Wednesday, November 25, 2026

ਪੰਜਾਬੀ

461250 ਐਮ.ਐਲ ਨਜਾਇਜ ਸ਼ਰਾਬ, 58200 ਕਿੱਲੋ ਤੋਂ ਵੱਧ ਲਾਹਣ, 9 ਭੱਠੀਆਂ ਸਮੇਤ 11 ਕਾਬੂ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਡਾਇਰੈਕਟਰ ਜਰਨਲ ਪੁਲਿਸ ਪੰਜਾਬ ਵਲੋ ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾ ਕੇ ਨਸ਼ਿਆਂ ਦੇ ਸੋਦਾਗਰਾਂ ‘ਤੇ ਸ਼ਿਕੰਜ਼ਾ ਕੱਸਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ। ਜੋ ਉਕਤ ਹਦਾਇਤਾ ਨੂੰ ਬੇਹੱਦ ਗੰਭੀਤਾ ਨਾਲ ਲੈਂਦੇ ਹੋਏ ਹੋਏ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਆਈ.ਪੀ.ਐਸ ਵਲੋ ਨਸ਼ਿਆਂ ਖਿਲਾਫ ਚਲਾਈ ਗਈ ਮੁਹਿਮ ਨੂੰ ਹੋਰ ਤੇਜ਼ …

Read More »

ਕੈਪਟਨ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਵਿਰੁੱਧ ਵਿੱਚ ਧਰਨਾ 8 ਮਾਰਚ ਨੂੰ

ਧੂਰੀ, 6 ਮਾਰਚ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਧੂਰੀ ਹਲਕੇ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਦੇ ਸਪੁੱਤਰ ਹਨਦੀਪ ਸਿੰਘ ਪ੍ਰੀਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 8 ਮਾਰਚ ਨੂੰ ਐਸ.ਡੀ.ਐਮ ਦਫਤਰ ਧੂਰੀ ਵਿਖ਼ੇ ਕੈਪਟਨ ਸਰਕਾਰ ਦੇ ਵਾਅਦਾ ਖਿਲਾਫੀਆਂ ਅਤੇ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਬੇਤਹਾਸ਼ਾ ਕੀਮਤਾਂ ਦੇ ਵਿਰੋਧ ਵਿੱਚ …

Read More »

ਉਸਾਰੀ ਕਿਰਤੀਆਂ ਨੂੰ ਜਾਤ-ਪਾਤ ਤੋਂ ਉਪਰ ਉਠ ਕੇ ਦਿੱਤੇ ਜਾ ਰਹੇ ਹਨ ਕਰੋੜਾਂ ਦੇ ਲਾਭ – ਸ਼ਰਮਾ

ਉਸਾਰੀ ਕਿਰਤੀਆਂ ਨੂੰ 60 ਸਾਲ ਦੀ ਉਮਰ ਹੋਣ ‘ਤੇ 2 ਹਜ਼ਾਰ ਮਹੀਨਾ ਦਿੱਤੀ ਜਾਂਦੀ ਹੈ ਪੈਨਸ਼ਨ ਧੂਰੀ, 6 ਮਾਰਚ (ਪ੍ਰਵੀਨ ਗਰਗ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਰਜਿ. 3 ਲੱਖ ਦੇ ਕਰੀਬ ਉਸਾਰੀ ਕਿਰਤੀਆਂ ਨੂੰ ਜਾਤ-ਪਾਤ ਤੋਂ ਉਪਰ ੳੁੱਠ ਕੇ ਕਰੋੜਾਂ ਰੁਪਏ ਦੀਆਂ ਭਲਾਈ ਸਕੀਮਾਂ ਦੇ ਲਾਭ ਦਿੱਤੇ ਜਾ ਰਹੇ ਹਨ।ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ …

Read More »

ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ‘ਚ ਸਰਕਾਰੀ ਰਣਬੀਰ ਕਾਲਜ ਵਿਖੇ ਹੜਤਾਲ

ਵਿਦਿਆਰਥੀਆਂ ਨੇ ਕੀਤਾ ਕਲਾਸਾਂ ਦਾ ਬਾਈਕਾਟ ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਖਦੀਪ ਹਥਨ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਯੂਨੀਅਨ ਵਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਹੜ਼ਤਾਲ ਦੇ ਸੱਦੇ ਤਹਿਤ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਵਿਦਿਆਰਥੀਆਂ ਨੇ ਕਲਾਸਾਂ ਦਾ ਮੁਕੰਮਲ ਬਾਈਕਾਟ ਕੀਤਾ।ਯੂਨੀਅਨ ਨੇ ਮੰਗ ਕੀਤੀ ਹੈ ਕਿ ਸਰਕਾਰ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ …

Read More »

ਖ਼ਾਲਸਾ ਕਾਲਜ ਵਿਖੇ ਚਾਰ ਰੋਜ਼ਾ ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ 2021 ਸੰਪਨ

ਪੁਸਤਕ-ਪ੍ਰੇਮੀਆਂ ਨੇ ਖ਼ਰੀਦੀਆਂ 50 ਦੇ ਕਰੀਬ ਪ੍ਰਕਾਸ਼ਕਾਂ ਤੋਂ 30 ਲੱਖ ਦੀਆਂ ਪੁਸਤਕਾਂ ਅੰਮ੍ਰਿਤਸਰ, 6 ਮਾਰਚ (ਖੁਰਮਣੀਆਂ) – ਪੰਜਾਬੀ ਸਾਹਿਤ, ਸਭਿਆਚਾਰ ਤੇ ਵਿਰਾਸਤ ਦੀ ਬਾਤ ਪਾਉਦਾ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਚਾਰ ਰੋਜ਼ਾ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2021 ਸ਼ੁੱਕਰਵਾਰ ਨੂੰ ਸੰਪਨ ਹੋ ਗਿਆ।ਚਾਰ ਦਿਨਾਂ ਪੁਸਤਕ ਮੇਲੇ ਵਿਚ ਪੁਸਤਕ ਪ੍ਰੇਮੀਆਂ ਨੇ 50 ਦੇ ਕਰੀਬ ਪੁਸਤਕ ਵਿਕਰੇਤਾਵਾਂ ਤੋਂ 30 ਲੱਖ …

Read More »

ਖੇਤੀਬਾੜੀ ਵਿਭਾਗ ਵਲੋਂ ਫਸਲੀ ਵਿਭਿੰਨਤਾ ਸਕੀਮ ਅਧੀਨ ਗੋਸ਼ਟੀ

ਕਪੂਰਥਲਾ, 6 ਮਾਰਚ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਕਪੂਰਥਲਾ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਿਖੇ ਫਸਲੀ ਵਿਭਿੰਨਤਾ ਸਕੀਮ ਅਧੀਨ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਦੇ ਅਧਿਕਾਰੀਆਂ ਲਈ ਗੋਸ਼ਟੀ ਕਰਵਾਈ ਗਈ, ਜਿਸਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਸੁਸ਼ੀਲ ਕੁਮਾਰ ਨੇ ਕੀਤੀ।ਉਹਨਾਂ ਸਾਰਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਝੋਨੇ ਹੇਠੋਂ ਰਕਬਾ ਘਟਾ ਕੇ ਹੋਰ ਫਸਲਾਂ ਹੇਠ ਲਿਆਉਣ ਲਈ ਉਪਰਾਲੇ …

Read More »

ਰੂਰਲ ਸੈਲਫ ਇੰਪਲਾਇਮੈਂਟ ਟ੍ਰੇਨਿੰਗ ਇੰਸਟੀਚਿਊਟ ਵਿਖੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

13 ਸਿਖਿਆਰਥੀਆਂ ਨੇ ਸਫਲਤਾਪੂਰਵਕ ਮੁਕੰਮਲ ਕੀਤਾ ਅਕਾਊਂਟਿੰਗ ਦਾ ਕੋਰਸ ਕਪੂਰਥਲਾ, 6 ਮਾਰਚ (ਪੰਜਾਬ ਪੋਸਟ ਬਿਊਰੋ) – ਦਿਹਾਤੀ ਖੇਤਰ ਨਾਲ ਸਬੰਧਿਤ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਿਲ ਬਣਾਉਣ ਅਤੇ ਅਸਾਨ ਦਰਾਂ ’ਤੇ ਕਰਜ਼ ਮੁਹੱਈਆ ਕਰਵਾ ਕੇ ਸਵੈ-ਰੁਜ਼ਗਾਰ ਸਥਾਪਨਾ ਵਿਚ ਮਦਦ ਕਰਨ ਵਾਲੇ ਪੰਜਾਬ ਨੈਸ਼ਨਲ ਬੈਂਕ ਰੂਰਲ ਸੈਲਫ ਇੰਪਲਾਈਮੈਂਟ ਇੰਸਟੀਚਿਊਟ ਵਿਖੇ ਸਿਖਲਾਈ ਮੁਕੰਮਲ ਕਰਨ ਵਾਲੇ ਨੌਜਵਾਨਾਂ ਨੂੰ …

Read More »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 120 ਲਾਭਪਾਤਰੀਆਂ ਨੂੰ 60 ਲੱਖ ਦੀ ਰਾਸ਼ੀ ਜਾਰੀ

ਯੋਗ ਲਾਭਪਾਤਰੀਆਂ ਨੂੰ ਹੁਣ ਤੱਕ ਵੰਡੇ ਗਏ 3.47 ਕਰੋੜ – ਮੇਅਰ ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ)- ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ `ਪ੍ਰਧਾਨ ਮੰਤਰੀ ਆਵਾਸ ਯੋਜਨਾ` ਅਧੀਨ ਯੋਗ ਪਾਏ ਗਏ 120 ਲਾਭਪਾਤਰੀਆਂ ਨੂੰ ਆਪਣੇ ਨਵੇਂ ਮਕਾਨ ਬਨਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਾਧੇ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ 60 ਲੱਖ ਰੁਪਏ ਰਾਸ਼ੀ ਦੀ ਕਿਸ਼ਤ ਉਹਨਾਂ ਦੇ …

Read More »

ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਟ

ਮਹਿੰਦਰਾ ਕੰਪਨੀ ਦੇ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 6 ਮਾਰਚ ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਟ ਕੀਤੀ ਗਈ।ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਪ੍ਰਧਾਨ ਹੇਮਤ ਸਿੱਕਾ, ਆਰ.ਐਸ.ਐਮ ਅਸ਼ੀਸ਼ ਸ਼ਰਮਾ, ਅਭਿਸ਼ੇਕ ਮੁਖ, ਐਮ.ਡੀ ਇੰਦਰਬੀਰ ਸਿੰਘ ਅਨੰਦ, ਐਮ.ਡੀ ਹਰੀਸ਼ ਢੀਂਗਰਾ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ …

Read More »

ਗੁਰਦੁਆਰਾ ਸਾਹਿਬ ਟੱਲੇਵਾਲ ਦੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਲੰਗਰ ਸੇਵਾ

ਅੰਮ੍ਰਿਤਸਰ, 6 ਮਾਰਚ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗੁਰਦੁਆਰਾ ਸਾਹਿਬ ਟੱਲੇਵਾਲ (ਬਰਨਾਲਾ) ਤੋਂ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ।ਬੀਤੇ ਕੱਲ੍ਹ ਤੋਂ ਇਥੇ ਪੁੱਜੀਆਂ ਸੰਗਤਾਂ ਨੇ ਲਿਆਂਦੀਆਂ ਰਸਦਾਂ ਨਾਲ ਸ਼ਰਧਾ ਨਾਲ ਲੰਗਰ ਤਿਆਰ ਕੀਤਾ।ਸੰਗਤ ਵੱਲੋਂ ਗੁਰੂ ਸਾਹਿਬ ਦੇ …

Read More »