Wednesday, November 25, 2026

ਪੰਜਾਬੀ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਕਰੋਨਾ ਤੋਂ ਬਚਾਓ ਲਈ ਕੀਤਾ ਜਾ ਰਿਹਾ ਜਾਗਰੂਕ

ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਉਰੋ) – ਰਾਜੇਸ ਕੁਮਾਰ ਜਿਲ੍ਹਾ ਇੰਚਾਰਜ਼ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਕਿਹਾ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਦੀ ਅਗਵਾਈ ਅਧੀਨ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਇੱਕ ਜਾਗਰੁਕਤਾ ਮੂਹਿੰਮ ਚਲਾਈ ਜਾ ਰਹੀ ਹੈ।ਜਿਸ ਅਧੀਨ ਸਵੈ ਸਹਾਇਤਾ ਸਮੂਹਾਂ ਨੂੰ ਪਿੰਡ-ਪਿੰਡ ਪਹੁੰਚ ਕਰਕੇ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਜਾਗਰੂਕ ਕੀਤਾ ਜਾ ਰਿਹਾ …

Read More »

ਕੋਰੋਨਾ ਵਾਇਰਸ ਤੋਂ ਬਚਾਓ ਲਈ ਸਾਵਧਾਨੀਆਂ ਦੀ ਪਾਲਣਾ ਜਰੂਰੀ – ਅਮਿਤ ਵਿੱਜ

ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਉਰੋ) – ਕਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਜਰੂਰੀ ਹੈ।ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨਾਲ ਨਿਪਟਨ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ।ਪਰ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਮਹਾਂਮਾਰੀ ਤੋਂ ਬਚਾਓ ਲਈ ਸਾਵਧਾਨੀਆਂ …

Read More »

ਨੰਗਲ ਲੁਬਾਣਾ ਪਿੰਡ ਨੇ ਮੋੜਿਆ ਕੋਰੋਨਾ ਦਾ ਮੂੰਹ-45 ਤੋਂ ਉਪਰ ਉਮਰ ਵਰਗ ‘ਚ 90 ਫੀਸਦੀ ਤੋਂ ਜਿਆਦਾ ਵੈਕਸੀਨੇਸ਼ਨ

95 ਸਾਲਾ ਕਰਤਾਰ ਕੌਰ ਤੇ 91 ਸਾਲਾ ਕਰਮ ਕੌਰ ਨੇ ਵੀ ਲਗਵਾਈ ਵੈਕਸੀਨ ਭੁਲੱਥ, 1 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਦੀ ਪਹਿਲੀ ਲਹਿਰ ਦੌਰਾਨ ਵੱਡਾ ਨੁਕਸਾਨ ਝੱਲਣ ਵਾਲੇ ਪਿੰਡ ਨੰਗਲ ਲੁਬਾਣਾ ਨੇ ਲਾਗਤਾਰ ਟੈਸਟਿੰਗ ਤੇ 45 ਸਾਲ ਤੋਂ ਉਪਰ ਵਰਗ ਦੇ ਲੋਕਾਂ ਦੀ ਲਗਭਗ 100 ਫੀਸਦੀ ਵੈਕਸੀਨੇਸ਼ਨ ਨਾਲ ਕਰੋਨਾ ਦੀ ਦੂਜੀ ਵੱਡੀ ਲਹਿਰ ਦਾ ਮੂੰਹ ਮੋੜ ਦਿੱਤਾ ਹੈ। ਪਿੰਡ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ. ਗੁਰੂ ਕੇ ਮਹਿਲ ਤਕ ਸਜ਼ਾਇਆ ਨਗਰ ਕੀਰਤਨ

ਦੂਜੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਦੂਸਰੇ ਦਿਨ ਵੀ ਜਾਰੀ ਰਹੇ, ਜਿਸ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਵੱਖ-ਵੱਖ ਰਾਗੀ, …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਗੁਰਬਾਣੀ ਕੀਰਤਨ

ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਸਮਾਗਮਾਂ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਕੀਰਤਨ ਦੀ ਸੇਵਾ ਨਿਭਾਈ।ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਾਵਨ ਗੁਰਬਾਣੀ ਦਾ …

Read More »

ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਵਾਲਿਆਂ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ – ਡਿਪਟੀ ਕਮਿਸ਼ਨਰ

ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਹਦਾਇਤਾਂ ਅਨੁਸਾਰ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ।                  ਉਨ੍ਹਾਂ ਕਿਹਾ …

Read More »

ਦਾਣਾ ਮੰਡੀਆਂ ਵਿੱਚ ਪਹੁੰਚੀ 48798 ਮੀਟਰਿਕ ਟਨ ਕਣਕ ਵਿੱਚੋਂ ਖਰੀਦੀ 48052 ਮੀਟਰਿਕ ਟਨ

ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕਿਸਾਨਾਂ ਦੀ ਮਿਹਨਤ ਦਾ ਦਾਣਾ-ਦਾਣਾ ਖਰੀਦਣ ਲਈ 15 ਸਥਾਈ ਅਤੇ 6 ਸਬ ਯਾਰਡ ਸਥਾਪਿਤ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ।ਇਸ ਤੋਂ ਇਲਾਵਾ ਕਿਸੇ ਵੀ ਕਿਸਾਨ ਨੂੰ ਜਿਆਦਾ ਦੇਰ ਕਣਕ ਵੇਚਣ ਲਈ ਮੰਡੀਆਂ ਵਿੱਚ ਇੰਤਜਾਰ ਨਹੀਂ ਕਰਨਾ ਪਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ …

Read More »

ਮੰਡੀਆਂ ‘ਚ ਪੁੱਜੀ ਸੰਭਾਵੀ ਟੀਚੇ ਦੀ 92.27 ਫੀਸਦੀ ਕਣਕ

ਕਪੂਰਥਲਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਮੰਡੀਆਂ ਵਿਚ ਅੰਦਾਜ਼ਨ ਕਣਕ ਦੀ ਆਮਦ ਦਾ 92.27 ਫੀਸਦੀ ਕਣਕ ਮੰਡੀਆਂ ਵਿਚ ਆ ਚੁੱਕੀ ਹੈ।ਜਿਲ੍ਹੇ ਅੰਦਰ 3.59 ਲੱਖ ਮੀਟਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਸੀ, ਜਿਸ ਵਿਚੋਂ 332156 ਮੀਟਰਕ ਟਨ ਮੰਡੀਆਂ ਵਿੱਚ ਆ ਚੁੱਕੀ ਹੈ, ਜਿਸ ਵਿਚੋਂ ਹੁਣ ਤੱਕ 321566 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ।     …

Read More »

ਗੁਰਸਿੱਖ ਬਣੀ ਅੰਗਰੇਜ਼ ਲੜਕੀ ਨੇ ਪੰਜਾਬ ਪੁੱਜ ਕੇ ਗੁਰਮਰਿਆਦਾ ਅਨੁਸਾਰ ਕਰਵਾਇਆ ਵਿਆਹ

ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿੱਖ ਧਰਮ ਤੋਂ ਪ੍ਰਭਾਵਿਤ ਹੋ ਕੇ ਗੁਰਸਿੱਖ ਬਣੀ ਨਿਊਜ਼ੀਲੈਂਡ ਦੀ ਅੰਗਰੇਜ਼ ਲੜਕੀ ਨੇ 7 ਸਮੁੰਦਰੋਂ ਪਾਰ ਭਾਰਤ ਪੁੱਜ ਕੇ ਸੰਗਰੂਰ ਜ਼ਿਲੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਲੜਕੇ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਵਿਆਹ ਕਰਵਾਇਆ ਹੈ।ਨਿਊਜੀਲੈਂਡ ਦੇ ਸ਼ਹਿਰ ਕਰਾਈਸ ਚਰਚ ਦੀ ਮੂਲ ਨਿਵਾਸੀ ਅੰਬਰ ਕੈਟਲਿਨ ਡੋਨਾਲਡ ਦਾ ਵਿਆਹ ਪਿੰਡ ਸ਼ੇਰੋਂ ਨਿਵਾਸੀ ਰੂਪ ਸਿੰਘ ਸ਼ੇਰੋਂ ਦੇ ਸਪੁੱਤਰ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ …

Read More »