Wednesday, November 25, 2026

ਪੰਜਾਬੀ

ਐਸ.ਸੀ/ ਐਸ.ਟੀ ਕੇਸਾਂ ਦੇ ਜਲਦ ਪੇਸ਼ ਕੀਤੇ ਜਾਣ ਚਲਾਨ – ਏ.ਡੀ.ਸੀ

ਕਪੂਰਥਲਾ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੇ ਕਿਹਾ ਹੈ ਕਿ ਅਨੁਸੂਚਿਤ ਜਾਤੀ ਤੇ ਜਨਜਾਤੀ ਨਾਲ ਸਬੰਧਿਤ ਐਸ .ਸੀ/ ਐਸ.ਟੀ ਅੱਤਿਆਚਾਰ ਰੋਕੂ ਐਕਟ ਬਾਰੇ ਕੇਸਾਂ ‘ਚ ਚਾਲਾਨ ਜਲਦ ਪੇਸ਼ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ।                   ਇਸ ਸਬੰਧੀ ਅੱਜ ਐਸ.ਪੀ ਹੈਡਕੁਆਟਰ ਜਸਬੀਰ ਸਿੰਘ ਜਿਲ੍ਹਾ ਅਟਾਰਨੀ ਦਫਤਰ ਤੇ …

Read More »

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 12 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਗੀ ਜਥਿਆਂ ਨਾਲ ਸ਼ਤਾਬਦੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਰਾਗੀ ਜਥਿਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਉਨਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮ ਕੀਤੇ ਜਾਣਗੇ।ਇਨ੍ਹਾਂ ਸਮਾਗਮਾਂ ਸਮੇਂ ਰਾਗੀ ਜਥਿਆਂ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ ਉਸਤਾਦ ਰਾਗੀ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ

ਅੰਮ੍ਰਿਤਸਰ, 12 ਫ਼ਰਵਰੀ (ਗੁਰਪ੍ਰੀਤ ਸਿੰਘ) – ਰਾਗੀ ਜਥਿਆਂ ਨੂੰ 40 ਸਾਲ ਦੇ ਕਰੀਬ ਕੀਰਤਨ ਸਿਖਲਾਈ ਦੇਣ ਵਾਲੇ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ।ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨਾਲ ਇਥੇ ਕੀਤੀ ਗਈ ਇਕੱਤਰਤਾ ਦੌਰਾਨ ਰਾਗੀ ਸਿੰਘਾਂ ਦੀ ਮੰਗ ’ਤੇ ਕੀਤਾ। …

Read More »

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਅੰਮ੍ਰਿਤਸਰ, 12 ਫ਼ਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਸਿੱਖ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ।ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵੱਲੋਂ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਜ਼ਰੂਰੀ ਕੀਤਾ ਗਿਆ ਹੈ।ਦੱਸਣਯੋਗ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ. ਰੋਡ ਵਿਖੇ ਮਨਾਇਆ 32ਵਾਂ ਸੜਕ ਸੁਰੱਖਿਆ ਮਹੀਨਾ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੁਲ ਜੀ.ਟੀ ਰੋਡ ਵਿਖੇ ਅੱਜ ਕਮਿਸ਼ਨਰ ਪੁਲਿਸ ਡਾ: ਸੁਖਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ ਟਰੈਫਿਕ ਪਰਮਿੰਦਰ ਸਿੰਘ ਭੰਡਾਲ ਦੇ ਨਿਰਦੇਸ਼ਾਂ ਅਨੁਸਾਰ 32ਵਾਂ ਟਰੈਫਿਕ ਸੁਰੱਖਿਆ ਮਹੀਨਾ ਮਨਾਇਆ ਗਿਆ।ਇਸ ਦੌਰਾਨ ਟਰੈਫਿਕ ਇੰਚਾਰਜ਼ ਏ.ਐਸ.ਆਈ ਕੰਵਲਜੀਤ ਸਿੰਘ, ਹੈਡ ਕਾਂਸਟੇਬਲ ਸਲਵੰਤ ਸਿੰਘ, ਟਰੈਫਿਕ ਮਾਰਸ਼ਲ ਸੁਰਿੰਦਰਪਾਲ ਸਿੰਘ ਅਤੇ ਸਕੂਲ ਪਿ੍ਰੰਸੀਪਲ ਡਾ: …

Read More »

ਨਗਰ ਕੌਂਸਲ ਚੋਣਾਂ ਲਈ ਚੋਣ ਅਮਲੇ ਦੀ ਹੋਈ ਤੀਜ਼ੀ ਰਿਹਰਸਲ

ਨਵਾਂਸ਼ਹਿਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਕੌਂਸਲ ਚੋਣਾਂ ਸਬੰਧੀ ਅੱਜ ਚੋਣ ਅਮਲੇ ਦੀ ਤੀਜੀ ਰਿਹਰਸਲ ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਅਤੇ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਆਰ.ਕੇ ਆਰੀਆ ਕਾਲਜ ਵਿਖੇ ਕਰਵਾਈ ਗਈ।ਇਸ ਦੌਰਾਨ ਜ਼ਿਲ੍ਹਾ ਮਾਸਟਰ ਟ੍ਰੇਨਰ ਡਾ. ਸੁਰਿੰਦਰ ਪਾਲ ਅਗਨੀਹੋਤਰੀ ਅਤੇ ਨੋਡਲ ਅਫ਼ਸਰ (ਸਵੀਪ) ਲੈਕਚਰਾਰ ਸੁਰਜੀਤ ਸਿੰਘ …

Read More »

ਡਿਪਟੀ ਕਮਿਸ਼ਨਰ ਵੱਲੋਂ ਡੀ.ਬੀ.ਈ.ਈ ਦੀ ਕਾਰਜਸ਼ੀਲਤਾ ਵਧਾਉਣ ਦੇ ਆਦੇਸ਼

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮ ਦੀ ਕੀਤੀ ਸਮੀਖਿਆ ਨਵਾਂਸ਼ਹਿਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਿਊਰੋ ਦੀ ਕਾਰਜਸ਼ੀਲਤਾ ਵਧਾਉਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਵੱਧ ਤੋਂ ਵੱਧ ਪਲੇਸਮੈਂਟ ਕੈਂਪ ਲਗਾਏ ਜਾਣ ਦੇ ਉਪਰਾਲੇ ਕੀਤੇ ਜਾਣ, …

Read More »

ਸੀ.ਜੇ.ਐਮ ਹਰਪ੍ਰੀਤ ਕੌਰ ਵੱਲੋਂ ‘ਸਖੀ ਵਨ ਸਟਾਪ ਸੈਂਟਰ’ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹਰਪ੍ਰੀਤ ਕੌਰ ਵੱਲੋਂ ਅੱਜ ‘ਸਖੀ ਵਨ ਸਟਾਪ ਸੈਂਟਰ’ ਨਵਾਂਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ ਗਈ।ਉਨ੍ਹਾਂ ਹਿੰਸਾ ਪੀੜਤ ਔਰਤਾਂ, ਜਿਨ੍ਹਾਂ ਨੂੰ ਇਸ ਸੈਂਟਰ ਵੱਲੋਂ ਇਲਾਜ਼, ਕਾਨੂੰਨੀ ਸਹਾਇਤਾ ਅਤੇ ਮਾਨਸਿਕ ਰਾਹਤ ਲਈ ਕਾਊਂਸਲਿੰਗ ਅਤੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ, ਦੇ ਕੇਸ ਰਜਿਸਟਰ ਦੀ ਵੀ …

Read More »

ਚੋਣਾਂ ਵਾਲੀਆਂ ਨਗਰ ਕੌਂਸਲਾਂ ਦੀ ਹਦੂਦ ਅੰਦਰ ਸੀ.ਸੀ.ਟੀ.ਵੀ ਕੈਮਰੇ ਚਾਲੂ ਰੱਖਣ ਦੇ ਆਦੇਸ਼

ਨਵਾਂਸ਼ਹਿਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਗਰ ਕੌਂਸਲ ਨਵਾਂਸ਼ਹਿਰ, ਬੰਗਾ …

Read More »

6 ਮਹੀਨੇ ਦੇ ਕੋਰਸਾਂ ਦੀਆਂ ਸੀਮਿਤ ਸੀਟਾਂ ਖਾਲੀ

ਅੰਮ੍ਰਿਤਸਰ, 12 ਫ਼ਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਵਿਚ ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ); …

Read More »