Friday, March 20, 2026

ਪੰਜਾਬੀ

ਪ੍ਰਸਿੱਧ ਵਿਦਵਾਨ ਡਾ. ਜਸਬੀਰ ਸਿੰਘ ਸਾਬਰ ਦਾ ਦੇਹਾਂਤ

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 19 ਅਕਤੂਬਰ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਵਿਦਵਾਨ ਡਾ. ਜਸਬੀਰ ਸਿੰਘ ਸਾਬਰ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ।ਡਾ. ਸਾਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਵਿਭਾਗ ਤੋਂ 2000 ਵਿੱਚ ਸੇਵਾ ਮੁਕਤ ਹੋਏ ਸਨ।1942 ਨੂੰ ਜਨਮੇ ਡਾ. ਸਾਬਰ ਦੇ ਪਿਤਾ ਅਜ਼ਾਦੀ ਘੁਲਾਟੀਏ ਸਨ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ …

Read More »

ਚੀਫ਼ ਖ਼ਾਲਸਾ ਦੀਵਾਨ ਵੱਲੋਂ ਨਗਰ-ਕੀਰਤਨ ਦਾ ਨਿੱਘਾ ਸੁਆਗਤ

ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂਵਾਲਾ ਵਿਖੇ ਪੁੱਜਣ ਤੇ ਨਿੱਘਾ ਸੁਆਗਤ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਅਗਵਾਈ ‘ਚ …

Read More »

ਸ੍ਰੀ ਗੁਰੂ ਰਾਮਦਾਸ ਸਾਹਿਬ ਦੀ ਵੱਡੀ ਵਡਿਆਈ

             ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦ ਗੁਣਾਂ ਨਾਲ ਭਰਪੂਰ ਹੈ।ਆਪ ਜੀ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ।ਆਪ ਜੀ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਕਾਰਜ਼ ਕੀਤੇ ਅਤੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ …

Read More »

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦ ਗੁਣਾਂ ਨਾਲ ਭਰਪੂਰ ਹੈ।ਗੁਰੂ ਸਾਹਿਬ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ …

Read More »

ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸੁਖਆਸਨ ਅਸਥਾਨ ਦੀ ਸੇਵਾ ਕਰਵਾਈ ਗਈ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਵਾਸਤੇ ਅਸਥਾਨ ਦੀ ਤਿਆਰੀ ਕਰਵਾਈ ਗਈ ਹੈ, ਜਿਸ ਵਿਚ ਅੱਜ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕੀਤੇ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ …

Read More »

ਖਾਲਸਾ ਕਾਲਜ ਵਲੋਂ ਲੋਗੋ ਡਿਜ਼ਾਈਨਿੰਗ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਦੀ ਕਾਮਰਸ ਸੋਸਾਇਟੀ ਵਲੋਂ ‘ਲੋਗੋ ਡਿਜ਼ਾਈਨਿੰਗ’ ਮੁਕਾਬਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦਾ ਮਕਸਦ ਪ੍ਰਤਿਭਾ, ਵਿਚਾਰਾਂ ਅਤੇ ਗਿਆਨ ਨੂੰ ਉਜਾਗਰ ਕਰਨਾ ਸੀ। ਪ੍ਰੋਗਰਾਮ ਚੇਅਰਮੈਨ ਤੇ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਉਕਤ ਮੁਕਾਬਲੇਬਾਜੀ ’ਚ ਆਪਣੇ ਹੁਨਰ ਨੂੰ ਮੰਚ …

Read More »

ਛੀਨਾ ਨੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨਵੀਂ ਉਸਾਰੀ ਆਲੀਸ਼ਾਨ ਇਮਾਰਤ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ)- ਗੁਰਦੁਆਰਾ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਅਸਥਾਨ ਤੋਂ ਕੁੱਝ ਦੂਰੀ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਥਾਪਿਤ ਕੀਤਾ ਗਿਆ ਵਿੱਦਿਅਕ ਅਦਾਰਾ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਆਧੁਨਿਕ ਤਕਨੀਕ ਭਰਪੂਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਕੌਂਸਲ ਵਲੋਂ ਦਿਹਾਤੀ ਖੇਤਰ ਦੇ ਇਸ ਅਦਾਰੇ ‘ਚ ਕਰੋੜਾਂ ਰੁਪਏ …

Read More »

ਖਾਲਸਾ ਕਾਲਜ ਨੇ ਬੋਨ ਮਿਨਰਲ ਡੈਨਸਿਟੀ ਚੈਕਅੱਪ ਕੈਂਪ ਲਗਾਇਆ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥਰੈਪੀ ਵਿਭਾਗ ਵਲੋਂ ਮਾਝਾ ਕਾਲਜ ਫ਼ਾਰ ਵੁਮੈਨ ਤਰਨ ਤਾਰਨ ਵਿਖੇ ਮੁਫਤ ਬੋਨ ਮਿਨਰਲ ਡੈਨਸਿਟੀ ਚੈਕਅੱਪ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਫਿਜ਼ੀਓਥੈਰੇਪੀ ਵਿਭਾਗ ਦੇ ਫਿਜ਼ੀਓ ਕਲੱਬ ਮੈਂਬਰਾਂ ਵਲੋਂ ਕਾਲਜ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦੌਰਾਨ ਤਰਨ ਤਾਰਨ ਦੇ ਨਾਲ ਲੱਗਦੇ ਇਲਾਕਿਆਂ ਦੇ ਕਰੀਬ 137 ਵਿਅਕਤੀਆਂ …

Read More »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ‘ਚ ਅਮਨ ਅਰੋੜਾ ਵਲੋਂ ਸ਼ਮੂਲ਼ੀਅਤ

ਸੰਗਰੂਰ, 18 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ।ਕੈਬਨਿਟ ਮੰਤਰੀ ਅਰੋੜਾ ਨੇ ਲੋਕਾਂ ਨੂੰ ਬਰਾਬਰੀ ਅਤੇ ਸਮਾਨਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ ਉਤੇ ਚੱਲਣ ਦਾ ਸੱਦਾ ਦਿੱਤਾ। …

Read More »