Wednesday, November 25, 2026

ਪੰਜਾਬੀ

ਕਸਬਾ ਲੌਂਗੋਵਾਲ ਦੇ ਸਰਕਾਰੀ ਸਕੂਲ ‘ਚ ਮਨਾਇਆ ਜ਼ਿਲ੍ਹਾ ਪੱਧਰੀ ਯੋਗਾ ਦਿਵਸ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਲੋਂ ਜਿਲ੍ਹਾ ਪੱਧਰੀ ਵਿਸ਼ਵ ਯੋਗ ਦਿਵਸ ਸਥਾਨਕ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਲਗਭਗ 1:30 ਘੰਟੇ ਚੱਲੀ ਜ਼ੂਮ ਮੀਟਿੰਗ ਰਾਹੀ ਕਮਾਂਡਿੰਗ ਅਫ਼ਸਰ 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ, ਜਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਪ੍ਰਿੰਸੀਪਲ ਬਿਪਨ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਯੋਗ …

Read More »

ਜਵਾਹਰ ਨਵੋਦਿਆ ਵਿਦਿਆਲਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਪ੍ਰਿੰਸੀਪਲ ਸੁਧਾ ਸ਼ਰਮਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਜਿਸ ਵਿੱਚ ਨਵੋਦਿਆ ਵਿਦਿਆਲਿਆ ਦੇ ਕਰਮਚਾਰੀਆਂ ਅਤੇ ਉਨਾਂ ਦੇ ਬੱਚਿਆਂ ਨੇ ਭਾਗ ਲਿਆ।ਸ਼ਹੀਦ ਭਾਈ ਦਿਆਲਾ ਜੀ ਸਕੂਲ ਦੀਆਂ ਵਿਦਿਆਰਥਣਾਂ ਵੇਦਿਕਾ ਗੌੜ ਅਤੇ ਵੈਸ਼ਨਵੀ ਗੌੜ ਸਪੁੱਤਰੀਆਂ ਜਗਦੀਸ਼ ਚੰਦ ਗੋੜ ਨੇ ਯੋਗ ਆਸਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇੰਨਾਂ ਬੱਚੀਆਂ ਵਲੋਂ ਕੀਤੇ ਗਏ …

Read More »

ਸਰਸਵਤੀ ਵਿੱਦਿਆ ਮੰਦਰ ਸਕੂਲ ਚੀਮਾਂ ਮੰਡੀ ਵਲੋਂ ਆਨਲਾਈਨ ਯੋਗਾ ਸੈਮੀਨਾਰ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਵਿਸ਼ਵ ਯੋਗਾ ਦਿਵਸ ਸਬੰਧੀ ਸਰਸਵਤੀ ਵਿੱਦਿਆ ਮੰਦਰ ਸਕੂਲ ਚੀਮਾਂ ਮੰਡੀ ਵਲੋਂ ਆਨਲਾਈਨ ਯੋਗਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਵੱਖ-ਵੱਖ ਤਰ੍ਹਾਂ ਦੇ ਯੋਗ ਆਸਨ ਕੀਤੇ।

Read More »

ਸਾਲਾਨਾ ਭੰਡਾਰਾ ਕਰਵਾਇਆ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ ) – ਇਥੋਂ ਨੇੜਲੇ ਪਿੰਡ ਫਤਿਹਗੜ੍ਹ ਛੰਨਾਂ ਵਿਖੇ ਡੇਰਾ ਬਾਬਾ ਦੀਨ ਦਾਸ ਅਤੇ ਬਾਬਾ ਹਰਕਾ ਦਾਸ ਵਿਖੇ ਹਰ ਸਾਲ ਦੀ ਤਰ੍ਹਾਂ ਸਲਾਨਾ ਵਿਸਾਲ ਭੰਡਾਰਾ ਬਾਬਾ ਸੀਤਲ ਦਾਸ ਦੀ ਅਗਵਾਈ ਹੇਠ ਕਰਵਾਇਆ ਗਿਆ।ਬਾਬਾ ਸੀਤਲ ਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਡੇਰੇ ‘ਚ ਸਵਾ ਮਹੀਨੇ ਤੋਂ ਲਗਾਤਾਰ ਧੂਣੀਆਂ ਦੀ ਤਪੱਸਿਆ ਕੀਤੀ …

Read More »

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜ਼ਿਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 22 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ2020 ’ਚ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 7ਵਾਂ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਰੁਪਿੰਦਰ ਕੌਰ ਨੇ 374 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾਂ ਸਥਾਨ …

Read More »

18 ਸਾਲ ਤੋਂ ਉਪਰ ਸਾਰੇ ਵਰਗਾਂ ਦੀ ਵੈਕਸੀਨੇਸ਼ਨ ਸ਼ੁਰੂ

ਕਪੂਰਥਲਾ, 22 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਅੱਜ ਤੋਂ 18 ਸਾਲ ਤੋਂ ਉਪਰ ਦੇ ਸਾਰੇ ਵਰਗ ਦਾ ਟੀਕਾਕਰਣ ਸ਼ੁਰੂ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਦੀਪਤੀ ਉਪਲ ਨੇ ਦੱਸਿਆ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਣ ਜਰੂਰੀ ਹੈ ਤਾਂ ਜੋ ਇਮਊਨਿਟੀ ਸਟ੍ਰਾਂਗ ਹੋ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੀ ਟੀਕਾਕਰਣ ਮੁਹਿੰਮ ਨੂੰ ਲੋਕਾਂ ਦਾ ਸਹਿਯੋਗ ਮਿਲ …

Read More »

ਡਿਪਟੀ ਕਮਿਸ਼ਨਰ ਵਲੋਂ ‘ਟਾਰਗੈਟ ਗਰੁੱਪ ਦੀ ਵੈਕਸੀਨੇਸ਼ਨ ‘ਚ ਤੇਜ਼ੀ ਲਿਆਉਣ ਦੇ ਹੁਕਮ

ਰੋਜ਼ਾਨਾ ਵੈਕਸੀਨੇਸ਼ਨ 5000 ਤੋਂ ਉਪਰ ਕਰਨ ਲਈ ਕੀਤੇ ਜਾਣ ਹੋਰ ਯਤਨ ਕਪੂਰਥਲਾ, 22 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਪੰਜਾਬ ਸਰਕਾਰ ਵਲੋਂ ਐਲਾਨੇ ਗਏ ‘ਟਾਰਗੈਟ ਗਰੁੱਪ’ ਦੀ ਵੈਕਸੀਨੇਸ਼ਨ ਵਿੱਚ ਤੇਜੀ ਲਿਆਉਣ ਤਾਂ ਜੋ ਆਰਥਿਕ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਸਕੇ। ਇਥੇ ਕੋਵਿਡ ਸਬੰਧੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ …

Read More »

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਮਨਾਇਆ ਗਿਆ 7ਵਾਂ ਇੰਟਰਨੈਸ਼ਨਲ ਯੋਗਾ ਦਿਵਸ

ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਡਾ. ਰਾਮਸ਼ ਅੱਤਰੀ ਆਯੂਰਵੈਦਿਕ ਯੂਨਾਨੀ ਅਫਸ਼ਰ ਪਠਾਨਕੋਟ ਦੀ ਪ੍ਰਧਾਨਗੀ ‘ਚ ਮਨਾਇਆ ਗਿਆ।ਜਿਲ੍ਹਾ ਪੱਧਰੀ ਪ੍ਰੋਗਰਾਮ ‘ਚ ਡਾ. ਹਰਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਅਤੇ ਪਰਮਪਾਲ ਸਿੰਘ ਉਪ ਮੁੱਖ ਕਾਰਜਕਾਰੀ …

Read More »

ਤਿੰਨ ਰੋਜ਼ਾ ਇਮੂਨਿਟੀ ਬੂਸਟਰ ਪ੍ਰੋਗਰਾਮ ਯੋਗ ਦਿਵਸ ਤੇ ਸਫਲਤਾ ਪੂਰਵਕ ਸੰਪਨ

ਨਵਾਂਸ਼ਹਿਰ, 22 ਜੂਨ (ਪੰਜਾਬ ਪੋਸਟ ਬਿਊਰੋ) – 7ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਆਯੋਜਿਤ ਜਿਲਾ ਪ੍ਰਸ਼ਾਸਨ ਅਤੇ ਆਰਟ ਆਫ ਲਿਵਿੰਗ ਦੇ ਯਤਨਾਂ ਨਾਲ ਇਮੂਨਿਟੀ ਬੁਸਟਰ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ। ਆਰਟ ਆਫ ਲਿਵਿੰਗ ਦੇ ਅਧਿਆਪਕਾਂ ਵਲੋਂ ਹਰ ਪ੍ਰਕਿਰਿਆ ਨੂੰ ਵਿਸਤਾਰ ਪੂਰਵਕ ਦੱਸਿਆ।ਜਿਸ ਵਿਚ ਵਿਸ਼ੇਸ਼ ਤੌਰ ਤੇ ਨਾੜੀ ਸ਼ੋਧਨ ਪ੍ਰਾਣਾਯਾਮ, ਮਰਜਰੀਆਸਨ, ਸ਼ਿਸ਼ੂਆਸਨ, ਭੁਜੰਗਾਸਨ, ਸੇਤੂਬੰਦਾਸਨ, ਪਵਨਮੁਕਤਾਸਨ, ਮਕਰਆਸਨ, ਭਸਤ੍ਰਿਕਾ ਪ੍ਰਾਣਾਯਾਮ, ਕਪਾਲਭਾਤੀ ਅਤੇ ਧਿਆਨ ਦੀ …

Read More »

ਜ਼ਿਲ੍ਹੇ ਦੇ ਪਿੰਡ ਅਟਾਰੀ ਨੇ ਕਰਵਾਇਆ 100 ਫੀਸਦੀ ਟੀਕਾਕਰਨ

ਨਵਾਂਸ਼ਹਿਰ, 22 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਸ਼ੁਰੂ ਕੀਤੀ ਗਈ ਕੋਰੋਨਾ ਮੁਕਤ ਪਿੰਡ ਮੁਹਿੰਮ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਜ਼ਿਲ੍ਹੇ ਦੇ ਪਿੰਡ ਅਟਾਰੀ ਨੇ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕੀਤਾ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪਿੰਡਾਂ ਵੱਲੋਂ ਇਸ ਮੁਹਿੰਮ ਵਿਚ ਸਹਿਯੋਗ ਦਿੰਦੇ ਹੋਏ ਟੀਕਾਕਰਨ ਕਰਵਾਇਆ ਜਾ ਰਿਹਾ ਹੈ। …

Read More »