Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਨੇ ਹਰਚੰਦ ਸਿੰਘ ਬੇਦੀ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਅਫਸੋਸ

ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੰਜਾਬੀ ਵਿਭਾਗ ਦੇ ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਸਾਬਕਾ ਡਾਇਰੈਕਟਰ ਡਾ. ਹਰਚੰਦ ਸਿੰਘ ਬੇਦੀ ਦੇ ਅਕਾਲ ਚਲਾਣੇ ’ਤੇ ਪੰਜਾਬੀ ਵਿਭਾਗ ਵਲੋਂ ਸ਼ੋਕ ਮਤਾ ਪੇਸ਼ ਕੀਤਾ ਗਿਆ। ਕਾਲਜ ਪਿੰ੍ਰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਡਾ. ਹਰਚੰਦ ਸਿੰਘ ਇਕ ਬਹੁਤ ਹੀ ਹਰਮਨ …

Read More »

ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਫੂਕੀ ਕੇਂਦਰ ਸਰਕਾਰ ਦੀ ਅਰਥੀ

ਸੰਗਰੂਟ, 1 ਜੂਨ (ਜਗਸੀਰ ਲੌਂਗੋਵਾਲ ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੱਦੇ ‘ਤੇ ਪਾਰਟੀ ਅਹੁੱਦੇਦਾਰਾਂ ਨੇ ‘ਮੋਦੀ ਗੱਦੀ ਛੱਡੋ’ ਦੇ ਨਾਅਰੇ ਹੇਠ ਸੁਨਾਮ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜੀ।ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਜਿਲ੍ਹਾ ਆਗੂ ਬਾਬਾ ਘੁਮੰਡ ਸਿੰਘ ਉਗਰਾਹਾਂ, ਜਿਲ੍ਹਾ ਮੀਤ ਪ੍ਰਧਾਨ ਅਤੇ ਸੁਨਾਮ ਬਲਾਕ ਦੀ ਪ੍ਰਧਾਨ ਜਸਪਾਲ ਕੌਰ ਜਖੇਪਲ ਨੇ ਕਿਹਾ ਕਿ ਚੰਗੇ ਦਿਨਾਂ ਦੇ ਨਾਂ ਤੇ ਸੱਤਾ ਵਿੱਚ …

Read More »

ਯੂਨੀਵਰਸਿਟੀ ਵਲੋਂ ਡਾ. ਹਰਚੰਦ ਸਿੰਘ ਬੇਦੀ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਦੇ ਪ੍ਰੋਫ਼ੈਸਰ ਆਫ਼ ਐਮੀਨੈਂਸ ਡਾ. ਹਰਚੰਦ ਸਿੰਘ ਬੇਦੀ ਅਕਾਲ ਚਲਾਣਾ ਕਰ ਜਾਣ ‘ਤੇ ਪੰਜਾਬੀ ਅਕਾਦਮਿਕ ਜਗਤ ਨੂੰ ਵੱਡਾ ਘਾਟਾ ਪਿਆ ਹੈ।                   ਡਾ. ਬੇਦੀ ਪਰਵਾਸੀ ਪੰਜਾਬੀ ਸਾਹਿਤ ਦੇ ਮੋਹਰੀ ਵਿਦਵਾਨ ਸਨ।ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਇੰਮੀਗ੍ਰੈਂਟ ਸਟੱਡੀਜ਼ …

Read More »

ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਨੌਕਰੀਆਂ ਦੀ ਕੋਚਿੰਗ ਲਈ ਰਜਿਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਸਿਖਲਾਈ ਦਿੱਤੀ ਜਾਣੀ ਹੈ।ਜੋ ਨੌਜਵਾਨ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਲੈਣ ਦੇ ਚਾਹਵਾਨ ਹਨ, ਉਹ ਗੂਗਲ ਫਾਰਮ ਲਿੰਕ  <https://tinyurl.com/yu8bcexh>  ’ਤੇ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ।       …

Read More »

ਘੱਲੂਘਾਰਾ ਹਫ਼ਤੇ ਦੌਰਾਨ ਹਰ ਕਿਸਮ ਦੇ ਹਥਿਆਰ ਲੈ ਕੇ ਚੱਲਣ ਦੀ ਮਨਾਹੀ

ਅੰਮਿ੍ਰਤਸਰ, 1ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਚੱਲ ਰਹੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਸ਼ਹਿਰ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਵਿਸਫੋਟਕ ਪਦਾਰਥ, ਜਵਲਨਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ ਜਿਨ੍ਹਾਂ ਵਿੱਚ ਟਕੂਏ, ਛੁਰੇ, ਬਰਛੇ, ਕਿਰਪਾਨਾਂ ਆਦਿ ਜਾ ਲਾਇਸੰਸੀ ਹਥਿਆਰ ਨੂੰ ਲੈ ਕੇ ਚੱਲਣ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਉਘੇ ਵਿਦਵਾਨ ਡਾ: ਹਰਚੰਦ ਸਿੰਘ ਬੇਦੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਵਲੋ ਪੰਜਾਬੀ ਸਾਹਿਤ ਦੇ ਨਾਮਵਰ ਵਿਦਵਾਨ ਡਾ: ਹਰਚੰਦ ਸਿੰਘ ਬੇਦੀ ਦੇ ਅਕਾਲ ਚਲਾਣਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਉੱਘੇ ਪੰਜਾਬੀ ਸਾਹਿਤਕਾਰ ਡਾ: ਹਰਚੰਦ ਸਿੰਘ ਬੇਦੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਤਿਨਿਧ ਪੱਤਰ ਖਾਲਸਾ ਐਡਵੋਕੇਟ ਅਤੇ ਨਿਰਗੁਣੀਆਰਾ ਦੇ ਸੰਪਾਦਕ ਰਹੇ ਹਨ ਅਤੇ ਦੀਵਾਨ ਵਲੋ …

Read More »

ਸਥਾਪਿਤ ਕੀਤੇ ਜਾ ਰਹੇ ਆਕਸੀਜਨ ਪਲਾਂਟ ਦਾ ਸਿਵਲ ਸਰਜਨ ਵਲੋਂ ਜਾਇਜ਼ਾ

ਆਈਸੋਲੇਸ਼ਨ ਸੈਂਟਰ ਵਿਖੇ ਸਥਾਪਿਤ ਹੋਵੇਗਾ ਇਕ ਹਜ਼ਾਰ ਐਲ.ਪੀ.ਐਮ ਸਮਰੱਥਾ ਵਾਲਾ ਪਲਾਂਟ ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਵਿਖੇ ਆਈਸੋਲੇਸ਼ਨ ਵਾਰਡ ਵਿਖੇ ਕੌਮੀ ਹਾਈਵੇ ਅਥਾਰਟੀ ਵਲੋਂ ਸਥਾਪਿਤ ਕੀਤੇ ਜਾ ਰਹੇ ਆਕਸੀਜਨ ਪਲਾਂਟ ਦਾ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵਲੋਂ ਦੌਰਾ ਕਰਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ।                    ਇਹ ਪਲਾਂਟ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਤੰਬਾਕੂ ਵਿਰੋਧੀ ਦਿਵਸ

ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੂੰ ਵਲੋਂ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ।ਮਹੇਸ਼ ਕੁਮਾਰ ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ ਕਪੂਰਥਲਾ ਦੀ ਅਗਵਾਈ ਹੇਠ ਨਿਊ ਜ਼ੁਡੀਸ਼ੀਅਲ ਕੰਪਲੈਕਸ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕਾਨੂੰਨੀ ਸਹਾਇਤਾ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ …

Read More »

ਲੋਕ ਸੰਪਰਕ ਵਿਭਾਗ ਦੇ ਡਰਾਈਵਰ ਨਿਰਮਲ ਸਿੰਘ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ

ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਕਪੂਰਥਲਾ ਵਿਖੇ ਤਾਇਨਾਤ ਡਰਾਈਵਰ ਨਿਰਮਲ ਸਿੰਘ ਨੂੰ ਸੇਵਾਮੁਕਤੀ ’ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਬੇਗ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਬਹੁਤ ਹੀ ਮਿਹਨਤੀ ਅਤੇ ਆਪਣੇ ਕੰਮ ਪ੍ਰਤੀ ਸਮਰਪਿਤ ਰਹੇ ਹਨ ਅਤੇ ਉਨਾਂ ਦੇ ਸੇਵਾਮੁਕਤ ਹੋਣ ਤੋਂ ਬਾਅਦ ਵਿਭਾਗ ਨੂੰ ਉਨਾਂ ਦੀ ਕਮੀ ਹਮੇਸ਼ਾਂ ਰੜਕਦੀ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਹਪੁਰਕੰਡੀ ਡੈਮ ‘ਤੇ ਵੈਕਸੀਨੇਸ਼ਨ ਕੈਂਪ

ਪਠਾਨਕੋਟ, 1 ਜੂਨ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜਾਰ ਦੀ ਅਗਵਾਈ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਲੇਬਰ ਵਿਭਾਗ ਦੇ ਸਹਿਯੋਗ ਨਾਲ ਸਾਹਪੁਰਕੰਡੀ ਡੈਮ ਦੀ ਸਾਈਟ ‘ਤੇ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਡੈਮ …

Read More »