ਅੰਮ੍ਰਿਤਸਰ, 3 ਅਪ੍ਰੈਲ (ਖੁਰਮਣੀਆਂ) – ਨਵ-ਵਿਆਹੀ ਜੋੜੀ ਵਿਚ ਸਾਹਿਤਕ ਰੁਚੀਆਂ ਪ੍ਰਫੁਲਿਤ ਕਰਨ ਲਈ ਕਹਾਣੀ ਮੰਚ ਅੰਮ੍ਰਿਤਸਰ ਦੇ ਕਨਵੀਨਰ ਮਨਮੋਹਨ ਸਿੰਘ ਬਾਸਰਕੇ ਨੇ ਆਪਣੇ ਵਲੋਂ ਕਾਇਮ ਕੀਤੀ ਰਵਾਇਤ ਨੂੰ ਜਾਰੀ ਰਖਦਿਆਂ ਕਾਕਾ ਮਨਪ੍ਰੀਤ ਸਿੰਘ ਅਤੇ ਬੀਬਾ ਮਨੀਸ਼ਾ ਦੀ ਜੋੜੀ ਨੂੰ ਸ਼ਗਨ ਦੇ ਨਾਲ ਕਿਤਾਬਾਂ ਦਾ ਸੈਟ ਭੇਟ ਕਰਕੇ ਆਸ਼ੀਰਵਾਦ ਦਿੱਤਾ।ਅੰਮ੍ਰਿਤਸਰ ਵਾਸੀ ਰਵਿੰਦਰ ਸਿੰਘ ਅਤੇ ਰਣਜੀਤ ਕੌਰ ਦੇ ਪੁੱਤਰ ਮਨਪ੍ਰੀਤ ਸਿੰਘ ਅਤੇ …
Read More »ਪੰਜਾਬੀ
ਬਲਦੇਵ ਰਾਜ ਨੇ ਸੰਭਾਲਿਆ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦਾ ਵਾਧੂ ਚਾਰਜ਼
ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸ਼ਰ ਦੇ 31 ਮਾਰਚ ਨੂੰ ਰਿਟਾਇਰ ਹੋਣ ‘ਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦੀ ਖਾਲੀ ਹੋਈ ਕੁਰਸੀ ਦਾ ਵਾਧੂ ਚਾਰਜ਼ ਵਿਭਾਗ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਸੰਭਾਲ ਲਿਆ ਹੈ।ਚਾਰਜ਼ ਸੰਭਾਲਣ ਸਮੇਂ ਜਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਦੇ ਸਮੁੱਚੇ ਸਟਾਫ ਵੱਲੋਂ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ …
Read More »ਔਰਤਾਂ ਲਈ ਮੁਫ਼ਤ ਸਫਰ ਦੀ ਸਕੀਮ ਦੀ ਸ਼ੁਰੂਆਤ- 1.31 ਕਰੋੜ ਔਰਤਾਂ ਨੂੰ ਹੋਵੇਗਾ ਲਾਭ
ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਸਮਾਗਮ ਰਾਹੀਂ ਰਾਜ ਦੀਆਂ ਵਸਨੀਕ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫਰ ਦੀ ਸਕੀਮ ਦੀ ਸ਼ੁਰੂਆਤ ਕਰਵਾਈ।ਸਕੂਲਾਂ ਵਿੱਚ ਵਰਚੂਅਲ ਪ੍ਰੋਗਰਾਮ ਆਯੋਜਿਤ ਕੀਤੇ ਗਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਪਠਾਨਕੋਟ ਵਿਖੇ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੈਰਾ ਲੀਗਲ ਵਲੰਟੀਅਰ ਸੂਰਤ ਸਿੰਘ ਦਾ ਸਨਮਾਨ
ਕਪੂਰਥਲਾ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਤੇ ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਇੱਕ ਸਾਦਾ ਸਮਾਗਮ ਦੌਰਾਨ ਸੂਰਤ ਸਿੰਘ ਪੈਰਾ ਲੀਗਲ ਵਲੰਟੀਅਰ ਨੂੰ ਕੋਵਿਡ ਮਹਾਂਮਾਰੀ ਦੌਰਾਨ ਆਪਣੀਆਂ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੋਂ ਚਲਾਈਆਂ ਗਈਆਂ ਵੱਖ-ਵੱਖ ਕਾਨੂੰਨੀ ਭਲਾਈ …
Read More »ਸਕੂਲ ਬੰਦ ਕੀਤੇ ਜਾਣ ‘ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਕੀਤੀ ਨਾਅਰੇਬਾਜ਼ੀ
ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੋਰੋਨਾ ਦੇ ਕੇਸ ਵਧਣ ਦੇ ਬਹਾਨੇ ਹੇਠ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਦਿੱਤੇ ਗਏ ਆਦੇਸ਼ਾਂ ਦੇ ਖ਼ਿਲਾਫ਼ ਬੱਚਿਆਂ ਦੇ ਮਾਪਿਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ …
Read More »ਨੰਬਰਦਾਰਾਂ ਨੇ ਮਾਣ ਭੱਤਾ 5 ਹਜ਼ਾਰ ਕਰਨ ਦੀ ਸਰਕਾਰ ਤੋਂ ਕੀਤੀ ਮੰਗ
ਧੂਰੀ, 3 ਅਪ੍ਰੈਲ (ਪ੍ਰਵੀਨ ਗਰਗ) – ਨੰਬਰਦਾਰ ਯੂਨੀਅਨ ਸਬ ਡਵੀਜ਼ਨ ਧੂਰੀ ਦੀ ਮੀਟਿੰਗ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਬੇਲੇਵਾਲ ਅਤੇ ਬਲਾਕ ਪ੍ਰਧਾਨ ਕੇਸਰ ਸਿੰਘ ਜੱਖਲਾਂ ਦੀ ਅਗੁਵਾਈ ਹੇਠ ਰਾਮਗੜ੍ਹੀਆ ਗੁਰੂਦੁਆਰਾ ਧੂਰੀ ਵਿਖੇ ਹੋਈ।ਇਸ ਮੀਟਿੰਗ ਵਿੱਚ ਨੰਬਰਦਾਰਾਂ ਦੇ ਮਸਲੇ ਵਿਚਾਰੇ ਗਏ।ਬਿੱਕਰ ਸਿੰਘ ਕਾਨੂੰਗੋ, ਮੇਜਰ ਸਿੰਘ ਕਾਨੂੰਗੋ, ਮੁਖਤਿਆਰ ਸਿੰਘ ਕਾਨੂੰਗੋ ਅਤੇ ਸ਼ੇਰ ਸਿੰਘ ਕਾਨੂੰਗੋ ਨੂੰ ਨੰਬਰਦਾਰ ਯੂਨੀਅਨ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ …
Read More »ਭਾਰੀ ਬਿਜਲੀ ਬਿਲਾਂ ਨੂੰ ਫੂਕ ਕੇ ਸਰਕਾਰ ਖਿਲਾਫ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ – ਚੱਠਾ
ਧੂਰੀ, 2 ਅਪ੍ਰੈਲ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਜੁਆਇੰਟ ਸਕੱਤਰ ਐਸ.ਐਸ ਚੱਠਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਆਮ ਲੋਕਾਂ ਨੂੰ ਮਿਲ ਰਹੀ ਮਹਿੰਗੀ ਬਿਜ਼ਲੀ ਦੇ ਵਿਰੋਧ ਵਿੱਚ 7 ਅਪ੍ਰੈਲ ਤੋਂ ਬਿਜ਼ਲੀ ਬਿਲ ਫੂਕਣ ਦੀ ਮੁਹਿੰਮ ਸ਼ੂਰੂ ਕਰਨ ਜਾ ਰਹੀ ਹੈ।ਜਿਸ ਦੇ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਕੇ ਇਸ …
Read More »ਮੁੱਖ ਮੰਤਰੀ ਵਲੋਂ ਸਰਕਾਰੀ ਬੱਸਾਂ ‘ਚ ਔਰਤਾਂ ਨੂੰ ਮੁਫਤ ਦਾ ਵਰਚੂਅਲ ਤੌਰ ‘ਤੇ ਆਗਾਜ਼
ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਬੱਸਾਂ ਵਿਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਾ ਵਰਚੂਅਲ ਤੌਰ ‘ਤੇ ਆਗਾਜ਼ ਕੀਤਾ।ਜ਼ਿਲਾ੍ਹ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਦੱਸਿਆ ਕਿ ਅਸਲ ਵਿੱਚ ਉਨ੍ਹਾਂ …
Read More »ਸਰਕਾਰੀ ਬੱਸਾਂ ‘ਚ ਮੁਫਤ ਸਫਰ ਨਾਲ ਔਰਤਾਂ ਆਰਥਿਕ ਵਿਕਾਸ ‘ਚ ਵਧੇਰੇ ਯੋਗਦਾਨ ਪਾ ਸਕਣਗੀਆਂ – ਡੀ.ਸੀ
ਕਪੂਰਥਲਾ, 2 ਅਪ੍ਰੈਲ – (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਕਿ ਸੂਬੇ ਦੀਆਂ ਸਰਕਾਰੀ ਬੱਸਾਂ ਵਿਚ ਔਰਤਾਂ ਲਈ ਮੁਫਤ ਸਫਰ ਕਰਨ ਦੀ ਸਕੀਮ ਦੇ ਲਾਗੂ ਹੋਣ ਨਾਲ ਔਰਤਾਂ ਆਰਥਿਕ ਤਰੱਕੀ ਵਿਚ ਹੋਰ ਸਰਗਰਮ ਭੂਮਿਕਾ ਨਿਭਾਅ ਸਕਣਗੀਆਂ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …
Read More »ਭਾਰਤ-ਪਾਕਿਸਤਾਨ ਯੁੱਧ 1971: ਸੁਨਹਿਰੀ ਵਿਜੈ ਮਸ਼ਾਲ ਦਾ ਮਾਧੋਪੁਰ ਮਿਲਟਰੀ ਸਟੇਸ਼ਨ ‘ਤੇ ਸ਼ਾਨਦਾਰ ਸਵਾਗਤ
ਪਠਾਨਕੋਟ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 1 ਅਪ੍ਰੈਲ 1971 ਦੀ ਜੰਗ ਵਿਚ ਪਾਕਿਸਤਾਨ ਤੇ ਭਾਰਤ ਦੀ ਫੌਜੀ ਜਿੱਤ ਦਾ ਜਸਨ ਸੁਨਹਿਰੀ ਜਿੱਤ ਵਰ੍ਹੇ ਵਜੋਂ ਮਨਾਇਆ ਗਿਆ।ਸੁਨਹਿਰੀ ਵਿਜੈ ਮਿਸਾਲ ਜਲੰਧਰ ਤੋਂ ਚੱਲ ਕੇ ਪੰਜਾਬ ਦੇ ਮਾਧੋਪੁਰ ਇਲਾਕੇ ਵਿੱਚ 01 ਅਪ੍ਰੈਲ ਨੂੰ ਪਹੁੰਚੀ।ਵਰਨਣਯੋਗ ਹੈ ਕਿ ਮਾਧੋਪੁਰ ਖੇਤਰ ਵਿੱਚ ਰਾਵੀ ਨਦੀ ਦੇ ਉਪਰ ਬਣਿਆ ਪੁੱਲ ਜੋ ਕਿ ਜੰਮੂ ਸੈਕਟਰ ਵਿੱਚ ਭਾਰਤੀ ਫੌਜ …
Read More »
Punjab Post Daily Online Newspaper & Print Media