Wednesday, November 25, 2026

ਪੰਜਾਬੀ

ਪੁਲਿਸ ਨੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 882 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ

ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 882 ਵਿਅਕਤੀਆਂ ਦੇ ਮੌਕੇ ’ਤੇ ਹੀ ਕੋਵਿਡ ਟੈਸਟ ਕਰਵਾਏ ਗਏ।               …

Read More »

ਜਿਲ੍ਹੇ ਦੀਆਂ 23 ਸਰਕਾਰੀ ਸਿਹਤ ਸੰਸਥਾਵਾਂ ‘ਚ ਮੁਫ਼ਤ ਲਗਾਇਆ ਜਾ ਸਕਦਾ ਹੈ ਕੋਵਿਡ ਵੈਕਸੀਨ – ਡੀ.ਸੀ

ਸਾਰੇ ਸੀਨੀਅਰ ਸਿਟੀਜ਼ਨ ਤੇ ਸਹਿ-ਰੋਗਾਂ ਤੋਂ ਪੀੜਤ 45 ਸਾਲ ਤੋਂ ਉਪਰ ਦੇ ਵਿਅਕਤੀ ਲਗਵਾ ਸਕਦੇ ਹਨ ਟੀਕਾ ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਕੋਵਿਡ ਟੀਕਾਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਿਹਤ ਅਧਿਕਾਰੀਆਂ ਨੂੰ ਟੀਕਾਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਸਮੂਹ …

Read More »

ਮਾਛੀਵਾੜਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ 400 ਸਾਲਾ ਨਗਰ ਕੀਰਤਨ

ਅੰਮ੍ਰਿਤਸਰ, 24 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾ: ਦਸਵੀਂ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਰਵਾਨਗੀ ਮੌਕੇ ਵੱਡੀ …

Read More »

2022 ਦੀਆਂ ਚੋਣਾਂ ‘ਚ ਪੰਜਾਬ ਵਿੱਚ ਮੁੜ ਬਣੇਗੀ ਕਾਂਗਰਸ ਦੀ ਸਰਕਾਰ – ਰਿੰਕੂ ਨਰੂਲਾ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਕਾਂਗਰਸੀ ਆਗੂ ਤੇ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਦਾਅਵਾ ਕੀਤਾ ਹੈ ਕਿ 2022 ‘ਚ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਚੋਣਾਂ ‘ਚ ਕੀਤੇ ਜਿਆਦਾਤਰ ਵਾਅਦੇ ਪੂਰੇ ਕੀਤੇ ਹਨ।ਕੈਪਟਨ ਵਲੋਂ ਕਰਵਾਏ ਗਏ ਵਿਕਾਸ ਕਾਰਜ਼ਾਂ ਨੇ ਪੰਜਾਬ ਦੀ ਨੁਹਾਰ ਬਦਲ ਕੇ …

Read More »

ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਕਸਬਾ ਕੱਥੂਨੰਗਲ ‘ਚ ਸ਼ਹੀਦ ਭਗਤ ਸਿੰਘ ਸ਼ਕਤੀ ਦਲ ਪੰਜਾਬ ਦੇ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਬੌਬੀ, ਮੀਡੀਆ ਸਲਾਹਕਾਰ ਬਿਕਰਮ ਸਿੰਘ ਗਿੱਲ ਦੀ ਅਗਵਾਈ ‘ਚ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਪ੍ਰਧਾਨ ਬੌਬੀ ਤੇ ਮੀਡੀਆ ਸਲਾਹਕਾਰ ਗਿੱਲ ਨੇ ਕਿਹਾ ਕਿ ਸਾਨੂੰ ਸਾਰਿਆਂ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ …

Read More »

ਪਰਕਸ ਵਲੋਂ ਸ਼ਹੀਦ ਸਰਾਭਾ, ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਊਧਮ ਸਿੰਘ ਨੂੰ ਕੌਮੀ ਸ਼ਹੀਦਾਂ ਦਾ ਦਰਜ਼ਾ ਦੇਣ ਦੀ ਮੰਗ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਵੱਖ-ਵੱਖ ਪੱਤਰਾਂ ਵਿੱਚ ਮੰਗ ਕੀਤੀ ਗਈ ਹੈ ਕਿ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਚੁੰਮਣ ਵਾਲੇ ਸੂਰਬੀਰਾਂ …

Read More »

ਸਾਬਕਾ ਵਿਧਾਇਕ ਧਨਵੰਤ ਸਿੰਘ ਨੇ ਰੱਖਿਆ ਸ਼ੀਤਲਾ ਮਾਤਾ ਮੰਦਰ ਦਾ ਨੀਂਹ ਪੱਥਰ

2022 ਦੀਆਂ ਚੋਣਾਂ ‘ਚ ਨਵੀਂ ਪਾਰੀ ਖੇਡਣ ਦੇ ਮੂਡ ‘ਚ ਹਨ ਧਨਵੰਤ ਸਿੰਘ ਧੂਰੀ, 24 ਮਾਰਚ (ਪ੍ਰਵੀਨ ਗਰਗ) – ਹਲਕਾ ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਐਡਵੋਕੇਟ ਨੇ ਪਿੰਡ ਮਾਨਵਾਲਾ ਵਿਖੇ ਸ਼ੀਤਲਾ ਮਾਤਾ ਮੰਦਰ ਦਾ ਨੀਂਹ ਪੱਥਰ ਰੱਖਿਆ।ਉਨਾ ਕਿਹਾ ਕਿ ਇਸ ਮੰਦਰ ਦਾ ਮੁਕੰਮਲ ਨਿਰਮਾਣ ਕਾਰਜ਼ ਉਹ ਆਪਣੇ ਨਿੱਜੀ ਖਰਚ ‘ਤੇ ਕਰਵਾਉਣਗੇ।                 …

Read More »

ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਕਰਵਾਏ ਕੋਰੋਨਾ ਟੈਸਟ ਤੇ ਕੱਟੇ ਚਲਾਨ

ਧੂਰੀ, 24 ਮਾਰਚ (ਪ੍ਰਵੀਨ ਗਰਗ) – ਪੰਜਾਬ ਵਿੱਚ ਮੁੜ ਵਧੇ ਕੋਰੋਨਾ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਸਖਤੀ ਦੇ ਚੱਲਦਿਆਂ ਅੱਜ ਪੁਲਿਸ ਨੇ ਮਾਸਕ ਨਾ ਪਹਿਨਣ ਵਾਲੇ 41 ਵਿਅਕਤੀਆਂ ਨੂੰ ਸਿਵਲ ਹਸਪਤਾਲ ਧੂਰੀ ਵਿਖੇ ਲਿਜਾ ਕੇ ਉਹਨਾਂ ਦਾ ਕੋਰੋਨਾ ਟੈਸਟ ਕਰਵਾਇਆ ਅਤੇ 10 ਵਿਅਕਤੀਆਂ ਦੇ ਕੋਵਿਡ-19 ਦੇ ਚਲਾਨ ਵੀ ਕੱਟੇ। ਸੈਂਕੜੇ ਰਾਹਗੀਰਾਂ ਨੂੰ ਮਾਸਕ ਵੰਡਣ ਵਾਲੇ ਪੁਲਿਸ …

Read More »

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ

ਸੰਗਰਰ, 24 ਮਾਰਚ (ਜਗਸੀਰ ਲੌਂਗੋਵਾਲ) – ਅੱਜ ਹਲਕਾ ਸਾਹਨੇਵਾਲ ਦੇ ਵੱਖ-ਵੱਖ ਪਿੰਡਾਂ ਵਿੱਚ ਮਨਰੇਗਾ ਮਜ਼ਦੂਰਾਂ ਅਤੇ ਕਿਸਾਨਾਂ ਵਲੋਂ ਸਾਂਝੇ ਤੌਰ ‘ਤੇ ਭਾਰਤ ਮਾਂ ਦੇ ਧਰੂ ਤਾਰੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਇੰਕਲਾਬੀ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।ਕਿਸਾਨ ਆਗੂ ਅਤੇ ਸਾਬਕਾ ਚੇਅਰਮੈਨ ਲੁਧਿਆਣਾ-2 ਸਾਥੀ ਸਤਪਾਲ ਜੋਸ਼ੀਲਾ, ਸੀਟੂ ਪੰਜਾਬ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਾਥੀ …

Read More »

ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਕੀਤਾ ਯਾਦ

ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸ ਸ ਸ ਸ ਮਹਿਲਾਂ ਸੰਗਰੂਰ ਵਲੋਂ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ਵਿੱਚ ਸ਼ਹੀਦੇ ਆਜ਼ਮ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕਰਕੇ ਉਹਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਦੌਰਾਨ ਪ੍ਰਿੰਸੀਪਲ ਇਕਦੀਸ਼ ਕੌਰ ਨੇ ਕਿਹਾ …

Read More »