Wednesday, November 25, 2026

ਪੰਜਾਬੀ

ਅਮਰੀਕੀ ਫ਼ੌਜ ਦੇ ਪਹਿਲੇ ਸਿੱਖ ਕਰਨਲ ਡਾਕਟਰ ਅਰਜਿੰਦਰਪਾਲ ਸਿੰਘ ਸੇਖੋਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਅਮਰੀਕੀ ਫ਼ੌਜ ਦੇ ਪਹਿਲੇ ਦੇ ਪਹਿਲੇ ਸਿੱਖ ਕਰਨਲ ਡਾਕਟਰ ਅਰਜਿੰਦਰ ਸਿੰਘ ਸੇਖੋਂ ਦੇ 12 ਅਪ੍ਰੈਲ 2021 ਨੂੰ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਜਮਾਤੀਆਂ ਅਤੇ ਅਧਿਆਪਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਿੰਨਾਂ ਵਿੱਚ ਪ੍ਰੋ. ਮੋਹਨ ਸਿੰਘ, ਪ੍ਰੋ. ਵਿਕਰਮ, ਡਾ. ਚਰਨਜੀਤ ਸਿੰਘ ਗੁਮਟਾਲਾ, ਖ਼ਾਲਸਾ ਕਾਲਜ਼ ਸੈਕੰਡਰੀ ਸਕੂਲ ਦੇ ਪ੍ਰਿੰ. ਇੰਦਰਜੀਤ ਸਿੰਘ ਗੋਗੋਆਣੀ, ਮਨਿੰਦਰ ਸਿੰਘ ਐਸਕਾਰਟ ਪ੍ਰੈਸ, …

Read More »

ਜਿਲ੍ਹਾ ਪੱਧਰੀ ਸਮਾਗਮ ਦੌਰਾਨ ਭਾਰਤ ਰਤਨ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਜ਼ਿਲ੍ਹਾ ਪ੍ਰਸ਼ਾਸਨ ਦਲਿਤ ਭਾਈਚਾਰੇ ਅਤੇ ਔਰਤਾਂ ਦੀ ਭਲਾਈ ਲਈ ਵਚਨਬੱਧ- ਡੀ.ਸੀ ਨਵਾਂਸ਼ਹਿਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਨੂੰ 130ਵੇਂ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸ਼ਰਧਾ ਸੁਮਨ ਅਰਪਿਤ ਕੀਤੇ ਗਏ।ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਨੂੰ ਰਾਜ …

Read More »

`ਟੀਕਾ ਉਤਸਵ` ਤਹਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਕੇਂਦਰ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ

ਨਵਾਂਸ਼ਹਿਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਪਟੀ ਕਮਿਸ਼ਨਰ ਡਾ. ਸ਼ੱਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਅੱਜ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਕੇਂਦਰ ਵਿਖੇ …

Read More »

400 ਸਾਲਾ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ …

Read More »

ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਸੇਖੋਂ ਤੇ ਹਾਕੀ ਖਿਡਾਰੀ ਬਲਵੀਰ ਸਿੰਘ ਜੂਨੀਅਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸੇਖੋਂ ਪਹਿਲੇ ਭਾਰਤੀ ਸਿੱਖ ਡਾਕਟਰ ਸਨ ਜੋ ਅਮਰੀਕੀ ਫੌਜ ਵਿਚ ਕਰਨਲ ਰੈਂਕ ਤੱਕ ਪਹੁੰਚੇ।ਉਨ੍ਹਾਂ ਨੇ 25 ਸਾਲ ਅਮਰੀਕੀ ਫੌਜ ਵਿਚ ਨੌਕਰੀ ਕੀਤੀ।ਬੀਬੀ ਜਗੀਰ ਕੌਰ …

Read More »

ਵੱਖ-ਵੱਖ ਕਾਲਜਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਵੰਡੇ ਗ੍ਰੈਚੁਇਟੀ ਦੇ ਚੈਕ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵੱਖ-ਵੱਖ ਕਾਲਜਾਂ ਦੇ ਸਰਵਿਸ ਤੋਂ ਰਿਟਾਇਰ ਹੋ ਚੁੱਕੇ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗ੍ਰੈਚੁਇਟੀ ਅਤੇ ਲੀਵ ਇੰਨ ਕੈਸ਼ਮੈਂਟ ਦੇ ਚੈਕ ਦਿੱਤੇ ਗਏ।ਉਨਾਂ ਇਸ ਸਮੇਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵੱਖ-ਵੱਖ ਕਾਲਜਾਂ ਤੋਂ ਸੇਵਾ ਮੁਕਤ ਹੋਏ 15 ਕਰਮਚਾਰੀਆਂ ਨੂੰ 94 ਲੱਖ 18 ਹਜ਼ਾਰ 184 …

Read More »

400 ਸਾਲਾ ਸ਼ਤਾਬਦੀ ਸਬੰਧੀ 29, 30 ਅਪ੍ਰੈਲ ਤੇ 1 ਮਈ ਨੂੰ ਹੋਣਗੇ ਸਮਾਗਮ- ਬੀਬੀ ਜਗੀਰ ਕੌਰ

ਯੂ.ਐਨ.ਓ ਦੀ ਤਰਜ਼ ’ਤੇ ਵਿਸ਼ਵ ਸ਼ਾਂਤੀ ਕੇਂਦਰ ਸਥਾਪਤ ਕਰਨ ਦਾ ਪ੍ਰਧਾਨ ਮੰਤਰੀ ਨੂੰ ਦਿੱਤਾ ਸੁਝਾਅ ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਸਿੱਖ ਇਤਿਹਾਸ ਨਾਲ ਸਬੰਧਤ ਆਉਂਦੀਆਂ ਸ਼ਤਾਬਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ  ਸਹਿਯੋਗ ਨਾਲ ਸ਼ਰਧਾ ਸਹਿਤ ਖਾਲਸਈ ਜਾਹੋ-ਜਲਾਲ ਨਾਲ ਮਨਾਈਆਂ ਜਾਂਦੀਆਂ ਹਨ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਵੀ ਸ਼੍ਰੋਮਣੀ ਕਮੇਟੀ …

Read More »

400 ਸਾਲਾ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁੱਢਲ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ …

Read More »

ਪਿੰਡ ਪੂੰਨਾਵਾਲ ਵਿਖੇ 31 ਏਕੜ ਕਣਕ ਨੂੰ ਲੱਗੀ ਅੱਗ

ਧੂਰੀ, 15 ਅਪ੍ਰੈਲ (ਪ੍ਰਵੀਨ ਗਰਗ) – ਨੇੜਲੇ ਪਿੰਡ ਪੁੰਨਾਵਾਲ ਵਿਖੇ ਕਣਕ ਦੀ ਵਾਢੀ ਦੌਰਾਨ ਬਿਜ਼ਲੀ ਦੀਆਂ ਤਾਰਾਂ ਵਿੱਚੋਂ ਚਿੰਗਾੜੀ ਨਾਲ 31 ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਘਟਨਾ ਦਾ ਪਤਾ ਲੱਗਦਿਆਂ ਹੀ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਕਾਫੀ ਮੁਸ਼ਕੱਤ ਨਾਲ ਅਤੇ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਦੇ ਸਹਿਯੋਗ ਨਾਲ ਅੱਗ …

Read More »

ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਧੂਰੀ, 15 ਅਪ੍ਰੈਲ (ਪ੍ਰਵੀਨ ਗਰਗ) – ਡਾ. ਭੀਮ ਰਾਓ ਅੰਬੇਡਕਰ ਸਭਾ ਧੂਰੀ ਅਤੇ ਵੱਖ-ਵੱਖ ਧਾਰਮਿਕ ਤੇ ਰਾਜਨੀਤਕ ਪਾਰਟੀਆਂ ਵੱਲੋਂ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦਾ ਜਨਮ ਦਿਹਾੜਾ ਧੂਰੀ ਵਿਖੇ ਵੱਖ-ਵੱਖ ਥਾਵਾਂ ‘ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਥਾਨਕ ਡਾ. ਅੰਬੇਦਕਰ ਚੌਕ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਭਗਵਾਨ ਬਾਲਮੀਕਿ ਦਲਿੱਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਸਮੇਤ ਵੱਖ-ਵੱਖ …

Read More »