Wednesday, November 25, 2026

ਪੰਜਾਬੀ

ਧੂਰੀ ਦੀ ਗੁਰਵਿੰਦਰ ਕੌਰ ਦਾ ਪੀ.ਸੀ.ਐਸ ਦੀ ਪ੍ਰੀਖਿਆ ‘ਚੋਂ ਚੌਥਾ ਸਥਾਨ

ਧੂਰੀ, 21 ਜੂਨ (ਪ੍ਰਵੀਨ ਗਰਗ) – ਧੂਰੀ ਦੇ ਰਹਿਣ ਵਾਲੇ ਅਤੇ ਕਸਬਾ ਸ਼ੇਰਪੁਰ ਵਿਖੇ ਕਾਨੂੰਗੋ ਵਜੋਂ ਤਾਇਨਾਤ ਭੁਪਿੰਦਰ ਸਿੰਘ ਦੀ ਹੋਣਹਾਰ ਸਪੁੱਤਰੀ ਨੇ ਪੰਜਾਬ ਸਿਵਲ ਸਰਵਿਸਜ਼ ਦੀ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਚੌਥਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।                    ਗੁਰਵਿੰਦਰ ਕੌਰ ਨੇ ਆਪਣੀ ਇਸ ਮਾਣ-ਮੱਤੀ ਪ੍ਰਾਪਤੀ ਦੱਸਦਿਆਂ ਕਿਹਾ …

Read More »

ਯੋਗ ਪ੍ਰੇਮੀਆਂ ਨੇ ਵੱਖ-ਵੱਖ ਥਾਈਂ ਮਨਾਇਆ ਯੋਗ ਦਿਵਸ

ਧੂਰੀ, 21 ਜੂਨ (ਪ੍ਰਵੀਨ ਗਰਗ) – ਧੂਰੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਪ੍ਰੇਮੀਆਂ ਵੱਲੋਂ ਵੱਖ-ਵੱਖ ਥਾਈਂ ਯੋਗ ਦਿਵਸ ਮਨਾਇਆ ਗਿਆ।ਸ਼ਾਂਤੀ ਨਿਕੇਤਨ ਪਾਰਕ ਧੂਰੀ ਅਤੇ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਧੂਰੀ ਵਿਖੇ ਯੋਗ ਕੈਂਪ ਲਗਾਇਆ ਗਿਆ।ਮਾਨਵ ਕਲਿਆਣ ਯੋਗ ਟਰੱਸਟ ਦੇ ਬਾਨੀ ਬਾਬਾ ਜਗਤਾਰ ਸਿੰਘ ਸਟੇਟ ਐਵਾਰਡੀ ਅਤੇ ਨਵੀਨ ਕੁਮਾਰ ਨੇ ਦੱਸਿਆ ਕਿ ਯੋਗ, ਪ੍ਰਣਾਯਾਮ ਦੇ ਰੋਜਾਨਾ ਅਭਿਆਸ ਨਾਾਲ ਜਿੱਥੇ ਸ਼ਰੀਰ ਦਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ 7ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ 7ਵੇਂ ਅੰਤਰਰਾਸ਼ਟਰੀ ਯੋਗ ਦਿਵਸ `ਤੇ ਕੋਵਿਡ ਪ੍ਰੋਟੋਕੋਲ ਅਨੁਸਾਰ ਅਭਾਸੀ ਮੰਚ `ਤੇ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਹਾਇਕ ਕਰਮਚਾਰੀਆਂ ਨੇ ਹਿੱਸਾ ਲਿਆ।ਉਨਾਂ ਨੇ ਯੋਗ ਆਸਨਾਂ ਦੇ ਪ੍ਰਦਰਸ਼ਨ ਵਿੱਚ ਬੇਹਤਰੀਨ ਭੂਮਿਕਾ ਨਿਭਾਈ ਪਵਿੱਤਰ ਵੈਦਿਕ ਮੰਤਰਾਂ ਦੇ ਉਚਾਰਣ ਰਾਹੀਂ ਵਾਤਾਵਰਣ ਵਿੱਚ ਇੱਕ ਦਿਵਯ ਮਾਹੌਲ ਸਥਾਪਿਤ …

Read More »

ਚੀਫ ਖਾਲਸਾ ਦੀਵਾਨ ਵਲੋਂ ਡਾ: ਜਸਵਿੰਦਰ ਸਿੰਘ ਢਿੱਲੋਂ ਐਜੂਕੇਸ਼ਨਲ ਕਮੇਟੀ ਆਨਰੇਰੀ ਸਕੱਤਰ ਦੇ ਅਹੁੱਦੇ ਤੋਂ ਬਰਖਾਸਤ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਹੋਏ ਫੈਸਲੇ ਅਨੁਸਾਰ ਡਾ: ਜਸਵਿੰਦਰ ਸਿੰਘ ਢਿੱਲੋਂ ਨੂੰ ਆਨਰੇਰੀ ਸਕੱਤਰ ਦੇ ਅਹੁੱਦੇ ਤੋਂ ਬਰਖਾਸਤ ਕਰ ਦਿੱਤਾ ਗਿਆ।                ਮੀਟਿੰਗ ਦੌਰਾਨ ਐਜੂਕੇਸ਼ਨਲ ਕਮੇਟੀ ਮੈਂਬਰਾਂ ਨੇ ਡਾ: ਜਸਵਿੰਦਰ ਸਿੰਘ ਢਿੱਲੋਂ ਵਲੋਂ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ‘ਯੋਗਾ ਐਂਡ ਹੌਲਿਸਟਿਕ ਹੈਲਥ: ਕੌਨਟੈਕਸਟ ਐਂਡ ਪਰਸਪੈਕਟਿਵ’ ਵਿਸ਼ੇ `ਤੇ ਵੈਬੀਨਾਰ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਅੱਜ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਡੇਅ ਮਨਾਇਆ ਗਿਆ। ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਯੋਗਾ ਦੀ ਮਹੱਤਤਾ ਨੂੰ ਦਰਸਾਉਦਿਆਂ ਕਾਲਜ਼ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਕਾਲਜ ਵੱਲੋਂ ਗਤੀਵਿਧੀਆਂ ਦੀ ਇਕ ਲੜੀ ਦਾ ਆਯੋਜਨ ਕੀਤਾ ਗਿਆ।                   ਕਾਲਜ ਦੇ ਸਰੀਰਕ …

Read More »

ਸਾਬਕਾ ਪ੍ਰੋਫੈਸਰ ਡਾ. ਜੋਧ ਸਿੰਘ ਦਾ ਅਕਾਲ ਚਲਾਣਾ ਇੱਕ ਨਾ ਪੂਰਾ ਹੋਣ ਵਾਲਾ ਘਾਟਾ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਾ. ਜੋਧ ਸਿੰਘ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਡਾ. ਸਾਹਿਬ ਬਹੁਤ ਹੀ ਉਚੇ-ਸੁੱਚੇ ਜੀਵਨ ਅਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਨ।ਡਾ. ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਵਿਚ …

Read More »

ਮੁੱਖ ਮੰਤਰੀ ਦੇ ਅਹੁੱਦੇ ਲਈ ਸਿੱਖ ਸਰਦਾਰ ਤੇ ਪੰਜਾਬੀ ਉਮੀਦਵਾਰ ਹੋਵੇਗਾ ਪਾਰਟੀ ਦਾ ਚਿਹਰਾ – ਕੇਜਰੀਵਾਲ

‘ਆਪ’ ਵਿੱਚ ਸ਼ਾਮਲ ਹੋਏ ਕੁੰਵਰ ਵਿਜੈ ਪ੍ਰਤਾਪ ਸਿੰਘ ਹੋਏ ਦਾ ਕੇਜਰੀਵਾਲ ਵਲੋਂ ਸਵਾਗਤ ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਰੱਦ ਹੋਣ ਕਾਰਨ ਆਈ.ਜੀ ਪੁਲੀਸ ਦੀ ਨੌਕਰੀ ਤੋਂ ਅਸਤੀਫ਼ਾ ਦੇਣ ਵਾਲੇ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਪੀ.ਐਸ ਅੱਜ ਇੱਥੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਦੇ …

Read More »

ਸੇਵਾ ਦਿਵਸ ਵਜੋਂ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਦੇ ਜਨਮ ਦਿਨ ਦੇ ਦੇ ਸਬੰਧ ਵਿੱਚ ਸਥਾਨਕ ਹਾਲ ਬਜ਼ਾਰ ਸਥਿਤ ਕਾਂਗਰਸ ਭਵਨ ਸ਼ਹਿਰੀ ਦਫ਼ਤਰ ਵਿਖੇ ਹਵਨ ਯੱਗ ਆਯੋਜਿਤ ਕੀਤਾ ਗਿਆ।ਇਸ ਦੌਰਾਨ ਰਾਹੁਲ ਗਾਂਧੀ ਦੀ ਸਿਹਤ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ ਗਈ।ਜਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਸੋਨੀਆ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਦੇ ਹਰਮਨ ਪਿਆਰੇ ਨੇਤਾ …

Read More »

ਧੂਰੀ ‘ਚ ਨਵਜੋਤ ਸਿੱਧੂ ਦੇ ਹੱਕ ‘ਚ ਲੱਗੇ ਬੋਰਡਾਂ ਨੇ ਛੇੜੀ ਨਵੀਂ ਚਰਚਾ

ਧੂਰੀ, 20 ਜੂਨ (ਪ੍ਰਵੀਨ ਗਰਗ) – ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਹੱਕ ‘ਚ ਲਗਾਏ ਗਏ ਵੱਡੇ ਬੋਰਡਾਂ ਨੇ ਹਲਕਾ ਧੂਰੀ ਦੀ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ।ਸਿੱਧੂ ਦੇ ਨੇੜਲੇ ਰਿਸ਼ਤੇਦਾਰ ਅਤੇ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਲਗਾਏ ਗਏ ਬੋਰਡਾਂ ਤੋਂ ਇਹ ਗੱਲ ਸਾਬਤ ਹੁੰਦੀ ਹੈ ਕਿ ਪੰਜਾਬ ਸਮੇਤ ਹਲਕਾ ਧੂਰੀ ‘ਚ ਵੀ …

Read More »

ਉਲੰਪਿਕ ਖੇਡਾਂ ਲਈ ਚੁਣੇ ਗਏ ਅੰਮ੍ਰਿਤਸਰ ਜ਼ਿਲੇ ਦੇ ਪੰਜ ਖਿਡਾਰੀ – ਏ.ਡੀ.ਸੀ

ਰਾਣਾ ਸੋਢੀ ਨੇ ਖਿਡਾਰੀਆਂ ਨੂੰ ਵੀਡਿਓ ਕਾਨਫਰੰਸ ਰਾਹੀਂ ਦਿੱਤੀਆਂ ਸ਼ੁੱਭ ਕਾਮਨਾਵਾਂ ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਟੋਕਿਓ ਵਿੱਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲੇ ਦੇ ਪੰਜ ਖਿਡਾਰੀ ਚੁਣੇ ਗਏ ਹਨ।ਜਿਨਾਂ ਵਿੱਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀਡਿਓ ਕਾਨਫਰੰਸਿੰਗ ਰਾਹੀਂ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਪੰਜੇ ਖਿਡਾਰੀ ਹਾਕੀ ਲਈ …

Read More »