Wednesday, November 25, 2026

ਪੰਜਾਬੀ

ਪ੍ਰੋ. ਲਕਸ਼ਮੀਕਾਂਤਾ ਚਾਵਲਾ ਦਾ ‘ਆਪ’ ਵਿੱਚ ਸ਼ਾਮਿਲ ਹੋਣਾ ਝੂਠੀ ਅਫਵਾਹ – ਰਾਕੇਸ਼ ਸ਼ਰਮਾ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਭਾਜਪਾ ਜਿਲ੍ਹਾ ਉਪ ਪ੍ਰਧਾਨ ਡਾ. ਰਾਕੇਸ਼ ਸ਼ਰਮਾ ਨੇ ਸਾਬਕਾ ਸਿਹਤ ਮੰਤਰੀ ਤੇ ਭਾਜਪਾ ਨੇਤਾ ਪ੍ਰੋ. ਲਕਸ਼ਮੀਕਾਂਤਾ ਚਾਵਲਾ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਨੂੰ ਅਫਵਾਹ ਦੱਸਿਆ ਹੈ।ਉਨਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਐਤਵਾਰ ਨੂੰ ਇੱਕ ਪੋਸਟ ਵਾਇਰਲ ਹੋਈ ਹੈ।ਜਿਸ ਵਿੱਚ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਦੇ ਆਮ ਆਦਮੀ ਪਾਰਟੀ ਵਿੱਚ …

Read More »

ਜਨਤਕ ਜਮਹੂਰੀ ਜਥੇਬੰਦੀਆਂ ਨੇ ਬੁੱਧੀਜੀਵੀਆਂ ਦੀ ਰਿਹਾਈ ਲਈ ਕੀਤੀ ਰੋਸ ਰੈਲੀ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਭੀਮਾ ਕੋਰੇਗਾਓਂ ਕੇਸ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਬਿਨਾਂ ਮੁਕੱਦਮਾ ਚਲਾਏ ਜੇਲ੍ਹਾਂ ਵਿੱਚ ਬੰਦ ਕੀਤੇ ਬੁੱਧੀਜੀਵੀਆਂ, ਵਕੀਲਾਂ, ਸਮਾਜਿਕ ਕਾਰਕੁਨਾਂ, ਲੇਖਕਾਂ, ਪੱਤਰਕਾਰਾਂ ਅਤੇ ਰੰਗਕਰਮੀਆਂ ਦੀ ਬਿਨਾਂ ਸ਼ਰਤ ਰਿਹਾਈ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਮਨਾਏ ਜਾ ਰਹੇ।ਪੰਦਰਵਾੜੇ ਦੌਰਾਨ ਅੱਜ ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਵਿੱਚ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਬਨਾਸਰ …

Read More »

ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ‘ਅਲਟਰਾ ਮਾਡਰਨ ਨਰਸਰੀ’ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 20 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਆਧੁਨਿਕ ਤਰੀਕੇ ਨਾਲ ਬਣਾਈ ਗਈ ਦਿਲਕਸ਼ ਨਰਸਰੀ ਦਾ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਉਦਘਾਟਨ ਕੀਤਾ ਗਿਆ।ਇਸ ਨਰਸਰੀ ਦਾ ਕੁੱਝ ਏਰੀਆ ਗਰੀਨ ਨੈਟ ਤੇ ਕੁੱਝ ਗਰੀਨ ਸੀਟਾਂ ਨਾਲ ਉਪਰ ਤੋਂ ਕਵਰ ਕੀਤਾ ਗਿਆ ਹੈ। ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਬੂਟਿਆਂ ਦੀਆਂ ਕਿਸਮਾਂ ਮੁਤਾਬਿਕ ਵਿਸ਼ੇਸ਼ ਥਾਵਾਂ ਨਿਸ਼ਚਿਤ ਕੀਤੀਆਂ ਗਈਆਂ ਹਨ।ਤੁਰਨ …

Read More »

ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਅਸ਼ੋਕ ਕੁਮਾਰ ਸ਼ਰਮਾ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਈ.ਐਸ.ਆਈ ਇੰਪਲਾਈਜ਼ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਇਕਾਈ ਦੀ ਚੋਣ ਸਥਾਨਕ ਈ.ਐਸ.ਆਈ ਹਸਪਤਾਲ ਵਿਖੇ ਚੇਅਰਮੈਨ ਡਾ. ਕਸ਼ਮੀਰ ਸਿੰਘ ਦੀ ਨਿਗਰਾਨੀ ਹੇਠ ਹੋਈ।ਜਿਸ ਵਿੱਚ ਸਰਬਸੰਮਤੀ ਨਾਲ ਅਸ਼ੋਕ ਕੁਮਾਰ ਸ਼ਰਮਾ ਨੂੰ ਪ੍ਰਧਾਨ ਅਤੇ ਬਲਦੇਵ ਸਿੰਘ ਝੰਡੇਰ ਨੂੰ ਜਨਰਲ ਸਕੱਤਰ ਚੁਣਿਆ ਗਿਆ।ਸ੍ਰੀਮਤੀ ਅਨੀਤਾ ਸ਼ਰਮਾ ਨੂੰ ਕੈਸ਼ੀਅਰ, ਰਵਿੰਦਰ ਸ਼ਰਮਾ ਨੂੰ ਆਡੀਟਰ, ਰਾਜੀਵ ਸ਼ਰਮਾ ਮੁੱਖ ਸਲਾਹਕਾਰ, ਸੁਖਵਿੰਦਰ ਕੌਰ ਸੋਹੀ …

Read More »

ਲੇਖਕ ਮੰਚ ਸਮਰਾਲਾ ਮਹੀਨਾਵਾਰ ਬੈਠਕ ‘ਚ ਰਚਨਾਵਾਂ ਦਾ ਚੱਲਿਆ ਦੌਰ

ਵਿੱਛੜੀਆਂ ਸਾਹਿਤਕਾਰਾਂ ਸਖਸ਼ੀਅਤਾਂ ਨੂੰ ਕੀਤਾ ਯਾਦ ਸਮਰਾਲਾ, 20 ਜੂਨ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ ਸਮਰਾਲਾ ਦੀ ਮਹੀਨਾਵਾਰ ਬੈਠਕ ਮੀਤ ਪ੍ਰਧਾਨ ਸੂਰਿਆ ਕਾਂਤ ਵਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਸਾਹਿਤਕਾਰਾਂ ਵਲੋਂ ਉਡਣਾ ਸਿੱਖ ਮਿਲਖਾ ਸਿੰਘ, ਉਨ੍ਹਾਂ ਦੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ, ਸਾਹਿਤਕਾਰ ਡਾ. ਹਰਨੇਕ ਸਿੰਘ, ਮਹਿੰਦਰ ਸਾਥੀ ਦੇ ਅਚਾਨਕ ਚਲਾਣੇ ‘ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ …

Read More »

ਬਿਜਲੀ ਸਪਲਾਈ ਨਾ ਮਿਲਣ ਕਾਰਨ, ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ

ਸਮਰਾਲਾ, 20 ਜੂਨ (ਇੰਦਰਜੀਤ ਸਿੰਘ ਕੰਗ) – ਝੋਨੇ ਦੀ ਲੁਆਈ ਲਈ ਕਿਸਾਨਾਂ ਨੂੰ 8 ਘੰਟੇ ਬਿਜ਼ਲੀ ਦੀ ਨਿਰਵਿਘਨ ਸਪਲਾਈ ਦੇਣ ਦੇ ਸਰਕਾਰੀ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲਦੀ ਨਜ਼ਰ ਆਈ, ਜਦੋਂ ਅਨੇਕਾਂ ਪਿੰਡਾਂ ਦੇ ਕਿਸਾਨ ਬਿਜ਼ਲੀ ਸਪਲਾਈ ਦੀ ਮੰਗ ਲਈ ਇਕੱਠੇ ਹੋ ਕੇ ਪਿੰਡ ਕੋਟਲਾ ਸਮਸ਼ਪੁਰ ਵਿਖੇ ਚੰਡੀਗੜ੍ਹ ਲੁਧਿਆਣਾ ਨੈਸ਼ਨਲ ਹਾਈਵੇ ਬੰਦ ਕਰਕੇ ਧਰਨੇ ‘ਤੇ ਬੈਠ ਗਏ।ਭਾਰਤੀ ਕਿਸਾਨ ਯੂਨੀਅਨ (ਦੋਆਬਾ) …

Read More »

7ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਇਮਿਊਨਿਟੀ ਬੂਸਟਰ ਪ੍ਰੋਗਰਾਮ ਦੀ ਸ਼ੁਰੂਆਤ

ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਜੀਵਨ ਨੂੰ ਸੁਰੱਖਿਅਤ ਰੱਖਣ ਲਈ ਯੋਗ ਅਤੇ ਪ੍ਰਾਣਾਯਾਮ ਮਹੱਤਵਪੂਰਨ ਹਨ। ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਸਮਾਜ ਦਾ ਹਰ ਵਰਗ ਸਰੀਰਕ ਅਤੇ ਮਾਨਸਿਕ ਤੌਰ `ਤੇ ਪ੍ਰਭਾਵਿਤ ਹੋਇਆ ਹੈ।ਅਜਿਹੇ ਸਮਿਆਂ ਵਿੱਚ, ਚੰਗੀ ਸਰੀਰਕ ਅਤੇ ਮਾਨਸਿਕ ਸਿਹਤ ਲਈ ਯੋਗਾ ਦੀ ਮਹੱਤਤਾ ਪੈਸੇ ਅਤੇ ਸਰੋਤਾਂ ਨਾਲੋਂ ਵਧੇਰੇ ਬਣ ਗਈ ਹੈ।ਚੰਗੀ ਸਿਹਤ ਇਕ ਵਿਅਕਤੀ ਦੀ ਸਭ ਤੋਂ ਵੱਡੀ …

Read More »

ਨਗਰ ਕੌਂਸਲ ਨੇ ਹੱਲ ਕਰਵਾਈ ਵਾਰਡ ਨੰਬਰ 11 ਦੀ ਸੀਵਰੇਜ਼ ਸਮੱਸਿਆ

ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਕੱਝ ਦਿਨਾਂ ਤੋਂ ਵਾਰਡ ਨੰਬਰ 11 ਦੇ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਪ੍ਰਿਥੀ ਚੰਦ ਅਤੇ ਹੇਮੰਤ ਚੋਪੜਾ ਵੱਲੋਂ ਇਹ ਸਮੱਸਿਆ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਦੇ ਧਿਆਨ ਵਿੱਚ ਲਿਆਂਦੀ ਗਈ।ਜਿਸ ’ਤੇ ਉਨਾਂ ਨੇ ਅੱਜ ਖ਼ੁਦ ਮੌਕੇ ’ਤੇ ਜਾ ਕੇ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 898 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ – 51 ਦੇ ਕੀਤੇ ਚਲਾਨ

ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 898 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ …

Read More »

ਪੁਲਿਸ ਨੇ ਨਸ਼ਿਆਂ ਖਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ-ਐਸ.ਐਸ.ਪੀ

ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆ ਦੇ ਵੱਧ ਰਹੇ ਰੁਝਾਨ ਨੂੰ ਠੱਲ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਜ਼ਿਲ੍ਹੇ ਵਿਚ ਇਕ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਰੋਜ਼ਾਨਾ ਪਿੰਡਾਂ ਅਤੇ ਕਸਬਅਿਾਂ ਵਿੱਚ …

Read More »