ਡਾ. ਹਿਮਾਸ਼ੂੰ ਅਗਰਵਾਲ ਨੇ ਪਲਾਂਟ ਲਗਾਉਣ ਲਈ ਕੀਤਾ ਹਸਪਤਾਲ ਦਾ ਦੌਰਾ ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਕੋਰੋਨਾ ਸੰਕਟ ਕਾਰਨ ਪੈਦਾ ਹੋਏ ਆਕਸੀਜਨ ਸੰਕਟ ਦਾ ਸਥਾਈ ਹੱਲ ਕਰਨ ਦੇ ਯਤਨਾਂ ਵਜੋਂ ਪੰਜਾਬ ਸਰਕਾਰ ਛੇਤੀ ਹੀ ਡੀ.ਆਰ.ਡੀ.ਓ (ਡਿਫੈਂਸ ਰੀਸਰਚ ਐਂਡ ਡਿਵਲਪਮੈਂਟ ਆਰਗੇਨਾਇਜੇਸ਼ਨ) ਨਾਲ ਮਿਲ ਕੇ ਸਥਾਨਕ ਸਰਕਾਰੀ ਮੈਡੀਕਲ ਕਾਲਜ ਵਿਖੇ ਆਕਸੀਜਨ ਪਲਾਂਟ ਲਗਾਏਗੀ। …
Read More »ਪੰਜਾਬੀ
ਜਿਲ੍ਹੇ ਦੀਆਂ ਕਰੀਬ ਇਕ ਲੱਖ ਮਹਿਲਾਵਾਂ ਨੂੰ ਮਿਲਣਗੇ ਮੁਫਤ ਸੈਨੇਟਰੀ ਪੈਡ – ਪਲਵੀ ਚੌਧਰੀ
1859 ਆਂਗਨਵਾੜੀ ਸੈਂਟਰਾਂ ਰਾਹੀਂ 50-50 ਔਰਤਾਂ ਨੂੰ ਦਿੱਤੇ ਜਾਣਗੇ ਪੈਡ ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਬੱਸਾਂ ਵਿੱਚ ਮੁਫ਼ਤ ਬੱਸ ਸਫਰ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਸਰਕਾਰੀਆਂ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਅਤੇ ਪੰਚਾਇਤੀ ਰਾਜ ਵਿੱਚ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ।ਹੁਣ ਨਵੀਂ ਪੁਲਾਂਘ ਪੁੱਟਦਿਆਂ ਸਰਕਾਰ ਵਲੋਂ 18 ਤੋਂ 45 ਸਾਲ ਦੀਆਂ ਮਹਿਲਾਵਾਂ, ਪੜ੍ਹਾਈ …
Read More »ਸੋਮਵਾਰ ਤੋਂ ਸਾਰੀਆਂ ਦੁਕਾਨਾਂ ਹਫਤੇ ਦੇ ਪੰਜੇ ਦਿਨ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੀਆਂ – ਸੋਨੀ
10 ਜੂਨ ਜਾਰੀ ਤੱਕ ਰਹਿਣਗੀਆਂ ਬਾਕੀ ਪਾਬੰਦੀਆਂ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੰਮ੍ਰਿਤਸਰ ਦੀਆਂ ਸਾਰੀਆਂ ਦੁਕਾਨਾਂ ਸੋਮਵਾਰ ਤੋ ਸ਼ੁਕਰਵਾਰ ਤੱਕ ਸਵੇਰੇ 9 ਤੋ 5 ਵਜੇ ਤੱਕ ਖੁਲਣਗੀਆਂ ਅਤੇ ਬਾਕੀ ਪਾਬੰਦੀਆਂ ਉਸੇ ਤਰਾਂ੍ਹ ਹੀ 10 ਜੂਨ ਤੱਕ ਲਾਗੂ ਰਹਿਣਗੀਆਂ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਇਹ …
Read More »ਪੰਜਾਬ ਦਾ ਹਰ ਨੌਜਵਾਨ ਖੂਨਦਾਨ ਕਰਕੇ ਮਨਾਵੇ ਆਪਣਾ ਜਨਮ ਦਿਨ – ਬਿੱਟੂ ਬੀਰਕਲਾਂ
ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਕਰੋਨਾ ਮਹਾਮਾਰੀ ਦੇ ਦੌਰ ਵਿੱਚ ਇਥੋਂ ਨੇੜਲੇ ਪਿੰਡ ਢੱਡਰੀਆਂ ਦੇ ਨੌਜਵਾਨ ਮਨਜੀਤ ਸਿੰਘ ਢੱਡਰੀਆਂ ਵਲੋਂ ਆਪਣੇ ਜਨਮ ਦਿਨ ਖੂਨਦਾਨ ਕਰਕੇ ਮਨਾਇਆ ਗਿਆ। ਸਮਾਜ ਸੇਵੀ ਬਿੱਟੂ ਬੀਰਕਲਾਂ ਨੇ ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਉਨਾਂ ਦੀ ਸੰਸਥਾ ਮਾਨਵ ਸੇਵਾ ਚੈਰੀਟੇਬਲ ਸੁਸਾਇਟੀ ਪਹਿਲਾਂ ਵੀ ਲੋੜਵੰਦਾਂ …
Read More »ਸਰਕਾਰੀ ਮਿਡਲ ਸਕੂਲ ਸਫੀਪੁਰ ਕਲਾਂ ਵਿਖੇ ਕਰਵਾਏ ਵਿੱਦਿਅਕ ਮੁਕਾਬਲੇ
ਮਨਿੰਦਰ ਕੌਰ ਪਹਿਲੇ, ਗੁਰਜੋਤ ਕੌਰ ਦੂਜੇ ਤੇ ਸੁਖਵੀਰ ਕੌਰ ਤੀਜੇ ਸਥਾਨ ‘ਤੇ ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਸਫੀਪੁਰ ਕਲਾਂ ਵਿਖੇ ਵਿਦਿਆਰਥੀਆਂ ਦੇ ਆਨਲਾਈਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ ਤੇ ਸਕੂਲ ਇੰਚਾਰਜ਼ ਮਾਲਵਿੰਦਰ ਕੌਰ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ …
Read More »ਮਿਸ਼ਨ ਫ਼ਤਿਹ ਤਹਿਤ ਆਸ਼ਾ ਵਰਕਰਾਂ ਵਲੋਂ ਕੋਵਿਡ-19 ਬਾਰੇ ਸਰਵੇਖਣ ਦਾ ਕੰਮ ਜਾਰੀ-ਐਸ.ਐਮ.ਓ
ਘਰ ਘਰ ਜਾ ਕੇ ਇਕੱਠੀ ਕੀਤੀ ਜਾ ਰਹੀ ਹੈ ਜਾਣਕਾਰੀ – ਡਾ. ਸੰਜੇ ਗੋਇਲ ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਪੇਂਡੂ ਇਲਾਕਿਆਂ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮਦੇਨਜ਼ਰ ਮਿਸ਼ਨ ਫ਼ਤਿਹ 2.0 ਤਹਿਤ ਸਰਵੇਖਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਜਿਸ ਤਹਿਤ ਆਸ਼ਾ ਵਰਕਰ ਘਰ-ਘਰ ਜਾ ਕੇ ਕਰੋਨਾਵਾਇਰਸ ਨਾਲ ਜੁੜੇ ਲੱਛਣਾਂ ਦਾ ਡਾਟਾ ਇਕੱਤਰ ਕਰ ਰਹੀਆਂ ਹਨ, ਤਾਂ ਜੋ ਕੋਵਿਡ ਮਰੀਜ਼ਾਂ …
Read More »ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਸੜੀਆਂ ਝੁੱਗੀਆਂ ’ਚ ਔਰਤਾਂ ਨੂੰ ਵੰਡੇ ਮੁਫ਼ਤ ਸੈਨੇਟਰੀ ਪੈਡ
ਕਪੂਰਥਲਾ, 29 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਸੈਨੀਟਰੀ ਨੈਪਕਿਨ ਪੈਡ ਵੰਡੇ ਗਏ।ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ‘ਉਡਾਣ’ ਤਹਿਤ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ …
Read More »ਪੇਂਡੂ ਬੇਰੁਜਗਾਰ ਨੋਜਵਾਨਾ ਲਈ ਡੇਅਰੀ ਫਾਰਮਿੰਗ ਲਈ ਆਨਲਾਈਨ ਸਿਖਲਾਈ ਕੋਰਸ
ਪਠਾਨਕੋਟ, 29 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਲਈ ਆਨਲਾਈਨ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ 03/06/2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ …
Read More »1 ਜੂਨ ਤੋਂ ਸੇਵਾ ਕੇਂਦਰਾਂ ਰਾਹੀਂ ਕੀਤਾ ਜਾ ਸਕੇਗਾ ਈ-ਕੋਰਟ ਫੀਸ ਦਾ ਭੁਗਤਾਨ-ਡਿਪਟੀ ਕਮਿਸ਼ਨਰ
ਪਠਾਨਕੋਟ, 29 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਹੁਣ ਈ-ਕੋਰਟ ਫੀਸ ਦਾ ਸੇਵਾ ਕੇਂਦਰਾਂ ਰਾਹੀਂ ਭੁਗਤਾਨ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਈ-ਕੋਰਟ ਫੀਸ ਦਾ ਭੁਗਤਾਨ ਕਰਨ ਦੀ ਸੇਵਾ 1 ਜੂਨ 2021 ਤੋਂ ਲਾਗੂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ …
Read More »ਟਰੈਫਿਕ ਐਜੂਕੇਸ਼ਨ ਸੈਲ ਨੇ ਐਨ.ਜੀ.ਓ ਦੀ ਮਦਦ ਨਾਲ ਵੰਡੇ ਮਾਸਕ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ-ਸਪੈਸ਼ਲ ਕਮ ਟਰੈਫਿਕ ਸ਼੍ਰੀਮਤੀ ਜਸਵੰਤ ਕੌਰ ਰਿਆੜ ਪੀ.ਪੀ.ਐਸ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਗੁਰਮੀਤ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਐਂਟੀ ਕਰਾਇਮ ਐਂਡ ਐਨਮਿਲ ਪ੍ਰੋਟੈਕਸ਼ਨ ਐਸੋਸੀਏਸ਼ਨ ਦੀ ਮਦਦ ਨਾਲ ਹਾਲ ਗੇਟ ਵਿਖੇ ਆਮ ਪਬਲਿਕ ਨੂੰ ਮਾਸਕ ਵੰਡੇ ਗਏ।ਇਸ ਦੇ ਨਾਲ ਹੀ ਕੋਵਿਡ-19 ਦੀ …
Read More »
Punjab Post Daily Online Newspaper & Print Media