Wednesday, November 25, 2026

ਪੰਜਾਬੀ

ਕੇਂਦਰੀ ਟੀਮ ਵਲੋਂ ਮਾਈਕਰੋ ਕੰਨਟੇਨਮੈਂਟ ਜ਼ੋਨਾਂ ਤੇ ਵੈਕਸੀਨੇਸ਼ਨ ਕੈਂਪਾਂ ਦਾ ਨਿਰੀਖਣ

ਕਪੂਰਥਲਾ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਈ ਕੇਂਦਰੀ ਟੀਮ ਵਲੋਂ ਅੱਜ ਵੱਖ-ਵੱਖ ਇਲਾਕਿਆਂ ਅੰਦਰ ਜਾ ਕੇ ਮਾਈਕਰੋ ਕੰਨਟੇਨਮੈਂਟ ਜ਼ੋਨਾਂ, ਵੈਕਸੀਨੇਸ਼ਨ ਕੈਂਪਾਂ ਤੇ ਆਊਟ ਰੀਚ ਵੈਕਸੀਨੇਸ਼ਨ ਕੈਂਪਾਂ ਦਾ ਮੁਆਇਨਾ ਕੀਤਾ।                 ਕੇਂਦਰੀ ਟੀਮ ਵਿਚ ਪ੍ਰੋ. (ਡਾ.) ਸੰਜੇ ਗੁਪਤਾ ਨੈਸ਼ਨਲ ਇੰਸਟੀਚਿਊਟ ਆਫ ਹੈਲਥ ਐਂਡ ਫੈਮਿਲੀ …

Read More »

ਕਪੂਰਥਲਾ ਦੇ 23 ਪਿੰਡਾਂ ‘ਚ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੋਵੇਗਾ ਮੁਕੰਮਲ – ਰਾਣਾ ਗੁਰਜੀਤ

ਕਪੂਰਥਲਾ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਪੂਰਥਲਾ ਹਲਕੇ ਅੰਦਰ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ 23 ਪਿੰਡਾਂ ਅੰਦਰ ‘ਛੱਪੜਾਂ ਦੇ ਨਵੀਨੀਕਰਨ’ ਦੀ ਯੋਜਨਾ ਨੂੰ ਮਾਨਸੂਨ ਸੀਜ਼ਨ ਤੱਕ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਹਲਕੇ ਦੇ ਪਿੰਡਾਂ ਧੰਮ, ਲੱਖਣ ਖੁਰਦ, ਕੋਟ ਕਰਾਰ ਖਾਂ ਤੇ ਖੋਜੇਵਾਲ ਵਿਖੇ ਜਾ ਕੇ ਛੱਪੜਾਂ ਦੀ ਉਸਾਰੀ ਦੇ …

Read More »

ਕੌਮੀ ਲੋਕ ਅਦਾਲਤ `ਚ ਪਤੀ-ਪਤਨੀ ਦੇ 8 ਸਾਲਾਂ ਤੋਂ ਚੱਲਦੇ ਕੇਸ ਦਾ ਰਾਜ਼ੀਨਾਮੇਂ ਰਾਹੀਂ ਨਿਪਟਾਰਾ

ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) -ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਚੇਅਰਮੈਨ ਹਰਪਾਲ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਯੋਗ ਅਗਵਾਈ ਹੇਠ ਕੋਮੀ ਲੋਕ ਅਦਾਲਤ, ਸੰਗਰੂਰ ਹੈਡ ਕੁਆਟਰ ਦੀ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਗਈਆਂ।             …

Read More »

ਯੂਨੀਵਰਸਿਟੀ ਕਾਲਜ ਵੇਰਕਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵੈਬੀਨਾਰ

ਵਿਦਿਆਰਥੀਆਂ ਪੇਂਟਿੰਗ ਮੁਕਾਬਲਿਆਂ ‘ਚ ਵੱਧ ਚੜ੍ਹ ਕੇ ਲਿਆ ਭਾਗ ਅੰਮ੍ਰਿਤਸਰ 11 ਅਪ੍ਰੈਲ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਦੀ ਅਗਵਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਰਹਿਨਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ …

Read More »

ਧੂਰੀ ਮੰਡੀ ਵਿੱਚ ਵਿਧਾਇਕ ਗੋਲਡੀ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਧੂਰੀ, 11 ਅਪ੍ਰੈਲ਼ (ਪ੍ਰਵੀਨ ਗਰਗ) – ਅਨਾਜ ਮੰਡੀ ਧੂਰੀ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਐਸ.ਡੀ.ਐਮ ਧੂਰੀ ਲਤੀਫ ਅਹਿਮਦ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ ਵੱਲੋਂ ਅੱਜ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ।ਉਨਾਂ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਅਤੇ ਕਿਸਾਨਾਂ ਨੇ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ …

Read More »

ਭਾਈ ਅਭਿਆਸੀ ਨੇ ਭਾਈ ਘਨ੍ਹੱਈਆ ਜੀ ਸੋਸਾਇਟੀ ਨੂੰ ਸੌਂਪੀ ਸ਼੍ਰੋਮਣੀ ਕਮੇਟੀ ਤਰਫੋਂ ਮਾਲੀ ਮਦਦ

ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਤਰਫ਼ੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਭਾਈ ਘਨ੍ਹੱਈਆ ਜੀ ਮਿਸ਼ਨ ਸੋਸਾਇਟੀ (ਰਜਿ.) ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਤਰਫੌਂ ਸਮਾਜ ਭਲਾਈ ਦੇ ਕਾਰਜ਼ਾਂ ਲਈ ਇਕ ਲੱਖ ਰੁਪਏ ਦਾ ਚੈਕ ਸੌਂਪਿਆ ਹੈ।             …

Read More »

400 ਸਾਲਾ ਨਗਰ ਕੀਰਤਨ ਗੁਰਦੁਆਰਾ ਮਜ਼ਨੂੰ ਕਾ ਟਿੱਲਾ (ਦਿੱਲੀ) ਤੋਂ ਰਵਾਨਾ

ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮਜ਼ਨੂੰ ਕਾ ਟਿੱਲਾ (ਦਿੱਲੀ) ਤੋਂ ਅਗਲੇ ਪੜਾਅ ਗੁਰਦੁਆਰਾ ਬਾਲਾ ਸਾਹਿਬ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥੇ ਨੇ ਸੰਗਤਾਂ …

Read More »

ਫਿਰੋਜ਼ਪੁਰ ’ਚ ਆਰਮੀ ਭਰਤੀ ਦੌਰਾਨ ਅੰਮ੍ਰਿਤਧਾਰੀ ਨੌਜੁਆਨਾਂ ਦੇ ਕਕਾਰ ਉਤਾਰਨ ਦੀ ਕੀਤੀ ਨਿੰਦਾ

ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ) – ਫਿਰੋਜ਼ਪੁਰ ਵਿਖੇ ਆਰਮੀ ਦੀ ਭਰਤੀ ਦੌਰਾਨ ਫਿਜੀਕਲ ਟੈਸਟ ਸਮੇਂ ਆਰਮੀ ਅਫ਼ਸਰਾਂ ਵੱਲੋਂ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨਾ ਘਿਨਾਉਣੀ ਹਰਕਤ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਰਹਿਤ ਦਾ ਅਹਿਮ ਹਿੱਸਾ ਹਨ ਜਿਨ੍ਹਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ …

Read More »

ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਦੋ ਦਿਨਾਂ ਕੈਂਪ

ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਦੋ ਦਿਨਾਂ ਕੈਂਪ ਲਗਾਇਆ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਲਗਾਏ ਗਏ ਇਸ ਕੈਂਪ ਦੌਰਾਨ 234 ਸ਼ਰਧਾਲੂਆਂ ਨੇ ਆਪਣਾ ਟੈਸਟ ਕਰਵਾਇਆ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ …

Read More »

ਕਮਿਊਨਿਸਟ ਪਾਰਟੀ ਦੇ ਵਫਾਦਾਰ – ਮਨਿੰਦਰਪਾਲ ਸਿੰਘ ਲਾਡੀ !

                        ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਕਾਮਰੇਡ ਮਨਿੰਦਰਪਾਲ ਸਿੰਘ ਲਾਡੀ ਕੁੱਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ।ਆਪਣੇ ਪਿੱਛੇ ਬਜੁਰਗ ਮਾਤਾ, ਪਤਨੀ ਅਤੇ ਦੋ ਬੇਟਿਆਂ ਨੂੰ ਛੱਡ ਗਏ ਕਾਮਰੇਡ ਲਾਡੀ ਪਰਿਵਾਰ ਵਿੱਚ ਦੋ ਭੈਣਾਂ ਅਤੇ ਤਿੰਨ ਭਰਾਵਾਂ ਵਿੱਚੋਂ ਸਭ ਤੋਂ ਛੋਟੇ ਸਨ।ਉਹਨਾਂ ਦੇ ਵਿਛੋੜੇ ਨਾਲ ਪਰਿਵਾਰ ਅਤੇ ਅੰਮ੍ਰਿਤਸਰ …

Read More »