ਅੰਮ੍ਰਿਤਸਰ, 10 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਸਮੂਹ ਅਹੁੱਦੇਦਾਰਾਂ ਵੱਲੋਂ ਕੌਂਸਲ ਦੇ ਜੁਆਇੰਟ ਸਕੱਤਰ ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਣੇ ਦੁੱਖ ਦਾ ਇਜ਼ਹਾਰ ਕੀਤਾ ਹੈ।ਮੈਨੇਜ਼ਮੈਂਟ ’ਚ ਬਤੌਰ ਫ਼ਾਇਨਾਂਸ ਸਕੱਤਰ ਅਤੇ ਜੁਆਇੰਟ ਸਕੱਤਰ (ਪਬਲਿਕ ਸਕੂਲ) ਵਜੋਂ ਸੇਵਾ ਨਿਭਾਅ ਰਹੇ ਹਰਮਿੰਦਰ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ …
Read More »ਪੰਜਾਬੀ
ਜਿਲ੍ਹੇ ਦੀਆਂ ਮੰਡੀਆਂ ‘ਚ ਸਨੀਵਾਰ ਤੱਕ ਪਹੁੰਚੀ 79719 ਮੀਟਰਿਕ ਟਨ ਕਣਕ, 79704 ਦੀ ਕੀਤੀ ਖਰੀਦ
ਪਠਾਨਕੋਟ, 10 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪ੍ਰਸਾਸਨ ਵੱਲੋਂ ਸਾਲ 2021 ਲਈ ਕਣਕ ਦੀ ਆਮਦ ਦਾ ਟੀਚਾ 60792 ਮੀਟਰਿਕ ਟਨ ਨਿਰਧਾਰਤ ਕੀਤਾ ਗਿਆ ਸੀ।ਪਰ ਇਸ ਸਾਲ ਕਣਕ ਦੀ ਫਸਲ ਜਿਲ੍ਹਾ ਪਠਾਨਕੋਟ ਵਿੱਚ ਪਹਿਲਾ ਨਾਲੋਂ ਚੰਗੀ ਹੋਣ ਕਰਕੇ ਸ਼ਨੀਵਾਰ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਕਣਕ ਦੀ ਆਮਦ ਕਰੀਬ 80 ਹਜਾਰ ਮੀਟਰਿਕ ਟਨ ਦੇ ਨਜ਼ਦੀਕ …
Read More »ਕਪੂਰਥਲਾ ਜਿਲ੍ਹੇ ‘ਚ ਕੋਵਿਡ ਬੰਦਿਸ਼ਾਂ ਵਿੱਚ ਅੰਸ਼ਿਕ ਸੋਧ – ਹੁਣ ਹੋਮ ਡਿਲਵਰੀ ਰਾਤ 9 ਵਜੇ ਤੱਕ
ਐਲ.ਪੀ.ਜੀ ਗੈਸ ਏਜੰਸੀਆਂ ਤੇ ਡਿਸਟ੍ਰੀਬਿਊਸ਼ਨ ਵੀ ਹਫਤੇ ਦੇ ਸਾਰੇ ਦਿਨ ਕਪੂਰਥਲਾ, 10 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ਕੋਵਿਡ ਦੀ ਰੋਕਥਾਮ ਲਈ ਲਾਈਆਂ ਗਈਆਂ ਬੰਦਿਸ਼ਾਂ ਵਿਚ ਅੰਸ਼ਿਕ ਸੋਧ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਜਾਰੀ ਹੁਕਮਾਂ ਅਨੁਸਾਰ ਲੋਕਾਂ ਦੀ ਸਹੂਲਤ ਲਈ ਸਮੂਹ ਰੈਸਟੋਰੈਂਟ, ਕੈਫੇ, ਕੌਫੀ ਸ਼ਾਪ, ਢਾਬੇ, ਮਠਿਆਈ ਦੁਕਾਨਾਂ ਪਹਿਲਾਂ ਵਾਂਗ ਅੰਦਰ ਬੈਠ …
Read More »ਬੇਰੁਜ਼ਗਾਰਾਂ ਨੇ ਸਰਕਾਰੀ ਲਾਰੇ ਫੂਕੇ ਪੈਨਲ ਮੀਟਿੰਗ ਮੁਲਤਵੀ ਕਰਨ ਦਾ ਲਾਇਆ ਦੋਸ਼
ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ, ਆਲ ਪੰਜਾਬ 873 ਬੇਰੁਜ਼ਗਾਰ ਡੀ.ਪੀ.ਈ ਅਧਿਆਪਕ ਯੂਨੀਅਨ, ਬੇਰੁਜ਼ਗਾਰ 646 ਪੀ.ਟੀ.ਆਈ ਅਧਿਆਪਕ ਯੂਨੀਅਨ, ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ (ਪੁਰਸ਼) ‘ਤੇ ਅਧਾਰਿਤ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਰਕਾਰ ਵਲੋਂ ਪੈਨਲ ਮੀਟਿੰਗਾਂ ਦੇ ਲਾਰੇ ਲਗਾਉਣ ਦੇ ਰੋਸ ਵਜੋਂ ਰੱਦ ਹੋਈ 6 ਮਈ ਵਾਲੀ ਪੈਨਲ ਮੀਟਿੰਗ …
Read More »ਸੰਗਰੂਰ ‘ਚ ਆਕਸੀਜਨ, ਬੈਡਾਂ ਆਦਿ ਦੀ ਨਹੀਂ ਆਉਣ ਦਿੱਤੀ ਜਾਵੇਗੀ ਘਾਟ – ਸਿੰਗਲਾ
ਕੈਬਨਿਟ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਡਾਕਟਰਾਂ ਨਾਲ ਮੀਟਿੰਗ ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਹਲਕੇ ਤੋਂ ਕੈਬਨਿਟ ਮੰਤਰੀ ਬਣੇ ਵਿਧਾਇਕ ਵਿਜੈ ਇੰਦਰ ਸਿੰਗਲਾ ਨੇ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਰੋਜ਼ਾਨਾ ਸਮੀਖਿਆ ਕਰਨ ਦੇ ਨਾਲ-ਨਾਲ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ) ਦੇ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਲੋੜ ਪੈਣ ’ਤੇ ਉਨਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ।ਉਨਾਂ …
Read More »ਕੇਂਦਰ ਕਿਸਾਨਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾ ਕੇ ਖੇਤੀ ਕਾਨੂੰਨ ਰੱਦ ਕਰੇ – ਗੁਪਤਾ
ਕਿਹਾ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿਆਸਤ ਤੋਂ ਉਪਰ ਉਠ ਕੇ ਕੋਰੋਨਾ ਮਹਾਂਮਾਰੀ ਖਿਲਾਫ ਇਕਜੁੱਟ ਹੋਣ ਦੀ ਲੋੜ ਧੂਰੀ, 10 ਮਈ (ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਬਣਾਏ ਕਾਨੂੰਨਾਂ ਦੇ ਵਿਰੋਧ ਵਿੱਚ ਅਤੇ ਕਿਸਾਨਾਂ ਦੇ ਹੱਕ ਵਿੱਚ …
Read More »ਪੀ.ਐਫ.ਯੂ.ਸੀ.ਟੀ.ਓ ਵਲੋਂ ਪੀ.ਸੀ.ਸੀ.ਟੀ.ਯੂ ਦੀ ਮੰਗ ‘ਘਰ ਤੋਂ ਕੰਮ’ ਦਾ ਸਮਰਥਨ – ਡਾ. ਯਾਦਵ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ (ਪੀ.ਐਫ.ਯੂ.ਸੀ.ਟੀ.ਓ) ਨੇ ਪੀ.ਸੀ.ਸੀ.ਟੀ.ਯੂ ਦੀ ‘ਘਰ ਤੋਂ ਕੰਮ’ ਮੰਗ ਦੀ ਹਮਾਇਤ ਕੀਤੀ ਹੈ।ਜੀ.ਐਨ.ਡੀ.ਯੂ ਅੰਮ੍ਰਿਤਸਰ ਦੇ ਏਰੀਆ ਸਕੱਤਰ ਡਾ. ਬੀ.ਬੀ ਯਾਦਵ ਨੇ ਦੱਸਿਆ ਕਿ ਪੀ.ਸੀ.ਸੀ.ਟੀ.ਯੂ ਦੇ ਪ੍ਰਧਾਨ ਡਾ. ਐਚ.ਐਸ ਕਿੰਗਰਾ ਅਤੇ ਪੀ.ਐਫ.ਯੂ.ਸੀ.ਟੀ.ਓ ਦੇ ਜਨਰਲ ਸਕੱਤਰ ਡਾ: ਜਗਵੰਤ ਸਿੰਘ ਨੇ ਕਿਹਾ ਕਿ ਮੰਗ ਪੂਰੀ ਤਰ੍ਹਾਂ ਗ੍ਰਹਿ ਮੰਤਰਾਲੇ ਦੇ ਦਿਸ਼ਾ …
Read More »ਧੂਰੀ ਸ਼ਹਿਰ ਵਿੱਚ ਇੱਕੋ ਰਾਤ 3 ਚੋਰੀਆਂ ਹੋਣ ਨਾਲ ਲੋਕਾਂ ਵਿੱਚ ਸਹਿਮ
ਥਾਣਾ ਮੁਖੀ ਨੇ ਚੋਰਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਧੂਰੀ, 9 ਮਈ (ਪ੍ਰਵੀਨ ਗਰਗ) – ਬੀਤੀ ਰਾਤ ਧੂਰੀ ਸ਼ਹਿਰ ‘ਚ ਇੱਕੋ ਰਾਤ ਵਿੱਚ 3 ਚੋਰੀਆਂ ਹੋਣ ਦੇ ਸਮਾਚਾਰ ਨਾਲ ਲੋਕਾਂ ਅੰਦਰ ਸਹਿਮ ਦਾ ਮਾਹੌਲ ਹੈ। ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਲਾਕਡਾਊਨ ਕਾਰਨ ਕਈ ਸ਼ਰਾਰਤੀ ਅਨਸਰ ਸ਼ਹਿਰ ਵਿੱਚ ਚੋਰੀ ਵਰਗੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। …
Read More »ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਜੇਲ੍ਹ ਦੀ ਕੀਤਾ ਨਿਰੀਖਣ
ਜੇਲ੍ਹ ਨੂੰ ਦਿੱਤੇ ਜਾਣਗੇ 50 ਆਕਸੀਮੀਟਰ ਮਿਸ਼ਨ ਫਤਿਹ ਕਿੱਟਾਂ ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਕਰੋਨਾ ਦੀ ਦੂਜੀ ਲਹਿਰ ਤੇਜੀ ਨਾਲ ਆਪਣੇ ਪੰੈਰ ਪਸਾਰ ਰਹੀ ਹੈ ਅਤੇ ਜੇਲਾ੍ਹ ਵਿਚ ਬੰਦ ਕੈਦੀਆਂ ਨੂੰ ਬਚਾਉਣ ਲਈ ਰਾਜ ਭਰ ਦੀਆਂ ਸਾਰੀਆਂ ਜੇਲ੍ਹਾਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ਰੰਧਾਵਾ ਜੇਲ੍ਹ ਮੰਤਰੀ ਪੰਜਾਬ ਨੇ ਅੰਮ੍ਰਿਤਸਰ ਜੇਲ੍ਹ ਦਾ ਨਿਰੀਖਣ ਕਰਨ …
Read More »ਕਰਫਿਊ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ 1098 ਜਾਰੀ – ਜ਼ਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ/ ਲਾਕਡਊਨ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੱਧਰ ‘ਤੇ ਹੈਲਪਲਾਈਨ ਨੰ 1098 ਤੇ ਸੰਪਰਕ ਕੀਤਾ ਜਾ ਸਕਦਾ ਹੈ।ਕਰਫਿਊ/ ਲੌਕਡਾਊਨ ਦੌਰਾਨ ਜੇਕਰ ਕਿਸੇ ਵੀ ਬੱਚੇ ਦੇ ਸਬੰਧ ਵਿੱਚ ਕੋਈ ਵੀ ਸੂਚਨਾ ਜਾਂ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਸਿੱਧੇ ਤੌਰ ‘ਤੇ ਸ਼੍ਰੀਮਤੀ ਪਵਨਦੀਪ …
Read More »
Punjab Post Daily Online Newspaper & Print Media