵਿੱਚ ਲੁਕਾਏ ਹੋਏ 14 ਚੋਰੀ ਦੇ ਮੋਟਰ ਸਾਈਕਲ ਬਰਾਮਦ ਕੀਤਾ ਹੈ। …
Read More »ਖਾਦਾਂ ਤੇ ਦਵਾਈਆਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਮੁਹਿੰਮ ਵਿੱਢੀ ਜਾਵੇ – ਏ.ਡੀ.ਸੀ
ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉਪਲ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨੂੰ ਖਾਦਾਂ ਤੇ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰਨ।ਜਿਲ੍ਹਾ ਉਤਪਾਦਨ ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਹੈ ਤਾਂ ਜੋ ਇਹਨਾਂ ਦੀ ਬੇਲੋੜੀ ਵਰਤੋਂ ਨਾਲ …
Read More »
Punjab Post Daily Online Newspaper & Print Media