Wednesday, November 25, 2026

ਪੰਜਾਬੀ

ਪੁਲਿਸ ਨੇ ਬਿਨਾਂ ਮਾਸਕ ਵਾਲੇ 1053 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-61 ਦੇ ਕੀਤੇ ਚਲਾਨ

ਨਵਾਂਸ਼ਹਿਰ, 4 ਜਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 1053 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ …

Read More »

ਅੰਮ੍ਰਿਤਸਰ ਪੁਲਿਸ ਨੇ ਘੱਲੂਘਾਰੇ ਦੇ ਸਬੰਧ ‘ਚ ਚਲਾਈ ਵਿਸ਼ੇਸ਼ ਮੁਹਿੰਮ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਪੁਲਿਸ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਵਲੋਂ ਅੱਜ ਘੱਲੂਘਾਰੇ ਦੇ ਸਬੰਧ ‘ਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ, ਪੈਟਰੋਲਿੰਗ ਅਤੇ ਆਉਣ ਜਾਣ ਵਾਲੀਆਂ ਸਾਰੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਸ਼ਹਿਰ ਵਿੱਚ …

Read More »

ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਸਬੰਧੀ ਹੁਕਮ ਜਾਰੀ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਪਬਲਿਕ ਹਿੱਤ ਵਿੱਚ ਕਈ ਹੁਕਮ ਜਾਰੀ ਕੀਤੇ ਹਨ।ਜਿੰਨਾਂ ਵਿੱਚ ਸਮੂਹ ਪੀ.ਜੀ ਦੇ ਪ੍ਰਬੰਧਕਾਂ ਨੂੰ ਪੀ.ਜੀ ਦੀ ਰਜਿਸਟਰੇਸ਼ਨ ਕਰਵਾਉਣਾ ਅਤੇ ਇਹਨਾਂ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਮੁਕੰਮਲ ਰਿਕਾਰਡ ਰੱਖਣਾ ਸ਼ਾਮਲ …

Read More »

ਆਨਲਾਈਨ ਕੀਤੀ ਜਾ ਸਕਦੀ ਰੈਡ ਕਰਾਸ ਦੀ ਸਹਾਇਤਾ – ਕਾਰਜਕਾਰੀ ਸਕੱਤਰ

ਡਿਪਟੀ ਕਮਿਸ਼ਨਰ ਨੇ ਆਨਲਾਈਨ ਪਾਇਆ ਆਪਣਾ ਯੋਗਦਾਨ ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕੋਵਿਡ -19 ਮਹਾਂਮਾਰੀ ਦੋਰਾਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ‘ਚ ਲੋੜਵੰਦਾਂ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ।ਇਹ ਕੰਮ ਲਈ ਦਾਨੀ ਸੱਜਣਾਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ।ਰੈਡ ਕਰਾਸ ਸੰਸਥਾ ਅੰਮ੍ਰਿਤਸਰ ਵਲੋਂ ਕੋਵਿਡ ਰਾਹਤ ਫੰਡ ਸਥਾਪਿਤ ਕੀਤਾ ਗਿਆ ਹੈ।ਕਾਰਜ਼ਕਾਰੀ ਸਕੱਤਰ ਜ਼ਿਲ੍ਹਾ ਰੈਡ ਕਰਾਸ …

Read More »

ਘਣੂੰਪੁਰ ਸਕੂਲ ਵਿਖੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਲੇਖ ਮੁਕਾਬਲੇ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ, ਹਰਭਗਵੰਤ ਸਿੰਘ ਉਪ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਅਤੇ ਪ੍ਰਿੰਸੀਪਲ ਪ੍ਰਦੀਪ ਅਨੰਦ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਵਲੋਂ ਸਕੂਲ ਪੱਧਰੀ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਲੇਖਾਂ ਰਾਹੀਂ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਦਾ ਪ੍ਰਗਟਾਈ।             …

Read More »

5 ਜੂਨ ਨੂੰ ਭਾਜਪਾ ਦਫਤਰ ਅੱਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਣ ਦੀਆਂ ਤਿਆਰੀਆਂ ਮੁਕੰਮਲ – ਕਿਸਾਨ ਆਗੂ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਜ਼ੋਨਾਂ ਦੇ ਸੈਕੜੇ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਸੁੱਤੀ ਹੋਈ ਮੋਦੀ ਸਰਕਾਰ ਨੂੰ ਜਗਾਉਣ ਲਈ, ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਭਾਜਪਾ ਦਫ਼ਤਰ ਅੱਗੇ ਸਾੜਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜਿਸ ਵਿਚ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ …

Read More »

ਪ੍ਰਸਿੱਧ ਮਰਹੂਮ ਪੌਪ ਗਾਇਕ ਸੁੱਖਾ ਦਿੱਲੀ ਵਾਲਾ ਦਾ ਸਿੰਗਲ ਟਰੈਕ ‘ਵੱਡਾ ਡੌਨ` 10 ਜੂਨ ਨੂੰ ਹੋਵੇਗਾ ਰਲੀਜ਼

ਚੰਡੀਗੜ, 3 ਜੂਨ (ਪ੍ਰੀਤਮ ਲੁਧਿਆਣਵੀ) – ਬਿੱਟੂ ਮਾਨ ਫਿਲਮਜ਼ ਤੇ ਐਚ.ਆਰ.ਪੀ ਇੰਟਰਪਰਾਈਜ਼ ਲਿਮ. ਦੀ ਪੇਸਕਸ਼ ਉਸ ਦੇ ਸਿੰਗਲ ਟਰੈਕ ‘ਵੱਡਾ ਡੋਨ` ਦਾ ਪੋਸਟਰ ਰਲੀਜ਼ ਕੀਤਾ ਗਿਆ।ਅਮਰੀਕ ਜੱਸਲ ਵਲੋਂ ਤਿਆਰ ਕੀਤੇ ਇਸ ਟਰੈਕ ਨੂੰ 10 ਜੂਨ ਨੂੰ ਟੀ.ਵੀ, ਯੂ-ਟਿਊਬ ਅਤੇ ਬਾਕੀ ਸਾਰੀਆਂ ਸੋਸ਼ਲ ਸਾਈਟਾਂ ’ਤੇ ਬਹੁਤ ਵੱਡੇ ਪੱਧਰ ‘ਤੇ ਪੇਸ਼ ਕੀਤਾ ਜਾਵੇਗਾ।                   …

Read More »

ਟ੍ਰੈਫਿਕ ਪੁਲਿਸ ਨੇ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਕੀਤਾ ਜਾਗਰੂਕ

ਧੂਰੀ, 4 ਜੂਨ (ਪ੍ਰਵੀਨ ਗਰਗ) – ਧੂਰੀ ਸ਼ਹਿਰ ਵਿੱਚ ਇੱਕ ਨਿੱਜੀ ਪਾਈਪ ਫੈਕਟਰੀ ਵਿਖੇ ਟ੍ਰੈਫਿਕ ਪੁਲਿਸ ਦੇ ਡੀ.ਐਸ.ਪੀ ਅਜੈਬ ਸਿੰਘ, ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸੰਧੂ, ਐਸ.ਐਚ.ਓ ਸਿਟੀ ਧੂਰੀ ਦੀਪਇੰਦਰ ਸਿੰਘ ਜੇਜੀ ਅਤੇ ਜ਼ਿਲਾ੍ਹ ਟ੍ਰੈਫਿਕ ਇੰਚਾਰਜ਼ ਤੇਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੈਮੀਨਾਰ ਕਰਵਾਇਆ ਗਿਆ।ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਸਹਾਇਕ ਥਾਣੇਦਾਰ ਹਰਦੇਵ ਸਿੰਘ, ਟ੍ਰੈਫਿਕ ਇੰਚਾਰਜ ਝਿਰਮਿਲ ਸਿੰਘ ਸੰਧੂ, ਏ.ਐਸ.ਆਈ ਟ੍ਰੈਫਿਕ ਮਿੱਠੂ ਸਿੰਘ …

Read More »

ਯੂਨੀਵਰਸਿਟੀ ਐਸੋਸੀਏਸ਼ਨ ਵਲੋਂ ਤਰੱਕੀਆਂ ਲਈ ਵਾਈਸ ਚਾਂਸਲਰ ਦਾ ਧੰਨਵਾਦ

ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਤੌਰ ਸੀਨੀਅਰ ਸਕੇਲ ਸਟੈਨੋਗਰਾਫਰ ਕੰਮ ਕਰਦੇ ਸੁਖਵਿੰਦਰ ਸਿੰਘ ਲਾਲੀ ਨੂੰ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਪਰਾਲੇ ਸਦਕਾ ਅੱਜ ਨਿੱਜੀ ਸਹਾਇਕ ਵਜੋਂ ਪਦਉਨਤ ਕੀਤਾ ਗਿਆ।                ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀਮਤੀ ਹਰਵਿੰਦਰ ਕੌਰ ਅਤੇ ਆਫ਼ਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪਵਨ ਸ਼ਰਮਾ …

Read More »

ਨਗਰ ਕੌਂਸਲ ਲੌਂਗੋਵਾਲ ਦੇ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁੱਤਲਾ

ਸਾਰੀਆਂ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰੇ ਸਰਕਾਰ – ਸ਼ੇਰ ਸਿੰਘ ਖੰਨਾ ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਸਫਾਈ ਕਰਮੀਆਂ ਵਲੋਂ ਪੂਰੇ ਪੰਜਾਬ ‘ਚ ਆਪਣੀਆਂ ਮੰਗਾਂ ਬਾਰੇ ਲੰਮੇ ਸਮੇਂ ਤੋਂ ਲਗਾਤਾਰ ਹੜਤਾਲ ਜਾਰੀ ਹੈ।ਸਥਾਨਕ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ, ਕੌਂਸਲ ਦੇ ਕੱਚੇ ਵਰਕਰਾਂ, ਪੱਕੇ ਮੁਲਾਜ਼ਮਾਂ ਅਤੇ ਸੀਵਰੇਜ਼ ਬੋਰਡ ਦੇ ਕਰਮੀਆਂ ਵਲੋਂ ਕਸਬੇ ਦੇ ਬਜ਼ਾਰ ਵਿੱਚ ਜ਼ੋਰਦਾਰ ਰੋਸ਼ ਮਾਰਚ …

Read More »