ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਲਈ 743 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਮੀਨਦੋਜ਼ ਪਾਣੀ ਅਤੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਜਿਲ੍ਹੇ ਵਿਚ ਜਿੰਨਾ ਇਤਹਾਸਕ ਕੰਮਾਂ ਦੀ ਅੱਜ ਆਨਲਾਈਨ ਸ਼ੁਰੂਆਤ ਕੀਤੀ ਗਈ ਹੈ, ਉਸ ਨਾਲ ਜਿਥੇ ਸ਼ਹਿਰ ਦੇ ਲੋਕਾਂ ਨੂੰ ਪੀਣ ਲਈ ਸਾਫ-ਸੁਥਰਾ ਪਾਣੀ ਪੀਣ ਲਈ ਮਿਲੇਗਾ, ਉਥੇ ਧਰਤੀ …
Read More »ਪੰਜਾਬੀ
ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ 24 ਫਰਵਰੀ ਨੂੰ ਲੱਗੇਗਾ – ਮੂਧਲ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 24 ਫਰਵਰੀ 2021 ਨੂੰ ਸਵੇਰੇ 10.00 ਤੋਂ ਦੁਪਹਿਰ 2.00 ਵਜ਼ੇ ਤੱਕ ਜਿਲ੍ਹਾ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਫਰਵਰੀ …
Read More »ਕੋਵਿਡ ਮਰੀਜ਼ਾਂ ਦੇ ਸੰਪਰਕ ‘ਚ ਆਏ ਵਿਅਕਤੀਆਂ ਦੀ ਤੁਰੰਤ ਸੈਂਪਲਿੰਗ ਕਰਵਾਈ ਜਾਵੇ- ਡਾ. ਸ਼ੇਨਾ ਅਗਰਵਾਲ
‘ਹੋਮ ਆਈਸੋਲੇਸ਼ਨ’ ਦੀ ਸਖ਼ਤੀ ਨਾਲ ਪਾਲਣਾ ਅਤੇ ਕੰਟੇਨਮੈਂਟ ਜ਼ੋਨਾਂ ਵਿਚ 100 ਫੀਸਦੀ ਸੈਂਪਲਿੰਗ ਦੇ ਆਦੇਸ਼ ਨਵਾਂਸ਼ਹਿਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹੇ ਵਿਚ ਕੋਵਿਡ ਦੀ ਸਥਿਤੀ ਦਾ ਮੁਲਾਂਕਣ ਕਰਦਿਆਂ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਐਸ.ਐਸ.ਪੀ ਅਲਕਾ ਮੀਨਾ ਅਤੇ ਵਿਸ਼ਵ ਸਿਹਤ ਸੰਗਠਨ ਦੇ ਪ੍ਰਤੀਨਿਧੀ ਡਾ. ਗਗਨ ਦੀ ਮੌਜ਼ੂਦਗੀ ‘ਚ ਅਧਿਕਾਰੀਆਂ ਨਾਲ ਕੀਤੀ …
Read More »ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਬਦੀਲ ਹੋਇਆ ਐਸ.ਐਸ.ਪੀ ਦਫ਼ਤਰ
ਨਵਾਂਸ਼ਹਿਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦਾ ਐਸ.ਐਸ.ਪੀ ਦਫ਼ਤਰ ਅੱਜ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਤਬਦੀਲ ਹੋ ਗਿਆ।ਨਵੇਂ ਦਫ਼ਤਰ ਵਿਖੇ ਕੰਮਕਾਜ਼ ਸ਼ੁਰੁ ਕਰਨ ਤੋਂ ਪਹਿਲਾਂ ਪੁਲਿਸ ਵਿਭਾਗ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਇਸ ਸਮੇਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਵੀ ਹਾਜ਼ਰੀ ਭਰੀ।ਪਾਠ ਦੇ ਭੋਗ ਉਪਰੰਤ ਐਸ.ਐਸ. ਪੀ ਅਲਕਾ ਮੀਨਾ ਵੱਲੋਂ ਸਮੂਹ ਸੀਨੀਅਰ …
Read More »ਨਵੇਂ ਐਸ.ਐਸ.ਪੀ ਦਫ਼ਤਰ ਵਿਖੇ ਪਾਠ ਦੇ ਭੋਗ ਪਾਏ ਗਏ
ਨਵਾਂਸ਼ਹਿਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਨਵੇਂ ਐਸ.ਐਸ.ਪੀ ਦਫ਼ਤਰ ਵਿਖੇ ਅੱਜ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਸਮੇਂ ਡੀ.ਸੀ ਡਾ. ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ ਅਲਕਾ ਮੀਨਾ ਨੂੰ ਗੁਰੂ ਮਹਾਰਾਜ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤੇ ਗਏ।
Read More »ਨਵੇਂ ਮਿਊਂਸਪਲ ਪ੍ਰਾਜੈਕਟਾਂ ਨਾਲ ਨਾਗਰਿਕਾਂ ਨੂੰ ਮਿਲੇਗੀ ਵੱਡੀ ਸਹੂਲਤ- ਡਾ. ਸ਼ੇਨਾ ਅਗਰਵਾਲ
1087 ਕਰੋੜ ਦੇ ਮਿਊਂਸਪਲ ਪ੍ਰਾਜੈਕਟਾਂ ਸਬੰਧੀ ਵਰਚੂਅਲ ਸਮਾਗਮ ’ਚ ਕੀਤੀ ਸ਼ਿਰਕਤ ਨਵਾਂਸ਼ਹਿਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੂਅਲ ਸਮਾਗਮ ਦੌਰਾਨ 1087 ਕਰੋੜ ਰੁਪਏ ਦੇ ਮਿਉਂਸਪਲ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ। …
Read More »ਛੇਹਰਟਾ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ
ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਕੀਤੀ ਮੰਗ ਅੰਮ੍ਰਿਤਸਰ, 22 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕ੍ਰਿਸ਼ਨਾ ਇਨਕਲਵ (ਛੇਹਰਟਾ) ’ਚ ਹੋਈ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਪਾਵਨ ਗੁਟਕਾ ਸਾਹਿਬ ਦੀ ਤੌਹੀਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ …
Read More »ਖਾਲਸਾ ਬਲੱਡ ਡੋਨੇਟ ਯੂਨਿਟੀ ਵਲੋਂ ਲਗਾਇਆ ਗਿਆ ਖੂਨਦਾਨ ਕੈਂਪ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਖਾਲਸਾ ਬਲੱਡ ਡੋਨੇਟ ਯੂਨਿਟੀ (ਰਜਿ.) ਵਲੋਂ ਜਥੇਦਾਰ ਮੁਖਤਿਆਰ ਸਿੰਘ ਭੁੱਲਰ ਦੀ ਯਾਦ ‘ਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਇਤਿਹਾਸਕ ਗੁਰਦੁਆਰਾ ਸ੍ਰੀ ਤੂਤ ਸਾਹਿਬ ਸੁਲਤਾਨਵਿੰਡ ਰੋਡ ਵਿਖੇ ਬਲੱਡ ਬੈਂਕ ਦੇ ਡਾਕਟਰਾਂ ਦੀ ਦੇਖ-ਰੇਖ ‘ਚ ਲੱਗੇ ਇਸ ਕੈਂਪ ਦੌਰਾਨ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਖੂਨਦਾਨ ਕੀਤਾ ਗਿਆ।ਜਿੰਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। …
Read More »ਵਿਦੇਸ਼ ਵਿਚ ਪੜ੍ਹਾਈ ਤੇ ਪਲੇਸਮੈਂਟ ਸਬੰਧੀ ਕਾਊਂਸਲਿੰਗ ਲਈ 25 ਤੱਕ ਹੋਵੇਗੀ ਰਜਿਸਟ੍ਰੇਸ਼ਨ
ਨਵਾਂਸ਼ਹਿਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਵਲੋਂ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿਚ ਸ਼ਾਮਲ ਵੱਖ-ਵੱਖ ਕਾਲਜਾਂ ਦੇ ਮੁਖੀਆਂ ਅਤੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ …
Read More »ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ `ਮਾਤ ਭਾਸ਼ਾ ਤੇ ਆਰਥਿਕ ਵਸੀਲੇ` ਵਿਸ਼ੇ ‘ਤੇ ਹੋਈ ਭਰਵੀਂ ਚਰਚਾ
ਮਾਤ ਭਾਸ਼ਾ ਨੂੰ ਅਹਿਮੀਅਤ ਦੇਣ `ਤੇ ਦਿੱਤਾ ਜ਼ੋਰ ਅੰਮ੍ਰਿਤਸਰ, 21 ਫਰਵਰੀ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ ‘ਤੇ ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਿਰਸਾਨੀ ਸੰਘਰਸ਼ ਨੂੰ ਸਮਰਪਿਤ `ਮਾਤ ਭਾਸ਼ਾ ਤੇ ਆਰਥਿਕ ਵਸੀਲੇ` ਵਿਸ਼ੇ ਤਾਹਿਤ ਸੰਵਾਦ ਰਚਾਇਆ ਗਿਆ।ਜਿਸ ਵਿੱਚ ਬੁਲਾਰਿਆਂ ਰਾਏ ਉਸਾਰੀ ਕਿ ਕਿਸੇ ਵੀ ਖਿੱਤੇ ਦੀ ਤਰੱਕੀ ਉਥੋਂ ਦੇ ਲੋਕਾਂ ਦੀ …
Read More »
Punjab Post Daily Online Newspaper & Print Media