Wednesday, November 25, 2026

ਪੰਜਾਬੀ

ਹਲਕਾ ਜਗਰਾਉਂ ਦੀ ਸੰਗਤ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਭੇਟ

ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹਲਕਾ ਜਗਰਾਉਂ ਦੀ ਸੰਗਤਾਂ ਵੱਲੋਂ 212 ਕੁਇੰਟਲ ਕਣਕ ਭੇਟ ਕੀਤੀ ਗਈ।ਕਣਕ ਲੈ ਕੇ ਪੁੱਜੇ ਸਾਬਕਾ ਵਿਧਾਇਕ ਐਸ.ਆਰ ਕਲੇਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਹਲਕਾ ਜਗਰਾਉਂ ਦੀ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ …

Read More »

ਖ਼ਾਲਸਾ ਫ਼ਿਜੀਕਲ ਐਜ਼ੂਕੇਸ਼ਨ ਦੀ ਵਿਦਿਆਰਥਣ ਯੂਨੀਵਰਸਿਟੀ ’ਚ ਟਾਪ

ਅੰਮ੍ਰਿਤਸਰ, 4 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੁਆਰਾ ਐਲਾਨੇ ਗਏ ਬੀ.ਪੀ ਐਡ (4 ਸਾਲਾ ਇੰਟਰਗ੍ਰੇਟਿਡ) ਨਤੀਜ਼ੇ ’ਚ 91 ਪ੍ਰਤੀਸ਼ਤ ਅੰਕ ਹਾਸਲ ਕਰਕੇ ’ਵਰਸਿਟੀ ’ਚ ਟਾਪ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਵਿਦਿਆਰਥਣ ਗੁਰਸ਼ਰਨ ਚੀਮਾ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਵਿਦਿਆਰਥਣ ਚੀਮਾ ਬੀ. ਪੀ. ਐਡ 4 …

Read More »

ਗੁਰੂ ਨਾਨਕ ਸਟੇਡੀਅਮ ਤੇ ਜਿਲ੍ਹਾ ਲਾਇਬ੍ਰੇਰੀ ਦੇ ਨਵੀਨੀਕਰਨ ਦੇ ਕੰਮ ਦਾ ਡੀ.ਸੀ ਨੇ ਲਿਆ ਜਾਇਜ਼ਾ

ਕਪੂਰਥਲਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਕਪੂਰਥਲਾ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ, ਜਿਸ ਤਹਿਤ ਉਨਾਂ ਗੁਰੂ ਨਾਨਕ ਸਟੇਡੀਅਮ ਕਪੂਰਥਲਾ, ਗੁਰੂ ਨਾਨਕ ਜਿਲ੍ਹਾ ਲਾਇਬ੍ਰੇਰੀ, ਬਾਬਾ ਦੀਪ ਸਿੰਘ ਨਗਰ ਵਿਖੇ ਸੀਵਰੇਜ਼ ਤੇ ਸੜਕ ਉਸਾਰੀ ਦੇ ਕੰਮ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ।               …

Read More »

ਆਉਣ ਵਾਲੀਆਂ ਪੀੜੀਆਂ ਦੀ ਖੁਸ਼ਹਾਲੀ ਲਈ ਹਰਿਆਵਲ ਭਰਪੂਰ ਬਣਾਓ ਵਾਤਾਵਰਣ – ਸੋਨੀ

ਕਰੋਨਾ ਦੀ ਜ਼ੰਗ ਵਿੱਚ ਸ਼ਹੀਦ ਹੋਣ ਵਾਲੇ ਡਾਕਟਰਾਂ ਦੀ ਯਾਦ ‘ਚ ਲਗਾਏ ਮੈਡੀਕਲ ਪੌਦੇ ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਅਜੋਕੇ ਸਮੇਂ ਦੀ ਮੁੱਖ ਲੋੜ ਆਪਣੇ ਵਾਤਾਵਰਣ ਨੂੰ ਹਰਿਆਵਲ ਭਰਪੂਰ ਬਣਾਉਣ ਦੀ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਸੁਥਰਾ ਵਾਤਾਵਰਣ ਮਿਲ ਸਕੇ ਅਤੇ ਉਹ ਖੁਸ਼ਹਾਲ ਭਰਪੂਰ ਆਪਣੀ ਜਿੰਦਗੀ ਜੀ ਸਕਣ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ …

Read More »

ਵੋਟਰ ਜਾਗਰੂਕਤਾ ਲਈ ਆਨਲਾਇਨ ਕੁਇਜ਼ ਮੁਕਾਬਲਾ ਅੱਜ

ਕਪੂਰਥਲਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫਸਰ ਪੰਜਾਬ ਵਲੋਂ ਵੋਟਰ ਜਾਗਰੂਕਤਾ ਤੇ ਮਜ਼ਬੂਤ ਲੋਕਤੰਤਰ ਲਈ ਇਕ ਆਨਲਾਇਨ ਕੁਇਜ਼ ਮੁਕਾਬਲਾ 5 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ।ਇਸ ਦਾ ਵਿਸ਼ਾ ‘ਸੰਵਿਧਾਨ ਅਧਾਰਿਤ ਲੋਕਤੰਤਰ’ ਹੈ।                   ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਆਨਲਾਇਨ ਕੁਇਜ਼ ਮੁਕਾਬਲਾ ਕੈਂਪਸ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜਾ 45 ਸਾਲਾ ਹਰਬੰਸ ਲਾਲ ਦਾ ਮ੍ਰਿਤਕ ਸਰੀਰ

ਸਰਬੱਤ ਦਾ ਭਲਾ ਟਰੱਸਟ ਨੇ ਹੁਣ ਤੱਕ ਵਾਰਸਾਂ ਤੱਕ ਪਹੁੰਚਾਈਆਂ 241 ਬਦਨਸੀਬ ਮ੍ਰਿਤਕ ਦੇਹਾਂ ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਨੋਖਰਵਾਲ ਦੇ 45 ਸਾਲਾ ਹਰਬੰਸ ਲਾਲ ਪੁੱਤਰ ਬਿਸ਼ਨ ਰਾਮ ਦਾ ਮ੍ਰਿਤਕ ਸਰੀਰ ਅੱਜ ਤੜਕਸਾਰ ਦੁਬਈ …

Read More »

ਸਿਵਲ ਸਰਜਨ ਦੇ ਦਫਤਰ ‘ਚ ਰੁਲ ਰਹੇ ਹਨ ਬਿਜਲੀ ਕਾਮਿਆਂ ਦੇ ਲੱਖਾਂ ਦੇ ਮੈਡੀਕਲ ਬਿੱਲ – ਸਿਕੰਦਰ ਸਿੰਘ

ਸਮਰਾਲਾ, 4 ਜੁਲਾਈ (ਇੰਦਰਜੀਤ ਸਿੰਘ ਕੰਗ) – ਸਰਕਾਰ ਵਲੋਂ ਜਿਥੇ ਆਪਣੇ ਕਰਮਚਾਰੀਆਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਬਿਮਾਰ ਹੋਣ ਦੀ ਸੂਰਤ ਵਿਚ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੀ ਸਹੂਲਤ ਦਿੱਤੀ ਗਈ ਹੈ, ਉਥੇ ਮੈਡੀਕਲ ਬਿਲਾਂ ਨੂੰ ਮਨਜ਼ੂਰ ਕਰਨ ਦੀ ਪ੍ਰਕਿਰਿਆ ਨੂੰ ਐਨਾ ਜਟਿਲ ਬਣਾ ਦਿੱਤਾ ਹੈ ਕਿ ਬਹੁਤੇ ਕਰਮਚਾਰੀ ਤਾਂ ਮੈਡੀਕਲ ਬਿਲਾਂ ਦੀ ਮਨਜ਼ੂਰੀ ਉਡੀਕਦੇ ਹੀ ਫੌਤ ਹੋ ਜਾਂਦੇ ਹਨ।ਬਿਮਾਰੀ ਉਪਰੰਤ …

Read More »

4 ਜੁਲਾਈ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਦੇਸ਼ ਦੇ ਭਲੇ ਲਈ ਲੜਦੇ ਰਹੇ ਸਿੱਖਾਂ ਨਾਲ ਸਰਕਾਰਾਂ ਨੇ ਬੇਗਾਨਿਆਂ ਵਾਲਾ ਕੀਤਾ ਸਲੂਕ- ਜਥੇਦਾਰ ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਲਏ …

Read More »

ਪਬਲੀਕੇਸ਼ਨ ਆਧਾਰ ਉਪਰ ਵੀ ਹੋ ਸਕੇਗੀ ਪੀ.ਐਚ.ਡੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਣੇਗਾ ਹੋਸਟਲ ਅੰਮ੍ਰਿਤਸਰ, 3 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਨੇਟ ਸਿੰਡੀਕੇਟ ਦੀਆਂ ਇਕੱਤਰਤਾਵਾਂ ਅੱਜ ਇਥੇ ਅਹਿਮ ਮੈਂਬਰਾਂ ਦੀ ਹਾਜ਼ਰੀ ਵਿਚ ਹਾਈਬ੍ਰਿਡ ਮੋਡ ਵਿਚ ਕਰਵਾਈ ਗਈ।ਕੈਬਨਿਟ ਮਨਿਸਟਰ ਸੁਖਜਿੰਦਰ ਸਿੰਘ ਰੰਧਾਵਾ, ਯੂ.ਜੀ.ਸੀ ਦੇ ਸਾਬਕਾ ਚੇਅਰਮੈਨ ਪ੍ਰੋ. ਵੇਦ ਪ੍ਰਕਾਸ਼, ਸੈਂਟਰ ਯੂਨੀਵਰਸਿਟੀ ਆਫ ਪੰਜਾਬ ਦੇ ਸਾਬਕਾ ਚਾਂਸਲਰ, ਪ੍ਰੋ. ਐਸ.ਐਸ ਜੌਹਲ, ਸੈਂਟਰਲ ਯੂਨੀਵਰਸਿਟੀ ਆਫ …

Read More »

ਸੇਵਾ ਕੇਂਦਰਾਂ ਦਾ ਸਮਾਂ ਸਵੇਰ 8.00 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ

ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰ 8.00 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਕੀਤਾ ਗਿਆ ਹੈ।                 ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੋਂ ਪ੍ਰਾਪਤ ਪੱਤਰ ਅਨੁਸਰ ਸੇਵਾ ਕੇਂਦਰਾਂ ਦੇ ਕੰਮਕਾਜ਼ ਦੇ ਸਮੇਂ ਦੌਰਾਨ ਏਅਰ ਕੰਡੀਸ਼ਨਰਾਂ ਏ.ਸੀ …

Read More »