Wednesday, November 25, 2026

ਪੰਜਾਬੀ

ਸ਼ਹਿਰਾਂ ਦੇ ਵਿਕਾਸ `ਚ ਕੌਂਸਲਰਾਂ ਦੀ ਵਿਸ਼ੇਸ਼ ਭੂਮਿਕਾ – ਸੋਨੀ

ਕਿਹਾ ਕੌਂਸਲਰਾਂ ਦਾ ਮਾਣ ਭੱਤਾ ਵਧਾਉਣ ਲਈ ਮੁੱਖ ਮੰਤਰੀ ਨਾਲ ਕਰਾਂਗਾ ਗੱਲ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰਾਂ ਦੇ ਵਿਕਾਸ ਵਿੱਚ ਕੌਂਸਲਰਾਂ ਦੀ ਵੱਡੀ ਭੂਮਿਕਾ ਹੈ, ਜਿੰਨਾਂ ਦੀ ਸ਼ਮੂਲੀਅਤ ਤੋਂ ਬਿਨਾ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਪੰਜਾਬ ਸਰਕਾਰ ਲੋਕ ਨੁਮਾਇੰਦਿਆਂ ਦਾ ਪੂਰਾ ਸਤਿਕਾਰ ਕਰਦੀ ਹੈ ਜੋ ਹਰ ਗਲੀ ਮੁਹੱਲੇ ਦੀ ਲੋੜ ਨੂੰ ਬਾਖੂਬੀ ਸਮਝਦੇ ਹਨ।ਕੈਬਨਿਟ ਮੰਤਰੀ ਓ.ਪੀ …

Read More »

ਮਹਿਤਾ ਗ੍ਰਾਮ ਪੰਚਾਇਤ ਦੀਨ ਦਿਆਲ ਉਪਾਧਿਆਏ ਸਸ਼ਕਤੀਕਰਨ ਪੁਰਸਕਾਰ ਨਾਲ ਸਨਮਾਨਿਤ

ਪੂਰੇ ਦੇਸ਼ ‘ਚੋਂ ਅੰਮ੍ਰਿਤਸਰ ਦੀ ਪੰਚਾਇਤ ਨੂੰ ਪੁਰਸਕਾਰ ਲਈ ਚੁਣੇ ਜਾਣਾ ਮਾਣ ਵਾਲੀ ਗੱਲ ਮੂਧਲ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਰਚੂਐਲ ਸਮਾਗਮ ਰਾਹੀਂ ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ ਵਧੀਆ ਕੰਮ ਕਰਨ ਵਾਲੀਆਂ ਪੰਚਾਇਤਾਂ ਅਤੇ ਆਪਣੇ ਪਿੰਡ ਨੂੰ ਚੰਗੇ ਕੰਮ ਤੇ ਚੰਗੀਆਂ ਸਹੂਲਤਾਂ ਦੇਣ ਵਾਲੇ ਨੂੰ ਸਨਮਾਨਿਤ ਕੀਤਾ ਅਤੇ ਨਗਦ ਰਾਸ਼ੀ ਵੀ ਦਿੱਤੀ …

Read More »

ਲ਼ਾਕਡਾਊਨ ਦੀ ਉੇਲੰਘਣਾ ਕਰਨ ਤੇ ਢਾਬਾ ਮਾਲਕ ਖਿਲਾਫ ਕੇਸ

ਧੂਰੀ, 25 ਅਪ੍ਰੈਲ (ਪ੍ਰਵੀਨ ਧੂਰੀ) – ਲਾਕਡਾਊਨ ਦੀ ਉਲੰਘਣਾ ਕਰਨ ‘ਤੇ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਸਥਾਨਕ ਬੱਸ ਸਟੈਂਡ ਰੋਡ ਸਥਿਤ ਦੀਪ ਢਾਬਾ ਮਾਲਕ ਹਰਦੀਪ ਸਿੰਘ ਦੀਪ ਖਿਲਾਫ ਕੇਸ ਦਰਜ਼ ਕੀਤਾ ਹੈ।ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਦੀਪ ਨੇ ਆਪਣੇ ਢਾਬੇ ਅੰਦਰ ਰੋਟੀ ਖਾਣ ਲਈ 10-15 ਗ੍ਰਾਹਕ ਬਿਠਾਏ ਸਨ।ਜਦ ਪੁਲਿਸ ਪਾਰਟੀ ਨੇ ਛਾਪਾ ਮਾਰਿਆ ਤਾਂ ਉਸ …

Read More »

ਆਰੀਆ ਸਮਾਜ ਸਥਾਪਨਾ ਦਿਵਸ ਅਤੇ ਮਹਾਤਮਾ ਹੰਸ ਰਾਜ ਜਯੰਤੀ ਨੂੰ ਸਮਰਪਿਤ ਵਿਸ਼ੇਸ਼ ਹਵਨ

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਆਰੀਆ ਸਮਾਜ ਸਥਾਪਨਾ ਦਿਵਸ ਅਤੇ ਮਹਾਤਮਾ ਹੰਸ ਰਾਜ ਜਯੰਤੀ ਨੂੰ ਸਮਰਪਿਤ ਹਵਨ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆਂ ਸ਼ਰਮਾ ਅਤੇ ਚੇਅਰਮੈਨ, ਸਥਾਨਕ ਪ੍ਰਬੰਧਕ ਕਮੇਟੀ ਸੁਦਰਸ਼ਨ ਕਪੂਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।                    ਪ੍ਰਿੰਸੀਪਲ ਨੇ ਹਵਨ ਵਿੱਚ ਸ਼ਾਮਲ ਸਭ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰਮਚਾਰੀ ਸੱਭਿਆਚਾਰਕ ਮੰਚ ਨੇ ਧਰਤੀ ਦਿਵਸ ਮਨਾਇਆ

ਅੰਮ੍ਰਿਤਸਰ, 25 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਰਮਚਾਰੀ ਸੱਭਿਆਚਾਰਕ ਮੰਚ ਵਲੋਂ ਜਿਥੇ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੰਕਲਪ ਲਿਆ ਗਿਆ, ਉਥੇ ਯੂਨੀਵਰਸਿਟੀ ਦੇ ਵਾਤਾਵਰਣ ਨੂੰ ਹੋਰ ਵੀ ਖੂਬਸੂਰਤ ਬਣਾਉਣ ਲਈ ਪੌਦੇ ਲਗਾਉਣ ਦਾ ਪ੍ਰਣ ਕੀਤਾ ਗਿਆ।ਹਾਲ ਵਿਚ ਹੀ ਗੈਰ-ਅਧਿਆਪਨ ਕਰਮਚਾਰੀਆਂ ਵਲੋਂ ਸਥਾਪਿਤ ਕੀਤੇ ਗਏ ਮੰਚ ਦੀ ਇਹ ਪਲੇਠੀ ਗਤੀਵਿਧੀ `ਧਰਤੀ ਦਿਵਸ` ਨੂੰ ਸਮਰਪਿਤ ਸੀ।     …

Read More »

ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਥੇ ਨੇ ਕਿਸਾਨੀ ਅੰਦੋਲਨ ‘ਚ ਕੀਤੀ ਸ਼ਮੂਲੀਅਤ

ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ ਵਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਭਾਗ ਲੈਣ ਲਈ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਸੰਗਰੂਰ ਦੇ ਪ੍ਰਧਾਨ ਦੇਵੀ ਦਿਆਲ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਆਲਮਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਅਧਿਆਪਕ ਦਿੱਲੀ ਲਈ ਰਵਾਨਾ ਹੋਏ।                 ਵੱਖ-ਵੱਖ ਆਗੂਆਂ ਨੇ …

Read More »

ਪੈਨਸ਼ਨਰ ਤੇ ਸੀਨੀਅਰ ਸਿਟੀਜ਼ਨ ਕਰੋਨਾ ਮਹਾਂਮਾਰੀ ਦੇ ਬਚਾਓ ਲਈ ਵੈਕਸੀਨੇਸ਼ਨ ਲਗਵਾਉਣ – ਅਰੋੜਾ

ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਮਾਜ ਸੇਵਾ, ਲੋਕ ਭਲਾਈ, ਪੈਨਸ਼ਨਰਾਂ ਅਤੇ ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਐਮ.ਐਂਡ.ਏ) ਜ਼ਿਲ੍ਹਾ ਸੰਗਰੂਰ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਸਮੂਹ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਐਸੋਸੀਏਸ਼ਨ ਦੇ ਮੁੱਖ ਅਹੁੱਦੇਦਾਰਾਂ ਨੂੰ ਸੰਬੋਧਨ ਕਰਦਿਆਂ ਉਨਾਂ …

Read More »

ਖੱਬੇ ਮੋਰਚੇ ਦੀ ਪ੍ਰਮੁੱਖ ਪਾਰਟੀ ਆਰ.ਐਸ.ਪੀ ਪੰਜਾਬ ‘ਚਬਣ ਰਹੇ ਚੌਥੇ ਫਰੰਟ ਵਿੱਚ ਹੋ ਸਕਦੀ ਹੈ ਸ਼ਾਮਿਲ – ਕਾਮਰੇਡ ਇਕੋਲਾਹਾ

ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਖੱਬੇ ਮੋਰਚੇ ਦੀ ਪ੍ਰਮੁੱਖ ਪਾਰਟੀ ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਪੰਜਾਬ ‘ਚ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਬਣਨ ਵਾਲੇ ਚੌਥੇ ਫਰੰਟ ਵਿੱਚ ਸ਼ਾਮਿਲ ਹੋ ਸਕਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਰ.ਐਸ.ਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕੀਤਾ।ਜਾਰੀ ਬਿਆਨ ਵਿੱਚ ਉਹਨਾ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ, ਅਕਾਲੀ ਦਲ ਬਾਦਲ ਤੇ ਭਾਜਪਾ ਤੋਂ …

Read More »

ਸਮਾਜ ਸੇਵੀਆਂ ਵੱਲੋਂ ਦਫ਼ਤਰਾਂ ਤੇ ਦੁਕਾਨਾਂ ‘ਚ ਕੋਰੋਨਾ ਤੋਂ ਬਚਾਅ ਲਈ ਨਿਵੇਕਲਾ ਉਪਰਾਲਾ

ਕੋਰੋਨਾ ਸੁਰੱਖਿਆ ਬੈਰੀਕੇਡ ਪੱਟੀਆਂ ਨਾਲ ਵਧੇਗੀ ਸੁਰੱਖਿਆ ਜਾਗਰੂਕਤਾ ਨਵਾਂਸ਼ਹਿਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਮਾਰੀ ਖਿਲਾਫ਼ ਜੰਗ ਵਿਚ ਫ਼ਤਿਹ ਹਾਸਲ ਕਰਨ ਲਈ ਜਿਥੇ ਸਰਕਾਰ, ਸਿਵਲ ਤੇ ਪੁਲਿਸ ਪ੍ਰਸ਼ਾਸਨ, ਸਿਹਤ ਤੇ ਹੋਰਨਾਂ ਵਿਭਾਗਾਂ ਵੱਲੋਂ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ, ਉਥੇ ਸਮਾਜ ਸੇਵੀਆਂ ਵੱਲੋਂ ਵੀ ਕੋਰੋਨਾ ਨੂੰ ਹਰਾਉਣ ਲਈ ਜਾਰੀ ਮੁਹਿੰਮ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।ਇਸੇ …

Read More »

ਕੋਵਿਡ ਪਾਜ਼ਟਿਵ ਆਉਣ ’ਤੇ ਘਬਰਾਉਣ ਦੀ ਨਹੀਂ, ਹੋਮ ਆਈਸੋਲੇਟ ਹੋਣ ਦੀ ਜ਼ਰੂਰਤ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ …

Read More »