Wednesday, November 25, 2026

ਪੰਜਾਬੀ

ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਆਨਲਾਈਨ ਦਾਖ਼ਲਾ ਸ਼ੁਰੂ

ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਸੈਸ਼ਨ 2021-22 ਲਈ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਨਲਾਈਨ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਸੰਸਥਾ ਦੇ ਪ੍ਰਿੰਸੀਪਲ ਰਸ਼ਪਾਲ ਚੰਦੜ ਨੇ ਦੱਸਿਆ ਕਿ ਸੰਸਥਾ ਵਿਚ ਕਰਾਫਟਮੈਨ ਸਕੀਮ ਅਧੀਨ ਸੋਇੰਗ ਟੈਕਨਾਲੋਜੀ (ਕਟਾਈ-ਸਿਲਾਈ), ਸਰਫੇਸ ਓਰਨਾਮੈਂਟ ਟੈਕਨੀਕ (ਕਢਾਈ), ਬੇਸਿਕ ਕਾਸਮੈਟੋਲੋਜੀ (ਬਿਊਟੀ ਪਾਰਲਰ) ਅਤੇ ਕੋਪਾ ਟਰੇਡਾਂ ਵਿੱਚ ਦਾਖ਼ਲਾ ਕੀਤਾ ਜਾ ਰਿਹਾ …

Read More »

ਜ਼ਿਲ੍ਹੇ ਵਿਚ ਇਸ ਸਾਲ 150 ਏਕੜ ਰਕਬਾ ਬਾਗਾਂ ਹੇਠ ਲਿਆਂਦਾ ਜਾਵੇਗਾ – ਡੀ. ਸੀ

ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਇਸ ਵਿੱਤੀ ਵਰ੍ਹੇ ਦੌਰਾਨ 150 ਏਕੜ ਰਕਬਾ ਬਾਗਾਂ ਹੇਠ ਲਿਆਂਦਾ ਜਾਵੇਗਾ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਾਲ ਸਬਜ਼ੀ ਬੀਜ਼ ਦੀਆਂ 4 ਹਜ਼ਾਰ ਮਿੰਨੀ ਕਿੱਟਾਂ ਘਰੇਲੂ ਬਗੀਚੀ ਸਕੀਮ ਅਧੀਨ ਦਿੱਤੀਆਂ ਜਾਣਗੀਆਂ, ਤਾਂ ਜੋ ਕਿਸਾਨ ਘਰ ਦੀ ਲੋੜ ਮੁਤਾਬਿਕ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 642 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-36 ਦੇ ਕੀਤੇ ਚਲਾਨ

ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 642 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਡਿਪਟੀ ਕਮਿਸ਼ਨਰ ਵੱਲੋਂ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਤੂਫ਼ਾਨੀ ਦੌਰਾ

ਨਾਜ਼ੁਕ ਥਾਵਾਂ ਅਤੇ ਬੰਨ੍ਹ ਦੀ ਮਜ਼ਬੂਤੀ ਦੇ ਕੰਮਾਂ ਦਾ ਲਿਆ ਜਾਇਜ਼ਾ ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਨਵਾਂਸ਼ਹਿਰ ਸਬ-ਡਵੀਜ਼ਨ ਵਿਚ ਪੈਂਦੇ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਤੂਫ਼ਾਨੀ ਦੌਰਾ ਕਰਕੇ ਬੰਨ੍ਹ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜ਼ਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਲੋੜੀਂਦੇ ਕਾਰਜ਼ ਬਰਸਾਤ ਤੋਂ ਪਹਿਲਾਂ ਮੁਕੰਮਲ ਕਰਨ ਦੇ …

Read More »

ਜਸਬੀਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁੱਦਾ ਸੰਭਾਲਿਆ

ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਅੱਜ ਆਪਣਾ ਅਹੁੱਦਾ ਸੰਭਾਲ ਕੇ ਕੰਮਕਾਜ਼ ਸ਼ੁਰੂ ਕਰ ਦਿੱਤਾ।ਦਫ਼ਤਰ ਦੇ ਸਮੁੱਚੇ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।2004 ਬੈਚ ਦੇ ਪੀ.ਸੀ.ਐਸ ਅਫ਼ਸਰ ਜਸਬੀਰ ਸਿੰਘ ਜਲੰਧਰ ਤੋਂ ਬਦਲ ਕੇ ਇਥੇ ਆਏ ਹਨ, ਜਿਥੇ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ …

Read More »

ਮੇਅਰ ਹਲਕਾ ਪੂਰਬੀ ਦੀ ਵਾਰਡ ਨੰ. 22 ‘ਚ 60 ਲੱਖ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂੂ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ. 22 ਦੀ ਗੀਤਾ ਕਲੋਨੀ ਤੇ ਪ੍ਰੀਤ ਨਗਰ ਵਿਖੇ 60 ਲੱਖ ਦੀ ਲਾਗਤ ਦੇ ਨਾਲ ਗਲੀਆਂ, ਸੜਕਾਂ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ ਇਸ ਇਲਾਕੇ ਦੀਆਂ ਗਲੀਆਂ, ਸੜਕਾਂ ਦੀ ਬੜੀ ਮੰਦੀ ਹਾਲਤ ਸੀ ਜੋ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਇਲਾਕੇ …

Read More »

ਹਰਮਨ ਦੇਵ ਬਾਜਵਾ ਵਲੋਂ ਹੜ੍ਹਤਾਲ ਖ਼ਤਮ ਕਰਕੇ ਕੰਮ ‘ਤੇ ਪਰਤੇ ਸਫਾਈ ਸੇਵਕਾਂ ਦਾ ਸਵਾਗਤ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ ਨੇ ਨਗਰ ਕੌਂਸਲ ਦਫਤਰ ਸੁਨਾਮ ਵਿਖੇ ਪਹੁੰਚ ਕੇ, ਲਗਭਗ ਡੇਢ ਮਹੀਨੇ ਤੋਂ ਚੱਲੀ ਆ ਰਹੀ ਹੜਤਾਲ ਖ਼ਤਮ ਕਰਕੇ ਕੰਮਾਂ ‘ਤੇ ਪਰਤੇ ਸਫਾਈ ਸੇਵਕਾਂ ਦਾ ਸਵਾਗਤ ਅਤੇ ਹੌਂਸਲਾ ਅਫ਼ਜ਼ਾਈ ਕੀਤੀ।ਹਰਮਨਦੇਵ ਬਾਜਵਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਦੇ ਮੰਤਰੀ ਬ੍ਰਹਮਿੰਦਰਾ ਦੇ ਬਹੁਤ …

Read More »

ਸੂਬੇ ‘ਚ ਬਿਜਲੀ ਕੱਟਾਂ ਵਿਰੁੱਧ ਅਕਾਲੀ ਦਲ ਤੇ ਬਸਪਾ ਵਲੋਂ ਬਿਜਲੀ ਦਫਤਰ ਅੱਗੇ ਰੋਸ ਧਰਨਾ

ਬਿਜਲੀ ਸਰਪਲੱਸ ਵਜੋਂ ਜਾਣਿਆ ਜਾਂਦਾ ਸੂਬਾ ਅੱਜ ਬਿਜਲੀ ਲਈ ਰਿਹੈ ਤਰਸ – ਹਰੀ ਸਿੰਘ ਧੂਰੀ, 3 ਜੂਲਾਈ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ ਪਾਰਟੀ ਵੱਲੋਂ ਅੱਜ ਧੂਰੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂੁਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਦੀ ਅਗਵਾਈ ਹੇਠ ਅਕਾਲੀ ਦਲ (ਬ) ਅਤੇ ਬਸਪਾ ਵਲੋਂ ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਅਤੇ ਸਰਕਾਰ …

Read More »

ਨਵੇਂ ਐਸ.ਡੀ.ਐਮ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਪਟਵਾਰੀਆਂ ਨੇ 55 ਤੋਂ ਵੱਧ ਪਿੰਡਾਂ ਦਾ ਵਾਧੂ ਕੰਮ ਕਰਨ ਤੋਂ ਕੀਤਾ ਕੋਰਾ ਇਨਕਾਰ ਧੂਰੀ, 3 ਜੂਲਾਈ (ਪ੍ਰਵੀਨ ਗਰਗ) – ਧੂਰੀ ਸਬ ਡਵੀਜ਼ਨ ਦੇ ਨਵੇਂ ਆਏ ਐਸ.ਡੀ.ਐਮ ਮੈਡਮ ਇਸਮਿਤ ਵਿਜੈ ਸਿੰਘ ਨੇ ਅੱਜ ਸਬ ਡਵੀਜਨ ਧੂਰੀ ਅਧੀਨ ਪੈਂਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿੰਨਾਂ੍ਹ ਵਿੱਚ ਸਿਵਲ ਹਸਪਤਾਲ, ਨਗਰ ਕੌਂਸਲ, ਬੀ.ਡੀ.ਪੀ.ਓ ਦਫਤਰ, ਸੀ.ਡੀ.ਪੀ.ਓ ਦਫਤਰ ਤੇ ਤਹਿਸੀਲਦਾਰ ਦਫਤਰ ਆਦਿ ਦੇ ਅਧਿਕਾਰੀ ਸ਼ਾਮਿਲ ਹੋਏ।ਮੈਡਮ …

Read More »

ਵਿਆਹ ਦੀ 31ਵੀਂ ਵਰ੍ਹੇਗੰਢ ਮੁਬਾਰਕ – ਲੈਕਚਰਾਰ ਦਲਬੀਰ ਕੌਰ ਤੇ ਲੈਕਚਰਾਰ ਦਲਬੀਰ ਸਿੰਘ

ਅੰਮ੍ਰਿਤਸਰ, 3 ਜੁਲਾਈ (ਖੁਰਮਣੀਆਂ) – ਲੈਕਚਰਾਰ ਦਲਬੀਰ ਕੌਰ ਤੇ ਲੈਕਚਰਾਰ ਦਲਬੀਰ ਸਿੰਘ ਵਾਸੀ ਜਪਾਨੀ ਮਿੱਲ ਛੇਹਰਟਾ ਨੇ ਆਪਣੇ ਵਿਆਹ ਦੀ 31ਵੀਂ ਵਰ੍ਹੇਗੰਢ ਮਨਾਈ।

Read More »