ਕੋਵਿਡ ਦੇ ਖ਼ਾਤਮੇ ਲਈ 2000 ਤੋਂ ਵੱਧ ਯੋਗ ਵਿਅਕਤੀਆਂ ਨੇ ਲਈ ਵੈਕਸੀਨ ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ਸਿਹਤ ਵਿਭਾਗ ਨੇ ਅੱਜ 2000 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ।ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 160400 ਨੂੰ ਪਾਰ ਕਰ ਗਈ …
Read More »ਪੰਜਾਬੀ
ਕੇਂਦਰ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਨਾਲ ਕਰੇ ਗੱਲਬਾਤ – ਗਿਆਨੀ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਪ੍ਰਤੀ ਅੜੀਅਲ ਵਤੀਰਾ ਤਿਆਗਦਿਆਂ ਕਿਸਾਨ ਮਸਲਿਆਂ ਦੇ ਸਥਾਈ ਹੱਲ ਲਈ ਕਿਸਾਨ ਆਗੂਆਂ ਦੀ ਤੁਰੰਤ ਮੀਟਿੰਗ ਬੁਲਾਉਣੀ ਚਾਹੀਦੀ ਹੈ। ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਦਮਦਮੀ ਟਕਸਾਲ ਦੇ …
Read More »ਰਾਹੁਲ ਗਾਂਧੀ ਦੇ ਜਨਮ ਦਿਨ ‘ਤੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਧੂਰੀ, 19 ਜੂਨ (ਪ੍ਰਵੀਨ ਗਰਗ) – ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਜਨਮਦਿਨ ਮੌਕੇ ਅੱਜ ਸਨਾਤਨ ਧਰਮ ਆਸ਼ਰਮ ਧੂਰੀ ਵਿਖੇ ਯੂਥ ਆਗੂ ਸ਼ੁਭਮ ਸ਼ਰਮਾ ਨੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋੜਵੰਦ ਲੋਕਾਂ ਅਤੇ ਫਰੰਟਲਾਈਨ ਵਰਕਰਜ਼ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਅਤੇ ਬੱਚਿਆਂ ਨੂੰ ਸਕੂਲ ਕਿੱਟਾਂ ਅਤੇ ਬੂਟੇ ਵੰਡੇ ਗਏ।ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸੈਕਟਰੀ ਅਤੇ ਇੰਚਾਰਜ਼ ਯੂਥ …
Read More »ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ …
Read More »‘ਫ਼ਲਾਇੰਗ ਸਿੱਖ’ ਮਿਲਖਾ ਸਿੰਘ ਦੇ ਚਲਾਣੇ ’ਤੇ ਛੀਨਾ ਵਲੋਂ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 19 ਜੂਨ (ਖੁਰਮਣੀਆਂ) – ਪ੍ਰਸਿੱਧ ਦੌੜਾਕ ਅਤੇ ਫ਼ਲਾਇੰਗ ਸਿੱਖ ਵਜੋਂ ਖਿਤਾਬ ਹਾਸਲ ਕਰਨ ਵਾਲੇ ਸ: ਮਿਲਖਾ ਸਿੰਘ ਦੇ ਅੱਜ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।ਉਨ੍ਹਾਂ ਇਸ ਮੌਕੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ …
Read More »ਉਡਣਾ ਸਿੱਖ ਮਿਲਖਾ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਨੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਡਣੇ ਸਿੱਖ ਵਜੋਂ ਜਾਣੇ ਜਾਂਦੇ ਦੌੜਾਕ ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਿਲਖਾ ਸਿੰਘ ਨੇ ਸਖ਼ਤ ਮਿਹਨਤ ਨਾਲ ਵਿਸ਼ਵ ਵਿਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਸਿੱਖ ਦੌੜਾਕ ਵਜੋਂ ਵੱਡੀਆਂ ਪ੍ਰਾਪਤੀਆਂ ਕੀਤੀਆਂ।ਉਨ੍ਹਾਂ ਆਖਿਆ ਕਿ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਸੀ.ਕੇ.ਡੀ ਸਕੂਲਜ਼ ਦੇ ਚੇਅਰਮੈਨ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਵਲੋਂ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਖੇਡ ਜਗਤ ਵਿੱਚ ਇਤਿਹਾਸ ਰਚਨ …
Read More »ਉਡਣਾ ਸਿੱਖ ਮਿਲਖਾ ਸਿੰਘ ਦੇ ਸਦੀਵੀ ਵਿਛੋੜੇ ’ਤੇ ਪ੍ਰੋ. ਬਡੂੰਗਰ ਨੇ ਪ੍ਰਗਟਾਇਆ ਦੁੱਖ
ਪਟਿਆਲਾ, 19 ਜੂਨ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਖੇਡ ਜਗਤ ਦੇ ਧਰੂ ਤਾਰੇ ਫਲਾਇੰਗ ਸਿੱਖ ਪਦਮ ਸ੍ਰੀ ਸਰਦਾਰ ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਪ੍ਰੋ. ਬਡੂੰਗਰ ਨੇ ਇਸ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਕਰਦਿਆਂ ਕਿਹਾ ਕਿ ਮਿਲਖਾ ਸਿੰਘ ਨੇ ਆਪਣੀ ਸਖਤ ਮਿਹਨਤ ਅਤੇ ਘਾਲਣਾ ਨਾਲ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ ਕੋਵਿਡ-19 ਮਹਾਂਮਾਰੀ `ਚ `ਯੋਗ ਦੀ ਭੂਮਿਕਾ` ਵਿਸ਼ੇ `ਤੇ ਵੈਬੀਨਾਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਸਰੀਰਕ ਸਿੱਖਿਆ ਵਿਭਾਗ ਦੁਆਰਾ ਕੋਵਿਡ-19 ਮਹਾਂਮਾਰੀ `ਚ `ਯੋਗ ਦੀ ਭੂਮਿਕਾ` ਵਿਸ਼ੇ `ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਵੈਬੀਨਾਰ ਦੇ ਮੁੱਖ ਬੁਲਾਰੇ ਉਘੇ ਯੋਗ ਸੰਸਥਾਨ ਹਰਿਦਵਾਰ ਤੋਂ ਵਿਸ਼ਾਲ ਮਹਿੰਦਰਾ ਸਨ।ਗੂਗਲ ਮੀਟ ਐਪ ਰਾਹੀਂ ਜੁੜੇ ਵਿਸ਼ਾਲ ਨੇ ਆਪਣੇ ਲੈਕਚਰ `ਚ ਪ੍ਰਾਣਾਯਾਮ ਦਾ ਵਿਹਾਰਕ ਗਿਆਨ ਦਿੰਦਿਆਂ ਦੱਸਿਆ ਕਿ ਅਸੀਂ ਕਿਵੇਂ ਸਿਰਫ ਸਹੀ ਤਰੀਕਾ …
Read More »ਨਗਰ ਨਿਗਮ ਕਮਿਸ਼ਨਰ ਨੇ ਕੀਤਾ ਸਵਿਸ ਕਾਲੋਨੀਆਂ ਦਾ ਦੌਰਾ- ਮੁਸ਼ਕਲਾਂ ਸੁਣੀਆਂ
ਅੰਮ੍ਰਿਤਸਰ, 19 ਜੂਨ (ਖੁਰਮਣੀਆਂ) – ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕੋਮਲ ਮਿੱਤਲ ਨੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਵਿਸ ਸਵਿਸ ਗਰੀਨ ਤੇ ਸਵਿਸ ਲੈਂਡ ਕਾਲੋਨੀਆਂ ਦਾ ਦੌਰਾ ਕਰਕੇ ਉਨਾਂ ਦੀਆਂ ਮੁਸ਼ਕਲਾਂ ਸੁਣੀਆਂ। ਡਾ. ਕਸ਼ਮੀਰ ਸਿੰਘ ਖੁੰਡਾ ਪ੍ਰਧਾਨ ਸਵਿਸ ਕਾਲੋਨੀਜ਼ ਵੈਲਫੇਅਰ ਐਸੋਸੀਏਸ਼ਨ ਨੇ ਕਾਲੋਨੀ ਵਾਸੀਆਂ ਸਮੇਤ ਨਿਗਮ ਕਮਿਸ਼ਨਰ ਨੂੰ ਕਾਲੋਨੀਆਂ ਦੀ ਤਰਸਯੋਗ ਹਾਲਤ …
Read More »
Punjab Post Daily Online Newspaper & Print Media