Monday, September 21, 2026

ਪੰਜਾਬੀ

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ।ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ …

Read More »

ਭਾਰਤ-ਮੱਧ ਏਸ਼ੀਆ ਆਰਥਿਕ ਸਾਂਝ ਨੂੰ ਨਵੀਂ ਦਿਸ਼ਾ ਦੇਵੇਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਖੋਜ਼ ਰਿਪੋਰਟ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਅਤੇ ਮੱਧ ਏਸ਼ੀਆ ਦਰਮਿਆਨ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰਕ ਸੰਭਾਵਨਾਵਾਂ ਨੂੰ ਨਵੀਂ ਦਿਸ਼ਾ ਦੇਣ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਸੈਂਟਰਲ ਏਸ਼ੀਅਨ ਸਟੱਡੀਜ਼ ਵੱਲੋਂ ਤਿਆਰ ਕੀਤੀ ਖੋਜ ਰਿਪੋਰਟ *ਭਾਰਤ-ਮੱਧ ਏਸ਼ੀਆ: ਆਰਥਿਕ ਵਿਕਾਸ ਅਤੇ ਵਪਾਰਕ ਗਤੀਸ਼ੀਲਤਾ* ਦਾ ਆਨਲਾਈਨ ਲੋਕ ਅਰਪਣ, ਪੇਸ਼ਕਾਰੀ ਅਤੇ ਵਿਚਾਰ-ਚਰਚਾ ਕਰਵਾਈ ਗਈ। ਰਿਪੋਰਟ …

Read More »

ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ) – ਸੈਂਟਰਲ ਖ਼ਾਲਸਾ ਯਤੀਮਖ਼ਾਨਾ ਪੁਤਲੀਘਰ ਅੰਮ੍ਰਿਤਸਰ ਵਿਖੇ ਅੱਜ ਟਰਬਨੇਟਰ ਗਰੁੱਪ ਦੇ ਪ੍ਰਧਾਨ ਜਗਦੀਪ ਸਿੰਘ ਪੁਰੀ ਦੀ ਅਗਵਾਈ ਹੇਠ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸ਼ਹੀਦ ਊਧਮ ਸਿੰਘ ਜੀ ਨੂੰ ਭਾਵਪੂਰਵਕ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੀ ਤਸਵੀਰ ‘ਤੇ ਫੁੱਲਾਂ ਦੇ ਹਾਰ ਅਰਪਿਤ ਕੀਤੇ ਗਏ।ਸਮਾਗਮ ਦੌਰਾਨ ਯਤੀਮਖ਼ਾਨਾ ਦੇ ਬੱਚਿਆਂ ਵੱਲੋਂ …

Read More »

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਰਧਾਂਜਲੀ ਭੇਟ

ਅੰਮ੍ਰਿਤਸਰ,2 ਅਗਸਤ (ਸੁਖਬੀਰ ਸਿੰਘ) – ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜਲਿਆਂਵਾਲਾ ਬਾਗ ਦੇ ਬਾਹਰ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ।ਐਸਡੀਐਮ ਅੰਮ੍ਰਿਤਸਰ-1 ਸ਼੍ਰੀਮਤੀ ਅਲਕਾ ਕਾਲੀਆ ਨੇ ਜਲਿਆਂਵਾਲਾ ਬਾਗ ਸ਼ਹੀਦੀ ਸਮਾਰਕ ਦੇ ਸੈਕਟਰੀ ਮੁਖਰਜੀ ਨਾਲ ਮਿਲ ਕੇ ਸ਼ਹੀਦ ਊਧਮ ਸਿੰਘ ਜੀ …

Read More »

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ ਪ੍ਰੇਮੀ, ਭਗਤ ਪੂਰਨ ਸਿੰਘ ਜੀ ਬਾਨੀ ਪਿੰਗਲਵਾੜਾ ਅੰਮ੍ਰਿਤਸਰ ਦੀ 34ਵੀਂ ਬਰਸੀ 3 ਅਗਸਤ ਤੋਂ 5 ਅਗਸਤ 2026 ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਾਨਾਂਵਾਲਾ ਬ੍ਰਾਂਚ ਅਤੇ ਮੁੱਖ ਦਫ਼ਤਰ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਭਗਤ ਜੀ ਦੀ …

Read More »

ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਅਤੇ ਪੰਚਾਇਤਾਂ ਨਾਲ ਮੀਟਿੰਗ

ਅੰਮ੍ਰਿਤਸਰ, 1 ਅਗਸਤ ((ਪਂਜਾਬ ਪੋਸਟ ਬਿਊਰੋ) – ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ …

Read More »

ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਇੰਟਰਲਾਕਿੰਗ ਸੜਕਾਂ – ਕੈਬਨਿਟ ਮੰਤਰੀ ਈ.ਟੀ.ਓ

ਅੰਮ੍ਰਿਤਸਰ, 1 ਅਗਸਤ ( ਸੁਖਬੀਰ ਸਿੰਘ ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਲਕਪੁਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ 1.100 ਕਿਲੋਮੀਟਰ ਲੰਬੀਆਂ ਵੱਖ-ਵੱਖ ਇੰਟਰਲਾਕਿੰਗ ਸੜਕਾਂ …

Read More »

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਅਮਰਦੀਪ ਸਿੰਘ ਬੈਂਸ, ਮੁੱਖ ਨਿਆਂਇਕ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ, ਦੇ ਨਾਲ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਅਚਨਚੇਤ ਦੌਰਾ ਕੀਤਾ। ਦੌਰੇ ਦਾ ਮੁੱਖ ਉਦੇਸ਼ ਜੇਲ੍ਹ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਦੀ ਭਲਾਈ, ਸਿਹਤ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲੈਣਾ ਅਤੇ …

Read More »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿੱਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਕੇਮਰੂਨ ਦੇ ਮੁੱਕੇਬਾਜ਼ ਨੂੰ ਕੀਤਾ ਚਿੱਤ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਦੁਬਈ ਵਿਖੇ ਮੁੱਕੇਬਾਜ਼ੀ ਦੇ ਹੋਏ ਪ੍ਰੋਫੈਸ਼ਨਲ ਮੁਕਾਬਲੇ ‘ਚ ਕੇਮਰੂਨ ਦੇ 8 ਪ੍ਰਤੀਯੋਗਤਾਵਾਂ ‘ਚ ਜਿੱਤ ਦਰਜ ਕਰਵਾਉਣ ਵਾਲੇ ਬਾਕਸਰ ਨੂੰ ਚਿੱਤ ਕਰਕੇ ਕਾਲਜ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥੀ ਨਵਰੂਪ ਸਿੰਘ ਨੇ ਕੇਮਰੂਨ ਦੇ ਜੂਨੀਅਰ ਮੇਸੀ ਨੂੰ ਫਾਈਨਲ ‘ਚ 6 ਰਾਊਂਡ ਦੇ ਮੁਕਾਬਲੇ ਵਿੱਚ ਹਰਾ ਕੇ …

Read More »